PUNJABMAILUSA.COM

ਐੱਸ.ਵਾਈ.ਐੱਲ. : ਸੁਪਰੀਮ ਕੋਰਟ ਦੇ ਫੈਸਲੇ ਨਾਲ ਵਧ ਸਕਦੀ ਹੈ ਕੈਪਟਨ ਦੀਆਂ ਮੁਸ਼ਕਿਲਾਂ

ਐੱਸ.ਵਾਈ.ਐੱਲ. : ਸੁਪਰੀਮ ਕੋਰਟ ਦੇ ਫੈਸਲੇ ਨਾਲ ਵਧ ਸਕਦੀ ਹੈ ਕੈਪਟਨ ਦੀਆਂ ਮੁਸ਼ਕਿਲਾਂ

ਐੱਸ.ਵਾਈ.ਐੱਲ. : ਸੁਪਰੀਮ ਕੋਰਟ ਦੇ ਫੈਸਲੇ ਨਾਲ ਵਧ ਸਕਦੀ ਹੈ ਕੈਪਟਨ ਦੀਆਂ ਮੁਸ਼ਕਿਲਾਂ
July 12
10:15 2017

ਚੰਡੀਗੜ੍ਹ, 12 ਜੁਲਾਈ (ਪੰਜਾਬ ਮੇਲ)- ਸੁਪਰੀਮ ਕੋਰਟ ਵੱਲੋਂ ਸਤਲੁਜ-ਯਮੁਨਾ ਲਿੰਕ (ਐੱਸ.ਵਾਈ.ਐੱਲ.) ਨਹਿਰ ਦੇ ਨਿਰਮਾਣ ਦਾ ਫੈਸਲਾ ਲਾਗੂ ਕਰਾਉਣ ਲਈ ਕੀਤੀ ਜਾ ਰਹੀ ਸਖ਼ਤੀ ਕਾਰਨ ਪੰਜਾਬ ‘ਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਮੁੱਖ ਮੰਤਰੀ ਵਜੋਂ ਕੈਪਟਨ ਨੇ ਆਪਣੀ ਪਹਿਲੀ ਪਾਰੀ ਦੌਰਾਨ ਪਾਣੀ ਬਾਰੇ ਸਾਰੇ ਸਮਝੌਤੇ ਰੱਦ ਕਰਨ ਸਬੰਧੀ ਕਾਨੂੰਨ-2004 ਪਾਸ ਕੀਤਾ ਸੀ, ਜਿਸ ਕਾਰਨ ਲਗਪਗ 13 ਸਾਲ ਤਕ ਨਿਰਮਾਣ ਟਲਿਆ ਰਿਹਾ ਪਰ ਹੁਣ ਫਿਰ ਇਹ ਮੁੱਦਾ ਸਿਰਦਰਦੀ ਬਣਦਾ ਜਾ ਰਿਹਾ ਹੈ। ਸੁਪਰੀਮ ਕੋਰਟ ਵੱਲੋਂ ਅਗਲੀ ਸੁਣਵਾਈ 7 ਸਤੰਬਰ ਤੈਅ ਕੀਤੇ ਜਾਣ ਕਾਰਨ ਪੰਜਾਬ ਸਰਕਾਰ ਨੇ ਦੋ ਮਹੀਨੇ ਹੋਰ ਮਿਲਣ ‘ਤੇ ਰਾਹਤ ਮਹਿਸੂਸ ਕੀਤੀ ਹੈ। ਪੰਜਾਬ ਸਰਕਾਰ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਐੱਸ.ਵਾਈ.ਐੱਲ. ਦੀ ਡੀ-ਨੋਟੀਫਾਈ ਕੀਤੀ ਜ਼ਮੀਨ ਬਾਰੇ ਫਿਲਹਾਲ ਸੁਪਰੀਮ ਕੋਰਟ ਨੇ ਕੋਈ ਫੈਸਲਾ ਨਹੀਂ ਦਿੱਤਾ ਹੈ। ਇਸ ਕਰਕੇ ਪੰਜਾਬ ਨੂੰ ਦੋ ਮਹੀਨੇ ਦੀ ਰਾਹਤ ਮਿਲ ਗਈ ਹੈ ਪਰ ਨਹਿਰ ਨਿਰਮਾਣ ਦਾ ਸੰਕਟ ਟਲਿਆ ਨਹੀਂ ਹੈ। ਪੰਜਾਬ ਸਰਕਾਰ ਪਹਿਲਾਂ ਪਾਣੀ ਦੀ ਮਾਤਰਾ ਨਿਸ਼ਚਿਤ ਕਰਨ ‘ਤੇ ਜ਼ੋਰ ਦੇ ਰਹੀ ਹੈ। ਸਰਬਉੱਚ ਅਦਾਲਤ ਸਾਹਮਣੇ ਰੱਖੇ ਤੱਥਾਂ ਅਨੁਸਾਰ 1981-2013 ਦੀ ਜਲ ਵਹਾਅ ਸੀਰੀਜ਼ ਅਨੁਸਾਰ ਪੰਜਾਬ ਕੋਲ ਪਹਿਲਾਂ ਦੇ 17.17 ਮਿਲੀਅਨ ਏਕੜ ਫੁੱਟ (ਐੱਮ.ਏ.ਐੱਫ.) ਪਾਣੀ ਦੇ ਮੁਕਾਬਲੇ 13.38 ਐੱਮ.ਏ.ਐੱਫ. ਪਾਣੀ ਹੀ ਰਹਿ ਗਿਆ ਹੈ। ਪੰਜਾਬ ਦਾ ਪੱਖ ਹੈ ਕਿ ਜੇਕਰ ਇਹ ਸਾਬਤ ਹੋ ਗਿਆ ਕਿ ਪਾਣੀ ਹੀ ਘੱਟ ਹੈ, ਤਾਂ ਫਿਰ ਨਹਿਰ ਬਣਾਉਣ ਦੀ ਕੋਈ ਤੁਕ ਨਹੀਂ ਰਹੇਗੀ। ਪਰ ਹਰਿਆਣਾ ਸਰਕਾਰ ਤੁਰੰਤ ਫੈਸਲਾ ਲਾਗੂ ਕਰਵਾਉਣ ਉੱਤੇ ਜ਼ੋਰ ਦੇ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਦੇ ਪਿਛਲੇ ਕਾਰਜਕਾਲ (2002 ਤੋਂ 2007) ਸਮੇਂ ਸੁਪਰੀਮ ਕੋਰਟ ਦਾ ਐੱਸ.ਵਾਈ.ਐੱਲ. ਦੇ ਨਿਰਮਾਣ ਵਾਲਾ ਫ਼ੈਸਲਾ ਸੰਕਟ ਬਣ ਕੇ ਖੜ੍ਹਾ ਸੀ। 12 ਜੁਲਾਈ, 2004 ਨੂੰ ਵਿਧਾਨ ਸਭਾ ਨੇ ਸਮਝੌਤੇ ਰੱਦ ਕਰਨ ਸਬੰਧੀ ਕਾਨੂੰਨ ਪਾਸ ਕਰਕੇ ਇੱਕ ਵਾਰ ਸਮੱਸਿਆ ਟਾਲ ਦਿੱਤੀ ਸੀ। ਮਾਮਲਾ ਰਾਸ਼ਟਰਪਤੀ ਕੋਲ ਗਿਆ, ਤਾਂ ਉਨ੍ਹਾਂ ਸੁਪਰੀਮ ਕੋਰਟ ਤੋਂ ਇਸ ਸਬੰਧੀ ਰਾਇ ਮੰਗ ਲਈ। ਕਈ ਸਾਲ ਤੱਕ ਮੁੱਦਾ ਠੰਢੇ ਬਸਤੇ ‘ਚ ਪਿਆ ਰਿਹਾ ਅਤੇ ਅਕਾਲੀ-ਭਾਜਪਾ ਦੇ ਲਗਪਗ 9 ਸਾਲ ਦਾ ਸਮਾਂ ਗੁਜ਼ਰ ਗਿਆ। ਅਖੀਰ 16 ਨਵੰਬਰ, 2016 ਨੂੰ ਸੁਪਰੀਮ ਕੋਰਟ ਨੇ ਐੱਸ.ਵਾਈ.ਐੱਲ. ਮੁੱਦੇ ‘ਤੇ ਸੁਣਵਾਈ ਮੁੜ ਸ਼ੁਰੂ ਕਰ ਦਿੱਤੀ। ਰੈਫਰੈਂਸ ਦੀਆਂ ਸ਼ਰਤਾਂ ਪੰਜਾਬ ਦੇ ਪੱਖ ਵਿਚ ਨਾ ਹੋਣ ਕਰਕੇ ਪੰਜਾਬ ਸਰਕਾਰ ਨੇ 14 ਮਾਰਚ, 2016 ਨੂੰ ਵਿਧਾਨ ਸਭਾ ਤੋਂ ਸਰਬਸੰਮਤੀ ਨਾਲ ਬਿੱਲ ਪਾਸ ਕਰਵਾ ਕੇ ਜ਼ਮੀਨ ਕਿਸਾਨਾਂ ਨੂੰ ਵਾਪਸ ਕਰਨ ਦਾ ਫੈਸਲਾ ਕਰ ਦਿੱਤਾ। ਸੁਪਰੀਮ ਕੋਰਟ ਨੇ ਇਸ ਉੱਤੇ ਵੀ ਰੋਕ ਲਗਾ ਦਿੱਤੀ। 15 ਨਵੰਬਰ ਨੂੰ ਪੰਜਾਬ ਮੰਤਰੀ ਮੰਡਲ ਨੇ ਲਗਪਗ 214 ਕਿਲੋਮੀਟਰ ਲੰਬੀ ਇਸ ਨਹਿਰ ਲਈ ਗ੍ਰਹਿਣ ਕੀਤੀ 5376 ਏਕੜ ਜ਼ਮੀਨ ਡੀ-ਨੋਟੀਫਾਈ ਕਰਕੇ ਕਿਸਾਨਾਂ ਨੂੰ ਵਾਪਸ ਦੇਣ ਦਾ ਫੈਸਲਾ ਕਰ ਦਿੱਤਾ, ਜੋ ਅਜੇ ਤੱਕ ਬਰਕਰਾਰ ਮੰਨਿਆ ਜਾ ਰਿਹਾ ਹੈ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਸੰਸਦ ਮੈਬਰੀਂ ਤੋਂ ਅਸਤੀਫ਼ਾ ਦਿੰਦਿਆਂ ਕਾਂਗਰਸੀ ਵਿਧਾਇਕਾਂ ਤੋਂ ਵੀ ਅਸਤੀਫ਼ੇ ਦਿਵਾ ਦਿੱਤੇ ਸਨ।
ਪਾਣੀਆਂ ਦੇ ਮਾਹਿਰ ਪ੍ਰੀਤਮ ਸਿੰਘ ਕੁੰਮੇਦਾਨ ਨੇ ਕਿਹਾ ਕਿ ਉਹ ਪਹਿਲਾਂ ਤੋਂ ਹੀ ਇਹ ਵਿਚਾਰ ਦੇ ਰਹੇ ਹਨ ਕਿ ਨਹਿਰ ਦਾ ਨਿਰਮਾਣ ਕਰਨਾ ਚਾਹੀਦਾ ਹੈ ਕਿਉਂਕਿ ਕਾਨੂੰਨੀ ਤੌਰ ਉੱਤੇ ਪੰਜਾਬ ਨੂੰ ਹਰਿਆਣਾ ਤੋਂ ਪਾਣੀ ਹੋਰ ਵਾਪਸ ਮਿਲਣਾ ਹੈ। ਸਰਕਾਰ ਦੀ ਟ੍ਰਿਬਿਊਨਲ ਬਣਾਉਣ ਦੀ ਮੰਗ ਨਾਲ ਵੀ ਕਈ ਮਾਹਿਰ ਸਹਿਮਤ ਨਹੀਂ ਕਿਉਂਕਿ ਮਾਮਲਾ ਕਾਨੂੰਨ ਮੁਤਾਬਕ ਹੱਕ ਸਾਬਤ ਕਰਨ ਨਾਲ ਸਬੰਧਿਤ ਹੈ। ਸੂਤਰਾਂ ਅਨੁਸਾਰ ਸ਼੍ਰੀ ਕੁੰਮੇਦਾਨ ਵੱਲੋਂ ਮੁੱਖ ਮੰਤਰੀ ਦਫ਼ਤਰ ਨੂੰ ਭੇਜੇ ਇੱਕ ਨੋਟ ‘ਚ ਇਸ ਦਾ ਜ਼ਿਕਰ ਵੀ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸਲ ‘ਚ ਪੰਜਾਬ ਪੁਨਰਗਠਨ ਕਾਨੂੰਨ 1966 ਦੀ ਧਾਰਾ 78 ਗੈਰ-ਸੰਵਿਧਾਨਕ ਹੈ। ਜੇਕਰ ਇਸ ਨੂੰ ਠੀਕ ਵੀ ਮੰਨ ਲਿਆ ਜਾਵੇ, ਤਾਂ ਵੀ ਪਾਣੀ ਦੀ ਵੰਡ ਇਸ ਅਨੁਸਾਰ ਨਹੀਂ ਹੋਈ। ਇਸ ਧਾਰਾ ਤਹਿਤ ਕਿਤੇ ਵੀ ਪੰਜਾਬ ਅਤੇ ਹਰਿਆਣਾ ਦਾ ਜ਼ਿਕਰ ਨਹੀਂ ਹੈ। ਵਾਰਸ (ਸਕਸੈੱਸਰ) ਰਾਜਾਂ ਦਾ ਜ਼ਿਕਰ ਹੈ। ਇਨ੍ਹਾਂ ਵਿਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਆਉਂਦੇ ਹਨ। ਪਾਣੀ ਬਾਰੇ ਕਿਸੇ ਵੀ ਸਮਝੌਤੇ ਸਮੇਂ ਚੰਡੀਗੜ੍ਹ ਤੇ ਹਿਮਾਚਲ ਪ੍ਰਦੇਸ਼ ਨੂੰ ਨਹੀਂ ਪੁੱਛਿਆ ਗਿਆ, ਜਿਸ ਕਾਰਨ ਇਹ ਸਮਝੌਤੇ ਵਾਜਬ ਕਿਵੇਂ ਹੋ ਸਕਦੇ ਹਨ?
ਖੱਟਰ ਵੱਲੋਂ ਕੈਪਟਨ ਨੂੰ ਨਹਿਰ ਉਸਾਰਨ ਦੀ ਅਪੀਲ
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਆਪਣੇ ਪੰਜਾਬੀ ਹਮਰੁਤਬਾ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਉਹ ਸਤਲੁਜ-ਯਮੁਨਾ ਲਿੰਕ ਨਹਿਰ ਦੀ ਉਸਾਰੀ ਲਈ ਕਦਮ ਚੁੱਕਣ। ਉਨ੍ਹਾਂ ਕਿਹਾ ਕਿ ਇਸ ਨਾਲ ਦੋਵਾਂ ਸੂਬਿਆਂ ਦੇ ਕਿਸਾਨਾ ਨੂੰ ਫ਼ਾਇਦਾ ਹੋਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰੈਜ਼ੀਡੈਂਟ ਹਰਜੀਤ ਗਰੇਵਾਲ਼ ਪੰਜਾਬੀ ਲਹਿਰਾਂ ਦੇ ਸਟੁਡੀਓ ਪੁੱਜੇ

ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰੈਜ਼ੀਡੈਂਟ ਹਰਜੀਤ ਗਰੇਵਾਲ਼ ਪੰਜਾਬੀ ਲਹਿਰਾਂ ਦੇ ਸਟੁਡੀਓ ਪੁੱਜੇ

Read Full Article
    ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

Read Full Article
    ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

Read Full Article
    ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

Read Full Article
    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

Read Full Article
    ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

Read Full Article
    ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

Read Full Article
    ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

Read Full Article
    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article