PUNJABMAILUSA.COM

ਓਲੰਪੀਅਨ ਪ੍ਰਿਥੀਪਾਲ ਹਾਕੀ ਫੈਸਟੀਵਲ ਦਾ 8ਵਾਂ ਦਿਨ

ਓਲੰਪੀਅਨ ਪ੍ਰਿਥੀਪਾਲ ਹਾਕੀ ਫੈਸਟੀਵਲ ਦਾ 8ਵਾਂ ਦਿਨ

ਓਲੰਪੀਅਨ ਪ੍ਰਿਥੀਪਾਲ ਹਾਕੀ ਫੈਸਟੀਵਲ ਦਾ 8ਵਾਂ ਦਿਨ
June 03
14:20 2018

ਜੂਨੀਅਰ ਵਰਗ ਵਿਚ ਜਰਖੜ ਅਕੈਡਮੀ ਤੇ ਫਰਿਜ਼ਨੋ, ਸੀਨੀਅਰ ਵਰਗ ‘ਚ ਰਾਮਪੁਰ ਅਤੇ ਕਿਲ੍ਹਾ ਰਾਏਪੁਰ ਫਾਈਨਲ ‘ਚ ਪੁੱਜੇ
ਲੁਧਿਆਣਾ, 3 ਜੂਨ (ਪੰਜਾਬ ਮੇਲ)- ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ ਵੱਲੋਂ ਕਰਵਾਏ ਜਾ ਰਹੇ 8ਵੇਂ ਓਲੰਪੀਅਨ ਪ੍ਰਿਥੀਪਾਲ ਹਾਕੀ ਫੈਸਟੀਵਲ ਦਾ ਫਾਈਨਲ ਮੁਕਾਬਲਾ ਜੂਨੀਅਰ ਵਰਗ‌ ‘ਚ ਜਰਖੜ ਹਾਕੀ ਅਕੈਡਮੀ ਅਤੇ ਫਰਿਜ਼ਨੋ ਅਕੈਡਮੀ ਕੈਲੀਫੋਰਨੀਆ ਵਿਚਕਾਰ, ਸੀਨੀਅਰ ਵਰਗ ਦੀ ਖਿਤਾਬੀ ਭੇੜ ਨੀਟਾ ਕਲੱਬ ਰਾਮਪੁਰ ਤੇ ਗਰੇਵਾਲ ਕਲੱਬ ਕਿਲ੍ਹਾ ਰਾਏਪੁਰ ਵਿਚਕਾਰ ਹੋਵੇਗਾ। ਮਾਤਾ ਸਾਹਿਬ ਕੌਰ ਖੇਡ ਸਟੇਡੀਅਮ ਜਰਖੜ ਵਿਖੇ ਫਲੱਡ ਲਾਈਟਾਂ ਵਿਚ ਖੇਡੇ ਜਾ ਰਹੇ ਓਲੰਪੀਅਨ ਪ੍ਰਿਥੀਪਾਲ ਸਿੰਘ ਹਾਕੀ ਫੈਸਟੀਵਲ ਦੇ 8ਵੇਂ ਦਿਨ ਸੀਨਅਰ ਵਰਗ ‘ਚ ਕਿਲ੍ਹਾ ਰਾਏਪੁਰ ਨੇ ਬਹੁਤ ਹੀ ਫਸਵੇਂ ਅਤੇ ਸੰਘਰਸ਼ਪੂਰਨ ਮੁਕਾਬਲੇ ਵਿਚ ਗਿੱਲ ਕਲੱਬ ਪਟਿਆਲਾ ਨੂੰ 2-1 ਨਾਲ ਹਰਾਇਆ। ਮੈਚ ਦੇ ਅੰਤਿਮ ਪਲਾਂ ਤੱਕ ਮੁਕਾਬਲਾ 1-1 ਦੀ ਬਰਾਬਰੀ ਤੇ ਸੀ ਜਦੋਂ ਮੈਚ ਪੈਨਲਟੀ ਸ਼ੂਟਆਉਟ ਵੱਲ੍ਹ ਵਧ ਰਿਹਾ ਸੀ ਤਾਂ ਕਿਲ੍ਹਾ ਰਾਏਪੁਰ ਨੇ ਜੇਤੂ ਗੋਲ ਦਾਗਦਿਆਂ ਪਟਿਆਲਾ ਦੀਆਂ ਫਾਈਨਲ ਵਿਚ ਪੁੱਜਣ ਦੀਆਂ ਸੰਭਾਵਨਾਵਾਂ ਚਕਨਾਚੂਰ ਕੀਤੀਆਂ।
ਕਿਲ੍ਹਾ ਰਾਏਪੁਰ ਵੱਲੋਂ ਸਰਬਜੋਤ ਸਿੰਘ ਨੇ ਚੌਥੇ ਅਤੇ ਸਤਿੰਦਰ ਸਿੰਘ ਨੇ ਆਖਰੀ 40ਵੇਂ ਮਿੰਟ ਵਿਚ ਗੋਲ ਕੀਤਾ, ਜਦਕਿ ਪਟਿਆਲਾ ਵੱਲੋਂ ਰਵਿੰਦਰ ਸਿੰਘ ਨੇ 31ਵੇਂ ਮਿੰਟ ਵਿਚ ਗੋਲ ਕੀਤਾ। ਦੂਸਰੇ ਸੈਮੀਫਾਈਨਲ ‘ਚ ਨੀਟਾ ਕਲੱਬ ਰਾਮਪੁਰ ਨੇ ਗੁਰੂ ਗੋਬਿੰਦ ਸਿੰਘ ਕਲੱਬ ਮੋਗਾ ਨੂੰ 4-1 ਨਾਲ ਹਰਾਇਆ। ਅੱਧੇ ਸਮੇਂ ਤੱਕ ਜੇਤੂ ਟੀਮ 2-1 ਨਾਲ ਅੱਗੇ ਸੀ। ਜੇਤੂ ਟੀਮ ਵੱਲੋਂ ਰਵਿੰਦਰ ਸਿੰਘ ਨੇ ਚੌਥੇ ਅਤੇ 7ਵੇਂ ਮਿੰਟ ਵਿਚ, ਲਵਜੀਤ ਸਿੰਘ 24ਵੇਂ ਤੇ 25ਵੇਂ ਮਿੰਟ ‘ਚ, ਮੋਗਾ ਵੱਲੋਂ ਗੁਰਮੀਤ ਸਿੰਘ ਨੇ 22ਵੇਂ ਮਿੰਟ ‘ਚ ਗੋਲ ਕੀਤਾ। ਜੂਨੀਅਰ ਵਰਗ ਦੇ ਪਹਿਲੇ ਸੈਮੀਫਾਈਨਲ ‘ਚ ਫਰਿਜ਼ਨੋ ਅਕੈਡਮੀ ਨੇ ਕਿਲ੍ਹਾ ਰਾਏਪੁਰ ਅਕੈਡਮੀ ਨੂੰ 2-1 ਨਾਲ ਹਰਾਇਆ। ਜੇਤੂ ਟੀਮ ਵੱਲੋਂ ਗੁਰਪ੍ਰੀਤ ਸਿੰਘ ਅਤੇ ਮਨਜੀਤ ਸਿੰਘ ਨੇ ਕ੍ਰਮਵਾਰ 17ਵੇਂ ਅਤੇ 34ਵੇਂ ਮਿੰਟ ‘ਚ ਗੋਲ ਕੀਤੇ। ਜਦਕਿ ਕਿਲ੍ਹਾ ਰਾਏਪੁਰ ਵੱਲੋਂ ਪਨਜੀਤ ਸਿੰਘ ਨੇ 11ਵੇਂ ਮਿੰਟ ਵਿਚ ਆਪਣੀ ਟੀਮ ਨੂੰ ਬੜ੍ਹਤ ਦੁਆਈ। ਜੂਨੀਅਰ ਵਰਗ ਦੇ ਦੂਸਰੇ ਸੈਮੀਫਾਈਨਲ ਵਿਚ ਜਰਖੜ ਅਕੈਡਮੀ ਨੇ ਘਵੱਦੀ ਸਕੂਲ ਨੂੰ 8-1 ਨਾਲ ਦਰੜ ਕੇ ਫਾਈਨਲ ਵਿਚ ਆਪਣੀ ਜਗ੍ਹਾ ਪੱਕੀ ਕੀਤੀ। ਜੇਤੂ ਟੀਮ ਵੱਲੋਂ ਜਸ਼ਨਪ੍ਰੀਤ ਸਿੰਘ ਨੇ 4, ਮਾਨਵ ਚਾਹਲ ਨੇ 2, ਸੋਹੇਲ ਸ਼ਰਮਾ ਅਤੇ ਸੁਖਚੈਨ ਸਿੰਘ ਨੇ 1-1 ਗੋਲ ਕੀਤਾ। ਘਵੱਦੀ ਵੱਲੋਂ ਇਕੋ ਇਕ ਗੋਲ ਇਕਬਾਲ ਸਿੰਘ ਨੇ ਕੀਤਾ।
ਅੱਜ ਦੇ ਮੈਚਾਂ ਦੌਰਾਨ ਡਾ. ਪਰਮਿੰਦਰ ਸਿੰਘ ਡਾਇਰੈਕਟਰ ਸਪੋਰਟਸ ਪੰਜਾਬ ਯੂਨੀਵਰਸਿਟੀ, ਏਸ਼ੀਅਨ ਖੇਡਾਂ ‘ਚ ਤਗਮਾ ਜੇਤੂ ਬਾਕਸਰ ਕੁਲਦੀਪ ਸਿੰਘ, ਡਾ. ਭਗਵੰਤ ਸਿੰਘ ਪਟਿਆਲਾ, ਓਲੰਪੀਅਨ ਹਰਦੀਪ ਸਿੰਘ ਗਰੇਵਾਲ, ਅਮਰੀਕ ਸਿੰਘ ਮਿਨਹਾਸ ਐਸਪੀ ਪੰਜਾਬ ਪੁਲਿਸ, ਮਨਪ੍ਰੀਤ ਸਿੰਘ ਗਰੇਵਾਲ ਪ੍ਰਧਾਨ ਪੀਏਯੂ ਕਿਸਾਨ ਕਲੱਬ ਨੇ ਮੁੱਖ ਮਹਿਮਾਨ ਵਜੋਂ ਵੱਖ ਵੱਖ ਟੀਮਾਂ ਨਾਲ ਜਾਣ ਪਹਿਚਾਣ ਕੀਤੀ।
ਇਸ ਮੌਕੇ ਡਾ. ਪਰਮਿੰਦਰ ਸਿੰਘ ਨੇ ਜਰਖੜ ਹਾਕੀ ਅਕੈਡਮੀ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਆਖਿਆ ਕਿ ਇਸ ਵਰ੍ਹੇ ਇਸ ਅਕੈਡਮੀ ਦੇ 7 ਖਿਡਾਰੀਆਂ ਨੇ ਆਲ ਇੰਡੀਆ ਅੰਤਰ-ਯੂਨੀਵਰਸਿਟੀ ਪੱਧਰ ‘ਤੇ ਕਾਂਸੀ ਦਾ ਤਗਮਾ ਜਿੱਤ ਕੇ ਪੰਜਾਬ ਯੂਨੀਵਰਸਿਟੀ ਨੂੰ ਇਕ ਵੱਡਾ ਨਾਮਣਾ ਦਿੱਤਾ ਹੈ, ਅਸੀਂ ਹਮੇਸ਼ਾਂ ਇਸ ਅਕੈਡਮੀ ਦੇ ਨਾਲ ਖੜ੍ਹੇ ਹਾਂ। ਯੂਨੀਵਰਸਿਟੀ ਵੱਲੋਂ ਅਕੈਡਮੀ ਦੇ ਬੱਚਿਆਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਇਸ ਮੌਕੇ ਜਰਖੜ ਖੇਡਾਂ ਦੇ ਚੇਅਰਮੈਨ ਨਰਿੰਦਰਪਾਲ ਸਿੰਘ ਸਿੱਧੂ, ਇੰਸਪੈਟਰ ਬਲਬੀਰ ਸਿੰਘ, ਮੁੱਖ ਪ੍ਰਬੰਧਕ ਜਗਰੂਪ ਸਿੰਘ ਜਰਖੜ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ। ਇਸ ਮੌਕੇ ਅੰਤਰ-ਰਾਸ਼ਟਰੀ ਸਾਈਕਲਿਸਟ ਗੁਰਸ਼ਰਨਵੀਰ ਸਿੰਘ ਰੇਲਵੇ, ਰਾਸ਼ਟਰੀ ਰਿਕਾਰਡ ਹੋਲਡਰ ਸੁਖਜਿੰਦਰ ਸਿੰਘ ਰੇਲਵੇ, ਜਗਦੀਪ ਸਿੰਘ ਕਾਹਲੋਂ, ਸ਼ਰਨਜੀਤ ਸਿੰਘ ਥਰੀਕੇ, ਰੀਤਮੋਹਿੰਦਰ ਸਿੰਘ ਗਰੇਵਾਲ, ਸਰਪੰਚ ਬਲਜੀਤ ਸਿੰਘ ਗਿੱਲ, ਰਘਬੀਰ ਸਿੰਘ ਪਟਿਆਲਾ, ਹਰਦੀਪ ਸਿੰਘ ਰੇਲਵੇ, ਜਗਮੋਹਾਨ ਸਿੰਘ ਸਿੱਧੂ, ਪ੍ਰੋ. ਰਜਿੰਦਰ ਸਿੰਘ, ਆਦਿ ਇਲਾਕੇ ਦੀਆਂ ਹੋਰ ਸ਼ਖਸੀਅਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ। ਭਲਕੇ ਫਾਈਨਲ ਸਮਾਰੋਹ ‘ਤੇ ਹਾਕੀ ਦੀ ਗੋਲਡਨ ਗਰਲ ਰਾਜਬੀਰ ਕੌਰ, ਉੱਘੀ ਗਾਇਕਾ ਅਤੇ ਨੇਤਾ ਸਤਵਿੰਦਰ ਕੌਰ ਬਿੱਟੀ, ਸੁਰਜੀਤ ਸਿੰਘ ਡਿਪਟੀ ਡਾਇਰੈਕਟਰ ਪੰਜਾਬ ਖੇਡ ਵਿਭਾਗ, ਉੱਘੇ ਸਮਾਜ ਸੇਵੀ ਸੁਰਿੰਦਰ ਸਿੰਘ ਖੰਨਾ ਅਤੇ ਧਾਰਮਿਕ ਅਦਾਰਿਆਂ ਦੀ ਸੇਵਾ ਕਰਨ ਵਾਲੇ ਸਵਰਨ ਸਿੰਘ ਪੰਮਾ ਨੂੰ ਫਾਈਨਲ ਸਮਾਰੋਹ ‘ਤੇ ਵਿਸ਼ੇਸ਼ ਐਵਾਰਡਾਂ ਨਾਲ ਸਨਮਾਨਿਆ ਜਾਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

Read Full Article
    ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

Read Full Article
    ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

Read Full Article
    ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

Read Full Article
    ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

Read Full Article
    ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

Read Full Article
    ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

Read Full Article
    ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

Read Full Article
    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ