PUNJABMAILUSA.COM

ਓਬਾਮਾ ਨੇ ਕੀਤੀ ਕੀਅਸਟੋਨ ਐਕਸਐਲ ਪਾਈਪਲਾਈਨ ਪ੍ਰੋਜੈਕਟ ਨੂੰ ਕੋਰੀ ਨਾਂਹ

ਓਬਾਮਾ ਨੇ ਕੀਤੀ ਕੀਅਸਟੋਨ ਐਕਸਐਲ ਪਾਈਪਲਾਈਨ ਪ੍ਰੋਜੈਕਟ ਨੂੰ ਕੋਰੀ ਨਾਂਹ

ਓਬਾਮਾ ਨੇ ਕੀਤੀ ਕੀਅਸਟੋਨ ਐਕਸਐਲ ਪਾਈਪਲਾਈਨ ਪ੍ਰੋਜੈਕਟ ਨੂੰ ਕੋਰੀ ਨਾਂਹ
November 09
21:01 2015

obama
ਵਾਸਿ਼ੰਗਟਨ, 9 ਨਵੰਬਰ (ਪੰਜਾਬ ਮੇਲ)- ਅਮਰੀਕੀ ਸਰਕਾਰ ਨੇ ਕੈਨੇਡਾ ਨੂੰ ਵੱਡਾ ਝਟਕਾ ਦਿੰਦਿਆਂ ਕੀਅਸਟੋਨ ਐਕਸਐਲ ਪਾਈਪਲਾਈਨ ਵਿਛਾਉਣ ਦੀ ਟਰਾਂਸਕੈਨੇਡਾ ਦੀ ਅਰਜ਼ੀ ਰੱਦ ਕਰ ਦਿੱਤੀ। ਇਸ ਇਨਕਾਰ ਨਾਲ ਸੱਤ ਸਾਲਾਂ ਤੋਂ ਚੱਲੀ ਆ ਰਹੀ ਜੱਕਾਂ ਤੱਕਾਂ ਦਾ ਅੰਤ ਹੋ ਗਿਆ ਹੈ। ਲੰਮੇਂ ਸਮੇਂ ਤੋਂ ਇਹ ਮੁੱਦਾ ਕੈਨੇਡਾ ਤੇ ਅਮਰੀਕਾ ਵਿਚਾਲੇ ਲਮਕਿਆ ਪਿਆ ਸੀ। ਜੇ 1900 ਕਿਲੋਮੀਟਰ ਲੰਮੀ ਇਹ ਪਾਈਪਲਾਈਨ ਵਿਛਾਈ ਜਾਂਦੀ ਤਾਂ ਇਸ ਨਾਲ ਅਲਬਰਟਾ ਦੇ ਆਇਲਸੈਂਡਜ਼ ਤੋਂ ਅਮਰੀਕਾ ਦੇ ਖਾੜੀ ਤਟ ਤੱਕ ਰੋਜ਼ਾਨਾ 800,000 ਬੈਰਲ ਤੇਲ ਪਹੁੰਚਿਆ ਕਰਨਾ ਸੀ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਰਾਕ ਓਬਾਮਾ ਨੇ ਆਖਿਆ ਕਿ ਕੀਅਸਟੋਨ ਨੇ ਦੋਵਾਂ ਮੁਲਕਾਂ ਦੀ ਸਿਆਸਤ ਵਿੱਚ ਵੱਡੀ ਭੂਮਿਕਾ ਨਿਭਾਈ ਹੈ। ਇਸ ਪਾਈਪਲਾਈਨ ਨੇ ਕਦੇ ਵੀ ਸਾਡੇ ਅਰਥਚਾਰੇ ਦਾ ਸਹਾਰਾ ਨਹੀਂ ਸੀ ਬਣਨਾ ਤੇ ਨਾ ਹੀ ਸਾਡੇ ਗੰਧਲੇ ਹੋ ਰਹੇ ਵਾਤਾਵਰਣ ਨੂੰ ਬਚਾਉਣ ਵਿੱਚ ਹੀ ਕੋਈ ਭੂਮਿਕਾ ਨਿਭਾਉਣੀ ਸੀ। ਓਬਾਮਾ ਨੇ ਆਖਿਆ ਕਿ ਉਨ੍ਹਾਂ ਨੇ ਇਸ ਮੁੱਦੇ ਬਾਬਤ ਆਪਣੇ ਦੋਸਤਾਨਾ ਸਬੰਧਾਂ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਗੱਲਬਾਤ ਕੀਤੀ ਸੀ। ਓਬਾਮਾ ਨੇ ਆਖਿਆ ਕਿ ਇਸ ਪਾਈਪਲਾਈਨ ਨਾਲ ਸਾਡੇ ਅਰਥਚਾਰੇ ਨੂੰ ਕੋਈ ਬਹੁਤਾ ਫਾਇਦਾ ਨਹੀਂ ਹੋਣ ਵਾਲਾ ਸੀ ਤੇ ਨਾ ਹੀ ਇਸ ਪਾਈਪਲਾਈਨ ਨਾਲ ਗੈਸ ਦੀਆਂ ਕੀਮਤਾਂ ਵਿੱਚ ਹੀ ਕੋਈ ਕਮੀ ਆਉਣੀ ਸੀ। ਦੂਜੇ ਪਾਸੇ ਅਮਰੀਕਾ ਇਸ ਸਮੇਂ ਵਾਤਾਵਰਣ ਵਿੱਚ ਹੋ ਰਹੀਆਂ ਤਬਦੀਲੀਆਂ ਦੇ ਮਾਮਲੇ ਵਿੱਚ ਸਾਰਿਆਂ ਦੀ ਅਗਵਾਈ ਕਰ ਰਿਹਾ ਹੈ। ਉਨ੍ਹਾਂ ਆਖਿਆ ਕਿ ਦੋਵਾਂ ਧਿਰਾਂ ਵੱਲੋਂ ਹੀ ਪਾਈਪਲਾਈਨ ਦੇ ਮੁੱਦੇ ਨੂੰ ਕਾਫੀ ਲਮਕਾ ਦਿੱਤਾ ਗਿਆ ਜਿਸ ਕਾਰਨ ਕਈ ਤਰ੍ਹਾਂ ਦੇ ਸਿਆਸੀ ਵਿਵਾਦ ਪੈਦਾ ਹੋ ਗਏ। ਯਕੀਨਨ ਇਹ ਫੈਸਲਾ ਵਾਤਾਵਰਣ ਪ੍ਰੇਮੀਆਂ ਲਈ ਵੱਡੀ ਜਿੱਤ ਹੈ। ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਕੈਨੇਡਾ ਵਿੱਚ ਜਸਟਿਨ ਟਰੂਡੋ ਨੇ ਪ੍ਰਧਾਨ ਮੰਤਰੀ ਵਜੋਂ ਸੰਹੁ ਚੁੱਕੀ। ਇਸ ਤੋਂ ਇਲਾਵਾ ਇਨ੍ਹਾਂ ਦਿਨਾਂ ਵਿੱਚ ਹੀ ਟਰਾਂਸ ਕੈਨੇਡਾ ਨੇ ਅਮਰੀਕਾ ਦੇ ਵਿਦੇਸ਼ ਮੰਤਰਾਲੇ ਨੂੰ ਪਾਈਪਲਾਈਨ ਸਬੰਧੀ ਆਪਣੀ ਅਰਜ਼ੀ ਮੁਲਤਵੀ ਕਰਨ ਲਈ ਵੀ ਆਖਿਆ ਸੀ। ਸਾਬਕਾ ਪ੍ਰਧਾਨ ਮੰਤਰੀ ਸਟੀਫਨ ਹਾਰਪਰ ਦੇ ਕਾਰਜਕਾਲ ਦੌਰਾਨ ਇਸ ਪਾਈਪਲਾਈਨ ਕਾਰਨ ਹੀ ਥੋੜ੍ਹੀ ਤਲਖ਼ੀ ਵੱਧ ਗਈ ਸੀ। ਪਰ ਲਿਬਰਲ ਸਰਕਾਰ ਨੂੰ ਇਸ ਪ੍ਰੋਜੈਕਟ ਨਾਲ ਐਨਾ ਲਗਾਅ ਨਹੀਂ ਸੀ ਤੇ ਨਾ ਹੀ ਉਨ੍ਹਾਂ ਨੂੰ ਅਲਬਰਟਾ ਦੇ ਤੇਲ ਨਾਲ ਹੀ ਕੋਈ ਬਹੁਤੀ ਮੁਹੱਬਤ ਹੈ। ਇੱਥੇ ਦੱਸਣਾ ਬਣਦਾ ਹੈ ਕਿ ਟਰਾਂਸਕੈਨੇਡਾ ਨੇ ਆਪਣੇ ਖ਼ਤ ਵਿੱਚ ਲਿਖਿਆ ਸੀ ਕਿ ਮੁਲਾਂਕਣ ਕਰਨ ਦੀ ਕੋਈ ਲੋੜ ਨਹੀਂ ਹੈ ਇਸ ਦੇ ਨਾਲ ਹੀ ਕੰਪਨੀ ਨੇ ਨੇਬਰਾਸਕਾ ਅਧਿਕਾਰੀਆਂ ਤੋਂ ਪਾਈਪਲਾਈਨ ਦੇ ਅਮਰੀਕਾ ਵਿੱਚੋਂ ਹੋ ਕੇ ਆਉਣ ਵਾਲੇ ਰੂਟ ਲਈ ਮਨਜ਼ੂਰੀ ਦੇਣ ਦੀ ਵੀ ਗੱਲ ਆਖੀ। ਕਈ ਮਾਹਰਾਂ ਦਾ ਮੰਨਣਾ ਸੀ ਕਿ ਕੰਪਨੀ ਅਸਲ ਵਿੱਚ 2017 ਵਿੱਚ ਓਬਾਮਾ ਦੀ ਥਾਂ ਨਵੇਂ ਆਉਣ ਵਾਲੇ ਰਾਸ਼ਟਰਪਤੀ ਤੱਕ ਇਸ ਪਾਈਪਲਾਈਨ ਦੇ ਮੁੱਦੇ ਨੂੰ ਲਮਕਾਉਣਾ ਚਾਹੁੰਦੀ ਸੀ। ਭਾਵੇਂ ਹਾਲ ਦੀ ਘੜੀ ਇਹ ਪ੍ਰੋਜੈਕਟ ਦਮ ਤੋੜ ਗਿਆ ਹੈ ਪਰ ਓਬਾਮਾ ਦੇ ਇਸ ਪ੍ਰੋਜੈਕਟ ਨੂੰ ਨਾਂਹ ਕਹਿਣ ਨਾਲ ਇਸ ਪ੍ਰੋਜੈਕਟ ਨੂੰ ਹੱਲਾਸ਼ੇਰੀ ਦੇਣ ਵਾਲਿਆਂ ਲਈ ਸਾਰੇ ਰਾਹ ਬੰਦ ਨਹੀਂ ਹੋਏ ਸਗੋਂ ਉਹ ਇਸ ਫੈਸਲੇ ਨੂੰ ਅਦਾਲਤ ਵਿੱਚ ਚੁਣੌਤੀ ਦੇ ਸਕਦੇ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article