PUNJABMAILUSA.COM

ਓਬਾਮਾ ਨੂੰ ਤੀਜੀ ਵਾਰ ਵੀ ਅਮਰੀਕੀ ਰਾਸ਼ਟਰਪਤੀ ਵਜੋਂ ਦੇਖਣ ਦੇ ਚਾਹਵਾਨ ਨੇ ਅਮਰੀਕੀ ਲੋਕ

ਓਬਾਮਾ ਨੂੰ ਤੀਜੀ ਵਾਰ ਵੀ ਅਮਰੀਕੀ ਰਾਸ਼ਟਰਪਤੀ ਵਜੋਂ ਦੇਖਣ ਦੇ ਚਾਹਵਾਨ ਨੇ ਅਮਰੀਕੀ ਲੋਕ

ਓਬਾਮਾ ਨੂੰ ਤੀਜੀ ਵਾਰ ਵੀ ਅਮਰੀਕੀ ਰਾਸ਼ਟਰਪਤੀ ਵਜੋਂ ਦੇਖਣ ਦੇ ਚਾਹਵਾਨ ਨੇ ਅਮਰੀਕੀ ਲੋਕ
March 01
09:31 2017

4
ਪੈਰਿਸ, 1 ਮਾਰਚ (ਪੰਜਾਬ ਮੇਲ)- ਲਗਾਤਾਰ 8 ਸਾਲ ਅਮਰੀਕਾ ਦੇ ਰਾਸ਼ਟਰਪਤੀ ਰਹੇ ਬਰਾਕ ਓਬਾਮਾ ਦੇ ਪ੍ਰਤੀ ਲੋਕਾਂ ਦੇ ਪਿਆਰ ਦਾ ਅੰਦਾਜ਼ਾ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਅਮਰੀਕੀ ਲੋਕ ਤੀਜੀ ਵਾਰ ਵੀ ਉਨ੍ਹਾਂ ਨੂੰ ਅਮਰੀਕਾ ਦੇ ਰਾਸ਼ਟਰਪਤੀ ਦੇ ਰੂਪ ਵਿਚ ਦੇਖਣਾ ਚਾਹੁੰਦੇ ਸਨ। ਇਹੋ ਨਹੀਂ ਦੁਨੀਆਂ ਭਰ ਵਿਚ ਲੋਕ ਓਬਾਮਾ ਨੂੰ ਬੇਹੱਦ ਪਸੰਦ ਕਰਦੇ ਹਨ ਤੇ ਚਾਹੁੰਦੇ ਹਨ ਕਿ ਓਬਾਮਾ ਵਰਗੇ ਨੇਤਾ ਦਾ ਸਿਆਸੀ ਸਫਰ ਇੰਝ ਹੀ ਚੱਲਦਾ ਰਹੇ ਅਤੇ ਉਨ੍ਹਾਂ ਦੀ ਅਗਵਾਈ ਉਨ੍ਹਾਂ ਨੂੰ ਮਿਲਦੀ ਰਹੇ। ਹੱਦ ਤਾਂ ਉਸ ਸਮੇਂ ਹੋ ਗਈ, ਜਦੋਂ ਫਰਾਂਸ ਦੇ ਲੋਕਾਂ ਨੇ ਇਕ ਪਟੀਸ਼ਨ ਪਾ ਦਿੱਤੀ ਕਿ ਉਹ ਓਬਾਮਾ ਨੂੰ ਫਰਾਂਸ ਦੇ ਰਾਸ਼ਟਰਪਤੀ ਦੇ ਤੌਰ ਉੱਤੇ ਦੇਖਣਾ ਚਾਹੁੰਦੇ ਹਨ। ਵਰਨਣਯੋਗ ਹੈ ਕਿ ਫਰਾਂਸ ਅਪ੍ਰੈਲ ਵਿਚ ਆਪਣਾ 25ਵਾਂ ਰਾਸ਼ਟਰਪਤੀ ਚੁਣਨ ਜਾ ਰਿਹਾ ਹੈ। ਇਸ ਦੌਰਾਨ ਫਰਾਂਸ ਦੇ ਲੋਕ ਓਬਾਮਾ ਨੂੰ ਇਨ੍ਹਾਂ ਚੋਣਾਂ ਵਿਚ ਹਿੱਸਾ ਲੈਣ ਲਈ ਕਹਿ ਰਹੇ ਹਨ। ਫਰਾਂਸ ਵਿਚ ਚਾਰ ਦੋਸਤਾਂ ਦੇ ਇਕ ਗਰੁੱਪ ਨੇ ‘ਓਬਾਮਾ 17’ ਦੇ ਨਾਂ ਨਾਲ ਇਕ ਵੈੱਬਸਾਈਟ ਬਣਾਈ ਹੈ। ਇਸ ਉੱਤੇ ਉਨ੍ਹਾਂ ਨੇ ਓਬਾਮਾ ਨੂੰ ਫਰਾਂਸ ਦਾ ਰਾਸ਼ਟਰਪਤੀ ਬਣਾਉਣ ਲਈ ਮੁਹਿੰਮ ਸ਼ੁਰੂ ਕੀਤੀ ਹੈ। ਇਸ ਦੇ ਨਾਲ ਇਕ ਆਨਲਾਈਨ ਪਟੀਸ਼ਨ ਵੀ ਪਾਈ ਗਈ ਹੈ।
ਹੁਣ ਤੱਕ ਇਸ ਪਟੀਸ਼ਨ ਉੱਤੇ 30 ਹਜ਼ਾਰ ਤੋਂ ਵੱਧ ਲੋਕ ਦਸਤਖਤ ਕਰ ਚੁੱਕੇ ਹਨ। ਜੇ ਇਸ ਪਟੀਸ਼ਨ ਉੱਤੇ 10 ਲੱਖ ਲੋਕ ਦਸਤਖਤ ਕਰ ਦੇਣਗੇ, ਤਾਂ ਇਸ ਪਟੀਸ਼ਨ ਨੂੰ ਮਨਜ਼ੂਰ ਕਰ ਲਿਆ ਜਾਵੇਗਾ। ਇਸ ਦੇ ਨਾਲ ਸੋਸ਼ਲ ਮੀਡੀਆ ਉੱਤੇ ਵੀ ਇਸ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਪੈਰਿਸ ਦੀਆਂ ਗਲੀਆਂ ਵਿਚ ਥਾਂ-ਥਾਂ ਓਬਾਮਾ ਦੇ ਪੋਸਟਰ ਲਾਏ ਗਏ ਹਨ।
ਪਟੀਸ਼ਨ ਸ਼ੁਰੂ ਕਰਨ ਵਾਲੇ ਗਰੁੱਪ ਦਾ ਕਹਿਣਾ ਹੈ ਕਿ ਓਬਾਮਾ ਨੂੰ ਫਰਾਂਸ ਦੇ ਰਾਸ਼ਟਰਪਤੀ ਅਹੁਦੇ ਲਈ ਆਪਣੀ ਉਮੀਦਵਾਰੀ ਪੇਸ਼ ਕਰਨੀ ਚਾਹੀਦੀ ਹੈ। ਉਨ੍ਹਾਂ ਕੋਲ 15 ਮਾਰਚ ਤੱਕ ਸਮਾਂ ਹੈ। ਉਨ੍ਹਾਂ ਕਿਹਾ ਕਿ ਫਰਾਂਸ ਦੇ ਰਾਸ਼ਟਰਪਤੀ ਅਹੁਦੇ ਲਈ ਕੋਈ ਵੀ ਉਮੀਦਵਾਰ ਵਧੀਆ ਨਹੀਂ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਪਟੀਸ਼ਨ ਸ਼ੁਰੂ ਕਰਨਾ ਪਾਗਲਪਣ ਹੈ, ਪਰ ਉਨ੍ਹਾਂ ਦਾ ਮਕਸਦ ਗੰਭੀਰ ਹੈ। ਇਸ ਰਾਹੀਂ ਉਹ ਫਰਾਂਸ ਦੀ ਅਜੋਕੀ ਰਾਜਨੀਤੀ ਉੱਤੇ ਵਿਅੰਗ ਵੀ ਕਰ ਰਹੇ ਹਨ ਅਤੇ ਇਕ ਵਿਦੇਸ਼ੀ ਨੂੰ ਆਪਣਾ ਰਾਸ਼ਟਰਪਤੀ ਬਣਾ ਕੇ ਲੋਕਤੰਤਰ ਦੀ ਤਾਕਤ ਨੂੰ ਦਿਖਾਉਣਾ ਚਾਹੁੰਦੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਇਮੀਗ੍ਰੇਸ਼ਨ ਵਿਭਾਗ ਵੱਲੋਂ ਸਟੋਰਾਂ ‘ਤੇ ਛਾਪੇਮਾਰੀ ਦੌਰਾਨ 21 ਗ੍ਰਿਫ਼ਤਾਰ

ਅਮਰੀਕਾ ‘ਚ ਇਮੀਗ੍ਰੇਸ਼ਨ ਵਿਭਾਗ ਵੱਲੋਂ ਸਟੋਰਾਂ ‘ਤੇ ਛਾਪੇਮਾਰੀ ਦੌਰਾਨ 21 ਗ੍ਰਿਫ਼ਤਾਰ

Read Full Article
    ਗੁਰਦੁਆਰਾ ਸਿੰਘ ਸਭਾ ਮਿਲਪੀਟਸ ਵਿਖੇ ਡਾ. ਪ੍ਰਿਤਪਾਲ ਸਿੰਘ ਦੇ ਮਾਤਾ ਜੀ ਦੇ ਅਕਾਲ ਚਲਾਣੇ ਦੀ ਅੰਤਿਮ ਅਰਦਾਸ

ਗੁਰਦੁਆਰਾ ਸਿੰਘ ਸਭਾ ਮਿਲਪੀਟਸ ਵਿਖੇ ਡਾ. ਪ੍ਰਿਤਪਾਲ ਸਿੰਘ ਦੇ ਮਾਤਾ ਜੀ ਦੇ ਅਕਾਲ ਚਲਾਣੇ ਦੀ ਅੰਤਿਮ ਅਰਦਾਸ

Read Full Article
    ਕੈਲੀਫੋਰਨੀਆ ਸਟੇਟ ਸਕੱਤਰ ਐਲਕਸ ਪਡੀਲਾ ਨੇ ਟਰੰਪ ਦੀਆਂ ਇੰਮੀਗ੍ਰਾਂਟ ਵਿਰੋਧੀ ਟਿੱਪਣੀਆਂ ਦੀ ਕੀਤੀ ਆਲੋਚਨਾ

ਕੈਲੀਫੋਰਨੀਆ ਸਟੇਟ ਸਕੱਤਰ ਐਲਕਸ ਪਡੀਲਾ ਨੇ ਟਰੰਪ ਦੀਆਂ ਇੰਮੀਗ੍ਰਾਂਟ ਵਿਰੋਧੀ ਟਿੱਪਣੀਆਂ ਦੀ ਕੀਤੀ ਆਲੋਚਨਾ

Read Full Article
    13 ਬੱਚਿਆਂ ਨੂੰ ਘਰ ‘ਚ ਬੰਧਕ ਬਣਾਉਣ ਦੇ ਦੋਸ਼ ਹੇਠ ਪਤੀ-ਪਤਨੀ ਗ੍ਰਿਫਤਾਰ

13 ਬੱਚਿਆਂ ਨੂੰ ਘਰ ‘ਚ ਬੰਧਕ ਬਣਾਉਣ ਦੇ ਦੋਸ਼ ਹੇਠ ਪਤੀ-ਪਤਨੀ ਗ੍ਰਿਫਤਾਰ

Read Full Article
    ਅਮਰੀਕਾ ਵਿਚਲੇ ਗ਼ੈਰਕਾਨੂੰਨੀ ਪ੍ਰਵਾਸੀਆਂ ਦੀਆਂ ਵਧੀਆਂ ਮੁਸ਼ਕਲਾਂ

ਅਮਰੀਕਾ ਵਿਚਲੇ ਗ਼ੈਰਕਾਨੂੰਨੀ ਪ੍ਰਵਾਸੀਆਂ ਦੀਆਂ ਵਧੀਆਂ ਮੁਸ਼ਕਲਾਂ

Read Full Article
    ਨੀਟੂ ਸਿੰਘ ਕਾਹਲੋਂ ਵੱਲੋਂ ਸੈਨਹੋਜ਼ੇ ਗੁਰਦੁਆਰਾ ਕਮੇਟੀ ਤੋਂ ਅਸਤੀਫਾ

ਨੀਟੂ ਸਿੰਘ ਕਾਹਲੋਂ ਵੱਲੋਂ ਸੈਨਹੋਜ਼ੇ ਗੁਰਦੁਆਰਾ ਕਮੇਟੀ ਤੋਂ ਅਸਤੀਫਾ

Read Full Article
    ਰੁਸਤਮ-ਏ-ਹਿੰਦ ਸੁਖਚੈਨ ਸਿੰਘ ਚੀਮਾ ਤੇ ਨਾਜਰ ਸਿੰਘ ਪਹਿਲਵਾਨ ਦੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਰੁਸਤਮ-ਏ-ਹਿੰਦ ਸੁਖਚੈਨ ਸਿੰਘ ਚੀਮਾ ਤੇ ਨਾਜਰ ਸਿੰਘ ਪਹਿਲਵਾਨ ਦੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

Read Full Article
    ਫਰਿਜ਼ਨੋ ਇਲਾਕੇ ਦੇ ਸਮੂਹ ਪੰਜਾਬੀਆਂ ਨੇ ਲੋਹੜੀ ਤੇ ਮਾਘੀ ਬੜੀ ਧੂਮਧਾਮ ਨਾਲ ਮਨਾਈ

ਫਰਿਜ਼ਨੋ ਇਲਾਕੇ ਦੇ ਸਮੂਹ ਪੰਜਾਬੀਆਂ ਨੇ ਲੋਹੜੀ ਤੇ ਮਾਘੀ ਬੜੀ ਧੂਮਧਾਮ ਨਾਲ ਮਨਾਈ

Read Full Article
    ਫਰਿਜ਼ਨੋ ਵਿਖੇ ਲੋਹੜੀ ਧੂਮਧਾਮ ਨਾਲ ਮਨਾਈ ਗਈ

ਫਰਿਜ਼ਨੋ ਵਿਖੇ ਲੋਹੜੀ ਧੂਮਧਾਮ ਨਾਲ ਮਨਾਈ ਗਈ

Read Full Article
    ਕੈਲੀਫੋਰਨੀਆ ‘ਚ ਆਪਣੇ 13 ਬੱਚਿਆਂ ਨੂੰ ਬੰਧਕ ਬਣਾ ਕੇ ਰੱਖਣ ਵਾਲਾ ਜੋੜਾ ਗ੍ਰਿਫ਼ਤਾਰ

ਕੈਲੀਫੋਰਨੀਆ ‘ਚ ਆਪਣੇ 13 ਬੱਚਿਆਂ ਨੂੰ ਬੰਧਕ ਬਣਾ ਕੇ ਰੱਖਣ ਵਾਲਾ ਜੋੜਾ ਗ੍ਰਿਫ਼ਤਾਰ

Read Full Article
    ਅਮਰੀਕਾ ‘ਚ ਗੈਰ ਕਾਨੂੰਨੀ ਢੰਗ ਨਾਲ ਰਹੇ ਰਹੇ ਲੋਕਾਂ ’ਤੇ ਸੰਕਟ ਦੇ ਬੱਦਲ

ਅਮਰੀਕਾ ‘ਚ ਗੈਰ ਕਾਨੂੰਨੀ ਢੰਗ ਨਾਲ ਰਹੇ ਰਹੇ ਲੋਕਾਂ ’ਤੇ ਸੰਕਟ ਦੇ ਬੱਦਲ

Read Full Article
    2020 ਤੱਕ ਭਾਰਤੀ ਮੂਲ ਦਾ ਵਿਅਕਤੀ ਹੋਵੇਗਾ ਅਮਰੀਕੀ ਰਾਸ਼ਟਰਪਤੀ!

2020 ਤੱਕ ਭਾਰਤੀ ਮੂਲ ਦਾ ਵਿਅਕਤੀ ਹੋਵੇਗਾ ਅਮਰੀਕੀ ਰਾਸ਼ਟਰਪਤੀ!

Read Full Article
    ਅਮਰੀਕੀ ਰਾਜਦੂਤ ਜੌਨ ਫਿਲੀ ਵੱਲੋਂ ਅਸਤੀਫ਼ਾ

ਅਮਰੀਕੀ ਰਾਜਦੂਤ ਜੌਨ ਫਿਲੀ ਵੱਲੋਂ ਅਸਤੀਫ਼ਾ

Read Full Article
    ਕੈਲੀਫੋਰਨੀਆ ‘ਚ ਮਿੱਟੀ ਧਸਣ ਦੀ ਘਟਨਾ ‘ਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 19 ਹੋਈ

ਕੈਲੀਫੋਰਨੀਆ ‘ਚ ਮਿੱਟੀ ਧਸਣ ਦੀ ਘਟਨਾ ‘ਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 19 ਹੋਈ

Read Full Article
    ਪੰਜਾਬੀ ਵੱਲੋਂ ਬਰੈਂਪਟਨ ‘ਚ ਪਤਨੀ ਤੇ ਸੱਸ ਦਾ ਕਤਲ

ਪੰਜਾਬੀ ਵੱਲੋਂ ਬਰੈਂਪਟਨ ‘ਚ ਪਤਨੀ ਤੇ ਸੱਸ ਦਾ ਕਤਲ

Read Full Article