PUNJABMAILUSA.COM

ਓਨਟਾਰੀਓ ‘ਚ ਪੰਜਾਬੀਆਂ ਕੋਲ 4.5 ਮਿਲੀਅਨ ਡਾਲਰ ਚੋਰੀ ਦਾ ਸਾਮਾਨ ਅਤੇ ਡਰੱਗ ਬਰਾਮਦ

ਓਨਟਾਰੀਓ ‘ਚ ਪੰਜਾਬੀਆਂ ਕੋਲ 4.5 ਮਿਲੀਅਨ ਡਾਲਰ ਚੋਰੀ ਦਾ ਸਾਮਾਨ ਅਤੇ ਡਰੱਗ ਬਰਾਮਦ

ਓਨਟਾਰੀਓ ‘ਚ ਪੰਜਾਬੀਆਂ ਕੋਲ 4.5 ਮਿਲੀਅਨ ਡਾਲਰ ਚੋਰੀ ਦਾ ਸਾਮਾਨ ਅਤੇ ਡਰੱਗ ਬਰਾਮਦ
September 12
10:28 2018

ਓਂਟਾਰੀਓ, 12 ਸਤੰਬਰ (ਪੰਜਾਬ ਮੇਲ)-ਕੈਨੇਡਾ ਦੇ ਓਨਟਾਰੀਓ ਸੂਬੇ ‘ਚ ਪੁਲਿਸ ਦੀਆਂ 12 ਟੀਮਾਂ ਨੇ ਨਸ਼ਾ ਤਸਕਰੀ ਦਾ ਪਰਦਾਫਾਸ਼ ਕਰਦਿਆਂ 10 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਲੋਕਾਂ ‘ਚ 7 ਪੰਜਾਬੀ ਵੀ ਹਨ। ਪੁਲਿਸ ਦੇ ਖੁਫ਼ੀਆ ਵਿਭਾਗ ਨੇ ਇਨ੍ਹਾਂ ਸਾਰਿਆਂ ਖ਼ਿਲਾਫ਼ ਨਸ਼ਾ ਤਸਕਰੀ, ਧੋਖਾਧੜੀ ਅਤੇ ਚੋਰੀਆਂ ਦੇ ਦੋਸ਼ ਹੇਠ 80 ਕੇਸ ਦਰਜ ਕੀਤੇ ਹਨ। ਗ੍ਰਿਫ਼ਤਾਰ ਕੀਤੇ ਪੰਜਾਬੀਆਂ ਦਾ ਸਬੰਧ ਗੁਰਦਾਸਪੁਰ, ਜਲੰਧਰ, ਲੁਧਿਆਣਾ ਜ਼ਿਲ੍ਹਿਆਂ ਨਾਲ ਹੈ। ਪੁਲਿਸ ਮੁਤਾਬਕ ਇਨ੍ਹਾਂ ‘ਚੋਂ ਜ਼ਿਆਦਾਤਰ ਟਰਾਂਸਪੋਰਟ ਦਾ ਕੰਮ ਕਰਦੇ ਹਨ। ਟਰਾਲੇ ਚਲਾਉਣ ਦੇ ਨਾਲ-ਨਾਲ ਚੋਰੀ ਦੇ ਵਾਹਨਾਂ ‘ਤੇ ਇਹ ਨਸ਼ਾ ਸਪਲਾਈ ਕਰਦੇ ਸਨ। ਗ੍ਰਿਫ਼ਤਾਰ ਲੋਕਾਂ ‘ਚ ਰਵੀਸ਼ੰਕਰ (56), ਗੁਰਿੰਦਰ ਬੇਦੀ (52), ਭੁਪਿੰਦਰ ਰਾਜਾ (64), ਨਾਰਾਇਣ ਓਰੀ (35), ਸੁਖਵੀਰ ਬਰਾੜ (28), ਗੁਰਪ੍ਰੀਤ ਢਿੱਲੋਂ (39), ਦਿਲਬਾਗ ਔਜਲਾ (70), ਕਰਨ ਘੁੰਮਣ (44), ਆਜ਼ਾਦਾਲੀ ਦਾਮਾਨੀ (63) ਅਤੇ ਦਰਸ਼ਨ ਬੇਦੀ (71 ਸਾਲ) ਸ਼ਾਮਿਲ ਹਨ। ਪੀਲ ਸੂਬੇ ਦੇ ਪੁਲਿਸ ਮੁਖੀ ਜੈਨੀਫਰ ਇਵਾਨ ਨੇ ਦੱਸਿਆ ਕਿ ਇਨ੍ਹਾਂ ਦਾ ਡਰੱਗ ਰੈਕੇਟ ਕੈਨੇਡਾ, ਅਮਰੀਕਾ ਤੇ ਪਾਕਿਸਤਾਨ ਤੱਕ ਫੈਲਿਆ ਹੈ। ਇਨ੍ਹਾਂ ‘ਤੇ 80 ਤੋਂ ਵੱਧ ਮਾਮਲੇ ਦਰਜ ਹਨ। ਗ੍ਰਿਫ਼ਤਾਰੀ ਮੌਕੇ ਇਨ੍ਹਾਂ ਤੋਂ 2.6 ਕਿੱਲੋ ਅਫੀਮ, 1.4 ਕਿੱਲੋ ਗ੍ਰਾਮ ਹੈਰੋਇਨ, ਇੱਕ ਕਿੱਲੋ ਭੰਗ ਤੋਂ ਇਲਾਵਾ ਹੋਰ ਨਸ਼ੀਲੇ ਪਦਾਰਥ, ਚੋਰੀ ਦੇ ਟਰਾਲੇ, 45 ਲੱਖ ਅਮਰੀਕੀ ਡਾਲਰ ਤੇ 50 ਹਜ਼ਾਰ ਕੈਨੇਡੀਅਨ ਡਾਲਰ ਵੀ ਬਰਾਮਦ ਕੀਤੇ ਹਨ। ਕੈਨੇਡਾ ‘ਚ ਗ੍ਰਿਫ਼ਤਾਰ ਕੀਤੇ ਇਨ੍ਹਾਂ ਨਸ਼ਾ ਤਸਕਰਾਂ ‘ਤੇ ਪੰਜਾਬ ‘ਚ ਸਿਆਸਤ ਗਰਮਾ ਗਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article