PUNJABMAILUSA.COM

ਐੱਸ.ਸੀ/ਐੱਸ.ਟੀ. ਐਕਟ ਸਬੰਧੀ ਲਏ ਗਏ ਫੈਸਲੇ ਦਾ ਵਿਰੋਧ; ਮੋਦੀ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜੀ

ਐੱਸ.ਸੀ/ਐੱਸ.ਟੀ. ਐਕਟ ਸਬੰਧੀ ਲਏ ਗਏ ਫੈਸਲੇ ਦਾ ਵਿਰੋਧ; ਮੋਦੀ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜੀ

ਐੱਸ.ਸੀ/ਐੱਸ.ਟੀ. ਐਕਟ ਸਬੰਧੀ ਲਏ ਗਏ ਫੈਸਲੇ ਦਾ ਵਿਰੋਧ; ਮੋਦੀ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜੀ
April 02
07:30 2018

ਪਟਿਆਲਾ, 2 ਅਪ੍ਰੈਲ (ਪੰਜਾਬ ਮੇਲ)- ਦਲਿਤ ਭਾਈਚਾਰੇ ਵਲੋਂ ਭਾਰਤ ਬੰਦ ਦੇ ਸੱਦੇ ‘ਤੇ ਵੱਖ-ਵੱਖ ਸੂਬਿਆਂ ਤੇ ਜ਼ਿਲਿਆਂ ‘ਚ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਜੇਕਰ ਗੱਲ ਕੀਤੀ ਜਾਵੇ ਪੰਜਾਬ ਦੀ ਤਾਂ ਇਥੇ ਪ੍ਰਦਰਸ਼ਨ ਦੌਰਾਨ ਕਈ ਥਾਵਾਂ ‘ਤੇ ਭੰਨ-ਤੋੜ ਤੇ ਹਿੰਸਾ ਦੀਆਂ ਘਟਨਾਵਾਂ ਵੀ ਸਾਹਮਣੇ ਆਈਆਂ ਹਨ। ਇਸ ਕੜੀ ਦੇ ਮੱਦੇਨਜ਼ਰ ਪਟਿਆਲਾ ‘ਚ ਵੀ ਐੱਸ.ਸੀ./ਐੱਸ.ਟੀ. ਵਰਗ ਵਲੋਂ ਵੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਕਾਫੀ ਵੱਡੀ ਗਿਣਤੀ ‘ਚ ਦਲਿਤ ਭਾਈਚਾਰੇ ਦੇ ਲੋਕ ਸੁਪਰੀਮ ਕੋਰਟ ਦੇ ਐੱਸ.ਸੀ./ਐੱਸ.ਟੀ. ਐਕਟ ‘ਚ ਕੁਝ ਬਦਲਾਅ ਕਰਨ ਦੇ ਫੈਸਲੇ ਦੇ ਖਿਲਾਫ ਸੜਕਾਂ ‘ਤੇ ਉੱਤਰੇ ਹਨ। ਇਥੇ ਪ੍ਰਦਰਸ਼ਨਕਾਰੀਆਂ ਨੇ ਮੋਦੀ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜੀ ਕੀਤੀ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਵੀ ਫੂਕਿਆ।
ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ 20 ਮਾਰਚ ਨੂੰ ਮਹਾਰਾਸ਼ਟਰ ਦੇ ਇਕ ਮਾਮਲੇ ਨੂੰ ਲੈ ਕੇ ਐੱਸ. ਸੀ. ਐਕਟ ‘ਚ ਨਵੀਂ ਗਾਈਡਲਾਈਨ ਜਾਰੀ ਕੀਤੀ ਸੀ।
ਅਨੁਸੂਚਿਤ ਜਾਤੀ, ਅਨੁਸੂਚਿਤ ਜਨਜਾਤੀ ਅਧਿਨਿਯਮ-1989 ਦੇ ਗਲਤ ਇਸਤੇਮਾਲ ਹੋਣ ‘ਤੇ ਰੋਕ ਲਗਾਉਣ ਲਈ ਸੁਪਰੀਮ ਕਰੋਟ ਨੇ ਇਤਿਹਾਸਕ ਫੈਸਲਾ ਸੁਣਾਇਆ ਸੀ। ਇਸ ‘ਚ ਕਿਹਾ ਗਿਆ ਸੀ ਕਿ ਐੱਸ. ਸੀ., ਐੱਸ.ਟੀ., ਐਕਟ ਦੇ ਤਹਿਤ ਐੱਫ. ਆਈ. ਆਰ. ਦਰਜ ਹੋਣ ਤੋਂ ਬਾਅਦ ਦੋਸ਼ੀ ਦੀ ਤਤਕਾਲ ਗ੍ਰਿਫਤਾਰੀ ਨਹੀਂ ਹੋਵੇਗੀ। ਇਸ ਤੋਂ ਪਹਿਲਾਂ ਦੋਸ਼ੀ ਦੀ ਡੀ. ਐੱਸ. ਪੀ. ਪੱਧਰ ਦਾ ਅਧਿਕਾਰੀ ਜਾਂਚ ਕਰੇਗਾ। ਜੇਕਰ ਦੋਸ਼ ਸਹੀ ਪਾਏ ਜਾਂਦੇ ਹਨ ਤਾਂ ਅੱਗੇ ਦੀ ਕਾਰਵਾਈ ਹੋਵੇਗੀ।
ਸੁਪਰੀਮ ਕੋਰਟ ਦੇ ਜਸਟਿਸ ਏ. ਕੇ. ਗੋਇਲ ਤੇ ਯੂ.ਯੂ. ਲਲਿਤ ਦੀ ਬੈਂਚ ਨੇ ਗਾਈਡਲਾਈਨ ਜਾਰੀ ਕਰਦੇ ਹੋਏ ਕਿਹਾ ਸੀ ਕਿ ਸੰਸਦ ਨੂੰ ਇਹ ਕਾਨੂੰਨ ਬਣਾਉਂਦੇ ਸਮੇਂ ਇਹ ਵਿਚਾਰ ਨਹੀਂ ਆਇਆ ਹੋਵੇਗਾ ਕਿ ਅਧਿਨਿਯਮ ਦਾ ਦੁਰਉਪਯੋਗ ਵੀ ਹੋ ਸਕਦਾ ਹੈ। ਦੇਸ਼ਭਰ ‘ਚ ਅਜਿਹੇ ਕਈ ਮਾਮਲੇ ਸਾਹਮਣੇ ਆਏ, ਜਿਸ ‘ਚ ਨਿਯਮ ਦਾ ਗਲਤ ਇਸਤੇਮਾਲ ਕੀਤਾ ਗਿਆ ਹੈ।
ਨਵੀਂ ਗਾਈਡਲਾਇਨ ‘ਚ ਸਰਕਾਰੀ ਕਰਮਚਾਰੀਆਂ ਨੂੰ ਵੀ ਰੱਖਿਆ ਗਿਆ ਹੈ, ਜੇਕਰ ਕੋਈ ਸਰਕਾਰੀ ਕਰਮਚਾਰੀ ਨਿਯਮ ਦਾ ਗਲਤ ਇਸਤੇਮਾਲ ਕਰਦਾ ਹੈ ਤਾਂ ਉਸ ਦੀ ਗ੍ਰਿਫਤਾਰੀ ਲਈ ਵਿਭਾਗੀ ਅਧਿਕਾਰੀ ਦੀ ਇਜਾਜ਼ਤ ਜ਼ਰੂਰੀ ਹੋਵੇਗੀ।
ਉਥੇ, ਆਮ ਆਦਮੀਆਂ ਲਈ ਗ੍ਰਿਫਤਾਰੀ ਜ਼ਿਲੇ ਦੇ ਸੀਨੀਅਰ ਪੁਲਸ ਅਧਿਕਾਰੀ (ਐੱਸ. ਐੱਸ. ਪੀ.) ਦੀ ਲਿਖਤ ਇਜਾਜ਼ਤ ਤੋਂ ਬਾਅਦ ਹੀ ਹੋਵੇਗੀ। ਇਸ ਤੋਂ ਇਲਾਵਾ ਬੈਂਚ ਨੇ ਦੇਸ਼ ਦੀਆਂ ਸਾਰੀਆਂ ਹੇਠਲੀਆਂ ਅਦਾਲਤਾਂ ਦੇ ਮੈਜਿਸਟ੍ਰੇਟ ਨੂੰ ਵੀ ਗਾਈਡਲਾਈਨ ਅਪਨਾਉਣ ਨੂੰ ਕਿਹਾ ਹੈ। ਇਸ ‘ਚ ਐੱਸ. ਸੀ. ਐੱਸ. ਟੀ. ਐਕਟ ਦੇ ਤਹਿਤ ਦੋਸ਼ੀ ਦੀ ਅਗ੍ਰਿਮ ਜਮਾਨਤ ‘ਤੇ ਮੈਜਿਸਟ੍ਰੇਟ ਵਿਚਾਰ ਕਰਨਗੇ ਤੇ ਆਪਣੀ ਸੂਝ-ਬੂਝ ਨਾਲ ਜਮਾਨਤ ਮਨਜ਼ੂਰ ਤੇ ਨਾਮਨਜ਼ੂਰ ਕਰਨਗੇ।
ਹੁਣ ਤਕ ਦੇ ਐੱਸ. ਸੀ. ਐੱਸ. ਟੀ. ਐਕਟ ਮੁਤਾਬਕ ਜੇਕਰ ਕੋਈ ਜਾਤੀਸੂਚਕ ਸ਼ਬਦ ਬੋਲ ਕੇ ਗਾਲੀ-ਗਲੋਚ ਕਰਦਾ ਹੈ ਤਾਂ ਇਸ ਸੰਬੰਧੀ ਤੁਰੰਤ ਮਾਮਲਾ ਦਰਜ ਕਰਕੇ ਗ੍ਰਿਫਤਾਰੀ ਕੀਤੀ ਜਾ ਸਕਦੀ ਸੀ। ਇਸ ਮਾਮਲੇ ਦੀ ਜਾਂਚ ਹੁਣ ਤਕ ਇੰਸਪੈਕਟਰ ਰੈਂਕ ਦੇ ਪੁਲਸ ਅਧਿਕਾਰੀ ਹੀ ਕਰਦੇ ਸਨ ਪਰ ਨਵੀਂ ਗਾਈਡਲਾਈਨ ਦੇ ਤਹਿਤ ਜਾਂਚ ਸੀਨੀਅਰ ਪੁਲਸ ਅਧਿਕਾਰੀ (ਐੱਸ. ਐੱਸ. ਪੀ.) ਦੇ ਤਹਿਤ ਹੋਵੇਗੀ।
ਜ਼ਿਕਰਯੋਗ ਹੈ ਕਿ ਅਜਿਹੇ ਮਾਮਲੇ ‘ਚ ਕੋਰਟ ਅਗ੍ਰਿਮ ਜ਼ਮਾਨਤ ਨਹੀਂ ਦਿੰਦੀ ਸੀ। ਨਿਯਮਿਤ ਜ਼ਮਾਨਤ ਸਿਰਫ ਹਾਈਕੋਰਟ ਵਲੋਂ ਹੀ ਦਿੱਤੀ ਜਾਂਦੀ ਸੀ ਪਰ ਹੁਣ ਕੋਰਟ ਇਸ ‘ਚ ਸੁਣਵਾਈ ਤੋਂ ਬਾਅਦ ਫੈਸਲਾ ਲਵੇਗੀ। ਐੱਨ. ਸੀ. ਆਰਬੀ 2016 ਦੀ ਰਿਪੋਰਟ ਦੇ ਮੁਤਾਬਕ ਦੇਸ਼ਭਰ ‘ਚ ਜਾਤੀਸੂਚਕ ਗਾਲੀ-ਗਲੋਚ ਦੇ 11,060 ਮਾਮਲਿਆਂ ਦੀਆਂ ਸ਼ਿਕਾਇਤਾਂ ਸਾਹਮਣੇ ਆਈਆਂ ਸਨ। ਇਨ੍ਹਾਂ ‘ਚ ਦਰਜ ਹੋਈਆਂ ਸ਼ਿਕਾਇਤਾਂ ‘ਚੋਂ 935 ਝੂਠੀਆਂ ਪਾਈਆਂ ਗਈਆਂ ਹਨ।

About Author

Punjab Mail USA

Punjab Mail USA

Related Articles

ads

Latest Category Posts

    ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

Read Full Article
    ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

Read Full Article
    ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

Read Full Article
    ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

Read Full Article
    ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

Read Full Article
    ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

Read Full Article
    ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

Read Full Article
    ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

Read Full Article
    ਨਿਊਜਰਸੀ ‘ਚ ਇਕ ਪ੍ਰੋਗਰਾਮ ਦੌਰਾਨ ਹੋਈ ਫਾਇਰਿੰਗ; ਇਕ ਸ਼ੱਕੀ ਦੀ ਮੌਤ, 20 ਹੋਰ ਜ਼ਖਮੀ

ਨਿਊਜਰਸੀ ‘ਚ ਇਕ ਪ੍ਰੋਗਰਾਮ ਦੌਰਾਨ ਹੋਈ ਫਾਇਰਿੰਗ; ਇਕ ਸ਼ੱਕੀ ਦੀ ਮੌਤ, 20 ਹੋਰ ਜ਼ਖਮੀ

Read Full Article
    ਅਮਰੀਕੀ ਅਦਾਲਤ ਵੱਲੋਂ ਭਾਰਤੀ ਮੂਲ ਦੇ ਇਕ ਵਿਦਿਆਰਥੀ ਦੀ ਹੱਤਿਆ ਮਾਮਲੇ ‘ਚ ਅਮਰੀਕੀ ਸ਼ਖਸ ਦੋਸ਼ੀ ਕਰਾਰ

ਅਮਰੀਕੀ ਅਦਾਲਤ ਵੱਲੋਂ ਭਾਰਤੀ ਮੂਲ ਦੇ ਇਕ ਵਿਦਿਆਰਥੀ ਦੀ ਹੱਤਿਆ ਮਾਮਲੇ ‘ਚ ਅਮਰੀਕੀ ਸ਼ਖਸ ਦੋਸ਼ੀ ਕਰਾਰ

Read Full Article
    ਕਾਲੀ ਔਰਤ ਸਾਨ ਫਰਾਂਸਿਸਕੋ ਵਿਚ ਪਹਿਲੀ ਵਾਰ ਬਣੀ ਮੇਅਰ

ਕਾਲੀ ਔਰਤ ਸਾਨ ਫਰਾਂਸਿਸਕੋ ਵਿਚ ਪਹਿਲੀ ਵਾਰ ਬਣੀ ਮੇਅਰ

Read Full Article
    ਟਰੰਪ ਨੇ ਉਤਰ ਕੋਰੀਆ ਦੇ ਜਨਰਲ ਨੂੰ ਮਾਰਿਆ ਸਲਿਊਟ

ਟਰੰਪ ਨੇ ਉਤਰ ਕੋਰੀਆ ਦੇ ਜਨਰਲ ਨੂੰ ਮਾਰਿਆ ਸਲਿਊਟ

Read Full Article
    ਜੇਮਸ ਕੋਮੇ ਨੇ ਹਿਲੇਰੀ ਕਲਿੰਟਨ ਦੀ ਈਮੇਲ ਜਾਂਚ ਦੌਰਾਨ ਕੀਤੀ ਲਾਪਰਵਾਹੀ

ਜੇਮਸ ਕੋਮੇ ਨੇ ਹਿਲੇਰੀ ਕਲਿੰਟਨ ਦੀ ਈਮੇਲ ਜਾਂਚ ਦੌਰਾਨ ਕੀਤੀ ਲਾਪਰਵਾਹੀ

Read Full Article
    ਅਮਰੀਕਾ ਨੇ ਉਤਰ ਕੋਰੀਆ ਕੋਲ ਪਰਮਾਣੂ ਹਥਿਆਰ ਨਾ ਹੋਣ ‘ਤੇ ਪਾਬੰਦੀਆਂ ਹਟਣਗੀਆਂ

ਅਮਰੀਕਾ ਨੇ ਉਤਰ ਕੋਰੀਆ ਕੋਲ ਪਰਮਾਣੂ ਹਥਿਆਰ ਨਾ ਹੋਣ ‘ਤੇ ਪਾਬੰਦੀਆਂ ਹਟਣਗੀਆਂ

Read Full Article
    ਦੁਨੀਆ ਸੁਰੱਖਿਅਤ ਅਤੇ ਸ਼ਾਂਤੀਪੂਰਣ ਭਵਿੱਖ ਦੀ ਹੱਕਦਾਰ : ਟਰੰਪ

ਦੁਨੀਆ ਸੁਰੱਖਿਅਤ ਅਤੇ ਸ਼ਾਂਤੀਪੂਰਣ ਭਵਿੱਖ ਦੀ ਹੱਕਦਾਰ : ਟਰੰਪ

Read Full Article