PUNJABMAILUSA.COM

ਔਰਤਾਂ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਦਾ ਖਤਰਾ ਵੱਧ : ਅਧਿਐਨ

ਔਰਤਾਂ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਦਾ ਖਤਰਾ ਵੱਧ : ਅਧਿਐਨ

ਔਰਤਾਂ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਦਾ ਖਤਰਾ ਵੱਧ : ਅਧਿਐਨ
July 20
14:36 2018

ਟੋਰਾਂਟੋ, 20 ਜੁਲਾਈ (ਪੰਜਾਬ ਮੇਲ)-ਦਿਲ ਦਾ ਦੌਰਾ ਪੈਣ ਕਾਰਨ ਪੁਰਸ਼ਾਂ ਦੇ ਮੁਕਾਬਲੇ ਔਰਤਾਂ ਦੀ ਮੌਤ ਹੋਣ ਦਾ ਖਤਰਾ ਵੱਧ ਹੁੰਦਾ ਹੈ। ਕੈਨੇਡਾ ਵਿਚ ਕੀਤੇ ਗਏ ਇਕ ਨਵੇਂ ਅਧਿਐਨ ‘ਚ ਇਹ ਗੱਲ ਸਾਹਮਣੇ ਆਈ ਹੈ। ਅਧਿਐਨ ਵਿਚ ਕਿਹਾ ਗਿਆ ਹੈ ਕਿ ਹਸਪਤਾਲ ਵਿਚ ਭਰਤੀ ਹੋਣ ਵਾਲੇ ਮਰੀਜ਼ਾਂ ਵਿਚ ਔਰਤਾਂ ਦੀ ਗਿਣਤੀ ਵਧ ਰਹੀ ਹੈ, ਜਦਕਿ ਪੁਰਸ਼ਾਂ ਦੀ ਗਿਣਤੀ ਘੱਟ ਹੋ ਰਹੀ ਹੈ।
ਕੈਨੇਡਾ ਦੀ ਯੂਨੀਵਰਸਿਟੀ ਆਫ ਓਟਾਵਾ ਹਾਰਟ ਇੰਸਟੀਚਿਊਟ ਦੇ ਲੁਈਸ ਸਨ, ਨੇ ਕਿਹਾ ਕਿ ਖੋਜ ਦੀ ਲੜੀ ਵਿਚ ਇਹ ਪਹਿਲਾ ਅਧਿਐਨ ਹੈ। ਕੈਨੇਡੀਅਨ ਮੈਡੀਕਲ ਐਸੋਸੀਏਸ਼ਨ ਜਰਨਲ ਵਿਚ ਪ੍ਰਕਾਸ਼ਤ ਅਧਿਐਨ ਮੁਤਾਬਕ ਔਰਤਾਂ ਵਿਚ ਦਿਲ ਦੀ ਬੀਮਾਰੀ ਕਾਰਨ ਹੋਣ ਵਾਲੀਆਂ ਮੌਤਾਂ ‘ਚ 35 ਫੀਸਦੀ ਮੌਤਾਂ ਦੀ ਮੁੱਖ ਵਜ੍ਹਾ ਦਿਲ ਦਾ ਦੌਰਾ ਹੈ। ਹਾਲ ‘ਚ ਕੀਤੇ ਗਏ ਅਧਿਐਨਾਂ ਤੋਂ ਪਤਾ ਲੱਗਦਾ ਹੈ ਕਿ ਦਿਲ ਦੇ ਦੌਰੇ ਕਾਰਨ ਹੋਈਆਂ ਮੌਤਾਂ ਦੀ ਦਰ ‘ਚ ਕਮੀ ਆਈ ਹੈ। ਫਿਲਹਾਲ ਔਰਤਾਂ ਅਤੇ ਪੁਰਸ਼ਾਂ ਵਿਚ ਦਿਲ ਦਾ ਦੌਰਾ ਪੈਣ ਕਾਰਨ ਹੋਈਆਂ ਮੌਤਾਂ ਵਿਚ ਫਰਕ ਪਾਇਆ ਗਿਆ।
ਖੋਜਕਰਤਾਵਾਂ ਨੇ ਓਨਟਾਰੀਓ ‘ਚ 2009 ਅਤੇ 2014 ਦੇ ਦਰਮਿਆਨ ਤਕਰੀਬਨ 90,000 ਮਰੀਜ਼ਾਂ ਨੂੰ ਲੈ ਕੇ ਇਕ ਡਾਟਾ ਇਕੱਠਾ ਕੀਤਾ, ਜਿਨ੍ਹਾਂ ਨੂੰ ਦਿਲ ਦਾ ਦੌਰਾ ਪਿਆ। ਇਨ੍ਹਾਂ ‘ਚੋਂ ਬਹੁਤ ਸਾਰੇ ਮਰੀਜ਼ਾਂ ਨੂੰ ਹਸਪਤਾਲ ਨਹੀਂ ਲਿਜਾਇਆ ਗਿਆ ਜਾਂ ਇੰਝ ਕਹਿ ਲਿਆ ਜਾਵੇ ਕਿ ਉਨ੍ਹਾਂ ਦੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਮੌਤ ਹੋ ਗਈ। ਅਧਿਐਨ ਵਿਚ ਦੇਖਿਆ ਗਿਆ ਕਿ ਇਕ ਸਾਲ ਵਿਚ 16.8 ਫੀਸਦੀ ਔਰਤਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ, ਜਦ ਕਿ ਪੁਰਸ਼ਾਂ ਦੀ ਇਹ ਗਿਣਤੀ ਸਿਰਫ 14.9 ਫੀਸਦੀ ਸੀ।

About Author

Punjab Mail USA

Punjab Mail USA

Related Articles

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article