PUNJABMAILUSA.COM

ਓਬਾਮਾ ਨੇ ਵੀਟੋ ਪਾਵਰ ਦੀ ਵਰਤੋ ਕਰਕੇ 9/11 ਹਮਲੇ ਲਈ ਸਾਊਦੀ ਅਰਬ ਵਿਰੁੱਧ ਮੁਕੱਦਮੇ ਦੀ ਦਿੱਤੀ ਮਨਜ਼ੂਰੀ

ਓਬਾਮਾ ਨੇ ਵੀਟੋ ਪਾਵਰ ਦੀ ਵਰਤੋ ਕਰਕੇ 9/11 ਹਮਲੇ ਲਈ ਸਾਊਦੀ ਅਰਬ ਵਿਰੁੱਧ ਮੁਕੱਦਮੇ ਦੀ ਦਿੱਤੀ ਮਨਜ਼ੂਰੀ

ਓਬਾਮਾ ਨੇ ਵੀਟੋ ਪਾਵਰ ਦੀ ਵਰਤੋ ਕਰਕੇ 9/11 ਹਮਲੇ ਲਈ ਸਾਊਦੀ ਅਰਬ ਵਿਰੁੱਧ ਮੁਕੱਦਮੇ ਦੀ ਦਿੱਤੀ ਮਨਜ਼ੂਰੀ
September 24
22:08 2016

obama
ਵਾਸ਼ਿੰਗਟਨ, 24 ਸਤੰਬਰ (ਪੰਜਾਬ ਮੇਲ)- ਅਮਰੀਕਾ ਦੇ ਰਾਸ਼ਟਰਪਤੀ ਬਰਾਕ ਓਬਾਮਾ ਨੇ ਉਸ ਬਿੱਲ ਨੂੰ ਲੈ ਕੇ ਵੀਟੋ ਦੀ ਵਰਤੋਂ ਕੀਤੀ ਹੈ, ਜਿਸ ਵਿੱਚ 9/11 ਹਮਲਿਆਂ ਦੇ ਪੀੜਤਾਂ ਦੇ ਵਾਰਸਾਂ ਨੂੰ ਸਾਊਦੀ ਅਰਬ ਵਿਰੁੱਧ ਮੁਕੱਦਮੇ ਦੀ ਮਨਜ਼ੂਰੀ ਦਿੱਤੇ ਜਾਣ ਦੀ ਗੱਲ ਕੀਤੀ ਗਈ ਹੈ। ਰਾਸ਼ਟਰਪਤੀ ਨੇ ਇਸ ਸੰਭਾਵਨਾ ਕਾਰਨ ਵੀਟੋ ਦੀ ਵਰਤੋਂ ਕੀਤੀ ਕਿ ਇਸ ਕਦਮ ਦਾ ਅਮਰੀਕਾ ਦੇ ਕੌਮੀ ਹਿੱਤਾਂ ‘ਤੇ ਗ਼ਲਤ ਪ੍ਰਭਾਵ ਪੈ ਸਕਦਾ ਹੈ। ਓਬਾਮਾ ਨੇ ਕਿਹਾ ਕਿ ‘ਅੱਤਵਾਦ ਫੈਲਾਉਣ ਵਾਲਿਆਂ ਵਿਰੁੱਧ ਨਿਆਂ’ (ਜੇਏਐਸਟੀਏ) ਐਕਟ ਨੂੰ ਰਿਪਬਲੀਕਨ ਪਾਰਟੀ ਦੇ ਕੰਟਰੋਲ ਵਾਲੀ ਕਾਂਗਰਸ ਦੇ ਦੋਵਾਂ ਚੈਂਬਰਾਂ ਨੇ ਪਾਸ ਕਰ ਦਿੱਤਾ ਸੀ। ਇਸ ਬਿੱਲ ਦੇ ਪਾਸ ਹੋਣ ਨਾਲ ਖੁਦਮੁਖਤਿਆਰੀ ਸਬੰਧੀ ਪੁਰਾਣਾ ਕੌਮਾਂਤਰੀ ਸਿਧਾਂਤ ਖਤਰੇ ਵਿੱਚ ਪੈ ਜਾਂਦਾ ਅਤੇ ਇਸ ਨਾਲ ਅਮਰੀਕੀ ਹਿੱਤਾਂ ਤੇ ਵਿਦੇਸ਼ ਵਿੱਚ ਰਹਿ ਰਹੇ ਦੇਸ਼ ਦੇ ਨਾਗਰਿਕਾਂ ‘ਤੇ ਮਾੜਾ ਪ੍ਰਭਾਵ ਪੈਂਦਾ। ਉਨ੍ਹਾਂ ਨੇ ਕਿਹਾ ਕਿ ਇਹ ਬਿੱਲ ਅਮਰੀਕੀ ‘ਫੌਰਨ ਸੋਵਰਨ ਇੰਮੀਨਿਊਟੀਜ ਐਕਟ’ ਦੀਆਂ ਤਜਵੀਜ਼ਾਂ ਤੇ ਪੁਰਾਣੇ ਮਾਪਦੰਡਾਂ ਦੇ ਅਨੁਰੂਪ ਨਹੀਂ ਹੈ ਅਤੇ ਇਸ ਨਾਲ ਦੇਸ਼ ਵਿੱਚ ਸਾਰੀਆਂ ਵਿਦੇਸ਼ੀ ਸਰਕਾਰਾਂ ਨੂੰ ਮਿਲੀ ਨਿਆਂਇਕ ਪ੍ਰਕਿਰਿਆ ਤੋਂ ਛੋਟ ਨਿੱਜੀ ਵਾਦੀਆਂ ਦੇ ਸਿਰਫ਼ ਇਨ੍ਹਾਂ ਦੋਸ਼ਾਂ ਦੇ ਆਧਾਰ ‘ਤੇ ਖੋਹੀ ਜਾਂਦੀ ਕਿ ਕਿਸੇ ਵਿਦੇਸ਼ੀ ਸਰਕਾਰ ਦੇ ਦੇਸ਼ ਵਿੱਚੋਂ ਬਾਹਰ ਕੀਤੇ ਗਏ ਕਾਰਜਾਂ ਦਾ ਉਸ ਸਮੂਹ ਜਾਂ ਵਿਅਕਤੀ ਨਾਲ ਸਬੰਧ ਜਾਂ ਭੂਮਿਕਾ ਹੈ, ਜਿਸ ਨੇ ਅਮਰੀਕਾ ਦੇ ਅੰਦਰ ਅੱਤਵਾਦੀ ਹਮਲਾ ਕੀਤਾ। ਓਬਾਮਾ ਨੇ ਕਿਹਾ, ”ਜੇਕਰ ਇਹ ਬਿੱਲ ਪਾਸ ਹੋ ਜਾਂਦਾ ਤਾਂ ਅਧੂਰੀ ਜਾਣਕਾਰੀ ਦੇ ਆਧਾਰ ‘ਤੇ ਫੈਸਲੇ ਲਏ ਜਾਂਦੇ ਅਤੇ ਇਸ ਨਾਲ ਵਿਦੇਸ਼ੀ ਸਰਕਾਰਾਂ ਦੀ ਦੋਸ਼ਸਿੱਧੀ ਤੇ ਅਮਰੀਕਾ ਵਿਰੁੱਧ ਅੱਤਵਾਦੀ ਕਾਰਵਾਈਆਂ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਲੈ ਕੇ ਵੱਖ-ਵੱਖ ਅਦਾਲਤਾਂ ਦੇ ਵੱਖ-ਵੱਖ ਨਤੀਜਿਆਂ ‘ਤੇ ਪਹੁੰਚਣ ਦਾ ਖ਼ਤਰਾ ਪੈਦਾ ਹੋਵੇਗਾ।” ਉਨ੍ਹਾਂ ਨੇ ਕਿਹਾ, ”ਕਿਸੇ ਅੱਤਵਾਦੀ ਹਮਲੇ ਦੇ ਪਿੱਛੇ ਕਿਸੇ ਵਿਦੇਸ਼ੀ ਸਰਕਾਰ ਦਾ ਹੱਥ ਹੋ ਸਕਣ ਦੇ ਸੰਕੇਤਾਂ ‘ਤੇ ਪ੍ਰਤੀਕਿਰਿਆ ਦੇਣਾ ਸਾਡੇ ਲਈ ਨਾ ਤਾਂ ਪ੍ਰਭਾਵਸ਼ਾਲੀ ਅਤੇ ਨਾ ਹੀ ਜਾਇਜ਼ ਢੰਗ ਹੈ।” ਅਮਰੀਕਾ ਦੇ ਰਾਸ਼ਟਰਪਤੀ ਨੇ ਇਸ ਬਿੱਲ ਦੇ ਨਤੀਜਿਆਂ ‘ਤੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਜੇਏਐਸਟੀਏ ਨਾਲ ਖੁਦਮੁਖਤਿਆਰੀ ਸਬੰਧੀ ਛੋਟ ਨੂੰ ਲੈ ਕੇ ਪੁਰਾਣੇ ਕੌਮਾਂਤਰੀ ਸਿਧਾਂਤਾਂ ‘ਤੇ ਅਸਰ ਪਵੇਗਾ। ਜੇਕਰ ਇਹ ਵਿਸ਼ਵ ਪੱਧਰ ‘ਤੇ ਲਾਗੂ ਹੋ ਜਾਂਦਾ ਹੈ ਤਾਂ ਇਸ ਦਾ ਦੇਸ਼ ਦੇ ਕੌਮੀ ਹਿੱਤਾਂ ‘ਤੇ ਗੰਭੀਰ ਪ੍ਰਭਾਵ ਪਵੇਗਾ ਅਤੇ ਇਸ ਨਾਲ ਨਜ਼ਦੀਕੀ ਸਾਂਝੇਦਾਰਾਂ ਨਾਲ ਸਾਡੇ ਸਬੰਧ ਵੀ ਗੁੰਝਲਦਾਰ ਹੋ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਜੇਏਐਸਟੀ ਨੂੰ ਲਾਗੂ ਕਰ ਦਿੱਤਾ ਜਾਂਦਾ ਹੈ ਤਾਂ ਅਜਿਹੀ ਸੰਭਾਵਨਾ ਹੈ ਕਿ ਅਦਾਲਤਾਂ ਅਮਰੀਕੀ ਸਹਿਯੋਗੀਆਂ ਤੇ ਸਾਂਝੇਦਾਰਾਂ ਵਿਰੁੱਧ ਲਗਾਏ ਗਏ ਮਾਮੂਲੀ ਅਪਰਾਧਾਂ ‘ਤੇ ਵੀ ਵਿਚਾਰ ਕਰਨ।
ਵਾਈਟ ਹਾਊਸ ਦੇ ਪ੍ਰੈਸ ਸਕੱਤਰ ਜੋਸ਼ ਅਰਨੇਸਟ ਨੇ ਅਮਰੀਕਾ ਦੇ ਰਾਸ਼ਟਰਪਤੀ ਦੇ ਇਸ ਫੈਸਲੇ ਨੂੰ ਸਹੀ ਠਹਿਰਾਉਂਦੇ ਹੋਏ ਕਿਹਾ ਕਿ ਓਬਾਮਾ ਕਾਂਗਰਸ ਦੇ ਮੈਂਬਰਾਂ ਨਾਲ ਨਿਯਮਤ ਗੱਲਬਾਤ ਦੀ ਬਜਾਏ ਇਸ ਬਿੱਲ ਦੇ ਅਮਰੀਕੀ ਕੌਮੀ ਸੁਰੱਖਿਆ ‘ਤੇ ਪੈ ਸਕਣ ਵਾਲੇ ਮਾੜੇ ਪ੍ਰਭਾਵਾਂ ਨੂੰ ਲੈ ਕੇ ਚਿੰਤਤ ਹਨ। ਅਰਨੇਸਟ ਨੇ ਕਿਹਾ, ”ਇਹ ਉਹੀ ਰਾਸ਼ਟਰਪਤੀ ਹਨ, ਜਿਨ੍ਹਾਂ ਨੇ ਓਸਾਮਾ ਬਿਨ ਲਾਦੇਨ ਦੇ ਖਾਤਮੇ ਲਈ ਮੁਹਿੰਮ ਚਲਾਉਣ ਦਾ ਹੁਕਮ ਦਿੱਤਾ ਸੀ। ਇਹ ਉਹੀ ਰਾਸ਼ਟਰਪਤੀ ਹਨ, ਜਿਨ੍ਹਾਂ ਨੇ ਰਿਪਬਲੀਕਨ ਪਾਰਟੀ ਦੇ ਵਿਰੋਧ ਦੇ ਬਾਵਜੂਦ ਗਰਾਊਂਡ ਜ਼ੀਰੋ ਵਿੱਚ ਰਿਕਵਰੀ ਕਰਮੀਆਂ ਨੂੰ ਸਿਹਤ ਦੇਖਭਾਲ ਮੁਹੱਈਆ ਕਰਵਾਉਣ ਸਬੰਧੀ ਬਿੱਲ ਦੀ ਵਾਰ-ਵਾਰ ਵਕਾਲਤ ਕੀਤੀ ਹੈ।” ਉਨ੍ਹਾਂ ਨੇ ਕਿਹਾ ਕਿ ਇਹ ਉਹੀ ਰਾਸ਼ਟਰਪਤੀ ਹਨ, ਜਿਨ੍ਹਾਂ ਨੇ 9/11 ਹਮਲਿਆਂ ਦੇ ਦੇਸ਼ ‘ਤੇ ਪੈਣ ਵਾਲੇ ਮਾੜੇ ਪ੍ਰਭਾਵ ਦੇ ਸਬੰਧ ਵਿੱਚ ਵਾਰ-ਵਾਰ ਜ਼ੋਰਦਾਰ ਢੰਗ ਨਾਲ ਗੱਲ ਕੀਤੀ ਹੈ। ਵਿਦੇਸ਼ ਮੰਤਰੀ ਨੇ ਕਿਹਾ ਕਿ ਜੇਕਰ ਬਿੱਲ ‘ਤੇ ਦਸਤਖ਼ਤ ਕਰਕੇ ਇਸ ਨੂੰ ਕਾਨੂੰਨ ਬਣਾ ਦਿੱਤਾ ਜਾਂਦਾ ਤਾਂ ਅਮਰੀਕੀ ਫੌਜੀਆਂ ਅਤੇ ਅਮਰੀਕੀ ਡਿਪਲੋਮੈਟਾਂ ਨੂੰ ਉਨ੍ਹਾਂ ਦੋਸ਼ਾਂ ਜਾਂ ਦਾਅਵਿਆਂ ਦੇ ਤਹਿਤ ਅਦਾਲਤ ਵਿੱਚ ਲਿਆਏ ਜਾਣ ਦੀ ਸੰਭਾਵਨਾ ਖੁੱਲ ਜਾਂਦੀ, ਜਿਸ ‘ਤੇ ਅਮਰੀਕਾ ਨੂੰ ਅਹਿਮ ਸਾਧਨ ਖਰਚ ਕਰਨੇ ਪੈਂਦੇ ਅਤੇ ਅੱਗੇ ਵੱਧ ਕੇ ਉਨ੍ਹਾਂ ਦੀ ਰੱਖਿਆ ਕਰਨੀ ਪੈਂਦੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਡੇਰਾ ਪ੍ਰੇਮੀ ਦੇ ਕਤਲ ਬਾਅਦ ਪੰਜਾਬ ਦਾ ਮਾਹੌਲ ਮੁੜ ਭਖਿਆ

ਡੇਰਾ ਪ੍ਰੇਮੀ ਦੇ ਕਤਲ ਬਾਅਦ ਪੰਜਾਬ ਦਾ ਮਾਹੌਲ ਮੁੜ ਭਖਿਆ

Read Full Article
    ਪੰਜਾਬੀ ਸਾਹਿਤ ਸਭਾ ਕੈਲੇਫੋਰਨੀਆ ਦੀ ਮਾਸਿਕ ਇਕੱਤਰਤਾ ਹੋਈ

ਪੰਜਾਬੀ ਸਾਹਿਤ ਸਭਾ ਕੈਲੇਫੋਰਨੀਆ ਦੀ ਮਾਸਿਕ ਇਕੱਤਰਤਾ ਹੋਈ

Read Full Article
    ਕਬੱਡੀ ਖੇਡ ‘ਤੇ ਪਾਬੰਦੀ ਲਾਉਣ ਨਾਲੋਂ ਇਸਦੇ ਮਿਆਰ ਨੂੰ ਉੱਚਾ ਚੁੱਕਣ ਦੇ ਯਤਨ ਕੀਤੇ ਜਾਣ : ਗਾਖਲ

ਕਬੱਡੀ ਖੇਡ ‘ਤੇ ਪਾਬੰਦੀ ਲਾਉਣ ਨਾਲੋਂ ਇਸਦੇ ਮਿਆਰ ਨੂੰ ਉੱਚਾ ਚੁੱਕਣ ਦੇ ਯਤਨ ਕੀਤੇ ਜਾਣ : ਗਾਖਲ

Read Full Article
    ਜਰਨੈਲ ਸਿੰਘ ਦੀਆਂ ਕਲਾ ਕਿਰਤਾਂ ਦੀ ਨੁਮਾਇਸ਼ ਤੇ ਚਿੱਤਰਕਾਰੀ ਵਰਕਸ਼ਾਪ 13 ਜੁਲਾਈ ਤੋਂ

ਜਰਨੈਲ ਸਿੰਘ ਦੀਆਂ ਕਲਾ ਕਿਰਤਾਂ ਦੀ ਨੁਮਾਇਸ਼ ਤੇ ਚਿੱਤਰਕਾਰੀ ਵਰਕਸ਼ਾਪ 13 ਜੁਲਾਈ ਤੋਂ

Read Full Article
    ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

Read Full Article
    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article