PUNJABMAILUSA.COM

ਓਲੰਪੀਅਨ ਪ੍ਰਿਥੀਪਾਲ ਸਿੰਘ ਹਾਕੀ ਜਰਖੜ; ਰਾਮਪੁਰ ਪਟਿਆਲਾ ਨੂੰ 5-1 ਨਾਲ ਹਰਾ ਕੇ ਕੁਆਟਰ -ਫਾਈਨਲ, ਕਿਲ੍ਹਾ ਰਾਏਪੁਰ ਤੇ ਜਗਰਾਉਂ ਨੇ ਜੇਤੂ ਕਦਮ ਅੱਗੇ ਵਧਾਏ

May 20
17:45 2018

ਲੁਧਿਆਣਾ, 20 ਮਈ (ਪੰਜਾਬ ਮੇਲ)- ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ ਵਾਲੋਂ ਜਰਖੜ ਖੇਡ ਸਟੇਡੀਅਮ ਵਿਖੇ ਫਲੱਡ ਲਾਈਟਾਂ ਦੀ ਰੌਸ਼ਨੀ ਵਿਚ ਕਰਵਾਏ ਜਾ ਰਹੇ 8ਵੇਂ ਓਲੰਪੀਅਨ ਪ੍ਰਿਥੀਪਾਲ ਸਿੰਘ ਮਾਸਟਰ ਹਾਕੀ ਫੈਸਟੀਵਲ ਦੇ ਤੀਸਰੇ ਦਿਨ ਲੀਗ ਦੌਰ ਦੇ ਦੂਸਰੇ ਗੇੜ ਦੇ ਮੈਚਾਂ ਵਿਚ ਜਿਥੇ ਨੀਟ੍ਹਾ ਕਲੱਬ ਰਾਮਪੁਰ ਨੇ ਖਿਤਾਬ ਦੀ ਦਾਅਵੇਦਾਰ ਗਿੱਲ ਕਲੱਬ ਪਟਿਆਲਾ ਨੂੰ 5-1 ਨਾਲ ਹਰਾ ਕੇ ਕੁਆਟਰ ਫਾਈਨਲ ਵਿਚ ਆਪਣੀ ਐਂਟਰੀ ਪੱਕੀ ਕੀਤੀ, ਉਥੇ ਹੀ ਗਰੇਵਾਲ ਕਲੱਬ ਕਿਲ੍ਹਾ ਰਾਏਪੁਰ ਤੇ ਚਚਰਾੜੀ ਕਲੱਬ ਜਗਰਾਉਂ ਨੇ ਵੀ ਲੀਗ ਦੌਰ ਵਿਚ ਆਪੋ ਆਪਣੀ ਦੂਸਰੀ ਜਿੱਤ ਹਾਸਿਲ ਕੀਤੀ।
ਬੀਤੀ ਦੇਰ ਰਾਤ ਨੀਲੇ ਅਤੇ ਲਾਲ ਰੰਗ ਦੀ ਐਸਟੋਟਰਫ ‘ਤੇ ਖੇਡੇ ਗਏ ਇਹਨਾਂ ਰੁਮਾਂਚਿਕ ਅਤੇ ਸੰਘਰਸ਼ਪੂਰਨ ਮੈਚਾਂ ਵਿਚ ਨੀਟ੍ਹਾ ਕਲੱਬ ਰਾਮਪੁਰ ਪਟਿਆਲਾ ਤੋਂ 5-1 ਨਾਲ ਜੇਤੂ ਰਹੀ। ਅੱਧੇ ਸਮੇਂ ਤੱਕ ਜੇਤੂ ਟੀਮ 3-1 ਨਾਲ ਅੱਗੇ ਸੀ। ਜੇਤੂ ਟੀਮ ਵੱਲੋਂ ਰਵਿੰਦਰ ਸਿੰਘ ਕਾਲਾ ਨੇ 3, ਰਵੀਦੀਪ ਅਤੇ ਲਵਜੀਤ ਸਿੰਘ ਨੇ 1-1 ਗੋਲ ਕੀਤਾ। ਜਦਕਿ ਪਟਿਆਲਾ ਵੱਲੋਂ ਇਕੋ ਇਕ ਗੋਲ ਗੁਰਵਿੰਦਰ ਸਿੰਘ ਦੇ ਹਿੱਸੇ ਆਇਆ। ਅੱਜ ਦੇ ਦੂਸ਼ਰੇ ਮੈਚ ਵਿਚ ਕਿਲ੍ਹਾ ਰਾਏਪੁਰ ਨੇ ਗੁਰੂ ਗੋਬਿੰਦ ਸਿੰਘ ਕਲੱਬ ਮੋਗਾ ਨੂੰ 3-2 ਨਾਲ ਹਰਾਇਆ। ਅੱਧੇ ਸਮੇਂ ਤੱਕ ਮੁਕਾਬਲਾ 1-1 ਦੀ ਬਰਾਬਰੀ ‘ਤੇ ਸੀ। ਕਿਲ੍ਹਾ ਰਾਏਪੁਰ ਵੱਲੋਂ ਨਵਜੋਤ ਸਿੰਘ ਨੇ 10ਵੇਂ ਤੇ 32ਵੇਂ ਮਿੰਟ ਵਿਚ 2 ਗੋਲ, ਰਾਜਵਿੰਦਰ ਸਿੰਘ ਨੇ 25ਵੇਂ ਮਿੰਟ ਵਿਚ 1 ਗੋਲ ਜਦਕਿ ਮੋਗਾ ਵੱਲੋਂ ਜੁਗਰਾਜ ਸਿੰਘ ਨੇ 17ਵੇਂ ਅਤੇ ਗੁਰਪ੍ਰੀਤ ਸਿੰਘ ਨੇ 23ਵੇਂ ਮਿੰਟ ਵਿਚ ਗੋਲ ਕੀਤਾ। ਤੀਸਰੇ ਮੁਕਾਬਲੇ ਵਿਚ ਮਾਸਟਰ ਰਾਮ ਸਿੰਘ ਕਲੱਬ ਚਚਰਾੜੀ ਜਗਰਾਉਂ ਨੇ ਯੰਗ ਸਪੋਰਟਸ ਕਲੱਬ ਸਮਰਾਲਾ ਨੂੰ 3-0 ਨਾਲ ਹਰਾਇਆ। ਜਦਕਿ ਜੇਤੂ ਟੀਮ ਵੱਲੋਂ ਕੁਲਵਿੰਦਰ ਸਿੰਘ, ਸੁਖਮੰਦਰ ਸਿੰਘ ਤੇ ਸੁਖਮਿੰਦਰ ਨੇ ਗੋਲ ਕੀਤੇ।
ਅੱਜ ਦੇ ਮੈਚਾਂ ਦੌਰਾਨ ਜੂਨੀਅਰ ਵਿਸ਼ਵ ਹਾਕੀ ਕੱਪ ਦੇ ਜੇਤੂ ਹੀਰੋ ਓਲੰਪੀਅਨ ਦੀਪਕ ਠਾਕੁਰ, ਸੀਨੀਅਰ ਕਾਂਗਰਸੀ ਆਗੂ ਕੁਲਵੰਤ ਸਿੰਘ ਸਿੱਧੂ ਇੰਚਾਰਜ ਹਲਕਾ ਆਤਮ ਨਗਰ, ਉੱਘੇ ਸਮਾਜਸੇਵੀ ਜਗਮੋਹਣ ਸਿੰਘ ਸਿੱਧੂ, ਪ੍ਰੋ. ਰਜਿੰਦਰ ਸਿੰਘ ਖਾਲਸਾ ਕਾਲਜ ਵਾਲੇ ਨੇ ਮੁੱਖ ਮਹਿਮਾਨ ਵਜੋਂ ਵੱਖ ਵੱਖ ਟੀਮਾਂ ਨਾਲ ਜਾਣ ਪਹਿਚਾਣ ਕੀਤੀ। ਇਸ ਮੌਕੇ ਓਲੰਪੀਅਨ ਦੀਪਕ ਠਾਕੁਰ ਨੇ ਜਰਖੜ ਹਾਕੀ ਅਕੈਡਮੀ ਦੇ ਬੱਚਿਆਂ ਨੂੰ ਹਾਕੀ ਦੇ ਕੁੱਝ ਟਿਪਸ ਸਿਖਾਉਂਦ‌ਿਆਂ ਹਾਕੀ ਵਿਚ ਅੱਗੇ ਵਧਣ ਦੀ ਪ੍ਰੇਰਣਾ ਤੇ ਕੌਮੀ ਖੇਡ ਬਾਰੇ ਜਾਗਰੂਕ ਕੀਤਾ। ਉਹਨਾਂ ਨੇ ਜਰਖੜ ਖੇਡ ਸਟੇਡੀਅਮ ਦੀ ਸ਼ਲਾਘਾ ਕਰਦਿਆਂ ਆਖਿਆ ਕਿ ਹਾਕੀ ਨੂੰ ਜ਼ਿੰਦਾ ਵੇਖਣ ਲਈ ਪਿੰਡ-ਪਿੰਡ ਇਸ ਤਰ੍ਹਾਂ ਦੇ ਉਪਰਾਲਿਆਂ ਦੀ ਵੱਡੀ ਲੋੜ ਹੈ। ਇਸ ਮੌਕੇ ਮੁੱਖ ਪ੍ਰਬੰਧਕ ਜਗਰੂਪ ਸਿੰਘ ਜਰਖੜ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ। ਇਸ ਮੌਕੇ ਇੰਸਪੈਕਟਰ ਬਲਬੀਰ ਸਿੰਘ, ਹਰਪਾਲ ਸਿੰਘ ਜਰਖੜ ਅਮਰੀਕਾ, ਤੇਜਿੰਦਰ ਸਿੰਘ ਜਰਖੜ, ਪਰਮਜੀਤ ਸਿੰਘ ਨੀਟ੍ਹੂ, ਹਰਮੀਤ ਸਿੰਘ ਭੋਲਾ, ਜਨਰਲ ਸਕੱਤਰ ਕਾਂਗਰਸ,ਮੁਕੇਸ਼ ਅਗਰਵਾਲ, ਪ੍ਰਧਾਨ ਵਪਾਰ ਮੰਡਲ, ਅਨੂਪ ਖਹਿਰਾ, ਕਰਨ ਮੱਕੜ, ਮਨੀਸ਼ ਸਚਦੇਵਾ, ਸੰਦੀਪ ਸਿੰਘ ਜਰਖੜ, ਬੱਬੂ ਡਾਬਾ, ਗੁਰਸਤਿੰਦਰ ਸਿੰਘ ਪਰਗਟ, ਰਣਜੀਤ ਸਿੰਘ ਦੁਲੇਂਅ, ਅਜੀਤ ਸਿੰਘ ਲਾਦੀਆਂ, ਹਰਮੇਲ ਸਿੰਘ ਮੰਡੌਰ, ਮਨਦੀਪ ਸਿੰਘ, ਮੈਡੀ ਘਲੋਟੀ, ਬਾਬਾ ਰੁਲਦਾ ਸਿੰਘ ਜੀ ਆਦਿ ਉੱਘੀਆਂ ਸ਼ਖਸੀਅਤਾਂ ਹਾਜ਼ਰ ਸਨ। ਭਲਕੇ ਜਰਖੜ ਹਾਕੀ ਅਕੈਡਮੀ ਅਤੇ ਪ੍ਰਬੰਧਕਾਂ ਵੱਲੋਂ ਓਲੰਪੀਅਨ ਪ੍ਰਿਥੀਪਾਲ ਸਿੰਘ ਦੀ 35ਵੀਂ ਬਰਸੀ ਨੂੰ ਖੇਡ ਭਾਵਨਾ ਅਤੇ ਸਤਿਕਾਰ ਵਜੋਂ ਮਨਾਇਆ ਜਾਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article