PUNJABMAILUSA.COM

ਓਨਟਾਰੀਓ ਕਾਲਜ ਹੜਤਾਲ ਕਾਰਨ ਵਿਦਿਆਰਥੀ ਪੂਰੇ ਸਮੈਸਟਰ ਦੀ ਫੀਸ ਲੈਣ ਦੇ ਹੋਏ ਹੱਕਦਾਰ

ਓਨਟਾਰੀਓ ਕਾਲਜ ਹੜਤਾਲ ਕਾਰਨ ਵਿਦਿਆਰਥੀ ਪੂਰੇ ਸਮੈਸਟਰ ਦੀ ਫੀਸ ਲੈਣ ਦੇ ਹੋਏ ਹੱਕਦਾਰ

ਓਨਟਾਰੀਓ ਕਾਲਜ ਹੜਤਾਲ ਕਾਰਨ ਵਿਦਿਆਰਥੀ ਪੂਰੇ ਸਮੈਸਟਰ ਦੀ ਫੀਸ ਲੈਣ ਦੇ ਹੋਏ ਹੱਕਦਾਰ
November 23
14:48 2017

ਟੋਰਾਂਟੋ, 23 ਨਵੰਬਰ (ਪੰਜਾਬ ਮੇਲ)- ਕਾਲਜ ਅਧਿਆਪਕਾਂ ਦੀ ਹੜਤਾਲ ਕਾਰਨ ਪੰਜ ਹਫ਼ਤੇ ਤੱਕ ਕਲਾਸਾਂ ਤੋਂ ਦੂਰ ਹਰੇ ਓਨਟਾਰੀਓ ਦੇ ਵਿਦਿਆਰਥੀ ਪੂਰੇ ਸਮੈਸਟਰ ਦੀ ਫੀਸ ਵਾਪਸ ਲੈਣ ਦੇ ਹੱਕਦਾਰ ਹੋ ਗਏ ਹਨ। ਓਨਟਾਰੀਓ ਦੀ ਉਚੇਰੀ ਸਿੱਖਿਆ ਮੰਤਰੀ ਡੈਬ ਮੈਥਿਊਜ਼ ਨੇ ਕਿਹਾ ਕਿ ਮੰਗਲਵਾਰ ਨੂੰ ਕਲਾਸਾਂ ਸ਼ੁਰੂ ਹੋਣ ਮਗਰੋਂ ਵਿਦਿਆਰਥੀਆਂ ਕੋਲ ਇਹ ਫੈਸਲਾ ਲੈਣ ਲਈ ਦੋ ਹਫਤੇ ਦਾ ਸਮਾਂ ਹੋਵੇਗਾ ਕਿ ਉਹ ਸਮੈਸਟਰ ਜਾਰੀ ਰੱਖਣਾ ਚਾਹੁੰਦੇ ਹਨ ਜਾਂ ਨਹੀਂ। ਉਧਰ ਸੂਬਾ ਸਰਕਾਰ ਵੱਲੋਂ ਬਿੱਲ ਪਾਸ ਕੀਤੇ ਜਾਣ ਪਿੱਛੋ ਸੋਮਵਾਰ ਨੂੰ 12 ਹਜ਼ਾਰ ਹੜਤਾਲੀ ਅਧਿਆਪਕ ਅਤੇ ਇੰਸਟ੍ਰਕਟਰ ਕੰਮ ‘ਤੇ ਪਰਤ ਆਏ। ਉਨ੍ਹਾਂ ਕਿਹਾ, ”ਮੈਂ ਨਹੀਂ ਸਮਝਦੀ ਕਿ ਕਾਲਜ ਪ੍ਰਬੰਧਕਾਂ ਨੂੰ ਹੜਤਾਲ ਦਾ ਆਰਥਿਕ ਫਾਇਦਾ ਉਠਾਉਣ ਦੀ ਇਜਾਜ਼ਤ ਮਿਲਣੀ ਚਾਹੀਦੀ ਹੈ। ਉਚਿਤ ਰਾਹ ਇਹੋ ਹੋਵੇਗਾ ਕਿ ਵਿਦਿਆਰਥੀਆਂ ਨੂੰ ਫੀਸ ਵਾਪਸ ਕਰ ਦਿੱਤੀ ਜਾਵੇ।” ਇਸ ਤੋਂ ਪਹਿਲਾਂ 2006 ‘ਚ 18 ਦਿਨ ਦੀ ਹੜਤਾਲ ਤੋਂ ਬਾਅਦ ਵੀ ਵਿਦਿਆਰਥੀਆਂ ਨੂੰ ਫੀਸ ਵਾਪਸੀ ਦੀ ਪੇਸ਼ਕਸ਼ ਕੀਤੀ ਗਈ ਸੀ। ਮੈਥਿਊਜ਼ ਦਾ ਕਹਿਣਾ ਸੀ ਕਿ ਜਿਹੜੇ ਵਿਦਿਆਰਥੀ ਸਮੈਸਟਰ ਜਾਰੀ ਰੱਖਣ ਦਾ ਰਾਹ ਚੁਣਨਗੇ, ਉਨ੍ਹਾਂ ਨੂੰ ਅਣਕਿਆਸੇ ਖਰਚੇ ਦੇ ਰੂਪ ‘ਚ 500 ਡਾਲਰ ਦੀ ਰਕਮ ਮਿਲੇਗੀ। ਉਨ੍ਹਾਂ ਮੰਨਿਆ ਕਿ ਕਿਸੇ ਤਰ੍ਹਾਂ ਦੀ ਰਕਮ ਵਿਦਿਆਰਥੀਆਂ ਦੇ ਮਾਨਸਿਕ ਨੁਕਸਾਨ ਦੀ ਭਰਪਾਈ ਨਹੀਂ ਕਰ ਸਕਦੀ ਕਿਉਂਕਿ ਹੜਤਾਲ ਦੌਰਾਨ ਵਿਦਿਆਰਥੀਆਂ ਨੂੰ ਬੇਹੱਦ ਤਣਾਅ ਭਰੇ ਮਾਹੌਲ ‘ਚੋਂ ਲੰਘਣਾ ਪਿਆ। ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ ਦੇ ਆਗੂ ਪ੍ਰੈਟਿਕ ਬ੍ਰਾਊਨ ਨੇ ਸਰਕਾਰ ਨੂੰ ਸੱਦਾ ਦਿੱਤਾ ਕਿ ਵਿਦਿਆਰਥੀਆਂ ਦੇ ਇਕ-ਇਕ ਡਾਲਰ ਦੇ ਨੁਕਸਾਨ ਦੀ ਭਰਪਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਲੋਕ ਕ੍ਰਿਸਮਸ ਦੀਆਂ ਤਿਆਰੀਆਂ ਕਰ ਰਹੇ ਹਨ ਅਤੇ ਛੁੱਟੀਆਂ ਮਨਾਉਣ ਦੀ ਯੋਜਨਾ ਬਣਾ ਰਹੇ ਹਨ ਜਦਕਿ ਕਾਲਜਾਂ ਨੇ ਹੜਤਾਲ ਦੌਰਾਨ ਵਿਦਿਆਰਥੀਆਂ ਦੀ ਕੀਮਤ ‘ਤੇ ਆਪਣੇ ਖਰਚੇ ਬਚਾ ਲਵੇ। ਐੱਨ.ਡੀ.ਪੀ. ਦੀ ਉਚੇਰੀ ਸਿੱਖਿਆ ਮਾਮਲਿਆਂ ਬਾਰੇ ਆਲੋਚਕ ਪੈਗੀ ਸੈਟਲਰ ਨੇ 500 ਡਾਲਰ ਦੇ ਮੁਆਵਜ਼ੇ ਨੂੰ ਨਾਕਾਫ਼ੀ ਦੱਸਿਆ। ਦੱਸਣਯੋਗ ਹੈ ਕਿ ਕਾਲਜਾਂ ਵੱਲੋਂ ਮੌਜੂਦਾ ਸਮੈਸਟਰ ਨੂੰ ਦੋ ਹਫ਼ਤਿਆਂ ਲਈ ਵਧਾਇਆ ਜਾ ਰਿਹਾ ਹੈ ਪਰ ਵਿਦਿਆਰਥੀ ਹੱਕਾਂ ਲਈ ਆਵਾਜ਼ ਬੁਲੰਦ ਕਰਨ ਵਾਲਿਆਂ ਦੀ ਦਲੀਲ ਹੈ ਕਿ ਪੰਜ ਹਫ਼ਤਿਆਂ ਦੀ ਪੜ੍ਹਾਈ ਨੂੰ ਦੋ ਹਫ਼ਤਿਆਂ ‘ਚ ਸਮੇਟਣਾ ਬੇਹੱਦ ਦਬਾਅ ਵਾਲਾ ਸਾਬਤ ਹੋਵੇਗਾ। ਸੂਬਾ ਸਰਕਾਰ ਨੇ ਪਿਛਲੇ ਹਫ਼ਤੇ ਹੀ ਹੜਤਾਲ ਕਰਵਾਉਣ ਦੀ ਠਾਣ ਲਈ ਪਰ ਐੱਨ.ਡੀ.ਪੀ. ਦੇ ਵਿਰੋਧ ਕਾਰਨ ਵਿਧਾਨ ਸਭਾ ‘ਚ ਵੋਟਿੰਗ ਕਰਵਾਉਣੀ ਪਈ। ਵੀਕ ਐਂਡ ਦੇ ਬਾਵਜੂਦ ਵਿਧਾਨ ਸਭਾ ਦੀ ਬੈਠਕ ਹੋਈ ਅਤੇ ਲਿਬਰਨ ਤੇ ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ ਦੇ ਵਿਧਾਇਕਾਂ ਦੀ ਮਦਦ ਨਾਲ ਬਿਲ-178 ਨੂੰ ਪਾਸ ਕਰ ਦਿੱਤਾ ਗਿਆ। ਲੈਫ਼ਟੀਨੈਟ ਗਵਰਨਰ ਤੋਂ ਤੁਰੰਤ ਬਿਲ ਦੀ ਪ੍ਰਵਾਨਗੀ ਹਾਸਲ ਕੀਤੀ ਗਈ। ਵਿਧਾਨ ਸਭਾ ‘ਚ ਵਿਦਿਆਰਥੀਆਂ ਦੀ ਤਰਸਯੋਗ ਹਾਲਤ ਦਾ ਜ਼ਿਕਰ ਕਰਦਿਆਂ ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ ਦੇ ਵਿਧਾਇਕ ਲੌਰਨ ਕੋਅ ਨੇ ਕਿਹਾ ਸੀ ਕਿ ਵਿਦਿਆਰਥੀਆਂ ਨੂੰ ਅਣਕਿਆਸੇ ਹਾਲਤ ਚੋਂ ਲੰਘਣਾ ਪਿਆ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਮਝ ਹੀ ਨਹੀਂ ਆ ਰਹੀ ਸੀ ਕਿ ਉਹ ਕਿਧਰ ਜਾਣ ਜਦਕਿ ਕਾਲਜ ਅਧਿਆਪਕ ਤੇ ਪ੍ਰਬੰਧਕ ਆਪੋ ਆਪਣੇ ਸਟੈਂਡ ‘ਤੇ ਅੜੇ ਹੋਏ ਸਨ। ਐੱਨ.ਡੀ.ਪੀ. ਤੋਂ ਇਲਾਵਾ ਇਕ ਆਜ਼ਾਦ ਵਿਧਾਇਕ ਨੇ ਬਿਰਨ ਦੇ ਵਿਰੋਧ ‘ਚ ਵੋਟ ਪਾਈ।

About Author

Punjab Mail USA

Punjab Mail USA

Related Articles

ads

Latest Category Posts

    ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

Read Full Article
    ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

Read Full Article
    ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

Read Full Article
    ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

Read Full Article
    ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

Read Full Article
    ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

Read Full Article
    ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

Read Full Article
    ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

Read Full Article
    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

Read Full Article
    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article