PUNJABMAILUSA.COM

ਓਸਾਮਾ ਬਿਨ ਲਾਦੇਨ ਦੀ ਵਸੀਅਤ ‘ਚ ਹੋਇਆ ਵੱਡਾ ਖੁਲਾਸਾ

ਓਸਾਮਾ ਬਿਨ ਲਾਦੇਨ ਦੀ ਵਸੀਅਤ ‘ਚ ਹੋਇਆ ਵੱਡਾ ਖੁਲਾਸਾ

ਓਸਾਮਾ ਬਿਨ ਲਾਦੇਨ ਦੀ ਵਸੀਅਤ ‘ਚ ਹੋਇਆ ਵੱਡਾ ਖੁਲਾਸਾ
March 03
21:40 2016

osama-bin-laden-580x395
ਆਪਣੀ ਸੰਪਤੀ ਦਾ ਜ਼ਿਆਦਾਤਰ ਹਿੱਸਾ ਜੇਹਾਦ ਉੱਤੇ ਖ਼ਰਚ ਕਰਨ ਬਾਰੇ ਵਸੀਅਤ ਵਿੱਚ ਲਿਖਿਆ
ਨਿਊਯਾਰਕ, 3 ਮਾਰਚ (ਪੰਜਾਬ ਮੇਲ)-ਦੁਨੀਆ ਦੇ ਸਭ ਤੋਂ ਖ਼ਤਰਨਾਕ ਦਹਿਸ਼ਤਗਰਦ ਤੇ ਅੱਲ ਕਾਇਦਾ ਦੇ ਮੁਖੀ ਓਸਾਮਾ ਬਿਨ ਲਾਦੇਨ ਮੌਤ ਤੋਂ ਬਾਅਦ ਵੀ ਜੇਹਾਦ ਜਾਰੀ ਰੱਖਣ ਦੀ ਇੱਛਾ ਰੱਖਦਾ ਸੀ। ਇਸ ਗੱਲ ਦਾ ਖ਼ੁਲਾਸਾ ਲਾਦੇਨ ਦੀ ਵਸੀਅਤ ਤੋਂ ਹੋਇਆ ਹੈ। ਲਾਦੇਨ ਨੇ ਆਪਣੀ ਸੰਪਤੀ ਦਾ ਜ਼ਿਆਦਾਤਰ ਹਿੱਸਾ ਜੇਹਾਦ ਉੱਤੇ ਖ਼ਰਚ ਕਰਨ ਬਾਰੇ ਵਸੀਅਤ ਵਿੱਚ ਲਿਖਿਆ ਹੈ। ਅਮਰੀਕੀ ਸਰਕਾਰ ਨੇ ਓਸਾਮਾ ਨਾਲ ਸਬੰਧਤ ਕੁਝ ਦਸਤਾਵੇਜ਼ ਜਾਰੀ ਕੀਤੇ ਹਨ ਜਿਨ੍ਹਾਂ ਵਿੱਚ ਉਸ ਦੀ ਵਸੀਅਤ ਵੀ ਸ਼ਾਮਲ ਹੈ। ਇਸ ਵਸੀਅਤ ਨੂੰ ਅਮਰੀਕੀ ਸੈਨਾ ਨੇ ਪਾਕਿਸਤਾਨ ਦੇ ਐਬਟਾਬਾਦ ਵਿੱਚੋਂ ਬਰਾਮਦ ਕੀਤਾ ਸੀ। ਲਾਦੇਨ ਦੀ ਵਸੀਅਤ ਅਰਬੀ ਭਾਸ਼ਾ ਵਿੱਚ ਸੀ, ਜਿਸ ਨੂੰ ਅੰਗਰੇਜ਼ੀ ਵਿੱਚ ਟਰਾਂਸਲੇਟ ਕੀਤਾ ਗਿਆ ਹੈ। ਇਹ ਵਸੀਅਤ ਵਸੀਅਤ 2011 ਵਿੱਚ ਤਿਆਰ ਕੀਤੀ ਗਈ ਸੀ। ਲਾਦੇਨ ਆਪਣੇ ਪਿੱਛੇ ਆਪਣੀ ਕੁੱਲ ਸੰਪਤੀ 2.9 ਕਰੋੜ ਡਾਲਰ ਛੱਡ ਕੇ ਗਿਆ ਹੈ। ਵਸੀਅਤ ਵਿੱਚ ਲਾਦੇਨ ਨੇ ਆਪਣੇ ਵਾਰਸਾਂ ਨੂੰ ਤਾਕੀਦ ਵੀ ਕੀਤੀ ਹੈ ਕਿ ਅੱਲ੍ਹਾ ਦੀ ਖ਼ਾਤਰ ਸਾਰਾ ਪੈਸਾ ਜੇਹਾਦ ਉੱਤੇ ਖ਼ਰਚ ਕੀਤਾ ਜਾਵੇ। ਇਸ ਤੋਂ ਇਲਾਵਾ ਲਾਦੇਨ ਨੇ ਲਿਖਿਆ ਹੈ ਕਿ ਉਸ ਦੀ ਮੌਤ ਤੋਂ ਬਾਅਦ ਦੁਆ ਕੀਤੀ ਜਾਵੇ ਤੇ ਬਹੁਤ ਸਾਰਾ ਪੈਸਾ ਦਾਨ ਕੀਤਾ ਜਾਵੇ। ਲਾਦੇਨ ਦੀ ਵਸੀਅਤ ਤੋਂ ਇਹ ਗੱਲ ਸਪਸ਼ਟ ਹੁੰਦੀ ਹੈ ਕਿ ਉਸ ਨੂੰ ਮੌਤ ਦਾ ਡਰ ਕਾਫ਼ੀ ਸਮਾਂ ਪਹਿਲਾਂ ਹੀ ਹੋ ਗਿਆ ਸੀ। ਲਾਦੇਨ ਨੇ ਕੁਝ ਪੈਸਾ ਅੱਲ ਕਾਇਦਾ ਦੇ ਆਪਣੇ ਸਾਥੀਆਂ ਨੂੰ ਵੀ ਦੇਣ ਲਈ ਆਖਿਆ ਸੀ। ਲਾਦੇਨ ਦੀ ਜ਼ਿਆਦਾਤਰ ਜਾਇਦਾਦ ਸੁਡਾਨ ਵਿੱਚ ਹੈ
ਲਾਦੇਨ 1990 ਦੇ ਦਹਾਕੇ ਦੌਰਾਨ ਸੁਡਾਨ ਸਰਕਾਰ ਦੇ ਮਹਿਮਾਨ ਦੇ ਤੌਰ ਉੱਤੇ ਪੰਜ ਸਾਲ ਉੱਥੇ ਰਹਿ ਚੁੱਕਾ ਹੈ। 1996 ਵਿੱਚ ਉਹ ਸੁਡਾਨ ਛੱਡ ਕੇ ਅਫ਼ਗ਼ਾਨਿਸਤਾਨ ਵਿੱਚ ਆ ਗਿਆ ਸੀ। ਆਪਣੀ ਵਸੀਅਤ ਵਿੱਚ ਲਾਦੇਨ ਨੇ ਪੱਛਮੀ ਦੇਸ਼ਾਂ ਦੇ ‘ਦਹਿਸ਼ਤਗਰਦਾਂ ਦੇ ਖ਼ਿਲਾਫ਼ ਯੁੱਧ’ ਤੇ ਅਫ਼ਗ਼ਾਨਿਸਤਾਨ ਵਿੱਚ ਅਮਰੀਕੀ ਸੈਨਾ ਦੀ ਮੁਹਿੰਮ ਦਾ ਵੀ ਜ਼ਿਕਰ ਕੀਤਾ ਹੈ। ਲਾਦੇਨ ਤੋਂ ਬਾਅਦ ਅੱਲ੍ਹ ਕਾਇਦਾ ਦਾ ਮੁਖੀ ਹੁਣ ਅਯਮਾਨ ਅੱਲ ਜਵਾਹਿਰੀ ਹੈ। ਅਮਰੀਕੀ ਸੈਨਾ ਨੇ ਓਸਾਮਾ ਬਿਨ ਲਾਦੇਨ ਨੂੰ ਪਾਕਿਸਤਾਨ ਦੇ ਐਬਟਾਬਾਦ ਇਲਾਕੇ ਵਿੱਚ 2 ਮਈ, 2011 ਵਿੱਚ ਢੇਰ ਕੀਤਾ ਸੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article