PUNJABMAILUSA.COM

ਐੱਚ-1ਬੀ ਵੀਜ਼ਾ ਹਾਸਲ ਕਰਨ ਲਈ ਵੱਡੀ ਗਿਣਤੀ ‘ਚ ਅਰਜ਼ੀਆਂ ਮਿਲੀਆਂ

 Breaking News

ਐੱਚ-1ਬੀ ਵੀਜ਼ਾ ਹਾਸਲ ਕਰਨ ਲਈ ਵੱਡੀ ਗਿਣਤੀ ‘ਚ ਅਰਜ਼ੀਆਂ ਮਿਲੀਆਂ

ਐੱਚ-1ਬੀ ਵੀਜ਼ਾ ਹਾਸਲ ਕਰਨ ਲਈ ਵੱਡੀ ਗਿਣਤੀ ‘ਚ ਅਰਜ਼ੀਆਂ ਮਿਲੀਆਂ
April 07
17:25 2019

ਵਾਸ਼ਿੰਗਟਨ, 7 ਅਪ੍ਰੈਲ (ਪੰਜਾਬ ਮੇਲ)- ਅਮਰੀਕਾ ਨੇ ਕਿਹਾ ਕਿ ਸਾਲ 2020 ਲਈ ਐੱਚ-1ਬੀ ਵੀਜ਼ਾ ਹਾਸਲ ਕਰਨ ਲਈ ਵੱਡੀ ਗਿਣਤੀ ਵਿਚ ਅਰਜ਼ੀਆਂ ਮਿਲੀਆਂ ਹਨ। ਇਸ ਵਾਰ ਵੀਜ਼ਾ ਜਾਰੀ ਕਰਨ ਦੀ ਗਿਣਤੀ 65 ਹਜ਼ਾਰ ਤੈਅ ਕੀਤੀ ਗਈ ਹੈ। ਇਸ ਲਈ ਅਰਜ਼ੀਆਂ ਲੈਣ ਦੀ ਪ੍ਰਕਿਰਿਆ ਬੀਤੀ ਪਹਿਲੀ ਅਪ੍ਰੈਲ ਨੂੰ ਸ਼ੁਰੂ ਕੀਤੀ ਗਈ ਸੀ। ਇਹ ਵੀਜ਼ਾ ਭਾਰਤੀ ਪੇਸ਼ੇਵਰਾਂ ਵਿਚ ਕਾਫ਼ੀ ਹਰਮਨ-ਪਿਆਰਾ ਹੈ।
ਅਮਰੀਕੀ ਨਾਗਰਿਕਤਾ ਤੇ ਇਮੀਗ੍ਰੇਸ਼ਨ ਸੇਵਾ (ਯੂਐੱਸਸੀਆਈਐੱਸ) ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਸਾਲ 2020 ਲਈ ਸੰਸਦ ਤੋਂ 65 ਹਜ਼ਾਰ ਵੀਜ਼ਾ ਜਾਰੀ ਕਰਨ ਦੀ ਮਨਜ਼ੂਰੀ ਮਿਲੀ ਹੈ। ਇੰਨੇ ਵੀਜ਼ਿਆਂ ਲਈ ਵੱਡੀ ਗਿਣਤੀ ਵਿਚ ਅਰਜ਼ੀਆਂ ਮਿਲ ਚੁੱਕੀਆਂ ਹਨ। ਵੀਜ਼ੇ ਲਈ ਪਹਿਲੀ ਅਪ੍ਰੈਲ ਤੋਂ ਅਰਜ਼ੀਆਂ ਲੈਣ ਦਾ ਕੰਮ ਸ਼ੁਰੂ ਕੀਤਾ ਗਿਆ ਸੀ। ਨਵਾਂ ਵਿੱਤੀ ਸਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਵੇਗਾ। ਵੀਜ਼ੇ ਲਈ ਅਰਜ਼ੀਆਂ ਨੂੰ ਮਨਜ਼ੂਰੀ ਦੇਣ ਦਾ ਕੰਮ ਸੰਭਾਲਣ ਵਾਲੀ ਇਸ ਏਜੰਸੀ ਨੇ ਹਾਲਾਂਕਿ ਇਹ ਨਹੀਂ ਦੱਸਿਆ ਕਿ ਪਹਿਲੇ ਪੰਜ ਦਿਨਾਂ ਵਿਚ ਕਿੰਨੀਆਂ ਅਰਜ਼ੀਆਂ ਪ੍ਰਾਪਤ ਹੋਈਆਂ। ਯੂਐੱਸਸੀਆਈਐੱਸ ਨੇ ਕਿਹਾ ਕਿ ਨਾਮਨਜ਼ੂਰ ਹੋਣ ਵਾਲੇ ਬਿਨੈਕਾਰਾਂ ਨੂੰ ਵੀਜ਼ਾ ਫੀਸ ਵਾਪਸ ਕਰ ਦਿੱਤੀ ਜਾਵੇਗੀ।
ਕੀ ਹੈ ਐੱਚ-1ਬੀ ਵੀਜ਼ਾ
ਐੱਚ-1ਬੀ ਵੀਜ਼ਾ ਜ਼ਰੀਏ ਅਮਰੀਕੀ ਕੰਪਨੀਆਂ ਨੂੰ ਉਨ੍ਹਾਂ ਖੇਤਰਾਂ ਵਿਚ ਉੱਚ ਕੁਸ਼ਲ ਵਿਦੇਸ਼ੀ ਪੇਸ਼ੇਵਰਾਂ ਨੂੰ ਨੌਕਰੀ ‘ਤੇ ਰੱਖਣ ਦੀ ਇਜਾਜ਼ਤ ਮਿਲਦੀ ਹੈ ਜਿਨ੍ਹਾਂ ਵਿਚ ਅਮਰੀਕੀ ਪੇਸ਼ੇਵਰਾਂ ਦੀ ਕਮੀ ਹੈ। ਇਹ ਵੀਜ਼ਾ ਤਿੰਨ ਸਾਲ ਲਈ ਜਾਰੀ ਹੁੰਦਾ ਹੈ ਅਤੇ ਛੇ ਸਾਲ ਤਕ ਇਸ ਦੀ ਮਿਆਦ ਵਧਾਈ ਜਾ ਸਕਦੀ ਹੈ। ਡੋਨਾਲਡ ਟਰੰਪ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ ਇਸ ‘ਤੇ ਲਗਾਮ ਕੱਸੀ ਜਾ ਰਹੀ ਹੈ।
ਯੂਐੱਸਸੀਆਈਐੱਸ ਨੂੰ ਪਿਛਲੇ ਸਾਲ ਕਰੀਬ ਇਕ ਲੱਖ 90 ਹਜ਼ਾਰ ਅਰਜ਼ੀਆਂ ਮਿਲੀਆਂ ਸਨ। ਜਦਕਿ ਸਾਲ 2017 ਵਿਚ ਅਰਜ਼ੀਆਂ ਲੈਣ ਦੀ ਪ੍ਰਕਿਰਿਆ ਸ਼ੁਰੂ ਹੋਣ ਦੇ ਮਹਿਜ਼ ਪੰਜ ਦਿਨਾਂ ਵਿਚ ਹੀ ਦੋ ਲੱਖ 36 ਹਜ਼ਾਰ ਅਰਜ਼ੀਆਂ ਪ੍ਰਾਪਤ ਹੋਈਆਂ ਸਨ।

About Author

Punjab Mail USA

Punjab Mail USA

Related Articles

ads

Latest Category Posts

    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article