PUNJABMAILUSA.COM

ਐੱਨ.ਆਰ.ਆਈ. ਕੁੜੀ ਨੇ ਪੁਲਿਸ ਮੁਖੀ ਦੇ ਦਫਤਰ ਅੱਗੇ ਕੀਤਾ ਹੰਗਾਮਾ

ਐੱਨ.ਆਰ.ਆਈ. ਕੁੜੀ ਨੇ ਪੁਲਿਸ ਮੁਖੀ ਦੇ ਦਫਤਰ ਅੱਗੇ ਕੀਤਾ ਹੰਗਾਮਾ

ਐੱਨ.ਆਰ.ਆਈ. ਕੁੜੀ ਨੇ ਪੁਲਿਸ ਮੁਖੀ ਦੇ ਦਫਤਰ ਅੱਗੇ ਕੀਤਾ ਹੰਗਾਮਾ
March 02
11:22 2016

9
ਜਗਰਾਓਂ, 2 ਮਾਰਚ (ਪੰਜਾਬ ਮੇਲ)- ਇਥੇ ਪੁਲਿਸ ਲਾਈਨ ਸਥਿਤ ਐੱਸ.ਐੱਸ.ਪੀ. ਦਫ਼ਤਰ ਅੱਗੇ ਕੈਨੇਡਾ ਤੋਂ ਆਈ ਇਕ ਐੱਨ.ਆਰ.ਆਈ. ਮੁਟਿਆਰ ਨੇ ਹੰਗਾਮਾ ਕਰ ਦਿੱਤਾ। ਉਹ ਆਪਣੇ ਪਤੀ ਦੇ ਖ਼ਿਲਾਫ਼ ਧੋਖਾਦੇਹੀ ਅਤੇ ਬਲਾਤਕਾਰ ਦਾ ਕੇਸ ਦਰਜ ਕਰਨ ਦੀ ਮੰਗ ਕਰ ਰਹੀ ਸੀ। ਪੰਜਾਬੀ ਮੂਲ ਦੀ ਇਸ ਕੈਨੇਡੀਅਨ ਮੁਟਿਆਰ ਦਾ ਕਹਿਣਾ ਸੀ ਕਿ ਉਸ ਦੇ ਪਤੀ ਨੇ ਪਹਿਲਾਂ ਕੈਨੇਡਾ ਵਿਚ ਉਸ ਤੋਂ ਤਲਾਕ ਲੈ ਲਿਆ ਤੇ ਇਥੇ ਆ ਕੇ ਦੂਜਾ ਵਿਆਹ ਕਰਵਾ ਲਿਆ। ਉਹ ਏਨੀ ਜਜ਼ਬਾਤੀ ਹੋ ਗਈ ਕਿ ਆਪਣੀ ਮੰਗ ਮੰਨਵਾਉਣ ਲਈ ਖੁਦਕੁਸ਼ੀ ਕਰ ਲੈਣ ਦੀ ਧਮਕੀ ਦੇਣ ਲੱਗੀ। ਪੁਲਿਸ ਜ਼ਿਲ੍ਹਾ ਦਿਹਾਤੀ ਦੇ ਮੁਖੀ ਰਵਚਰਨ ਸਿੰਘ ਬਰਾੜ ਨੇ ਆਪਣੇ ਦਫ਼ਤਰ ਅੰਦਰ ਸੱਦ ਕੇ ਉਸ ਦੀ ਵਿਥਿਆ ਸੁਣਨ ਪਿੱਛੋਂ ਬਣਦੀ ਕਾਰਵਾਈ ਦਾ ਭਰੋਸਾ ਦੇ ਕੇ ਉਸ ਨੂੰ ਸ਼ਾਂਤ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸ.ਐੱਸ.ਪੀ. ਨੇ ਕਿਹਾ ਕਿ ਲੜਕੀ ਬਹੁਤ ਜਜ਼ਬਾਤੀ ਸੀ ਤੇ ਸਦਮੇ ਵਿਚ ਹੋਣ ਕਾਰਨ ਰੋਸ ਪ੍ਰਗਟਾ ਰਹੀ ਸੀ। ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਰਾਜ ਤੋਂ ਆਈ ਨਵਨੀਤ (ਕਾਲਪਨਿਕ ਨਾਂ) ਨੇ ਆਪਣਾ ਮੂੰਹ ਢੱਕ ਰੱਖਿਆ ਸੀ ਤੇ ਉਹ ਆਪਣੇ ਪਤੀ ‘ਤੇ ਮਰਜ਼ੀ ਦੇ ਉਲਟ ਉਸ ਨਾਲ ਜ਼ਬਰਦਸਤੀ ਦੇ ਦੋਸ਼ ਲਾ ਰਹੀ ਸੀ। ਉਸ ਦਾ ਕਹਿਣਾ ਸੀ ਕਿ ਜਗਰਾਓਂ ਨੇੜਲੇ ਪਿੰਡ ਦਾ ਰਹਿਣ ਵਾਲਾ ਉਸ ਦਾ ਪਤੀ ਕੈਨੇਡਾ ਤੋਂ ਧੋਖੇ ਨਾਲ ਤਲਾਕ ਲੈ ਆਇਆ ਤੇ ਇਥੇ ਆ ਕੇ ਦੂਜਾ ਵਿਆਹ ਕਰਵਾ ਲਿਆ। ਇਸ ਦੌਰਾਨ ਵੀ ਉਸ ਨੇ ਸ਼ਿਕਾਇਤ ਕਰਤਾ ਨਾਲ ਕਈ ਵਾਰ ਸਰੀਰਕ ਸਬੰਧ ਬਣਾਏ, ਜਿਸ ਬਦਲੇ ਲੜਕੀ ਹੁਣ ਧੋਖਾਦੇਹੀ ਦੇ ਨਾਲ ਬਲਾਤਕਾਰ ਦਾ ਮਾਮਲਾ ਦਰਜ ਕਰਨ ਦੀ ਮੰਗ ਕਰ ਰਹੀ ਸੀ। ਐੱਸ.ਐੱਸ.ਪੀ. ਬਰਾੜ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਹਾਲ ਹੀ ਵਿਚ ਜਦੋਂ ਇਹ ਮਾਮਲਾ ਆਇਆ ਤਾਂ ਬੀਤੀ 12 ਫਰਵਰੀ ਨੂੰ ਇਸ ਕੇਸ ਵਿਚ ਧਾਰਾ 494 ਹੇਠ ਪੁਲਿਸ ਨੇ ਤੁਰੰਤ ਕਾਰਵਾਈ ਕੀਤੀ। ਉਨ੍ਹਾਂ ਦੱਸਿਆ ਕਿ ਇਸ ਲੜਕੀ ਨੇ ਐੱਨ.ਆਰ.ਆਈ. ਕਮਿਸ਼ਨ ਕੋਲ ਵੀ ਪਟੀਸ਼ਨ ਪਾਈ ਹੈ, ਜਿਸ ਦਾ ਫ਼ੈਸਲਾ ਆਉਣਾ ਬਾਕੀ ਹੈ। ਇਸ ਤੋਂ ਇਲਾਵਾ ਡੀ.ਆਈ.ਜੀ. ਨੂੰ ਜਾਂਚ ਲਈ ਦਿੱਤੀ ਉਸ ਦੀ ਸ਼ਿਕਾਇਤ ਵੀ ਪੈਂਡਿੰਗ ਹੈ। ਉਨ੍ਹਾਂ ਦੱਸਿਆ ਕਿ ਲੋੜੋਂ ਵੱਧ ਜਜ਼ਬਾਤੀ ਹੋਣ ਕਰ ਕੇ ਲੜਕੀ ਨੇ ਦਫ਼ਤਰ ਵਿਚ ਅਜਿਹਾ ਕੀਤਾ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਪੜਤਾਲ ਦੇ ਹੁਕਮ ਦੇ ਦਿੱਤੇ ਹਨ ਤੇ ਜੋ ਵੀ ਸੱਚਾਈ ਸਾਹਮਣੇ ਆਵੇਗੀ, ਉਸੇ ਮੁਤਾਬਕ ਕਾਰਵਾਈ ਕੀਤੀ ਜਾਵੇਗੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article