PUNJABMAILUSA.COM

ਓਰਲੈਂਡੋ ਹਮਲੇ ਤੋਂ ਬਾਅਦ ਅਮਰੀਕੀ ਸਿੱਖਾਂ ‘ਤੇ ਹਮਲੇ ਵਧਣ ਦਾ ਖਦਸ਼ਾ

ਓਰਲੈਂਡੋ ਹਮਲੇ ਤੋਂ ਬਾਅਦ ਅਮਰੀਕੀ ਸਿੱਖਾਂ ‘ਤੇ ਹਮਲੇ ਵਧਣ ਦਾ ਖਦਸ਼ਾ

ਓਰਲੈਂਡੋ ਹਮਲੇ ਤੋਂ ਬਾਅਦ ਅਮਰੀਕੀ ਸਿੱਖਾਂ ‘ਤੇ ਹਮਲੇ ਵਧਣ ਦਾ ਖਦਸ਼ਾ
June 15
12:16 2016

20
ਵਾਸ਼ਿੰਗਟਨ, 15 ਜੂਨ (ਪੰਜਾਬ ਮੇਲ)- ਅਮਰੀਕੀ ਗੇਅ ਨਾਈਟ ਕਲੱਬ ‘ਤੇ ਹੋਏ ਅੱਤਵਾਦੀ ਹਮਲੇ ਮਗਰੋਂ ਅਮਰੀਕੀ ਸਿੱਖਾਂ ‘ਤੇ ਹਮਲੇ ਵਧਣ ਦਾ ਖ਼ਦਸ਼ਾ ਹੈ। ਵੈਸੇ ਓਬਾਮਾ ਪ੍ਰਸ਼ਾਸਨ ਨੇ ਸਿੱਖਾਂ ਨੂੰ ਉਨ੍ਹਾਂ ਦੀ ਸੁਰੱਖਿਆ ਦਾ ਭਰੋਸਾ ਦਿੱਤਾ ਹੈ। ਇਹ ਆਮ ਤੌਰ ‘ਤੇ ਹੁੰਦਾ ਰਿਹਾ ਹੈ ਕਿ ਹਰੇਕ ਵੱਡੇ ਅੱਤਵਾਦੀ ਹਮਲੇ ਮਗਰੋਂ ਸਿੱਖਾਂ ਨੂੰ ਹੇਟ ਕ੍ਰਾਈਮ ਦਾ ਸ਼ਿਕਾਰ ਬਣਨਾ ਪੈਂਦਾ ਹੈ। ਅਕਸਰ ਹੀ ਸਥਾਨਕ ਲੋਕ ਉਨ੍ਹਾਂ ਨੂੰ ਮੁਸਲਿਮ ਸਮਝ ਲੈਂਦੇ ਹਨ ਤੇ ਹਮਲੇ ਕਰ ਦਿੰਦੇ ਹਨ।
ਓਰਲੈਂਡੋ ਦੇ ਕਲੱਬ ਵਿਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਸਿੱਖਾਂ ਵਿਚ ਪਸਰੇ ਡਰ ਨੂੰ ਦੂਰ ਕਰਨ ਲਈ ਵ੍ਹਾਈਟ ਹਾਊਸ ਨੇ ਐਤਵਾਰ ਨੂੰ ਵਾਸ਼ਿੰਗਟਨ ਡੀ.ਸੀ. ਦੇ ਬਾਹਰਵਾਰ ਬਣੇ ਇਕ ਗੁਰਦੁਆਰੇ ਵਿਚ ਆਪਣੇ ਸੀਨੀਅਰ ਅਫਸਰਾਂ ਨੂੰ ਭੇਜ ਕੇ ਉੱਥੇ ਸਿੱਖ ਭਾਈਚਾਰੇ ਤੇ ਸਥਾਨਕ ਲੀਡਰਸ਼ਿਪ ਨੂੰ ਪੂਰੀ ਸੁਰੱਖਿਆ ਦੇਣ ਦਾ ਭਰੋਸਾ ਦਿੱਤਾ। ਮੈਰੀਲੈਂਡ ਦੇ ਸਭ ਤੋਂ ਪੁਰਾਣੇ ਗੁਰਦੁਆਰੇ ਗੁਰੂ ਨਾਨਕ ਫਾਊਂਡੇਸ਼ਨ ਆਫ ਅਮਰੀਕਾ ਵਿਖੇ ਸਿੱਖ ਭਾਈਚਾਰੇ ਨਾਲ ਬੈਠਕ ਕਰਨ ਮਗਰੋਂ ਵ੍ਹਾਈਟ ਹਾਊਸ ਵਿਖੇ ਡੋਮੈਸਟਿਕ ਪਾਲਿਸੀ ਕੌਂਸਲ ਦੀ ਡਾਇਰੈਕਟਰ ਸਿਸਲੀਆ ਮੂਨੋਜ਼ ਨੇ ਕਿਹਾ ਕਿ ਸਾਨੂੰ ਪਤਾ ਹੈ ਕਿ ਇਸ ਵੇਲੇ ਸਿੱਖ ਭਾਈਚਾਰਾ ਕਾਫੀ ਦਹਿਸ਼ਤ ਵਿਚ ਹੈ। ਉਨ੍ਹਾਂ ਕਿਹਾ ਕਿ ਅਸੀਂ ਸਿੱਖ ਭਾਈਚਾਰੇ ਨੂੰ ਭਰੋਸਾ ਦਿੱਤਾ ਹੈ ਕਿ ਉਹ ਅਮਰੀਕਾ ਵਿਚ ਹਰ ਜਗ੍ਹਾ ਸੁਰੱਖਿਅਤ ਹਨ। ਕਿਸੇ ਨੂੰ ਡਰਨ ਦੀ ਲੋੜ ਨਹੀਂ ਹੈ, ਸਰਕਾਰ ਉਨ੍ਹਾਂ ਦੀ ਹਰ ਪੱਖੋਂ ਹਿਫਾਜ਼ਤ ਕਰੇਗੀ ਤੇ ਉਨ੍ਹਾਂ ਦੇ ਹਿੱਤਾਂ ਨੂੰ ਢਾਹ ਨਹੀਂ ਲੱਗਣ ਦਿੱਤੀ ਜਾਵੇਗੀ। ਗੁਰਦੁਆਰੇ ਵਿਚ ਬੀਬੀ ਮੂਨੋਜ਼ ਨੇ ਆਪਣੇ ਸਾਥੀਆਂ ਨਾਲ ‘ਸੰਗਤ’ ਵਿਚ ਹਾਜ਼ਰੀ ਵੀ ਭਰੀ। ਉਨ੍ਹਾਂ ਕਿਹਾ ਕਿ ਅਮਰੀਕਾ ਵਿਚ ਕਿਸੇ ਨੂੰ ਵੀ ਆਪਣੇ ਧਰਮ ਮੁਤਾਬਿਕ ਪੂਜਾ-ਪਾਠ ਕਰਨ ਤੇ ਪਹਿਰਾਵੇ ਦੀ ਖੁੱਲ੍ਹ ਹੈ।
ਦੱਸਣਯੋਗ ਹੈ ਕਿ ਮੂਨੋਜ਼ ਦਾ ਗੁਰਦੁਆਰੇ ਜਾਣ ਦਾ ਪ੍ਰੋਗਰਾਮ ਕੁਝ ਦਿਨ ਪਹਿਲਾਂ ਹੀ ਨਿਰਧਾਰਤ ਕੀਤਾ ਗਿਆ ਸੀ ਪਰ ਓਰਲੈਂਡੋ ਦੇ ਨਾਈਟ ਕਲੱਬ ਵਿਚ ਵਾਪਰੀ ਗੋਲੀਬਾਰੀ ਦੀ ਘਟਨਾ ਨੇ ਉਨ੍ਹਾਂ ਨੂੰ ਸਿੱਖਾਂ ਨੂੰ ਸੁਰੱਖਿਆ ਦਾ ਭਰੋਸਾ ਦੇਣ ਲਈ ਮਜਬੂਰ ਕਰ ਦਿੱਤਾ। ਗੁਰੂ ਨਾਨਕ ਫਾਊਂਡੇਸ਼ਨ ਆਫ ਅਮਰੀਕਾ ਦੇ ਚੇਅਰਪਰਸਨ ਪਰਮਵੀਰ ਸਿੰਘ ਸੋਨੀ ਨੇ ਕਿਹਾ ਕਿ ਓਰਲੈਂਡੋ ਦੀ ਘਟਨਾ ਮਗਰੋਂ ਸਿੱਖ ਭਾਈਚਾਰੇ ਵਿਚ ਡਰ ਦਾ ਮਾਹੌਲ ਹੈ ਪਰ ਉਸ ਨੂੰ ਰਾਸ਼ਟਰਪਤੀ ਓਬਾਮਾ ਵੱਲੋਂ ਇਸ ਸਬੰਧ ਵਿਚ ਚੁੱਕੇ ਕਦਮਾਂ ‘ਤੇ ਭਰੋਸਾ ਹੈ। ਉਨ੍ਹਾਂ ਕਿਹਾ ਕਿ ਹੇਟ ਕ੍ਰਾਈਮ ਕਰਨ ਵਾਲਿਆਂ ਵਿਰੁੱਧ ਸਰਕਾਰ ਨੂੰ ਸਖਤ ਕਾਰਵਾਈ ਕਰਨੀ ਚਾਹੀਦੀ ਹੈ। ਸਿੱਖ ਕੌਂਸਲ ਆਨ ਰਿਲੀਜਨ ਐਂਡ ਐਜੂਕੇਸ਼ਨ ਦੇ ਵਾਸ਼ਿੰਗਟਨ ਆਧਾਰਿਤ ਚੇਅਰਮੈਨ ਡਾ. ਰਾਜਵੰਤ ਸਿੰਘ ਨੇ ਕਿਹਾ ਕਿ ਸਿੱਖਾਂ ਨੂੰ ਇਹ ਡਰ ਹੈ ਕਿ ਓਰਲੈਂਡੋ ਦੀ ਘਟਨਾ ਮਗਰੋਂ ਸਿੱਖਾਂ ‘ਤੇ ਹਮਲੇ ਵਧ ਜਾਣਗੇ। ਅਸੀਂ ਵ੍ਹਾਈਟ ਹਾਊਸ ਦੇ ਸ਼ੁਕਰਗੁਜ਼ਾਰ ਹਾਂ ਕਿ ਉਨ੍ਹਾਂ ਨੇ ਆਪਣੇ ਅਫਸਰ ਗੁਰਦੁਆਰੇ ਭੇਜ ਸਾਨੂੰ ਸੁਰੱਖਿਆ ਦਾ ਭਰੋਸਾ ਦਿੱਤਾ ਹੈ।
ਕਾਬਿਲੇਗੌਰ ਹੈ ਕਿ ਉਕਤ ਕਲੱਬ ਵਿਚ ਅਫਗਾਨਿਸਤਾਨ ਮੂਲ ਦੇ ਅਮਰੀਕੀ ਨਾਗਰਿਕ ਮਤੀਨ ਨੇ ਅੰਨ੍ਹੇਵਾਹ ਗੋਲੀਬਾਰੀ ਕਰ ਕੇ 50 ਲੋਕਾਂ ਦੀ ਜਾਨ ਲੈ ਲਈ ਸੀ ਤੇ 53 ਜ਼ਖਮੀ ਕਰ ਦਿੱਤੇ ਸਨ। ਪੁਲਿਸ ਦੀ ਗੋਲੀਬਾਰੀ ਵਿਚ ਮਤੀਨ ਵੀ ਮਾਰਿਆ ਗਿਆ ਸੀ।
ਸਿੱਖਾਂ ਦੀ ਸੁਰੱਖਿਆ ਯਕੀਨੀ ਬਣੇ : ਐੱਸ.ਜੀ.ਪੀ.ਸੀ.
ਚੰਡੀਗੜ੍ਹ, (ਪੰਜਾਬ ਮੇਲ)- ‘ਓਰਲੈਂਡੋ ਦੇ ਗੇ ਕਲੱਬ ‘ਤੇ ਹੋਏ ਅੱਤਵਾਦੀ ਹਮਲੇ ਮਗਰੋਂ ਸਿੱਖਾਂ ਦੀ ਸੁਰੱਖਿਆ ਤੇ ਉਨ੍ਹਾਂ ਦੇ ਹਿੱਤਾਂ ਦੀ ਰੱਖਿਆ ਯਕੀਨੀ ਬਣਾਈ ਜਾਣੀ ਚਾਹੀਦੀ ਹੈ।’ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਨੇ ਉਕਤ ਮੰਗ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਅਮਰੀਕਨ ਸਿੱਖਾਂ ਦੀ ਸੁਰੱਖਿਆ ਦਾ ਮੁੱਦਾ ਅਮਰੀਕਾ ਕੋਲ ਚੁੱਕਣਾ ਚਾਹੀਦਾ ਹੈ। ਸਿੱਖਾਂ ਦੀ ਸਰਬਉੱਚ ਸੰਸਥਾ ਐੱਸ.ਜੀ.ਪੀ.ਸੀ. ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਕਿਹਾ ਕਿ ਓਰਲੈਂਡੋ ਵਿਚ ਜੋ ਕੁਝ ਵੀ ਹੋਇਆ, ਉਸ ਦੀ ਜਿੰਨੀ ਨਿੰਦਾ ਕੀਤੀ ਜਾ ਸਕੇ, ਘੱਟ ਹੈ। ਮੱਕੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਅਮਰੀਕਾ ਵਿਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਅਮਰੀਕਾ ਨੂੰ ਕਹੇ। ਉਨ੍ਹਾਂ ਅਮਰੀਕਾ ਸਰਕਾਰ ਨੂੰ ਵੀ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਬੇਨਤੀ ਕੀਤੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article