PUNJABMAILUSA.COM

ਓਬਾਮਾ ਕਾਰਜਕਾਲ ਦੌਰਾਨ ਭਾਰਤ-ਅਮਰੀਕਾ ਸੰਬੰਧ ਹੋਏ ਮਜ਼ਬੂਤ

ਓਬਾਮਾ ਕਾਰਜਕਾਲ ਦੌਰਾਨ ਭਾਰਤ-ਅਮਰੀਕਾ ਸੰਬੰਧ ਹੋਏ ਮਜ਼ਬੂਤ

ਓਬਾਮਾ ਕਾਰਜਕਾਲ ਦੌਰਾਨ ਭਾਰਤ-ਅਮਰੀਕਾ ਸੰਬੰਧ ਹੋਏ ਮਜ਼ਬੂਤ
December 07
09:50 2016

obama-2
ਵਾਸ਼ਿੰਗਟਨ, 7 ਦਸੰਬਰ (ਪੰਜਾਬ ਮੇਲ)-ਵ੍ਹਾਈਟ ਹਾਊਸ ਦਾ ਕਹਿਣਾ ਹੈ ਕਿ ਰਾਸ਼ਟਰਪਤੀ ਬਰਾਕ ਓਬਾਮਾ ਦੇ ਕਾਰਜਕਾਲ ਦੌਰਾਨ ਭਾਰਤ-ਅਮਰੀਕਾ ਸੰਬੰਧ ਮਜ਼ਬੂਤ ਹੋਏ ਹਨ। ਰਾਸ਼ਟਰਪਤੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮਿਲ ਕੇ ਕਈ ਪ੍ਰਾਜੈਕਟਾਂ ‘ਤੇ ਕੰਮ ਕੀਤਾ। ਉਨ੍ਹਾਂ ਦੀ ਮਦਦ ਨਾਲ ਹੀ ਪੈਰਿਸ ਸਮਝੌਤਾ ਸਫਲ ਹੋ ਸਕਿਆ। ਵ੍ਹਾਈਟ ਹਾਊਸ ਨੇ ਉਮੀਦ ਪ੍ਰਗਟਾਈ ਕਿ ਡੋਨਲਡ ਟਰੰਪ ਪ੍ਰਸ਼ਾਸਨ ਦੇ ਸਮੇਂ ‘ਚ ਵੀ ਇਹ ਮਜ਼ਬੂਤੀ ਕਾਇਮ ਰਹੇਗੀ। ਵ੍ਹਾਈਟ ਹਾਊਸ ਦੇ ਉਪ ਪ੍ਰੱੈਸ ਸਕੱਤਰ ਐਰਿਕ ਸਕੁਲਟਜ਼ ਨੇ ਕਿਹਾ, ‘ਮੈਂ ਜਾਣਦਾ ਹਾਂ ਕਿ ਰਾਸ਼ਟਰਪਤੀ ਓਬਾਮਾ ਰਾਸ਼ਟਰ ਮੁਖੀ ਦੇ ਰੂਪ ‘ਚ ਦੂਜੇ ਦੇਸ਼ ਦੇ ਆਪਣੇ ਹਮਰੁਤਬਿਆਂ ਨਾਲ ਖੁੱਲ ਕੇ ਗੱਲਬਾਤ ਕਰਦੇ ਸਨ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕਰਨਾ ਉਨ੍ਹਾਂ ਨੂੰ ਚੰਗਾ ਲੱਗਦਾ ਸੀ। ਉਹ ਨਿਯਮਤ ਰੂਪ ਨਾਲ ਸੰਪਰਕ ਕਰਦੇ ਸਨ। ਜੇਕਰ ਰਿਸ਼ਤਾ ਇਸੇ ਮਜ਼ਬੂਤੀ ਨਾਲ ਕਾਇਮ ਰਿਹਾ ਤਾਂ ਇਹ ਅਮਰੀਕਾ ਲਈ ਚੰਗੀ ਗੱਲ ਹੋਵੇਗੀ।’
ਪ੍ਰੈੱਸ ਸਕੱਤਰ ਚੁਣੇ ਗਏ ਸਕੂਲਟਜ਼ ਰਾਸ਼ਟਰਪਤੀ ਚੁਣੇ ਗਏ ਡੋਨਾਲਡ ਟਰੰਪ ਵਲੋਂ ਚੋਣਾਂ ਤੋਂ ਪਹਿਲਾਂ ਦਿੱਤੇ ਗਏ ਬਿਆਨ ‘ਤੇ ਸਵਾਲ ਦਾ ਜਵਾਬ ਦੇ ਰਹੇ ਹਨ। ਟਰੰਪ ਨੇ ਭਾਰਤ-ਅਮਰੀਕਾ ਰਿਸ਼ਤੇ ਨੂੰ ਬੰਨ੍ਹਣ ਦਾ ਸੱਦਾ ਦਿੱਤਾ ਸੀ।
ਸਕੂਲਟਜ਼ ਨੇ ਕਿਹਾ, ‘ਮੈਂ ਨਹੀਂ ਜਾਣਦਾ ਕਿ ਕਿਸ ਨੇ ਤੁਹਾਡੇ ਭਵਿੱਖ ਦੇ ਬਾਰੇ ਕਿਹਾ ਹੈ ਪਰ ਮੈਂ ਸਮਝਦਾ ਹਾਂ ਕਿ ਭਾਰਤ ਅਤੇ ਅਮਰੀਕਾ ਦਰਮਿਆਨ ਰਿਸ਼ਤੇ ਦੀ ਸਮੀਖਿਆ ਸਾਨੂੰ ਇਤਿਹਾਸਕਾਰਾਂ ‘ਤੇ ਛੱਡ ਦੇਣੀ ਚਾਹੀਦੀ ਹੈ। ਇਸ ‘ਚ ਕੋਈ ਸ਼ੱਕ ਨਹੀਂ ਕਿ ਰਾਸ਼ਟਰਪਤੀ ਨੂੰ ਪ੍ਰਧਾਨ ਮੰਤਰੀ ਮੋਦੀ ਨਾਲ ਕੰਮ ਕਰਨ ਦੇ ਆਪਣੇ ਰਿਕਾਰਡ ‘ਤੇ ਫਖ਼ਰ ਹੈ। ਉਨ੍ਹਾਂ ਹਾਲੀਆ ਪੈਰਿਸ ਸਮਝੌਤੇ ‘ਚ ਕਈ ਪ੍ਰਾਜੈਕਟਾਂ ‘ਤੇ ਮਿਲ ਕੇ ਕੰਮ ਕੀਤਾ ਹੈ। ਪੈਰਿਸ ਸਮਝੌਤੇ ‘ਚ ਕਈ ਵੱਡੇ ਕੰਮ ਹੋਏ ਜਿਸ ‘ਚ ਕਰੀਬ 200 ਦੇਸ਼ਾਂ ਨੂੰ ਸਮਝੌਤੇ ਲਈ ਤਿਆਰ ਕੀਤਾ ਗਿਆ। ਭਾਰਤ ਨੇ ਇਸ ‘ਚ ਵੱਡੀ ਭੂਮਿਕਾ ਨਿਭਾਈ ਹੈ। ਇਸ ਕੰਮ ਨੂੰ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਦੇ ਬਗੈਰ ਅੰਜਾਮ ਦੇਣਾ ਮੁਮਕਿਨ ਨਹੀਂ ਸੀ।’

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article