PUNJABMAILUSA.COM

ਓਬਾਮਾ ਨੇ ਆਈਅੈਸ ਨੂੰ ਜੜ੍ਹੋ ਖਤਮ ਕਰਨ ਦਾ ਲਿਆ ਪ੍ਰਣ

ਓਬਾਮਾ ਨੇ ਆਈਅੈਸ ਨੂੰ ਜੜ੍ਹੋ ਖਤਮ ਕਰਨ ਦਾ ਲਿਆ ਪ੍ਰਣ

ਓਬਾਮਾ ਨੇ ਆਈਅੈਸ ਨੂੰ ਜੜ੍ਹੋ ਖਤਮ ਕਰਨ ਦਾ ਲਿਆ ਪ੍ਰਣ
December 07
21:19 2015

obama
* ਰਾਸ਼ਟਰਪਤੀ ਵੱਲੋਂ ਸੀਰੀਆ ਤੇ ਇਰਾਕ ’ਚ ਵੱਡੇ ਪੱਧਰ ’ਤੇ ਸੈਨਿਕ ਭੇਜਣ ਦੀ ਸੰਭਾਵਨਾ ਖ਼ਾਰਜ; ‘ਮੌਤ ਦੀ ਰੀਤ’ ਨਾਲ ਸਿੱਝਣ ਦਾ ਭਰੋਸਾ

ਵਾਸ਼ਿੰਗਟਨ, 7 ਦਸੰਬਰ (ਪੰਜਾਬ ਮੇਲ)- ਕੈਲੀਫੋਰਨੀਅਾ ਵਿੱਚ ਹੋਏ ਕਤਲੇਆਮ ਬਾਅਦ ਸਹਿਮੇ ਅਮਰੀਕੀਅਾਂ ਨੂੰ ਹੌਸਲਾ ਦਿੰਦਿਅਾਂ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਨੇ ਇਸਲਾਮਿਕ ਸਟੇਟ ਨੂੰ ਤਬਾਹ ਕਰਨ ਦਾ ਅਹਿਦ ਲਿਆ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਤੇ ਵਿਸ਼ਵ ਭਰ ਦੇ ਲੋਕਾਂ ਦੇ ਦਿਮਾਗ ਵਿੱਚ ‘ਜ਼ਹਿਰ’ ਭਰਨ ਦੀ ਕੋਸ਼ਿਸ਼ ਕਰਨ ਵਾਲੇ ਅਤਿਵਾਦ ਦੇ ਇਸ ‘ਨਵੇਂ ਗੇਡ਼’ ਨਾਲ ਉਹ ਸਿੱਝ ਲਵੇਗਾ। ਵ੍ਹਾਈਟ ਹਾਊਸ ਦੇ ਓਵਲ ਆਫਿਸ ਤੋਂ ਰਾਸ਼ਟਰ ਨੂੰ ਮੁਖ਼ਾਤਬ ਹੁੰਦਿਅਾਂ ਓਬਾਮਾ ਨੇ ਕਿਹਾ ਕਿ ਅਤਿਵਾਦ ਦਾ ਖ਼ਤਰਾ ਹਕੀਕਤ ਹੈ ਪਰ ਅਮਰੀਕਾ ਇਸ ਨਾਲ ਨਿਪਟ ਲਵੇਗਾ। ਉਨ੍ਹਾਂ ਨੇ ਇਸ ‘ਮੌਤ ਦੀ ਰੀਤ’ ਨੂੰ ਹਰਾਉਣ ਲਈ ਸੀਰੀਆ ਤੇ ਇਰਾਕ ਵਿੱਚ ਵੱਡੇ ਪੱਧਰ ’ਤੇ ਸੈਨਿਕਾਂ ਨੂੰ ਭੇਜਣ ਦੀ ਸੰਭਾਵਨਾ ਨੂੰ ਖ਼ਾਰਜ ਕਰ ਦਿੱਤਾ। ਓਬਾਮਾ ਨੇ ਕਿਹਾ ਕਿ ਆਈਅੈਸ ਦੇ ਖ਼ਾਤਮੇ ਲਈ ਉਨ੍ਹਾਂ ਦੀ ਰਣਨੀਤੀ ਨੂੰ ਅਮਰੀਕੀ ਸੈਨਾ ਦੇ ਕਮਾਂਡਰ ਅਤੇ ਅਤਿਵਾਦ ਵਿਰੋਧੀ ਮਾਹਿਰਾਂ ਨੇ ਤਿਆਰ ਕੀਤਾ ਹੈ। ਇਸ ਰਣਨੀਤੀ ਨੂੰ ਅਮਰੀਕਾ ਦੀ ਅਗਵਾਈ ਹੇਠ ਲਡ਼ ਰਹੇ 65 ਮੁਲਕਾਂ ਦਾ ਸਮਰਥਨ ਹਾਸਲ ਹੈ।
ਉਨ੍ਹਾਂ ਕਿਹਾ, ‘ਅਸੀਂ ਆਈਅੈਸ ਤੇ ਹਰ ਉਸ ਜਥੇਬੰਦੀ ਨੂੰ ਤਬਾਹ ਕਰ ਦੇਵਾਂਗੇ, ਜੋ ਸਾਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰੇਗੀ। ਸਾਨੂੰ ਇਕ ਵਾਰ ਫਿਰ ਇਰਾਕ ਜਾਂ ਸੀਰੀਆ ਵਿੱਚ ਜ਼ਮੀਨੀ ਪੱਧਰ ਦੀ ਲੰਬੀ ਤੇ ਮਹਿੰਗੀ ਲਡ਼ਾਈ ਵਿੱਚ ਨਹੀਂ ਉਤਰਨਾ ਚਾਹੀਦਾ। ਆਈਅੈਸ ਵਰਗੇ ਸਮੂਹ ਇਹੀ ਚਾਹੁੰਦੇ ਹਨ। ਉਹ ਜਾਣਦੇ ਹਨ ਕਿ ਉਹ ਸਾਨੂੰ ਯੁੱਧ ਦੇ ਮੈਦਾਨ ਵਿੱਚ ਹਰਾ ਨਹੀਂ ਸਕਦੇ। ਉਹ ਜਾਣਦੇ ਹਨ ਕਿ ਜੇਕਰ ਅਸੀਂ ਵਿਦੇਸ਼ੀ ਜ਼ਮੀਨਾਂ ’ਤੇ ਕੰਟਰੋਲ ਕਰ ਲੈਂਦੇ ਹਾਂ ਤਾਂ ਉਹ ਸਾਲਾਂ ਤਕ ਅਤਿਵਾਦ ਨੂੰ ਜਿਉਂਦਾ ਰੱਖ ਸਕਦੇ ਹਨ। ਸਾਡੇ ਸੈਨਿਕਾਂ ਨੂੰ ਮਾਰ ਸਕਦੇ ਹਨ। ਸਾਡੀ ਮੌਜੂਦਗੀ ਦਾ ਲਾਹਾ ਲੈ ਕੇ ਨਵੀਂ ਭਰਤੀ ਲਈ ਕਰ ਸਕਦੇ ਹਨ। ਅਸੀਂ ਹੁਣ ਹਵਾਈ ਹਮਲਿਅਾਂ, ਵਿਸ਼ੇਸ਼ ਬਲਾਂ ਤੇ ਆਪਣੇ ਮੁਲਕ ’ਤੇ ਵਾਪਸ ਕੰਟਰੋਲ ਲਈ ਲਡ਼ ਰਹੇ ਸਥਾਨਕ ਬਲਾਂ ਨਾਲ ਮਿਲ ਕੇ ਕੰਮ ਕਰਨ ਦੀ ਰਣਨੀਤੀ ਅਪਣਾ ਰਹੇ ਹਾਂ। ਇਸ ਰਾਹੀਂ ਅਸੀਂ ਇਕ ਸਥਾਈ ਜਿੱਤ ਹਾਸਲ ਕਰਾਂਗੇ।’
ਰਾਸ਼ਟਰਪਤੀ ਨੇ ਕਿਹਾ ਕਿ ਆਈਅੈਸ ਇਸਲਾਮ ਦੀ ਗੱਲ ਨਹੀਂ ਕਰਦੀ। ਉਨ੍ਹਾਂ ਵਿਸ਼ਵ ਭਰ ਦੇ ਇਸਲਾਮਿਕ ਆਗੂਅਾਂ ਨੂੰ ਅਪੀਲ ਕੀਤੀ ਕਿ ਉਹ ਅਤਿਵਾਦੀ ਜਥੇਬੰਦੀ ਅਤੇ ਇਸ ਦੀ ਵਿਚਾਰਧਾਰਾ ਖ਼ਿਲਾਫ਼ ਬੋਲਣ। ਉਨ੍ਹਾਂ ਕਿਹਾ, ‘ ਇਹ ਸਾਡਾ ਫਰਜ਼ ਹੈ ਕਿ ਅਸੀਂ ਲੋਕਾਂ ਦੀ ਧਾਰਮਿਕ ਪ੍ਰੀਖਿਆ ਨਾ ਲਈਏ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

Read Full Article
    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article