PUNJABMAILUSA.COM

ਓਬਾਮਾ ਵੱਲੋਂ 40 ਸਾਲ ਪੁਰਾਣੀ ਪਾਬੰਦੀ ਹਟਾਏ ਜਾਣ ਕਾਰਨ ਹੀ ਅਗਲੇ ਮਹੀਨੇ ਭਾਰਤ ‘ਚ ਹੋਵੇਗੀ ਅਮਰੀਕੀ ਕੱਚੇ ਤੇਲ ਦੀ ਆਮਦ

ਓਬਾਮਾ ਵੱਲੋਂ 40 ਸਾਲ ਪੁਰਾਣੀ ਪਾਬੰਦੀ ਹਟਾਏ ਜਾਣ ਕਾਰਨ ਹੀ ਅਗਲੇ ਮਹੀਨੇ ਭਾਰਤ ‘ਚ ਹੋਵੇਗੀ ਅਮਰੀਕੀ ਕੱਚੇ ਤੇਲ ਦੀ ਆਮਦ

ਓਬਾਮਾ ਵੱਲੋਂ 40 ਸਾਲ ਪੁਰਾਣੀ ਪਾਬੰਦੀ ਹਟਾਏ ਜਾਣ ਕਾਰਨ ਹੀ ਅਗਲੇ ਮਹੀਨੇ ਭਾਰਤ ‘ਚ ਹੋਵੇਗੀ ਅਮਰੀਕੀ ਕੱਚੇ ਤੇਲ ਦੀ ਆਮਦ
August 18
12:59 2017

ਵਾਸ਼ਿੰਗਟਨ, 18 ਅਗਸਤ (ਪੰਜਾਬ ਮੇਲ)- ਅਮਰੀਕੀ ਕੱਚੇ ਤੇਲ ਦਾ 10 ਕਰੋੜ ਡਾਲਰ ਦੀ ਲਾਗਤ ਵਾਲਾ ਪਹਿਲਾ ਬੇੜਾ ਅਗਲੇ ਮਹੀਨੇ ਭਾਰਤ ਪਹੁੰਚੇਗਾ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤ ਦੀਆਂ ਵਿਕਾਸ ਲੋੜਾਂ ਲਈ ਭਰੋਸੇਯੋਗ ਅਤੇ ਲੰਬੇ ਸਮੇਂ ਦੇ ਸਪਲਾਇਰ ਵਜੋਂ ਊਰਜਾ ਦੇਣ ਦਾ ਵਾਅਦਾ ਕੀਤਾ ਹੈ।
ਤਤਕਾਲੀ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਨੇ ਕਰੀਬ ਦੋ ਸਾਲ ਪਹਿਲਾਂ ਭਾਰਤ ਨੂੰ ਤੇਲ ਦੀ ਬਰਾਮਦ ਸਬੰਧੀ 40 ਸਾਲ ਪੁਰਾਣੀ ਪਾਬੰਦੀ ਨੂੰ ਹਟਾ ਲਿਆ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦਰਮਿਆਨ 26 ਜੂਨ ਨੂੰ ਹੋਈ ਪਲੇਠੀ ਬੈਠਕ ਦੌਰਾਨ ਊਰਜਾ ਖੇਤਰ ’ਚ ਸਹਿਯੋਗ ਵਧਾਉਣ ਬਾਰੇ ਸਹਿਮਤੀ ਹੋਈ ਸੀ। ਇਸ ਤੋਂ ਬਾਅਦ ਭਾਰਤੀ ਕੰਪਨੀਆਂ ਨੇ ਅਮਰੀਕਾ ਤੋਂ ਕੱਚਾ ਤੇਲ ਖ਼ਰੀਦਣਾ ਸ਼ੁਰੂ ਕਰ ਦਿੱਤਾ ਸੀ। ਇੰਡੀਅਨ ਆਇਲ ਕਾਰਪੋਰੇਸ਼ਨ ਅਤੇ ਭਾਰਤ ਪੈਟਰੋਲੀਅਮ ਨੇ 40 ਲੱਖ ਬੈਰਲ ਤੋਂ ਵੱਧ ਦੇ ਆਰਡਰ ਦਿੱਤੇ ਸਨ। ਇਸ ਨਾਲ ਦੁਨੀਆ ਦਾ ਤੀਜਾ ਸਭ ਤੋਂ ਵੱਡਾ ਤੇਲ ਦਰਾਮਦਕਾਰ ਭਾਰਤ ਏਸ਼ੀਆਈ ਮੁਲਕਾਂ ਦੱਖਣੀ ਕੋਰੀਆ, ਜਪਾਨ ਅਤੇ ਚੀਨ ਦੇ ਗਰੁੱਪ ’ਚ ਸ਼ਾਮਲ ਹੋ ਗਿਆ ਹੈ ਜੋ ਅਮਰੀਕਾ ਤੋਂ ਕੱਚਾ ਤੇਲ ਖ਼ਰੀਦਦੇ ਹਨ। ਭਾਰਤੀ ਸਫ਼ੀਰ ਨਵਤੇਜ ਸਰਨਾ ਵੱਲੋਂ ਟੈਕਸਸ ਦੇ ਗਵਰਨਰ ਗ੍ਰੇਗ ਐਬਟ ਨੂੰ ਬੇੜੇ ਦੇ ਕਾਗ਼ਜ਼ ਸੌਂਪੇ ਜਾਣ ਮਗਰੋਂ ਵਾਸ਼ਿੰਗਟਨ ’ਚ ਭਾਰਤੀ ਸਫ਼ਾਰਤਖ਼ਾਨੇ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ। ਆਉਂਦੇ ਸਮੇਂ ਦੌਰਾਨ ਦੋ ਅਰਬ ਡਾਲਰ ਤਕ ਦਾ ਤੇਲ ਖ਼ਰੀਦਿਆ ਜਾ ਸਕਦਾ ਹੈ।
ਪਹਿਲੇ ਗੇੜੇ ’ਚ 20 ਲੱਖ ਬੈਰਲ ਤੇਲ, ਜਿਸ ਦੀ ਲਾਗਤ 10 ਕਰੋੜ ਡਾਲਰ ਹੈ, ਭੇਜਿਆ ਜਾ ਰਿਹਾ ਹੈ ਪਰ ਭਾਰਤੀ ਕੰਪਨੀਆਂ ਦੇ ਹੁੰਗਾਰੇ ਕਾਰਨ ਦੁਵੱਲਾ ਤੇਲ ਕਾਰੋਬਾਰ 2 ਅਰਬ ਡਾਲਰ ਤਕ ਪਹੁੰਚਣ ਦੀ ਉਮੀਦ ਹੈ। ਭਾਰਤੀ ਸਫ਼ਾਰਤਖ਼ਾਨੇ ਨੇ ਟਵੀਟ ਕਰਕੇ ਲਿਖਿਆ,‘‘ਭਾਰਤ-ਅਮਰੀਕਾ ਸਹਿਯੋਗ ’ਚ ਨਵੇਂ ਦਰ ਖੁਲ੍ਹੇ।’’ ਇਸ ਨਾਲ ਪ੍ਰੋਗਰਾਮ ਦੀ ਵੀਡੀਓ ਅਤੇ ਕਈ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਗਈਆਂ ਹਨ। ਕੱਚੇ ਤੇਲ ਦੇ ਬੈਰਲ ਅਮਰੀਕੀ ਸਮੁੰਦਰ ਰਾਹੀਂ 6 ਤੋਂ 14 ਅਗਸਤ ਦਰਮਿਆਨ ਚਲ ਚੁੱਕੇ ਹਨ ਅਤੇ ਇਨ੍ਹਾਂ ਦੇ ਸਤੰਬਰ ਦੇ ਆਖਰੀ ਹਫ਼ਤੇ ’ਚ ਪਾਰਾਦੀਪ (ਉੜੀਸਾ) ਪਹੁੰਚਣ ਦੀ ਆਸ ਹੈ। ਭਾਰਤ ਦੇ ਆਜ਼ਾਦੀ ਦਿਹਾੜੇ ਦੀ ਪੂਰਬ ਸੰਧਿਆ ’ਤੇ ਟਰੰਪ ਨੇ ਸ੍ਰੀ ਮੋਦੀ ਨੂੰ ਫੋਨ ਕਰਕੇ ਕੱਚੇ ਤੇਲ ਸਬੰਧੀ ਫ਼ੈਸਲੇ ਦਾ ਸਵਾਗਤ ਕੀਤਾ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article