PUNJABMAILUSA.COM

ਐੱਨ.ਆਰ.ਆਈਜ਼ ਤੇ ਓ.ਸੀ.ਆਈ. ਕਾਰਡ ਧਾਰਕਾਂ ਨੂੰ ਰਾਹਤ; ਬੈਂਕ ਖਾਤੇ ਸਮੇਤ ਹੋਰ ਸੇਵਾਵਾਂ ਲਈ ਆਧਾਰ ਵੈਰੀਫਿਕੇਸ਼ਨ ਜ਼ਰੂਰੀ ਨਹੀਂ

 Breaking News

November 22
10:27 2017

ਨਵੀਂ ਦਿੱਲੀ, 22 ਨਵੰਬਰ (ਪੰਜਾਬ ਮੇਲ)- 31 ਦਸੰਬਰ 2017 ਤੱਕ ਆਧਾਰ ਨੰਬਰ ਨਾਲ ਲਿੰਕ ਨਾ ਹੋਏ ਬੈਂਕ ਖਾਤੇ ਬਲਾਕ ਹੋ ਜਾਣਗੇ। ਅਜਿਹੇ ‘ਚ ਬੈਂਕਿੰਗ ਲੈਣ-ਦੇਣ ਨਹੀਂ ਹੋ ਸਕੇਗਾ ਅਤੇ ਖਾਤਾ ਰੁੱਕ ਜਾਵੇਗਾ। ਸਰਕਾਰ ਦੀਆਂ ਹਦਾਇਤਾਂ ਮੁਤਾਬਕ, ਬੈਂਕ ਖਾਤਿਆਂ ਨੂੰ 31 ਦਸੰਬਰ ਤੱਕ ਆਧਾਰ ਕਾਰਡ ਨਾਲ ਜੋੜਨਾ ਜ਼ਰੂਰੀ ਹੈ। ਉੱਥੇ ਹੀ, ਐੱਨ.ਆਰ.ਆਈਜ਼ ਅਤੇ ਓ.ਸੀ.ਆਈਜ਼ ਸਟੇਟ ਵਾਲਿਆਂ ਨੂੰ ਇਸ ਮਾਮਲੇ ‘ਚ ਸਰਕਾਰ ਵੱਲੋਂ ਰਾਹਤ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ, ਐੱਨ.ਆਰ.ਆਈ. ਅਤੇ ਓ.ਸੀ.ਆਈ. ਕਾਰਡ ਧਾਰਕ ਜਿਨ੍ਹਾਂ ਦਾ ਖਾਤਾ ਭਾਰਤ ‘ਚ ਹੈ ਪਰ ਆਧਾਰ ਕਾਰਡ ਨਹੀਂ ਹੈ, ਉਨ੍ਹਾਂ ਨੂੰ ਬੈਂਕ ‘ਚ ਆਧਾਰ ਨੰਬਰ ਵੈਰੀਫਿਕੇਸ਼ਨ ਕਰਾਉਣਾ ਜ਼ਰੂਰੀ ਨਹੀਂ ਹੈ। ਇਸ ਦੀ ਜਾਣਕਾਰੀ ਆਧਾਰ ਕਾਰਡ ਅਥਾਰਟੀ ਯੂ.ਆਈ.ਡੀ.ਏ.ਆਈ. ਵੱਲੋਂ ਦਿੱਤੀ ਗਈ ਹੈ। ਅਥਾਰਟੀ ਨੇ ਕਿਹਾ ਕਿ ਐੱਨ.ਆਰ.ਆਈ. ਅਤੇ ਪੀ.ਆਈ.ਓ. ਨੂੰ ਬੈਂਕ ਖਾਤੇ ਸਮੇਤ ਹੋਰ ਸੇਵਾਵਾਂ ਨੂੰ ਆਧਾਰ ਨਾਲ ਜੋੜਨ ਦੀ ਜ਼ਰੂਰਤ ਨਹੀਂ ਹੈ। ਅਥਾਰਟੀ ਨੇ ਸੰਬੰਧਤ ਏਜੰਸੀਆਂ ਨੂੰ ਅਜਿਹੇ ਲੋਕਾਂ ਦੀ ਪਛਾਣ ਲਈ ਦੂਜਾ ਤਰੀਕਾ ਅਪਣਾਉਣ ਦੇ ਹੁਕਮ ਦਿੱਤੇ ਹਨ। ਉੱਥੇ ਹੀ, ਯੂ.ਆਈ.ਡੀ.ਏ.ਆਈ. ਨੇ ਕਿਹਾ ਕਿ ਸਾਰੇ ਕੇਂਦਰੀ ਮੰਤਰਾਲਿਆਂ ਅਤੇ ਵਿਭਾਗਾਂ, ਸੂਬਾ ਸਰਕਾਰਾਂ ਅਤੇ ਹੋਰ ਸੰਬੰਧਤ ਏਜੰਸੀਆਂ ਨੂੰ ਧਿਆਨ ਰੱਖਣਾ ਚਾਹੀਦਾ ਹੈ ਕਿ ਦਸਤਾਵੇਜ਼ ਦੇ ਤੌਰ ‘ਤੇ ਆਧਾਰ ਸਿਰਫ ਉਨ੍ਹਾਂ ਲੋਕਾਂ ਕੋਲੋਂ ਮੰਗਿਆ ਜਾ ਸਕਦਾ ਹੈ, ਜੋ ਆਧਾਰ ਐਕਟ ਤਹਿਤ ਪਾਤਰ ਹਨ। ਜ਼ਿਆਦਾਤਰ ਪ੍ਰਵਾਸੀ ਭਾਰਤੀ/ਭਾਰਤੀ ਮੂਲ ਦੇ ਵਿਅਕਤੀ/ਓ.ਸੀ.ਆਈ. ਆਧਾਰ ਨਾਮਜ਼ਦ ਲਈ ਪਾਤਰ ਨਹੀਂ ਹੋ ਸਕਦੇ ਹਨ। ਹਾਲਾਂਕਿ ਜਿਨ੍ਹਾਂ ਕੋਲ ਆਧਾਰ ਕਾਰਡ ਹੈ, ਉਹ ਆਪਣਾ ਖਾਤਾ ਇਸ ਨਾਲ ਲਿੰਕ ਕਰ ਸਕਦੇ ਹਨ ਅਜਿਹਾ ਨੈੱਟ ਬੈਂਕਿੰਗ, ਮੋਬਾਇਲ ਬੈਂਕਿੰਗ ਜ਼ਰੀਏ ਵੀ ਕੀਤਾ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਲਗਭਗ ਸਾਰੀਆਂ ਸਰਕਾਰੀ ਸਕੀਮਾਂ ‘ਚ ਆਧਾਰ ਨੰਬਰ ਜ਼ਰੂਰੀ ਕੀਤਾ ਗਿਆ ਹੈ। ਰਸੋਈ ਗੈਸ ਦੀ ਸਬਸਿਡੀ ਤੋਂ ਲੈ ਕੇ ਮੋਬਾਇਲ ਤੱਕ ਨਾਲ ਆਧਾਰ ਨੰਬਰ ਜੋੜਨਾ ਜ਼ਰੂਰੀ ਹੈ। ਮੋਬਾਇਲ ਨੰਬਰ ਨੂੰ 6 ਫਰਵਰੀ 2018 ਤੱਕ ਆਧਾਰ ਨੰਬਰ ਨਾਲ ਲਿੰਕ ਕਰਨਾ ਜ਼ਰੂਰੀ ਹੈ। ਉੱਥੇ ਹੀ, 31 ਦਸੰਬਰ 2017 ਤੱਕ ਪੈਨ ਅਤੇ ਆਧਾਰ ਨੂੰ ਆਪਸ ‘ਚ ਲਿੰਕ ਕਰਨਾ ਜ਼ਰੂਰੀ ਹੈ। ਪੈਨ ਨੂੰ ਆਧਾਰ ਨਾਲ ਲਿੰਕ ਕੀਤੇ ਬਿਨਾਂ ਰਿਟਰਨ ਨਹੀਂ ਮੰਨੀ ਜਾਵੇਗੀ ਅਤੇ ਨਾ ਹੀ ਰਿਫੰਡ ਮਿਲੇਗਾ। ਸਰਕਾਰ ਦਾ ਤਰਕ ਹੈ ਕਿ ਇਸ ਨਾਲ ਟੈਕਸ ਚੋਰੀ ਕਰਨ ਵਾਲਿਆਂ ਅਤੇ ਦੋ-ਦੋ ਪੈਨ ਬਣਾ ਕੇ ਰੱਖਣ ਵਾਲਿਆਂ ‘ਤੇ ਲਗਾਮ ਲਾਈ ਜਾ ਸਕੇਗੀ। ਇਨਕਮ ਟੈਕਸ ਦੀ ਵੈੱਬਸਾਈਟ ‘ਤੇ ਜਾ ਕੇ ਆਸਾਨੀ ਨਾਲ ਪੈਨ ਅਤੇ ਆਧਾਰ ਨੂੰ ਲਿੰਕ ਕੀਤਾ ਜਾ ਸਕਦਾ ਹੈ। ਉੱਥੇ ਹੀ ਆਧਾਰ ਕਾਰਡ ਅਥਾਰਟੀ ਵੱਲੋਂ ਲੋਕਾਂ ਨੂੰ ਕਿਹਾ ਗਿਆ ਹੈ ਕਿ ਉਹ ਆਪਣੀ ਆਧਾਰ ਕਾਰਡ ਜਾਣਕਾਰੀ ਕਿਸੇ ਨੂੰ ਵੀ ਫੋਨ ‘ਤੇ ਨਾ ਦੇਣ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article