PUNJABMAILUSA.COM

ਐੱਸ.ਵਾਈ.ਐੱਲ. ਮੁੱਦਾ; ਮੁੱਖ ਮੰਤਰੀਆਂ ਸਮੇਤ ਦੋਵੇਂ ਸੂਬਿਆਂ ਦੇ ਵਫਦ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

ਐੱਸ.ਵਾਈ.ਐੱਲ. ਮੁੱਦਾ; ਮੁੱਖ ਮੰਤਰੀਆਂ ਸਮੇਤ ਦੋਵੇਂ ਸੂਬਿਆਂ ਦੇ ਵਫਦ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

ਐੱਸ.ਵਾਈ.ਐੱਲ. ਮੁੱਦਾ; ਮੁੱਖ ਮੰਤਰੀਆਂ ਸਮੇਤ ਦੋਵੇਂ ਸੂਬਿਆਂ ਦੇ ਵਫਦ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ
November 30
09:45 2016

7
ਚੰਡੀਗੜ੍ਹ, 30 ਨਵੰਬਰ (ਪੰਜਾਬ ਮੇਲ)- ਸਤਲੁਜ ਯਮੁਨਾ ਲਿੰਕ ਨਹਿਰ (ਐੱਸ.ਵਾਈ.ਐੱਲ.) ਦੇ ਮੁੱਦੇ ‘ਤੇ ਪੰਜਾਬ ਅਤੇ ਹਰਿਆਣਾ ਦਰਮਿਆਨ ਗਰਮਾਈ ਸਿਆਸਤ ਦਿੱਲੀ ‘ਚ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੇ ਦਰ ‘ਤੇ ਪਹੁੰਚ ਗਈ। ਦੋਵੇਂ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਵਫ਼ਦਾਂ ਦੀ ਅਗਵਾਈ ਕਰਦਿਆਂ ਰਾਸ਼ਟਰਪਤੀ ਨੂੰ ਮਿਲ ਕੇ ਐੱਸ.ਵਾਈ.ਐੱਲ. ਨਹਿਰ ਦੇ ਮੁੱਦੇ ‘ਤੇ ਆਪਣਾ ਪੱਖ ਰੱਖਿਆ।
ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦੀ ਅਗਵਾਈ ‘ਚ ਮੰਤਰੀਆਂ ਅਤੇ ਅਕਾਲੀ ਸੰਸਦ ਮੈਂਬਰਾਂ ਦੇ ਵਫ਼ਦ ਨੇ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ ਅਪੀਲ ਕੀਤੀ ਕਿ ਉਹ ਦਰਿਆਈ ਪਾਣੀਆਂ ਦੀ ਵੰਡ ਦੇ ਮੁੱਦੇ ‘ਤੇ ਰਿਪੇਰੀਅਨ ਸਿਧਾਂਤ ਵਿਰੁੱਧ ਕੋਈ ਵੀ ਸਲਾਹ ਨਾ ਮੰਨਣ। ਰਾਸ਼ਟਰਪਤੀ ਨਾਲ ਮੁਲਾਕਾਤ ਦੌਰਾਨ ਆਕਾਲੀ ਆਗੂਆਂ ਨੇ ਕਿਹਾ ਕਿ ਪੰਜਾਬ ਕੋਲ ਦਰਿਆਵਾਂ ਦੇ ਪਾਣੀ ਦੀ ਇਕ ਵੀ ਬੂੰਦ ਫਾਲਤੂ ਨਹੀਂ ਹੈ। ਇਸ ਲਈ ਪੰਜਾਬ ਮੰਤਰੀ ਮੰਡਲ ਨੇ ਐੱਸ.ਵਾਈ.ਐੱਲ. ਦੇ ਨਾਜਾਇਜ਼ ਨਿਰਮਾਣ ਲਈ ਪ੍ਰਾਪਤ ਕੀਤੀ ਜ਼ਮੀਨ ਡੀ-ਨੋਟੀਫਾਈ ਕਰ ਦਿੱਤੀ ਹੈ। ਵਫ਼ਦ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕਰਕੇ ਪੰਜਾਬ ਪੁਨਰਗਠਨ ਐਕਟ 1966 ਦੀ ਧਾਰਾ 78-79 ਨੂੰ ਚੁਣੌਤੀ ਦਿੱਤੀ ਹੈ ਅਤੇ ਰਿਪੇਰੀਅਨ ਸਿਧਾਤਾਂ ਅਨੁਸਾਰ ਦਰਿਆਈ ਪਾਣੀਆਂ ਦੀ ਵੰਡ ਬਾਰੇ ਫ਼ੈਸਲੇ ਦੀ ਮੰਗ ਕੀਤੀ ਹੈ। ਸੁਪਰੀਮ ਕੋਰਟ ਵੱਲੋਂ ਰਾਸ਼ਟਰਪਤੀ ਨੂੰ ਦਿੱਤੀ ਗਈ ਰਾਇ ਮਗਰੋਂ ਸੂਬੇ ‘ਚ ਗੰਭੀਰ ਸਥਿਤੀ ਪੈਦਾ ਹੋ ਗਈ ਹੈ ਅਤੇ ਲੋਕਾਂ ਵਿਚ ਬੇਚੈਨੀ ਤੇ ਗੁੱਸੇ ਦੀ ਭਾਵਨਾ ਹੈ। ਉਨ੍ਹਾਂ ਕਿਹਾ ਕਿ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾਣ ਨਾਲ ਪੰਜਾਬ ਪਹਿਲਾਂ ਹੀ ਪਾਣੀ ਦੀ ਘਾਟ ਸਬੰਧੀ ਚੁਣੌਤੀਆਂ ਨਾਲ ਨਿਪਟਣ ਦੀ ਕੋਸ਼ਿਸ਼ ਕਰ ਰਿਹਾ ਹੈ ਅਤੇ ਨਵੇਂ ਘਟਨਾਕ੍ਰਮ ਨਾਲ ਜਲ ਵਸੀਲਿਆਂ ਦੀ ਅਣਹੋਂਦ ਦਾ ਡਰ ਸਤਾਉਣ ਲੱਗਾ ਹੈ। ਵਫ਼ਦ ‘ਚ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ, ਮਦਨ ਮੋਹਨ ਮਿੱਤਲ, ਜਥੇਦਾਰ ਤੋਤਾ ਸਿੰਘ, ਪਰਮਿੰਦਰ ਸਿੰਘ ਢੀਂਡਸਾ, ਸੋਹਣ ਸਿੰਘ ਠੰਡਲ, ਜਨਮੇਜਾ ਸਿੰਘ ਸੇਖੋਂ, ਡਾਦਲਜੀਤ ਸਿੰਘ ਚੀਮਾ, ਅਨਿਲ ਜੋਸ਼ੀ, ਸੁਰਜੀਤ ਸਿੰਘ ਰੱਖੜਾ ਅਤੇ ਸ਼ਰਨਜੀਤ ਸਿੰਘ ਢਿੱਲੋਂ ਸ਼ਾਮਲ ਸਨ। ਹਰਿਆਣਾ ਨੇ ਵੀ ਕੀਤੀ ਫਰਿਆਦ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਅਗਵਾਈ ਹੇਠ ਸਰਬ ਪਾਰਟੀ ਵਫ਼ਦ ਨੇ ਰਾਸ਼ਟਰਪਤੀ ਕੋਲੋਂ ਮੰਗ ਕੀਤੀ ਕਿ ਸੁਪਰੀਮ ਕੋਰਟ ਦਾ ਫ਼ੈਸਲਾ ਸੂਬੇ ਦੇ ਹੱਕ ਵਿਚ ਆ ਚੁੱਕਾ ਹੈ, ਇਸ ਲਈ ਲਿੰਕ ਨਹਿਰ ਦੀ ਉਸਾਰੀ ਕਰਵਾਉਣ ਅਤੇ ਸੂਬੇ ਦੇ ਹੱਕ ਦਾ ਪਾਣੀ ਦਿਵਾਉਣ ਵਿਚ ਮਦਦ ਕੀਤੀ ਜਾਵੇ। ਵਫ਼ਦ ਵਿਚ ਸ਼ਾਮਲ ਇਨੈਲੋ ਆਗੂ ਅਭੈ ਚੌਟਾਲਾ ਨੇ ਕਿਹਾ ਕਿ ਦਰਿਆਈ ਪਾਣੀਆਂ ਦਾ ਮਾਮਲਾ ਉਲਝਾਉਣ ਲਈ ਕਾਂਗਰਸ ਅਤੇ ਭਾਜਪਾ ਪਾਰਟੀਆਂ ਜ਼ਿੰਮੇਵਾਰ ਹਨ। ਜੇਕਰ ਰਾਜ ਸਰਕਾਰ ਇਸ ਮੁੱਦੇ ‘ਤੇ ਜਲਦੀ ਕਾਰਵਾਈ ਕਰਦੀ, ਤਾਂ ਹੁਣ ਤੱਕ ਮਾਮਲਾ ਸੁਲਝਾਉਣ ‘ਚ ਕਾਫੀ ਅੱਗੇ ਵਧਿਆ ਜਾ ਸਕਦਾ ਸੀ। ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ ਰਾਜ ਸਰਕਾਰ ਨੇ ਇਸ ਮਾਮਲੇ ਵਿਚ ਦੇਰੀ ਕੀਤੀ ਹੈ, ਜਿਸ ਕਰ ਕੇ ਪੰਜਾਬ ਸਰਕਾਰ ਨੇ ਲਿੰਕ ਨਹਿਰ ਦੇ ਮੁੱਦੇ ‘ਤੇ ਗਲਤ ਕਦਮ ਚੁੱਕੇ ਹਨ। ਹਾਕਮ ਧਿਰ ਨੇ ਦੋਹਾਂ ਪਾਰਟੀਆਂ ਦੇ ਆਗੂਆਂ ਵੱਲੋਂ ਲਾਏ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ ਕਿ ਹਰਿਆਣਾ ਸਰਕਾਰ ਨੇ ਸਮੇਂ ਸਿਰ ਕਰਵਾਈ ਕਰ ਕੇ ਸੁਪਰੀਮ ਕੋਰਟ ਕੋਲੋਂ ਜਲਦੀ ਫ਼ੈਸਲਾ ਕਰਵਾਇਆ ਹੈ। ਵਫ਼ਦ ‘ਚ ਸਿਹਤ ਮੰਤਰੀ ਅਨਿਲ ਵਿੱਜ, ਸਿੱਖਿਆ ਮੰਤਰੀ ਰਾਮ ਬਿਲਾਸ ਸ਼ਰਮਾ, ਵਿੱਤ ਮੰਤਰੀ ਕੈਪਟਨ ਅਭਿਮੰਨਿਊ, ਕਵਿਤਾ ਜੈਨ, ਕਾਂਗਰਸ ਆਗੂ ਕਿਰਨ ਚੌਧਰੀ, ਹਰਿਆਣਾ ਕਾਂਗਰਸ ਦੇ ਪ੍ਰਧਾਨ ਅਸ਼ੋਕ ਤੰਵਰ, ਇਨੈਲੋ ਹਰਿਆਣਾ ਦੇ ਪ੍ਰਧਾਨ ਅਸ਼ੋਕ ਅਰੋੜਾ ਸਮੇਤ ਕੁਝ ਹੋਰ ਆਗੂ ਸ਼ਾਮਲ ਸਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

Read Full Article
    ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

Read Full Article
    ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

Read Full Article
    ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

Read Full Article
    ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

Read Full Article
    ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

Read Full Article
    APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

Read Full Article
    ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

Read Full Article
    ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

Read Full Article
    ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

Read Full Article
    ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

Read Full Article
    ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

Read Full Article
    ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

Read Full Article
    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article
    ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

Read Full Article