ਐੱਸ.ਜੀ.ਪੀ.ਸੀ. ਦੇ ਸਾਬਕਾ ਸਕੱਤਰ ਮਨਜੀਤ ਸਿੰਘ ਕਲਕੱਤਾ ਨਹੀਂ ਰਹੇ

January 17
10:25
2018
ਅੰਮ੍ਰਿਤਸਰ, 17 ਜਨਵਰੀ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸਕੱਤਰ ਤੇ ਪੰਥਕ ਆਗੂ ਮਨਜੀਤ ਸਿੰਘ ਕਲਕੱਤਾ ਦਾ ਬੁੱਧਵਾਰ ਸਵੇਰੇ ਦੇਹਾਂਤ ਹੋ ਗਿਆ। ਉਹ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ‘ਚ ਜ਼ੇਰੇ ਇਲਾਜ਼ ਸਨ । ਕਲਕੱਤਾ ਦਾ ਅੰਤਿਮ ਸਸਕਾਰ ਅੰਮ੍ਰਿਤਸਰ ਵਿਖੇ ਕੀਤਾ ਗਿਆ। ਐੱਸ.ਜੀ.ਪੀ.ਸੀ. ਦੇ ਪ੍ਰਧਾਨ ਸ. ਗੋਬਿੰਦ ਸਿੰਘ ਲੌਂਗੋਵਾਲ ਨੇ ਸੋਮਵਾਰ ਨੂੰ ਹੀ ਹਸਪਤਾਲ ਜਾ ਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਸੀ। ਸ. ਲੌਂਗੋਵਾਲ ਨੇ ਮਨਜੀਤ ਸਿੰਘ ਕਲਕੱਤਾ ਦੇ ਦੇਹਾਂਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਉਨ੍ਹਾਂ ਦੀ ਕਮੀ ਨੂੰ ਸਿੱਖ ਪੰਥ ਲਈ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ। ਮਨਜੀਤ ਸਿੰਘ ਕਲਕੱਤਾ ਦੇ ਦਿਹਾਂਤ ਤੋਂ ਬਾਅਦ ਐੱਸ.ਜੀ.ਪੀ.ਸੀ. ਮੈਂਬਰਾਂ ‘ਚ ਸੋਗ ਦੀ ਲਹਿਰ ਹੈ।