PUNJABMAILUSA.COM

ਐੱਚ-1ਬੀ ਦੀ ਮਿਆਦ ਨੂੰ ਨਵੇਂ ਨਿਯਮਾਂ ਤਹਿਤ ਘਟਾਇਆ

 Breaking News

ਐੱਚ-1ਬੀ ਦੀ ਮਿਆਦ ਨੂੰ ਨਵੇਂ ਨਿਯਮਾਂ ਤਹਿਤ ਘਟਾਇਆ

ਐੱਚ-1ਬੀ ਦੀ ਮਿਆਦ ਨੂੰ ਨਵੇਂ ਨਿਯਮਾਂ ਤਹਿਤ ਘਟਾਇਆ
October 16
17:32 2018

* 12 ਦਿਨਾਂ ਤੱਕ ਦਾ ਹੋ ਸਕਦੈ ਵੀਜ਼ਾ
ਵਾਸ਼ਿੰਗਟਨ, 16 ਅਕਤੂਬਰ (ਪੰਜਾਬ ਮੇਲ)- ਅਮਰੀਕਾ ਅਧਿਕਾਰੀਆਂ ਨੇ ਦੱਸਿਆ ਕਿ ਜਿਨ੍ਹਾਂ ਲੋਕਾਂ ਦੀ ਵੀਜ਼ਾ ਐਕਸਪਾਇਰ ਹੋ ਚੁੱਕਾ ਹੈ ਜਾਂ ਜਿਨ੍ਹਾਂ ਦਾ ਸਟੇਟਸ ਬਦਲ ਗਿਆ ਹੈ ਉਨ੍ਹਾਂ ਨੂੰ ਜਲਦੀ ਹੀ ਦੇਸ਼ ‘ਚੋਂ ਬਾਹਰ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਸਕਦੀ ਹੈ ਪਰ ਇਸ ‘ਚ ਵੀ ਇਕ ਵੱਡਾ ਬਦਲਾਅ ਕੀਤਾ ਗਿਆ ਹੈ। ਹਜ਼ਾਰਾਂ ਦੀ ਗਿਣਤੀ ‘ਚ ਭਾਰਤ ਦੀ ਆਈਟੀ ਫਰਮਾਂ ‘ਚ ਕੰਮ ਕਰਨ ਵਾਲੇ ਇੰਜੀਨੀਅਰ ਅਮਰੀਕਾ ਜਾਂਦੇ ਹਨ। ਅਜਿਹੇ ‘ਚ ਉਨ੍ਹਾਂ ਨੂੰ ਐੱਚ1ਬੀ ਵੀਜ਼ਾ ਮੁਹੱਈਆ ਕਰਵਾਇਆ ਜਾਂਦਾ ਹੈ ਪਰ ਹੁਣ ਵੀਜ਼ੇ ਦੀ ਮਿਆਦ ਨੂੰ ਬਹੁਤ ਘਟਾ ਦਿੱਤਾ ਗਿਆ ਹੈ।
ਟਾਈਮਜ਼ ਆਫ ਇੰਡੀਆ ਦੀ ਇਕ ਰਿਪੋਰਟ ਮੁਤਾਬਕ ਇਹ ਨਵਾਂ ਨਿਯਮ ਯੂ.ਐੱਸ.ਸਿਟੀਜ਼ਨ ਐਂਡ ਇਮੀਗ੍ਰੇਸ਼ਨ ਸਰਵਿਸਸ (ਯੂ.ਐੱਸ.ਸੀ.ਆਈ.ਐੱਸ.) ਨੇ ਸ਼ੁਰੂ ਕੀਤਾ ਹੈ। ਦੱਸਣਯੋਗ ਹੈ ਨਵੇਂ ਨਿਯਮ ਮੁਤਾਬਕ ਐੱਚ1ਬੀ ਵੀਜ਼ਾ ਮਿਆਦ ਨੂੰ ਬਹੁਤ ਘਟਾ ਦਿੱਤਾ ਗਿਆ ਹੈ ਕੁਝ ਮਾਮਲਿਆਂ ‘ਚ ਤਾਂ ਸਿਰਫ 12 ਦਿਨਾਂ ਲਈ ਹੀ ਵੀਜ਼ਾ ਜਾਰੀ ਕੀਤਾ ਜਾ ਰਿਹਾ ਹੈ। 12 ਦਿਨ ਦੇ ਲਈ ਜਾਰੀ ਹੋਣ ਵਾਲੇ ਵੀਜ਼ੇ ਦੇ ਰੀਨਿਊ ਲਈ ਵੀ ਹੁਣ ਤੁਸੀਂ ਉਦੋਂ ਰਿਪਲਾਈ ਕਰ ਸਕੋਗੇ, ਜਦੋਂ ਪੁਰਾਣਾ ਵੀਜ਼ਾ ਐਕਸਪਾਇਰ ਹੋ ਜਾਂਦਾ ਹੈ। ਇਸ ਤੋਂ ਪਹਿਲਾਂ ਵੀਜ਼ਾ ਐਕਸਪਾਇਰ ਹੋਣ ਤੋਂ ਕੁਝ ਦਿਨ ਪਹਿਲਾਂ ਵੀ ਨਵਾਂ ਵੀਜ਼ਾ ਐਕਸਟੈਂਡ ਕਰਵਾਇਆ ਜਾ ਸਕਦਾ ਸੀ। ਯੂ.ਐੱਸ.ਸੀ.ਆਈ.ਐੱਸ. ਮੁਤਾਬਕ ਫਰਵਰੀ 2018 ਤੋਂ ਹੀ ਨਵੇਂ ਨਿਯਮ ਨੂੰ ਲੈ ਕੇ ਚਰਚਾਵਾਂ ਹੋ ਰਹੀਆਂ ਸਨ ਪਰ ਹੁਣ ਇਸ ਨੂੰ ਲਾਗੂ ਕਰਨ ਦਾ ਫੈਸਲਾ ਕਰ ਲਿਆ ਗਿਆ ਹੈ।
ਨਵੇਂ ਨਿਯਮ ਮੁਤਾਬਕ ਜਿਨ੍ਹਾਂ ਲੋਕਾਂ ਨੇ ਵੀਜ਼ਾ ਐਕਸਟੈਂਸ਼ਨ ਲਈ ਅਪਲਾਈ ਕੀਤਾ ਹੈ ਉਨ੍ਹਾਂ ਨੂੰ ਐੱਨ.ਟੀ.ਏ. (ਨੋਟਿਸ ਟੂ ਅਪੀਅਰ) ਜਾਰੀ ਕੀਤਾ ਜਾਵੇਗਾ। ਐੱਨਟੀਏ ਅਮਰੀਕਾ ‘ਚ ਗੈਰ-ਕਾਨੂੰਨੀ ਰੂਪ ਨਾਲ ਰਹਿ ਰਹੇ ਲੋਕਾਂ ਨੂੰ ਦੇਸ਼ ਤੋਂ ਬਾਹਰ ਭੇਜੇ ਜਾਣ ਲਈ ਚੁੱਕਿਆ ਜਾਣ ਵਾਲਾ ਪਹਿਲਾ ਕਦਮ ਹੈ। ਐੱਨ.ਟੀ.ਏ. ਇਕ ਤਰ੍ਹਾਂ ਦਾ ਡਾਕਿਊਮੈਂਟ ਹੈ ਜੋ ਕਿ ਕਿਸੇ ਵਿਅਕਤੀ ਨੂੰ ਇਮੀਗ੍ਰੇਸ਼ਨ ਜੱਜ ਦੇ ਸਾਹਮਣੇ ਪੇਸ਼ ਹੋਣ ਲਈ ਕਹਿੰਦਾ ਹੈ। ਇਸ ਦੀ ਜ਼ਿੰਮੇਦਾਰੀ ਯੂ.ਐੱਸ.ਸੀ.ਆਈ.ਐੱਸ. ਨੂੰ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਬਹੁਤ ਵੱਡੀ ਗਿਣਤੀ ‘ਚ ਐੱਚ1ਬੀ ਵੀਜ਼ਾ ਹੋਲਡਰਸ ਤੋਂ ਉਨ੍ਹਾਂ ਦਾ ਵੀਜ਼ਾ ਐਕਸਟੈਂਡ ਕਰਨ ਤੋਂ ਮਨ੍ਹਾ ਕਰ ਦਿੱਤਾ ਗਿਆ ਸੀ, ਜਿਨ੍ਹਾਂ ‘ਚੋਂ ਜ਼ਿਆਦਾਤਰ ਲੋਕ ਭਾਰਤੀ ਸਨ।
ਕੀ ਹੈ ਐੱਚ1ਬੀ ਵੀਜ਼ਾ?
ਐੱਚ1ਬੀ ਵੀਜ਼ਾ ਅਜਿਹੇ ਵਿਦੇਸ਼ੀ ਪੇਸ਼ੇਵਰਾਂ ਲਈ ਜਾਰੀ ਕੀਤਾ ਜਾਂਦਾ ਹੈ ਜੋ ਕਿਸੇ ਖਾਸ ਕੰਮ ‘ਚ ਕੁਸ਼ਲ ਹੁੰਦੇ ਹਨ। ਇਸ ਲਈ ਆਮ ਕਰਕੇ ਉੱਚ ਸਿੱਖਿਆ ਦੀ ਲੋੜ ਹੁੰਦੀ ਹੈ। ਕੰਪਨੀ ‘ਚ ਨੌਕਰੀ ਕਰਨ ਵਾਲਿਆਂ ਵਲੋਂ ਐੱਚ1ਬੀ ਵੀਜ਼ਾ ਲਈ ਇਮੀਗ੍ਰੇਸ਼ਨ ਵਿਭਾਗ ‘ਚ ਅਪਲਾਈ ਕਰਨਾ ਹੁੰਦਾ ਹੈ। ਇਹ ਵਿਵਸਥਾ ਸਾਲ 1990 ‘ਚ ਉਸ ਵੇਲੇ ਦੇ ਰਾਸ਼ਟਰਪਤੀ ਜਾਰਜ ਬੁਸ਼ ਨੇ ਸ਼ੁਰੂ ਕੀਤੀ ਸੀ।

About Author

Punjab Mail USA

Punjab Mail USA

Related Articles

ads

Latest Category Posts

    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

Read Full Article
    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article
    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

Read Full Article
    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

Read Full Article
    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

Read Full Article
    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ