PUNJABMAILUSA.COM

ਐੱਸ.ਵਾਈ.ਐੱਲ. ਮੁੱਦਾ; ਸੁਪਰੀਮ ਕੋਰਟ ਦੇ ਫੈਸਲੇ ਨੇ ਪੰਜਾਬ ਨੂੰ ਕਸੂਤੀ ਸਥਿਤੀ ‘ਚ ਪਾਇਆ

ਐੱਸ.ਵਾਈ.ਐੱਲ. ਮੁੱਦਾ; ਸੁਪਰੀਮ ਕੋਰਟ ਦੇ ਫੈਸਲੇ ਨੇ ਪੰਜਾਬ ਨੂੰ ਕਸੂਤੀ ਸਥਿਤੀ ‘ਚ ਪਾਇਆ

ਐੱਸ.ਵਾਈ.ਐੱਲ. ਮੁੱਦਾ; ਸੁਪਰੀਮ ਕੋਰਟ ਦੇ ਫੈਸਲੇ ਨੇ ਪੰਜਾਬ ਨੂੰ ਕਸੂਤੀ ਸਥਿਤੀ ‘ਚ ਪਾਇਆ
July 12
10:14 2017

ਨਵੀਂ ਦਿੱਲੀ, 12 ਜੁਲਾਈ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਲਈ ਇਹ ਲਾਜ਼ਮੀ ਹੈ ਕਿ ਉਹ ਸਤਲੁਜ-ਯਮੁਨਾ ਲਿੰਕ ਨਹਿਰ ਸਬੰਧੀ ਇਸ ਦੇ ਫ਼ੈਸਲੇ ਦਾ ਸਤਿਕਾਰ ਕਰਦਿਆਂ ਉਸ ਨੂੰ ਅਮਲ ‘ਚ ਲਿਆਉਣ। ਅਦਾਲਤ ਨੇ ਸਾਫ਼ ਕਿਹਾ ਕਿ ਦੋਵੇਂ ਰਾਜ ਪਹਿਲਾਂ ਨਹਿਰ ਦੀ ਉਸਾਰੀ ਕਰਨ। ਪਾਣੀ ਦੀ ਸਪਲਾਈ ਦਾ ਮਾਮਲਾ ਨਹਿਰ ਦੀ ਉਸਾਰੀ ਤੋਂ ਬਾਅਦ ਵਿਚਾਰਿਆ ਜਾਵੇਗਾ। ਮਾਮਲੇ ਦੀ ਅਗਲੀ ਸੁਣਵਾਈ 7 ਸਤੰਬਰ ਨੂੰ ਹੋਵੇਗੀ। ਅਦਾਲਤ ਨੇ ਦੋਵਾਂ ਸਰਕਾਰਾਂ ਨੂੰ ਇਹ ਯਕੀਨੀ ਬਣਾਉਣ ਦਾ ਹੁਕਮ ਵੀ ਦਿੱਤਾ ਕਿ ਇਸ ਮਾਮਲੇ ‘ਤੇ ਕੋਈ ਅੰਦੋਲਨ ਨਾ ਹੋਵੇ। ਸੁਪਰੀਮ ਕੋਰਟ ਦੇ ਜਸਟਿਸ ਦੀਪਕ ਮਿਸ਼ਰਾ, ਜਸਟਿਸ ਅਮਿਤਵਾ ਰਾਏ ਤੇ ਜਸਟਿਸ ਐੱਮ.ਏ. ਖਾਨਵਿਲਕਰ ਦੇ ਬੈਂਚ ਨੇ ਕਿਹਾ ਸੂਬਾ ਸਰਕਾਰਾਂ ਦੀ ‘ਲਾਜ਼ਮੀ ਡਿਊਟੀ’ ਹੈ ਕਿ ਉਹ ਅਦਾਲਤ ਦੇ ਫ਼ੈਸਲੇ ਦਾ ਪਾਲਣ ਕਰਨ। ਬੈਂਚ ਨੇ ਇਹ ਹੁਕਮ ਅਟਾਰਨੀ ਜਨਰਲ ਕੇ.ਕੇ. ਵੇਣੂਗੋਪਾਲ ਵੱਲੋਂ ਇਹ ਦਲੀਲ ਦਿੱਤੇ ਜਾਣ ਤੋਂ ਬਾਅਦ ਸੁਣਾਏ ਕਿ ਕੇਂਦਰ ਵੱਲੋਂ ਦੋਵਾਂ ਪੰਜਾਬ ਅਤੇ ਹਰਿਆਣਾ ਦੀ ਸੁਲ੍ਹਾ ਕਰਾਉਣ ਦੀ ‘ਪੂਰੀ ਕੋਸ਼ਿਸ਼’ ਕੀਤੀ ਜਾ ਰਹੀ ਹੈ, ਤਾਂ ਕਿ ਅਦਾਲਤ ਦੇ ਹੁਕਮਾਂ ਨੂੰ ਪੁਰਅਮਨ ਢੰਗ ਨਾਲ ਅਮਲ ਵਿਚ ਲਿਆਂਦਾ ਜਾ ਸਕੇ।
ਬੈਂਚ ਨੇ ਕਿਹਾ, ”ਦੋਵਾਂ ਸੂਬਿਆਂ ਦੇ ਅਧਿਕਾਰੀ ਚੇਤੇ ਰੱਖਣ ਕਿ ਅਦਾਲਤ ਵੱਲੋਂ ਜਾਰੀ ਫ਼ੈਸਲੇ ਦਾ ਸਤਿਕਾਰ ਹੋਵੇ ਤੇ ਇਸ ਨੂੰ ਲਾਜ਼ਮੀ ਲਾਗੂ ਕੀਤਾ ਜਾਵੇ।… ਫ਼ੈਸਲਾ ਦੋਵਾਂ ਸੂਬਿਆਂ ਲਈ ਨਹਿਰ ਉਸਾਰਨ ਵਾਸਤੇ ਹਨ। ਇਸ ਲਈ ਨਹਿਰ ਉਸਾਰਨੀ ਹੀ ਪਵੇਗੀ। ਪਹਿਲਾਂ ਤੁਸੀਂ ਨਹਿਰ ਉਸਾਰੋ। ਪਾਣੀ ਸਪਲਾਈ ਦਾ ਮਾਮਲਾ ਬਾਅਦ ਵਿਚ ਆਉਂਦਾ ਹੈ।”
ਸੁਣਵਾਈ ਦੌਰਾਨ ਸ਼੍ਰੀ ਵੇਣੂਗੋਪਾਲ ਨੇ ਦੱਸਿਆ ਕਿ ਕੇਂਦਰੀ ਪਾਣੀ ਵਸੀਲਾ ਮੰਤਰੀ ਉਮਾ ਭਾਰਤੀ ਨੇ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੁਲਾਕਾਤ ਕੀਤੀ ਸੀ ਅਤੇ ਕੇਂਦਰ ਨੂੰ ਉਮੀਦ ਹੈ ਕਿ ਮਾਮਲੇ ‘ਤੇ ਸਹਿਮਤੀ ਬਣ ਜਾਵੇਗੀ। ਹਰਿਆਣਾ ਵੱਲੋਂ ਪੇਸ਼ ਵਕੀਲ ਸ਼ਿਆਮ ਦੀਵਾਨ ਨੇ ਕਿਹਾ ਕਿ ਨਹਿਰ ਦੀ ਉਸਾਰੀ ਵਿਚ ਬਹੁਤ ਦੇਰੀ ਹੋ ਰਹੀ ਹੈ। ਹੁਕਮ ਲਾਗੂ ਨਾ ਹੋਣ ਸਬੰਧੀ ਬੈਂਚ ਵੱਲੋਂ ਪੁੱਛੇ ਜਾਣ ‘ਤੇ ਪੰਜਾਬ ਦੇ ਵਕੀਲ ਨੇ ਕਿਹਾ ਕਿ ਇਸ ਪਿੱਛੇ ਕਈ ਕਾਰਨ ਹਨ। ਇਸ ਉਤੇ ਬੈਂਚ ਨੇ ਸਖ਼ਤ ਲਫ਼ਜ਼ਾਂ ਵਿਚ ਕਿਹਾ, ”ਫ਼ੈਸਲਾ ਜਾਰੀ ਹੋ ਚੁੱਕਾ ਹੈ। ਤੁਸੀਂ ਅਦਾਲਤ ਵੱਲੋਂ ਪਾਸ ਫ਼ੈਸਲਾ ਰੱਦ ਨਹੀਂ ਕਰ ਸਕਦੇ… ਤੁਸੀਂ ਅਦਾਲਤ ਦਾ ਫ਼ੈਸਲਾ ਲਾਗੂ ਕਰਨ ‘ਚ ਵੱਖ-ਵੱਖ ਕਾਰਨ ਕਿਵੇਂ ਗਿਣਾ ਸਕਦੇ ਹੋ। ਕੁਝ ਵੀ ਹੋਵੇ, ਤੁਸੀਂ ਇਸ ਗੱਲ ਤੋਂ ਨਹੀਂ ਮੁੱਕਰ ਸਕਦੇ ਕਿ ਇਸ ਸਬੰਧੀ ਤੁਹਾਡੇ ਖ਼ਿਲਾਫ਼ ਫ਼ੈਸਲਾ ਹੈ।”
ਹਰਿਆਣਾ ਨੂੰ ਪਹਿਲਾਂ ਹੀ ਮਿਲ ਰਿਹੈ ਹਿੱਸੇ ਨਾਲੋਂ ਵੱਧ ਪਾਣੀ
ਪੰਜਾਬ ਸਰਕਾਰ ਦਰਿਆਈ ਪਾਣੀਆਂ ਸਮੇਤ ਹੋਰ ਮਸਲੇ ਹੱਲ ਕਰਨ ਲਈ ਹਰਿਆਣਾ ਨਾਲ ਗੱਲਬਾਤ ਵਾਸਤੇ ਤਿਆਰ ਹੈ, ਬਸ਼ਰਤੇ ਸੂਬੇ ਨੂੰ 60:40 ਦੇ ਅਨੁਪਾਤ ਵਿਚ ਪਾਣੀ ਮਿਲੇ ਅਤੇ ਦਰਿਆਵਾਂ ਵਿਚਲੇ ਪਾਣੀ ਦਾ ਨਵੇਂ ਸਿਰੇ ਤੋਂ ਜਾਇਜ਼ਾ ਲਿਆ ਜਾਵੇ। ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਨੇ ਕੁਝ ਦਿਨ ਪਹਿਲਾਂ ਪਾਣੀ ਸੋਮਿਆਂ ਬਾਰੇ ਕੇਂਦਰੀ ਮੰਤਰੀ ਉਮਾ ਭਾਰਤੀ ਨਾਲ ਗੱਲਬਾਤ ਕਰਨ ਸਮੇਂ ਸੂਬੇ ਦਾ ਪੱਖ ਉਨ੍ਹਾਂ ਕੋਲ ਰੱਖਿਆ ਸੀ। ਅਧਿਕਾਰੀਆਂ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਸੀ ਕਿ ਦੋਵੇ ਸੂਬਿਆਂ ਦੀ ਵੰਡ 60:40 ਦੇ ਅਨੁਪਾਤ ‘ਚ ਹੋਈ ਹੈ। ਸਾਰਾ ਕੁਝ ਇਸੇ ਅਨੁਪਾਤ ਵਿਚ ਵੰਡਿਆ ਗਿਆ ਹੈ ਪਰ ਪਾਣੀਆਂ ਦੀ ਵੰਡ ਸਹੀ ਢੰਗ ਨਾਲ ਨਹੀਂ ਹੋਈ, ਜਿਸ ਕਰਕੇ ਦੋਵਾਂ ਰਾਜਾਂ ਦੇ ਪੁਨਰਗਠਨ ਵੇਲੇ 1966 ‘ਚ ਪੰਜਾਬ ਨੂੰ ਪਾਣੀਆਂ ਦੀ ਵੰਡ ਵਿਚੋਂ 60 ਫੀਸਦੀ ਹਿੱਸਾ ਨਹੀਂ ਮਿਲਿਆ ਤੇ ਹਰਿਆਣਾ ਪਹਿਲਾਂ ਹੀ ਆਪਣੇ ਹਿੱਸੇ ਨਾਲੋਂ ਵੱਧ ਪਾਣੀ ਲੈ ਰਿਹਾ ਹੈ। ਪਾਣੀਆਂ ਦੀ ਵੰਡ ਵਿਚ ਯਮੁਨਾ ਦਾ ਪਾਣੀ ਸ਼ਾਮਲ ਹੀ ਨਹੀਂ ਕੀਤਾ ਗਿਆ। ਇਸ ਲਈ ਇਸ ਵੰਡ ਨੂੰ ਦਰੁੱਸਤ ਕਰਨ ਦੀ ਲੋੜ ਹੈ। ਨਾਲ ਹੀ ਜਦੋਂ ਪਾਣੀਆਂ ਦੀ ਵੰਡ ਕੀਤੀ ਗਈ ਸੀ, ਉਦੋਂ ਦਰਿਆਵਾਂ ਵਿਚ ਪਾਣੀ ਦਾ ਵਹਾਅ ਵੱਧ ਸੀ ਪਰ ਪਿਛਲੇ ਸਮੇਂ ਗਲੇਸ਼ੀਅਰ ਪਿਘਲਣ ਕਰ ਕੇ ਪਾਣੀ ਦਾ ਪੱਧਰ ਕਾਫੀ ਘਟ ਗਿਆ ਹੈ। ਇਸ ਲਈ ਦਰਿਆਈ ਪਾਣੀਆਂ ਦਾ ਮੁੜ ਜਾਇਜ਼ਾ ਲਿਆ ਜਾਵੇ। ਪੰਜਾਬ ਦਾ ਇਹ ਸਟੈਂਡ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਵਾਰ-ਵਾਰ ਦੁਹਰਾ ਚੁੱਕੇ ਹਨ।
ਇਕ ਸੀਨੀਅਰ ਅਧਿਕਾਰੀ ਨੇ ਦਸਿਆ ਕਿ ਲਿੰਕ ਨਹਿਰ ਦੀ ਉਸਾਰੀ ਦਾ ਮਾਮਲਾ ਇੰਨਾ ਆਸਾਨ ਨਹੀਂ ਰਹਿ ਗਿਆ, ਕਿਉਂਕਿ ਪਿਛਲੀ ਸਰਕਾਰ ਜ਼ਮੀਨ ਲਈ ਐਕਵਾਇਰ ਕੀਤੀ ਜ਼ਮੀਨ ਕਿਸਾਨਾਂ ਨੂੰ ਵਾਪਸ ਕਰ ਕੇ ਇੰਤਕਾਲ ਉਨ੍ਹਾਂ ਦੇ ਨਾਂ ਚੜ੍ਹਾ ਚੁੱਕੀ ਹੈ। ਨਵੇਂ ਭੌਂਪ੍ਰਾਪਤੀ ਐਕਟ ਮੁਤਾਬਕ ਕਿਸਾਨਾਂ ਦੀ ਸਹਿਮਤੀ ਬਿਨਾਂ ਜ਼ਮੀਨ ਐਕਵਾਇਰ ਕਰਨੀ ਸੌਖੀ ਨਹੀਂ ਹੈ।ਕੇਂਦਰ ਸਰਕਾਰ ਪੰਜਾਬ ਵਿਚ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਡਿੱਗਣ ਤੋਂ ਜਾਣੂ ਹੈ ਤੇ ਇਸ ਲਈ ਕੇਂਦਰ ਨੇ ਰਾਵੀ ਦਾ ਪਾਣੀ ਪਾਕਿਸਤਾਨ ਨੂੰ ਜਾਣ ਤੋਂ ਰੋਕਣ ਲਈ ਪਿਛਲੇ ਦਿਨੀਂ ਪੰਜਾਬ ਅਤੇ ਜੰਮੂ ਕਸ਼ਮੀਰ ਦੇ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਸੱਦੀ ਸੀ। ਮੀਟਿੰਗ ਵਿਚ ਸ਼ਾਹਪੁਰ ਕੰਢੀ ਡੈਮ ਨੂੰ ਜਲਦੀ ਮੁਕੰਮਲ ਕਰਨ ‘ਤੇ ਜ਼ੋਰ ਦਿਤਾ ਗਿਆ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article