PUNJABMAILUSA.COM

ਓਰੇਗਨ ਜੇਲ੍ਹ ‘ਚ ਬੰਦ 52 ਭਾਰਤੀ ਨੌਜਵਾਨਾਂ ਦੀ ਰਿਹਾਈ ਦਾ ਸਿਲਸਿਲਾ ਸ਼ੁਰੂ ਹੋਇਆ

 Breaking News

ਓਰੇਗਨ ਜੇਲ੍ਹ ‘ਚ ਬੰਦ 52 ਭਾਰਤੀ ਨੌਜਵਾਨਾਂ ਦੀ ਰਿਹਾਈ ਦਾ ਸਿਲਸਿਲਾ ਸ਼ੁਰੂ ਹੋਇਆ

ਓਰੇਗਨ ਜੇਲ੍ਹ ‘ਚ ਬੰਦ 52 ਭਾਰਤੀ ਨੌਜਵਾਨਾਂ ਦੀ ਰਿਹਾਈ ਦਾ ਸਿਲਸਿਲਾ ਸ਼ੁਰੂ ਹੋਇਆ
August 22
11:12 2018

ਸਿਆਟਲ, 22 ਅਗਸਤ (ਪੰਜਾਬ ਮੇਲ)-ਬੀਤੇ ਕੁਝ ਸਮੇਂ ਤੋਂ ਅਮਰੀਕਾ ਦੀ ਸਰਹੱਦ ਗ਼ੈਰ-ਕਾਨੂੰਨੀ ਢੰਗ ਨਾਲ ਪਾਰ ਕਰ ਕੇ ਆਏ 52 ਭਾਰਤੀ ਪੰਜਾਬੀ ਨੌਜਵਾਨਾਂ ਸਮੇਤ 123 ਵਿਅਕਤੀ ਜੋ ਸਿਆਟਲ ਦੇ ਨਾਲ ਲੱਗਦੀ ਸਟੇਟ ਓਰੇਗਨ ਦੇ ਸ਼ਹਿਰ ਸ਼ੈਰੀਡਨ ਦੀ ਫੈਡਰਲ ਜੇਲ੍ਹ ‘ਚ ਬੰਦ ਹਨ ਤੇ ਇਨ੍ਹਾਂ ਸਾਰੇ ਵਿਅਕਤੀਆਂ ਦਾ ਕੇਸ ਗੋਰਿਆਂ ਦੀ ਕਾਨੂੰਨੀ ਕੰਪਨੀ ‘ਇਨੋਵੇਸ਼ਨ ਲਾਅ ਲੈਬ’ ਇਨਸਾਨੀ ਕਦਰਾਂ-ਕੀਮਤਾਂ ਨੂੰ ਦੇਖਦੇ ਹੋਏ ਮੁਫ਼ਤ ‘ਚ ਲੜ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਇਨ੍ਹਾਂ ਵਿਅਕਤੀਆਂ ਨੂੰ ਜੱਜ ਵਲੋਂ ਬਾਂਡ ਭਰ ਕੇ ਰਿਹਾਅ ਕਰਨ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਬੀਤੇ ਦਿਨੀਂ ਇਕ ਪੰਜਾਬੀ ਨੌਜਵਾਨ ਨੂੰ ਬਾਂਡ ਭਰ ਕੇ ਰਿਹਾਅ ਕੀਤਾ ਗਿਆ। ਇਸ ਨੌਜਵਾਨ ਦਾ ਹੁਣ ਕੇਸ ਚੱਲਦਾ ਰਹੇਗਾ ਪਰ ਇਹ ਅਮਰੀਕਾ ‘ਚ ਰਹਿ ਕੇ ਆਪਣਾ ਕੰਮ ਕਰ ਸਕੇਗਾ। ਗੁਰਦੁਆਰਾ ਸਿੱਖ ਸੈਂਟਰ ਆਫ਼ ਓਰੇਗਨ ‘ਇਨੋਵੇਸ਼ਨ ਲਾਅ ਲੈਬ’ ਨਾਲ ਮਿਲ ਕੇ ਇਨ੍ਹਾਂ ਸਾਰੇ ਬੰਦ ਕੈਦੀਆਂ ਦੀ ਮਦਦ ਕਰ ਰਹੇ ਹਨ ਤੇ ਆਪਣੇ ਤੌਰ ‘ਤੇ ਫ਼ੰਡ ਇਕੱਠਾ ਕਰ ਕੇ ਖਰਚਾ ਕਰਦੇ ਹਨ। ਇਹ ਉਮੀਦ ਕੀਤੀ ਜਾ ਰਹੀ ਹੈ ਕਿ ਆਉਣ ਵਾਲੇ ਕੁਝ ਕੁ ਦਿਨਾਂ ‘ਚ ਇਹ ਬਾਕੀ ਨੌਜਵਾਨ ਵੀ ਬਾਹਰ ਆ ਜਾਣਗੇ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜੇਲ੍ਹ ਦੇ ਅੰਦਰ ਸਾਰੇ ਕੈਦੀ ਪੂਰੀ ਤਰ੍ਹਾਂ ਤੰਦਰੁਸਤ ਤੇ ਚੜ੍ਹਦੀ ਕਲਾ ‘ਚ ਹਨ। ਗ਼ਦਰ ਮੈਮੋਰੀਅਲ ਫਾਊਂਡੇਸ਼ਨ ਓਰੇਗਨ ਤੇ ਸਿੱਖ ਸੇਵਾ ਫਾਊਂਡੇਸ਼ਨ ਓਰੇਗਨ ਦੇ ਪ੍ਰਧਾਨ ਤੇ ਉੱਘੇ ਕਾਰੋਬਾਰੀ ਤੇ ਸਮਾਜ ਸੇਵਕ ਸ. ਬਹਾਦਰ ਸਿੰਘ ਸੈਲਮ ਜੋ ਅੱਜਕੱਲ੍ਹ ਪੰਜਾਬ ਫੇਰੀ ‘ਤੇ ਹਨ। ਇਨ੍ਹਾਂ ਸਾਰੇ ਬੰਦ ਨੌਜਵਾਨਾਂ ਦੀ ਮਦਦ ‘ਚ ਜਿਨ੍ਹਾਂ ਦਾ ਬਹੁਤ ਵੱਡਾ ਹੱਥ ਹੈ, ਨੇ ਨੌਜਵਾਨਾਂ ਦੀ ਸ਼ੁਰੂ ਹੋਈ ਰਿਹਾਈ ‘ਤੇ ਖ਼ੁਸ਼ੀ ਪ੍ਰਗਟ ਕੀਤੀ ਹੈ ਤੇ ਨਾਲ ਹੀ ਪੰਜਾਬ ਵੱਸਦੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਜ਼ਰੂਰ ਅਮਰੀਕਾ ਆਉਣ ਪਰ ਕਾਨੂੰਨੀ ਤਰੀਕੇ ਨਾਲ ਆਉਣ। ਠੱਗ ਏਜੰਟਾਂ ਦੇ ਅੜਿੱਕੇ ਚੜ੍ਹ ਕੇ ਗ਼ੈਰ-ਕਾਨੂੰਨੀ ਤਰੀਕੇ ਨਾਲ ਬਿਲਕੁਲ ਨਾ ਆਉਣ ਕਿਉਂਕਿ ਹੁਣ ਅੱਗੇ ਇਮੀਗ੍ਰੇਸ਼ਨ ਮਹਿਕਮਾ ਬਹੁਤ ਸਖ਼ਤ ਹੋ ਚੁੱਕਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article