PUNJABMAILUSA.COM

ਐੱਮ.ਪੀ. ਢੇਸੀ ਵੱਲੋਂ ਹੀਥਰੋ-ਅੰਮ੍ਰਿਤਸਰ ਹਵਾਈ ਉਡਾਣਾਂ ਮੁੜ ਸ਼ੁਰੂ ਕਰਾਉਣ ਲਈ ਚਾਰਾਜੋਈ ਜਾਰੀ

ਐੱਮ.ਪੀ. ਢੇਸੀ ਵੱਲੋਂ ਹੀਥਰੋ-ਅੰਮ੍ਰਿਤਸਰ ਹਵਾਈ ਉਡਾਣਾਂ ਮੁੜ ਸ਼ੁਰੂ ਕਰਾਉਣ ਲਈ ਚਾਰਾਜੋਈ ਜਾਰੀ

ਐੱਮ.ਪੀ. ਢੇਸੀ ਵੱਲੋਂ ਹੀਥਰੋ-ਅੰਮ੍ਰਿਤਸਰ ਹਵਾਈ ਉਡਾਣਾਂ ਮੁੜ ਸ਼ੁਰੂ ਕਰਾਉਣ ਲਈ ਚਾਰਾਜੋਈ ਜਾਰੀ
June 19
16:30 2018

ਏਅਰ ਇੰਡੀਆ ਦੇ ਡਾਇਰੈਕਟਰ ਇੰਟਰਨੈਸ਼ਨਲ ਆਪ੍ਰੇਸ਼ਨਜ਼ ਨਾਲ ਲੰਦਨ ‘ਚ ਉਚੇਚੀ ਮੁਲਾਕਾਤ
ਚੰਡੀਗੜ੍ਹ, 19 ਜੂਨ (ਪੰਜਾਬ ਮੇਲ)- ਬਰਤਾਨਵੀ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਏਅਰ ਇੰਡੀਆ ਵੱਲੋਂ ਮੁੰਬਈ ਤੋਂ ਲੰਦਨ ਲਈ ਸ਼ੁਰੂ ਕੀਤੀ ਪਹਿਲੀ ਉਡਾਨ ਦੀ 70ਵੀਂ ਵਰ੍ਹੇਗੰਢ ਮੌਕੇ ਦਿੱਲੀ ਤੋਂ ਲੰਦਨ ਪੁੱਜੇ ਏਅਰ ਇੰਡੀਆ ਦੇ ਸੀਨੀਅਰ ਅਧਿਕਾਰੀਆਂ ਸਮੇਤ ਇਸਦੇ ਡਾਇਰੈਕਟਰ ਇੰਟਰਨੈਸ਼ਨਲ ਆਪ੍ਰੇਸ਼ਨਜ਼ ਕੈਪਟਨ ਅਰਵਿੰਦ ਕਠਪਾਲੀਆ ਨਾਲ ਲੰਡਨ ਵਿਚ ਉਚੇਚੀ ਮੁਲਾਕਾਤ ਕਰਕੇ ਹੀਥਰੋ (ਯੂ.ਕੇ.) ਤੋਂ ਅੰਮ੍ਰਿਤਸਰ ਤੱਕ ਸਿੱਧੀ ਹਵਾਈ ਉਡਾਣ ਮੁੜ੍ਹ ਸ਼ੁਰੂ ਕਰਨ ਦੀ ਮੰਗ ਕੀਤੀ।
ਇਹ ਜਾਣਕਾਰੀ ਦਿੰਦਿਆਂ ਢੇਸੀ ਨੇ ਦੱਸਿਆ ਕਿ ਉਨ੍ਹਾਂ ਨੇ ਭਾਰਤੀ ਹਵਾਈ ਸੇਵਾ ‘ਏਅਰ ਇੰਡੀਆ’ ਦੇ ਸੀਨੀਅਰ ਅਧਿਕਾਰੀਆਂ ਨੂੰ ਪੰਜਾਬੀ ਭਾਈਚਾਰੇ ਵੱਲੋਂ ਚਿਰਾਂ ਤੋਂ ਹੀਥਰੋ-ਅੰਮ੍ਰਿਤਸਰ ਸਿੱਧੀ ਹਵਾਈ ਸੇਵਾ ਸ਼ੁਰੂ ਕਰਨ ਦੀ ਕੀਤੀ ਜਾ ਰਹੀ ਮੰਗ ਦੁਹਰਾਈ ਅਤੇ ਇਸ ਸਬੰਧੀ ਹੁਣ ਤੱਕ ਹੋਈ ਗੱਲਬਾਤ ਅਤੇ ਪ੍ਰਗਤੀ ਸਬੰਧੀ ਜਾਣਕਾਰੀ ਅਦਾਨ-ਪ੍ਰਦਾਨ ਕੀਤੀ। ਉਨ੍ਹਾਂ ਕਿਹਾ ਕਿ ਕੈਪਟਨ ਕਠਪਾਲੀਆ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਇਸ ਉਡਾਣ ਨਾਲ ਸਬੰਧਤ ਸਾਰੀ ਜਾਣਕਾਰੀ ਹਾਸਲ ਕਰ ਲਈ ਹੈ ਅਤੇ ਖਾਸ ਤੌਰ ‘ਤੇ ਉਨ੍ਹਾਂ ਯੂ.ਕੇ. ਤੇ ਯੂਰਪ ਦੇ ਖੇਤਰੀ ਮੈਨੇਜਰ ਦੇਬਾਸ਼ੀਸ ਗੋਲਡਰ ਨਾਲ ਵੀ ਇਸ ਉਡਾਨ ਸਬੰਧੀ ਵਿਚਾਰਾਂ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਕਠਪਾਲੀਆ ਨੇ ਭਰੋਸਾ ਦਿੱਤਾ ਹੈ ਕਿ ਨਵੀਂ ਦਿੱਲੀ ਸਥਿਤ ਏਅਰ ਇੰਡੀਆ ਦੇ ਉਚ ਅਧਿਕਾਰੀਆਂ ਨਾਲ ਸਲਾਹ-ਮਸ਼ਵਰਾ ਕਰਕੇ ਬਹੁਤ ਜਲਦ ਹੀ ਇਨ੍ਹਾਂ ਦੋਵੇਂ ਮਹੱਤਵਪੂਰਨ ਸੈਰ-ਸਪਾਟਾ ਕੇਂਦਰਾਂ ਨੂੰ ਸਿੱਧੇ ਹਵਾਈ ਸੰਪਰਕ ਰਾਹੀਂ ਜੋੜਨ ਲਈ ਫੈਸਲਾ ਲਿਆ ਜਾਵੇਗਾ।
ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖਦਿਆਂ ਢੇਸੀ ਪਹਿਲਾਂ ਹੀ ਲੰਦਨ ਤੋਂ ਅੰਮ੍ਰਿਤਸਰ ਲਈ ਸਿੱਧੀ ਉਡਾਨ ਸ਼ੁਰੂ ਕਰਾਉਣ ਸਬੰਧੀ ਬਰਤਾਨੀਆਂ ਦੇ ਸੰਸਦ ਮੈਂਬਰਾਂ ਸਮੇਤ ਭਾਰਤ ਦੇ ਸੰਸਦ ਮੈਂਬਰਾਂ ਦੀ ਹਮਾਇਤ ਵੀ ਹਾਸਲ ਕਰ ਚੁੱਕੇ ਹਨ। ਉਨ੍ਹਾਂ ਕੈਪਟਨ ਕਠਪਾਲੀਆ ਨੂੰ ਦੱਸਿਆ ਕਿ ਹੀਥਰੋ-ਅੰਮ੍ਰਿਤਸਰ ਵਿਚਾਲੇ ਸਿੱਧੀ ਉਡਾਨ ਨਾ ਹੋਣ ਕਾਰਨ ਵੀ ਹਰ ਸਾਲ ਤਕਰੀਬਨ 1,88,869 ਯਾਤਰੀ (517 ਪ੍ਰਤੀ ਦਿਨ) ਸ੍ਰੀ ਰਾਮਦਾਸ ਹਵਾਈ ਅੱਡਾ ਅੰਮ੍ਰਿਤਸਰ ਤੋਂ ਯੂ.ਕੇ. ਤੱਕ ਯਾਤਰਾ ਕਰਦੇ ਹਨ।
ਉਨ੍ਹਾਂ ਕਿਹਾ ਕਿ ਉਹ ਪਿਛਲੇ ਕਈ ਸਾਲਾਂ ਤੋਂ ਪਵਿੱਤਰ ਨਗਰੀ ਸ੍ਰੀ ਅੰਮ੍ਰਿਤਸਰ ਤੋਂ ਹੀਥਰੋ ਲਈ ਸਿੱਧੀ ਹਵਾਈ ਸੇਵਾ ਦੀ ਮੰਗ ਨੂੰ ਸਿਰੇ ਚਾੜ੍ਹਨ ਲਈ ਹਰ ਸੰਭਵ ਯਤਨ ਕਰ ਰਹੇ ਹਨ। ਉਨ੍ਹਾਂ ਏਅਰ ਇੰਡੀਆ ਦੇ ਨੁਮਾਇੰਦੇ ਨੂੰ ਇਹ ਵੀ ਦੱਸਿਆ ਇਸ ਵੇਲੇ ਦਿੱਲੀ ਤੋਂ ਹੀਥਰੋ ਲਈ ਰੋਜ਼ਾਨਾ ਤਿੰਨ ਉਡਾਣਾਂ ਚੱਲ ਰਹੀਆਂ ਅਤੇ ਜੇਕਰ ਇਨਾਂ ਵਿਚੋਂ ਇੱਕ ਵੀ ਅੰਮ੍ਰਿਤਸਰ ਤੋਂ ਸ਼ੁਰੂ ਹੋ ਜਾਵੇ, ਤਾਂ ਉੱਤਰੀ ਰਾਜਾਂ ਦੇ ਬਹੁ-ਗਿਣਤੀ ਲੋਕਾਂ ਨੂੰ ਯੂਰਪ ਨਾਲ ਸਿੱਧੇ ਤੌਰ ‘ਤੇ ਜੁੜਨ ਦੀ ਸਹੂਲਤ ਮਿਲ ਜਾਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰੈਜ਼ੀਡੈਂਟ ਹਰਜੀਤ ਗਰੇਵਾਲ਼ ਪੰਜਾਬੀ ਲਹਿਰਾਂ ਦੇ ਸਟੁਡੀਓ ਪੁੱਜੇ

ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰੈਜ਼ੀਡੈਂਟ ਹਰਜੀਤ ਗਰੇਵਾਲ਼ ਪੰਜਾਬੀ ਲਹਿਰਾਂ ਦੇ ਸਟੁਡੀਓ ਪੁੱਜੇ

Read Full Article
    ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

Read Full Article
    ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

Read Full Article
    ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

Read Full Article
    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

Read Full Article
    ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

Read Full Article
    ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

Read Full Article
    ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

Read Full Article
    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article