PUNJABMAILUSA.COM

ਐੱਨ.ਆਰ.ਆਈ. ਹੱਤਿਆ ਕਾਂਡ ਦੀ ਗੁੱਥੀ ਸੁਲਝੀ

ਐੱਨ.ਆਰ.ਆਈ. ਹੱਤਿਆ ਕਾਂਡ ਦੀ ਗੁੱਥੀ ਸੁਲਝੀ

ਐੱਨ.ਆਰ.ਆਈ. ਹੱਤਿਆ ਕਾਂਡ ਦੀ ਗੁੱਥੀ ਸੁਲਝੀ
December 02
11:54 2015

11
ਲੁਧਿਆਣਾ, 2 ਦਸੰਬਰ (ਕੁਲਵੰਤ/ਪੰਜਾਬ ਮੇਲ)- ਐੱਨ.ਆਰ.ਆਈ. ਜਗਜੀਤ ਸਿੰਘ ਦੀ ਹੱਤਿਆ ਦੀ ਗੁੱਥੀ ਸੀ.ਆਈ.ਏ. ਪੁਲਿਸ ਨੇ ਸੁਲਝਾਉਂਦੇ ਹੋਏ ਇਕ ਮਹਿਲਾ ਸਮੇਤ ਦੋ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦੋਂਕਿ ਇਕ ਦੋਸ਼ੀ ਅਜੇ ਵੀ ਫਰਾਰ ਹੈ। ਪੁਲਿਸ ਦਾ ਦਾਅਵਾ ਸੀ ਕਿ ਐੱਨ.ਆਰ.ਆਈ. ਦੇ 6.80 ਲੱਖ ਰੁਪਏ ਨਾ ਦੇਣੇ ਪੈਣ, ਇਸ ਲਈ ਮਹਿਲਾ ਨੇ ਆਪਣੇ ਦਿਓਰ ਨਾਲ ਮਿਲ ਕੇ ਐੱਨ.ਆਰ.ਆਈ. ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਪੁਲਿਸ ਨੇ ਹੱਤਿਆ ਦੇ ਬਾਅਦ ਘਰ ਤੋਂ ਚੋਰੀ ਕੀਤੀ ਗਈ ਇਕ ਰਜਿਸਟਰੀ ਤੇ ਹੱਤਿਆ ‘ਚ ਵਰਤੋਂ ਕੀਤਾ ਗਿਆ ਚਾਕੂ ਵੀ ਬਰਾਮਦ ਕਰ ਲਿਆ ਹੈ।
ਵਰਣਨਯੋਗ ਹੈ ਕਿ 27 ਸਤੰਬਰ ਨੂੰ ਜਨਤਾ ਨਗਰ ਭਗਵਾਨ ਚੌਕ ਦੇ ਰਹਿਣ ਵਾਲੇ ਐੱਨ.ਆਰ.ਆਈ. ਜਗਜੀਤ ਸਿੰਘ ਦੀ ਉਸਦੇ ਹੀ ਘਰ ਵਿਚ ਬੜੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ ਸੀ। ਪੁਲਿਸ ਨੇ ਉਸਦੀ ਖੂਨ ਨਾਲ ਲਿਬੜੀ ਲਾਸ਼ ਬਰਾਮਦ ਕਰਕੇ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਸੀ। ਐੱਨ.ਆਰ.ਆਈ. ਦਾ ਪੂਰਾ ਪਰਿਵਾਰ ਫਰਾਂਸ ‘ਚ ਹੀ ਰਹਿੰਦੇ ਸਨ ਅਤੇ ਉਹ ਇਥੇ ਇਕੱਲਾ ਰਹਿੰਦਾ ਸੀ। ਪੁਲਿਸ ਨੇ ਕਰੀਬ ਦੋ ਮਹੀਨੇ ਹਰੇਕ ਥਿਊਰੀ ‘ਤੇ ਕੰਮ ਕੀਤਾ ਸੀ ਪਰ ਪੁਲਿਸ ਦੇ ਹੱਥ ਸਫਲਤਾ ਨਹੀਂ ਲੱਗੀ ਤਾਂ ਡੀ.ਸੀ.ਪੀ. ਨਰਿੰਦਰ ਭਾਰਗਵ ਨੇ ਇਸ ਹੱਤਿਆ ਕਾਂਡ ਦੀ ਗੁੱਥੀ ਸੁਲਝਾਉਣ ਲਈ ਸੀ.ਆਈ.ਏ. ਮੁਖੀ ਇੰਸਪੈਕਟਰ ਪ੍ਰੇਮ ਸਿੰਘ ਨੂੰ ਜ਼ਿੰਮੇਵਾਰੀ ਸੌਂਪੀ, ਜਿਸ ਦੇ ਬਾਅਦ ਹੀ ਇਹ ਹੱਤਿਆ ਕਾਂਡ ਸੁਲਝ ਸਕਿਆ।
ਪੱਤਰਕਾਰ ਸੰਮੇਲਨ ‘ਚ ਜਾਣਕਾਰੀ ਦਿੰਦੇ ਹੋਏ ਏ.ਡੀ.ਸੀ.ਪੀ. ਗੁਰਤਜਿੰਦਰ ਸਿੰਘ ਔਲਖ ਨੇ ਦੱਸਿਆ ਕਿ ਦੋਸ਼ੀਆਂ ਦੀ ਪਛਾਣ ਜਨਤਾ ਨਗਰ ਸ਼ਿਮਲਾਪੁਰੀ ਰੋਡ ਦੇ ਰਹਿਣ ਵਾਲੇ ਕੁਸ਼ਲ ਕੁਮਾਰ ਉਰਫ ਮਿੰਟੂ ਤੇ ਪ੍ਰਤਾਪ ਨਗਰ ਦੀ ਰਹਿਣ ਵਾਲੀ ਵੀਣਾ ਰਾਣੀ ਦੇ ਰੂਪ ‘ਚ ਹੋਈ ਹੈ। ਜਦਕਿ ਫਰਾਰ ਦੋਸ਼ੀ ਦੀ ਪਛਾਣ ਮੂਲ ਰੂਪ ‘ਚ ਝਾਰਖੰਡ ਤੇ ਹਾਲ ਵਾਸੀ ਟਰਾਂਸਪੋਰਟ ਨਗਰ ਦੇ ਰਹਿਣ ਵਾਲੇ ਮਨੋਜ ਕੁਮਾਰ ਦੇ ਰੂਪ ‘ਚ ਹੋਈ ਹੈ। ਉਨ੍ਹਾਂ ਨੇ ਦੱਸਿਆ ਕਿ ਦੋਸ਼ੀਆਂ ਨੂੰ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਹੈ।
ਕਿਵੇਂ ਆਏ ਦੋਸ਼ੀ ਹੱਥ?
ਜਿਸ ਮਹਿਲਾ ਵੀਣਾ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਇਸ ਤੋਂ ਪਹਿਲਾਂ ਵੀ ਉਸਨੂੰ ਥਾਣਾ ਸ਼ਿਮਲਾਪੁਰੀ ਦੀ ਪੁਲਿਸ ਕਈ ਵਾਰ ਪੁੱਛਗਿੱਛ ਲਈ ਬੁਲਾ ਚੁੱਕੀ ਸੀ ਪਰ ਪੁਲਿਸ ਸਬੂਤਾਂ ਦੀ ਘਾਟ ਤੇ ਇਕ ਅਕਾਲੀ ਨੇਤਾ ਦੇ ਪ੍ਰਭਾਵ ਕਾਰਨ ਉਸ ‘ਤੇ ਹੱਥ ਨਹੀਂ ਪਾ ਸਕੀ। ਹੁਣ ਜਦ ਸੀ.ਆਈ.ਏ. ਪੁਲਿਸ ਨੇ ਜਾਂਚ ਨੂੰ ਅੱਗੇ ਵਧਾਇਆ, ਤਾਂ ਸਭ ਤੋਂ ਪਹਿਲਾਂ ਸਾਰੇ ਸਬੂਤ ਇਕੱਠੇ ਕੀਤੇ ਗਏ। ਸਾਇੰਟੀਫਿਕ ਤਰੀਕੇ ਨਾਲ ਜਾਂਚ ਕਰਦੇ ਹੋਏ ਪੁਲਿਸ ਨੇ ਸਾਰੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਕਲਿੱਪ ਦੀ ਜਾਂਚ ਕੀਤੀ, ਇਕ ਕੈਮਰੇ ‘ਚ ਕੁਸ਼ਲ ਦੇ ਚੱਲਣ ਦਾ ਅੰਦਾਜ਼ ਉਹੀ ਆਇਆ, ਜਿਸ ਤਰ੍ਹਾਂ ਕੁਸ਼ਲ ਚਲਦਾ ਹੈ, ਉਸਦੇ ਬਾਅਦ ਪੁਲਿਸ ਨੇ ਲੜੀ ਜੋੜੀ, ਤਾਂ ਪਤਾ ਲੱਗਾ ਕਿ ਕੁਸ਼ਲ ਵੀਣਾ ਦਾ ਦਿਓਰ ਹੈ ਅਤੇ ਜਦੋਂ ਪੁਲਿਸ ਨੂੰ ਪਤਾ ਲੱਗਾ ਕਿ ਵੀਣਾ ਨੂੰ ਹੀ ਜਗਜੀਤ ਨੇ ਮਕਾਨ ਫਾਇਨਾਂਸ ਕਰਕੇ 10 ਲੱਖ 80 ਹਜ਼ਾਰ ਰੁਪਏ ਦਿੱਤੇ ਸਨ, ਤਾਂ ਸਾਰੀਆਂ ਲੜੀਆਂ ਜੋੜਦੇ ਹੋਏ ਪੁਲਿਸ ਨੇ ਵੀਣਾ ਨੂੰ ਕਾਬੂ ਕਰਕੇ ਜਦੋਂ ਸਖਤੀ ਨਾਲ ਪੁੱਛਗਿੱਛ ਕੀਤੀ, ਤਾਂ ਸਾਰਾ ਰਹੱਸ ਹੀ ਖੁੱਲ੍ਹ ਗਿਆ, ਜਿਸ ਦੇ ਬਾਅਦ ਪੁਲਿਸ ਨੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ। ਦੋਨੋਂ ਦੋਸ਼ੀ ਪੁਲਿਸ ਰਿਮਾਂਡ ‘ਤੇ ਹਨ। ਪੁਲਿਸ ਨੇ ਤਾਜਪੁਰ ਰੋਡ ਤੋਂ ਉਹ ਚਾਕੂ ਤੇ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article