ਐੱਚ-1ਬੀ ਵੀਜ਼ਾ ਨਿਯਮਾਂ ਨੂੰ ਲੈ ਕੇ 17 ਲੋਕਾਂ ਵੱਲੋਂ ਯੂ.ਐੱਸ. ਡਿਪਾਰਟਮੈਂਟ ਆਫ ਲੇਬਰ ਖਿਲਾਫ ਮੁਕੱਦਮਾ ਦਰਜ

57
Share

ਵਾਸ਼ਿੰਗਟਨ, 21 ਅਕਤੂਬਰ (ਪੰਜਾਬ ਮੇਲ)- ਯੂ.ਐੱਸ. ਡਿਪਾਰਟਮੈਂਟ ਆਫ ਲੇਬਰ ਦੇ ਖ਼ਿਲਾਫ਼ ਕੁਝ ਸੰਗਠਨ, ਯੂਨੀਵਰਸਿਟੀ ਅਤੇ ਬਿਜ਼ਨੈੱਸਮੈੱਨ ਸਮੇਤ 17 ਲੋਕਾਂ ਵੱਲੋਂ ਮੁਕੱਦਮਾ ਦਰਜ ਕੀਤਾ ਗਿਆ ਗਿਆ ਹੈ। ਇਹ ਮੁਕੱਦਮਾ ਹਾਲ ਹੀ ‘ਚ ਆਏ ਮਜ਼ਦੂਰਾਂ ਨਾਲ ਜੁੜੇ ਐੱਚ-1ਬੀ ਵੀਜ਼ਾ ਦੇ ਅੰਤਰਿਮ ਆਖਰੀ ਨਿਯਮ ਨੂੰ ਲੈ ਕੇ ਦਾਇਰ ਕੀਤਾ ਗਿਆ ਹੈ। ਕੋਲੰਬੀਆ ਦੀ ਜ਼ਿਲ੍ਹਾ ਕੋਰਟ ‘ਚ ਇਹ ਮੁਕੱਦਮਾ ਦਰਜ ਕੀਤਾ ਗਿਆ ਹੈ। ਸ਼ਿਕਾਇਤ ਕਰਤਾਵਾਂ ਦਾ ਦੋਸ਼ ਹੈ ਕਿ ਇਹ ਨਿਯਮ ਨਿਸ਼ਚਿਤ ਰੂਪ ਨਾਲ ਮਨਮਾਨਾ, ਗਲਤ ਅਤੇ ਤਰਕਹੀਨ ਹੈ, ਜਿਸ ਦੇ ਲਈ ਪ੍ਰਤੀਆਤਮਕ ਨਿਯਮਾਂ ਦਾ ਪਾਲਨ ਨਹੀਂ ਕੀਤਾ ਗਿਆ ਹੈ।
ਐੱਚ-1ਬੀ ਵੀਜ਼ਾ ਇਕ ਗੈਰ-ਅਪ੍ਰਵਾਸੀ ਵੀਜ਼ਾ ਹੈ, ਜੋ ਅਮਰੀਕੀ ਕੰਪਨੀਆਂ ਨੂੰ ਲੈ ਕੇ ਵਿਦੇਸ਼ੀ ਕਰਮਚਾਰੀਆਂ ਨੂੰ ਵਿਸ਼ੇਸ਼ ਕਾਰੋਬਾਰ ‘ਚ ਨਿਯੋਜਿਤ ਕਰਨ ਦੀ ਆਗਿਆ ਦਿੰਦਾ ਹੈ, ਜਿਨ੍ਹਾਂ ਨੂੰ ਸਿਧਾਂਤਿਕ ਜਾਂ ਤਕਨੀਕੀ ਮੁਹਾਰਤ ਦੀ ਲੋੜ ਹੁੰਦੀ ਹੈ। ਇਹ ਭਾਰਤੀ ਆਈ.ਟੀ. ਪੇਸ਼ਾਵਰਾਂ ‘ਚ ਸਭ ਤੋਂ ਜ਼ਿਆਦਾ ਮੰਗ ਵਾਲਾ ਹੈ। ਟਰੰਪ ਪ੍ਰਸ਼ਾਸਨ ਨੇ ਸਥਾਨਕ ਮਜ਼ਦੂਰਾਂ ਦੀ ਸੁਰੱਖਿਆ ਲਈ ਚੋਣਾਂ ਤੋਂ ਪਹਿਲਾਂ ਐੱਚ-1ਬੀ ਵੀਜ਼ਾ ਨੂੰ ਲੈ ਕੇ ਨਵੀਂਆਂ ਪਾਬੰਦੀਆਂ ਲਗਾ ਦਿੱਤੀਆਂ ਹਨ। ਜਿਸ ਤੋਂ ਬਾਅਦ ਅਜਿਹਾ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਯੂ.ਐੱਸ. ਸਰਕਾਰ ਦੇ ਇਸ ਕਦਮ ਨਾਲ ਭਾਰਤ ਦੇ ਹਜ਼ਾਰਾਂ ਆਈ.ਟੀ. ਪੇਸ਼ੇਵਰ ਪ੍ਰਭਾਵਿਤ ਹੋਣਗੇ। ਨਵੇਂ ਪ੍ਰਤੀਬੰਧਾਂ ਨੂੰ ਲੈ ਕੇ ਕਿਹਾ ਗਿਆ ਹੈ ਕਿ ਇਸ ਦਾ ਉਦੇਸ਼ ਯੋਗ ਉਮੀਦਵਾਰਾਂ ਨੂੰ ਵੀਜ਼ਾ ਦੇਣਾ ਹੈ ਅਤੇ ਇਹ ਜ਼ਲਦ ਹੀ ਪ੍ਰਭਾਵੀ ਹੋਵੇਗਾ।


Share