PUNJABMAILUSA.COM

ਐੱਸ.ਐੱਸ.ਪੀ.ਰਾਜਜੀਤ ‘ਤੇ ਸੰਕਟ ਦੇ ਬੱਦਲ ਮੰਡਰਾਉਣ ਲੱਗੇ

ਐੱਸ.ਐੱਸ.ਪੀ.ਰਾਜਜੀਤ ‘ਤੇ ਸੰਕਟ ਦੇ ਬੱਦਲ ਮੰਡਰਾਉਣ ਲੱਗੇ

ਐੱਸ.ਐੱਸ.ਪੀ.ਰਾਜਜੀਤ ‘ਤੇ ਸੰਕਟ ਦੇ ਬੱਦਲ ਮੰਡਰਾਉਣ ਲੱਗੇ
July 06
16:39 2018

ਚੰਡੀਗੜ੍ਹ, 6 ਜੁਲਾਈ (ਪੰਜਾਬ ਮੇਲ)- ਪੰਜਾਬ ਪੁਲਿਸ ਦੇ ਵਿਵਾਦਤ ਪੁਲਿਸ ਅਫ਼ਸਰ ਤੇ ਮੋਗੇ ਦੇ ਸਾਬਕਾ ਐੱਸ.ਐੱਸ.ਪੀ. ਰਾਜਜੀਤ ਸਿੰਘ ਉਪਰ ਸੰਕਟ ਦੇ ਬੱਦਲ ਮੰਡਰਾਉਣ ਲੱਗੇ ਹਨ। ਸੂਤਰਾਂ ਦਾ ਦੱਸਣਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ‘ਤੇ ਰਾਜ ਦੇ ਗ੍ਰਹਿ ਵਿਭਾਗ ਨੇ ਇਸ ਪੁਲਿਸ ਅਧਿਕਾਰੀ ਦਾ ਰਿਕਾਰਡ ਤਿਆਰ ਕਰਨਾ ਸ਼ੁਰੂ ਕਰ ਦਿੱਤਾ ਹੈ। ਵਿਸ਼ੇਸ਼ ਟਾਸਕ ਫੋਰਸ ਦੇ ਮੁਖੀ ਹਰਪ੍ਰੀਤ ਸਿੰਘ ਸਿੱਧੂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਰਾਜਜੀਤ ਸਿੰਘ ਨਾਲ ਸਬੰਧਤ ਸਬੂਤ ਅਤੇ ਜਾਣਕਾਰੀ ਗ੍ਰਹਿ ਵਿਭਾਗ ਨਾਲ ਸਾਂਝੀ ਕੀਤੀ ਜਾਵੇ। ਮੁੱਖ ਮੰਤਰੀ ਨੇ ਸੋਮਵਾਰ ਨੂੰ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿਚ ਆਪਣੇ ਸਾਥੀ ਮੰਤਰੀਆਂ ਨੂੰ ਭਰੋਸਾ ਦਿਵਾਇਆ ਸੀ ਕਿ ਰਾਜਜੀਤ ਸਿੰਘ ਅਤੇ ਡੀ.ਐੱਸ.ਪੀ. ਦਲਜੀਤ ਸਿੰਘ ਢਿੱਲੋਂ ਨੂੰ ਧਾਰਾ 311 ਦੀ ਵਰਤੋਂ ਕਰਕੇ ਬਰਖ਼ਾਸਤ ਕੀਤਾ ਜਾਵੇਗਾ।
ਡੀਐਸਪੀ ਢਿੱਲੋਂ ਅਤੇ ਇੱਕ ਹੌਲਦਾਰ ਨੂੰ ਤਾਂ ਸੋਮਵਾਰ ਦੇਰ ਸ਼ਾਮ ਹੀ ਬਰਖਾਸਤ ਕਰ ਦਿੱਤਾ ਸੀ ਜਦੋਂ ਕਿ ਮੋਗੇ ਦੇ ਸਾਬਕਾ ਐਸ਼ਐਸ਼ਪੀ ਖਿਲਾਫ਼ ਕੋਈ ਕਾਰਵਾਈ ਨਹੀਂ ਸੀ ਕੀਤੀ ਗਈ ਉਸ ਦਾ ਮਹਿਜ਼ ਤਬਾਦਲਾ ਕੀਤਾ ਗਿਆ ਸੀ। ਉੱਚ ਪੱਧਰੀ ਸੂਤਰਾਂ ਦਾ ਦੱਸਣਾ ਹੈ ਕਿ ਰਾਜਜੀਤ ਸਿੰਘ ਦੇ ਖਿਲਾਫ਼ ਵੀ ਧਾਰਾ 311 ਦੀ ਵਰਤੋਂ ਕਰਦਿਆਂ ਬਰਖਾਸਤਗੀ ਵਰਗੀ ਕਾਰਵਾਈ ਸੰਭਵ ਜਾਪਦੀ ਹੈ। ਉਧਰ ਦੋ ਸੀਨੀਅਰ ਪੁਲੀਸ ਅਧਿਕਾਰੀਆਂ ਵੱਲੋਂ ਸਾਬਕਾ ਐਸਐਸਪੀ ਦੇ ਬਚਾਅ ਲਈ ਜ਼ੋਰ ਅਜ਼ਮਾਈ ਕੀਤੀ ਜਾ ਰਹੀ ਹੈ। ਇੰਗਲੈਂਡ ਦੇ ਦੋ ਚਰਚਿਤ ਪਰਵਾਸੀ ਭਾਰਤੀਆਂ ਵੱਲੋਂ ਵੀ ਪੁਲੀਸ ਅਧਿਕਾਰੀਆਂ ਦੇ ਤਾਜ਼ਾ ਸੰਕਟ ਵਿਚ ਬਚਾਅ ਲਈ ਭੂਮਿਕਾ ਨਿਭਾਏ ਜਾਣ ਦੀ ਚਰਚਾ ਹੈ।
ਰਾਜਜੀਤ ਸਿੰਘ ਭਾਵੇਂ ਪਿਛਲੇ ਕਈ ਸਾਲਾਂ ਤੋਂ ਵਿਵਾਦਾਂ ‘ਚ ਘਿਰਿਆ ਰਿਹਾ ਹੈ ਪਰ ਲੰਘੇ ਸਾਲ ਪੁਲਿਸ ਦੇ ਇਕ ਇੰਸਪੈਕਟਰ ਇੰਦਰਜੀਤ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਮਾਮਲੇ ਨੇ ਗੰਭੀਰ ਰੁਖ਼ ਅਖਤਿਆਰ ਕਰ ਲਿਆ ਪਰ ਕੈਪਟਨ ਸਰਕਾਰ ਨੇ ਇਸ ਪੁਲਿਸ ਅਫ਼ਸਰ ਖਿਲਾਫ਼ ਕਾਰਵਾਈ ਦਾ ਹੌਸਲਾ ਨਹੀਂ ਕੀਤਾ। ਵਿਸ਼ੇਸ਼ ਟਾਸਕ ਫੋਰਸ ਵੱਲੋਂ ਇੰਸਪੈਕਟਰ (ਬਰਖਾਸਤ) ਇੰਦਰਜੀਤ ਸਿੰਘ ਦੇ ਬਿਆਨਾਂ ਅਤੇ ਤਫ਼ਤੀਸ਼ ਦੇ ਆਧਾਰ ‘ਤੇ ਸਾਰਾ ਰਿਕਾਰਡ ਇਕੱਠਾ ਕਰ ਲਿਆ ਸੀ। ਉਸ ਤੋਂ ਬਾਅਦ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੀਆਂ ਹਦਾਇਤਾਂ ‘ਤੇ ਡੀ.ਜੀ.ਪੀ. ਰੈਂਕ ਦੇ ਅਧਿਕਾਰੀ ਸਿਧਾਰਥ ਚਟੌਪਾਧਿਆਏ ਦੀ ਅਗਵਾਈ ਹੇਠ ਬਣੀ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਨੇ ਵੀ ਰਾਜਜੀਤ ਦੇ ਖਿਲਾਫ਼ ਪੁਖਤਾ ਸਬੂਤ ਹੋਣ ਦਾ ਦਾਅਵਾ ਕੀਤਾ ਸੀ। ਐੱਸ.ਆਈ.ਟੀ. ਦੇ ਮੁਖੀ ਨੇ ਤਾਂ ਡੀ.ਜੀ.ਪੀ. ਸੁਰੇਸ਼ ਅਰੋੜਾ ਅਤੇ ਡੀ.ਜੀ.ਪੀ. (ਇੰਟੈਲੀਜੈਂਸ) ਦਿਨਕਰ ਗੁਪਤਾ ਉਪਰ ਰਾਜਜੀਤ ਸਿੰਘ ਦੀ ਮਦਦ ਕਰਨ ਦੇ ਦੋਸ਼ ਵੀ ਲਾਏ ਸਨ। ਪਿਛਲੇ ਦਿਨਾਂ ਦੌਰਾਨ ਹੀ ਇਕ ਟੀ.ਵੀ. ਚੈਨਲ ‘ਤੇ ਇਸ ਵਿਵਾਦਿਤ ਪੁਲਿਸ ਅਧਿਕਾਰੀ ਵੱਲੋਂ ਬਣਾਈਆਂ ਜਾਇਦਾਦਾਂ ਦੇ ਵੇਰਵੇ ਵੀ ਨਸ਼ਰ ਕੀਤੇ ਸਨ। ਸੂਤਰਾਂ ਦਾ ਇਹ ਵੀ ਦੱਸਣਾ ਹੈ ਕਿ ਐੱਸ.ਟੀ.ਐੱਫ਼. ਨੇ ਰਾਜਜੀਤ ਸਿੰਘ ਖਿਲਾਫ਼ ਪਹਿਲਾਂ ਹੀ ਠੋਸ ਸਬੂਤ ਇਕੱਤਰ ਕੀਤੇ ਹੋਏ ਹਨ। ਇਸ ਪੁਲਿਸ ਅਫ਼ਸਰ ਦੇ ਖਿਲਾਫ਼ ਛੇ ਕੁ ਮਹੀਨੇ ਪਹਿਲਾਂ ਕਾਰਵਾਈ ਹੋਣ ਦੇ ਆਸਾਰ ਸਨ ਪਰ ਇਕ ਸੀਨੀਅਰ ਪੁਲਿਸ ਅਧਿਕਾਰੀ ਦੀ ਸ਼ਹਿ ‘ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਏ.ਡੀ.ਜੀ.ਪੀ. ਹਰਪ੍ਰੀਤ ਸਿੰਘ ਸਿੱਧੂ ਖਿਲਾਫ਼ ਪਟੀਸ਼ਨ ਦਾਇਰ ਹੋਣ ਕਾਰਨ ਸਾਰਾ ਮਾਮਲਾ ਲਮਕ ਗਿਆ ਸੀ। ਅਧਿਕਾਰੀਆਂ ਦਾ ਦੱਸਣਾ ਹੈ ਕਿ ਨਸ਼ਿਆਂ ਕਾਰਨ ਲਗਾਤਾਰ ਹੋ ਰਹੀਆਂ ਮੌਤਾਂ ਦੇ ਮਾਮਲਿਆਂ ਨੇ ਸਰਕਾਰ ਨੂੰ ਪੁਲਿਸ ਅਫ਼ਸਰਾਂ ਖਿਲਾਫ਼ ਕਾਰਵਾਈ ਕਰਨ ਲਈ ਮਜਬੂਰ ਕਰ ਦਿੱਤਾ ਹੈ। ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦਾ ਦੱਸਣਾ ਹੈ ਕਿ ਸੂਬੇ ਵਿਚ ਨਸ਼ਿਆਂ ਦੇ ਕਹਿਰ ਦੀ ਤਾਜ਼ਾ ਹਾਲਤ ਅਤੇ ਪੁਲਿਸ ਦੀ ਕਾਰਗੁਜ਼ਾਰੀ ਤੋਂ ਮੁੱਖ ਮੰਤਰੀ ਬਹੁਤ ਪ੍ਰੇਸ਼ਾਨ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article
    ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

Read Full Article
    ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

Read Full Article
    ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

Read Full Article
    ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

Read Full Article
    ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

Read Full Article
    ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

Read Full Article