PUNJABMAILUSA.COM

ਔਰਤਾਂ ਨੇ ਟਰੰਪ ‘ਤੇ ਲਾਏ ਦੋਸ਼

ਔਰਤਾਂ ਨੇ ਟਰੰਪ ‘ਤੇ ਲਾਏ ਦੋਸ਼

ਔਰਤਾਂ ਨੇ ਟਰੰਪ ‘ਤੇ ਲਾਏ ਦੋਸ਼
October 13
08:00 2016

trump
ਕਿਹਾ ਟਰੰਪ ਨੇ ਉਨ੍ਹਾਂ ਨੂੰ ਗਲਤ ਢੰਗ ਨਾਲ ਛੂਹਿਆ
ਵਾਸ਼ਿੰਗਟਨ, 13 ਅਕਤੂਬਰ (ਪੰਜਾਬ ਮੇਲ)- ਅਮਰੀਕਾ ਵਿਚ ਰਾਸ਼ਟਰਪਤੀ ਅਹੁਦੇ ਦੇ ਲਈ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਡੌਨਾਲਡ ਟਰੰਪ ‘ਤੇ ਦੋ ਔਰਤਾਂ ਨੇ ਗਲਤ ਢੰਗ ਨਾਲ ਛੂਹਣ ਦਾ ਦੋਸ਼ ਲਾਇਆ ਹੈ। ਅਮਰੀਕੀ ਅਖ਼ਬਾਰ ਨਿਊਯਾਰਕ ਟਾਈਮਸ ਵਿਚ ਪ੍ਰਕਾਸ਼ਤ ਰਿਪੋਰਟ ਵਿਚ ਇਹ ਖੁਲਾਸਾ ਹੋਇਆ ਹੈ। ਟਰੰਪ ਦੇ ਬੁਲਾਰੇ ਨੇ ਹਾਲਾਂਕਿ ਇਨ੍ਹਾਂ ਦੋਸ਼ਾਂ ਨੂੰ ਝੂਠਾ ਦੱਸਿਆ ਹੈ। ਲੇਕਿਨ ਅਗਾਮੀ 8 ਨਵੰਬਰ ਨੂੰ ਹੋਣ ਵਾਲੀ ਰਾਸ਼ਟਰਪਤੀ ਚੋਣਾਂ ਦੇ ਮੱਦੇਨਜ਼ਰ ਰਿਪਬਲਿਕਨ ਉਮੀਦਵਾਰ ਦੇ ਲਈ ਇਹ ਕਰਾਰ ਝਟਕਾ ਸਾਬਤ ਹੋ ਸਕਦਾ ਹੈ। ਮੈਨਹਟਨ ਨਿਵਸੀ ਜੇਸਿਕਾ ਲੀਡਸ ਨੇ ਅਖ਼ਬਾਰ ਨੂੰ ਦੱਸਿਆ ਕਿ ਟਰੰਪ ਨੇ 1980 ਵਿਚ ਇਕ ਜਹਾਜ਼ ਯਾਤਰਾ ਦੌਰਾਨ ਉਸ ਨੂੰ ਗਲਤ ਢੰਗ ਨਾਲ ਫੜਿਆ ਅਤੇ ਉਸ ਦੇ ਕੱਪੜਿਆਂ ਦੇ ਅੰਦਰ ਹੱਥ ਪਾਉਣ ਦੀ ਕੋਸ਼ਿਸ਼ ਕੀਤੀ। ਉਸ ਨੇ ਦੱÎਸਿਆ ਕਿ ਘਟਨਾ ਦੇ ਸਮੇਂ ਉਹ 38 ਸਾਲ ਦੀ ਸੀ। ਉਹ ਜਹਾਜ਼ ਦੀ ਪ੍ਰਥਮ ਸ਼੍ਰੇਣੀ ਵਿਚ ਨਿਊਯਾਰਕ ਜਾ ਰਹੀ ਸੀ ਅਤੇ ਉਨ੍ਹਾਂ ਦੇ ਨਾਲ ਵਾਲੀ ਸੀਟ ‘ਤੇ ਬੈਠੇ ਟਰੰਪ ਨੇ ਉਨ੍ਹਾਂ ਅਚਾਨਕ ਛੂਹਣਾ ਸ਼ੁਰੂ ਕਰ ਦਿੱਤਾ ਸੀ।
ਇਕ ਹੋਰ ਮਹਿਲਾ ਰੈਚਲ ਨੇ ਟਰੰਪ ‘ਤੇ ਜ਼ਬਰਦਸਤੀ ਚੁੰਮਣ ਦਾ ਦੋਸ਼ ਲਾਇਆ ਹੈ। ਉਨ੍ਹਾਂ ਦੱਸਿਆ ਕਿ ਇਹ ਘਟਨਾ 2005 ਦੀ ਹੈ ਜਦ ਉਹ ਸਿਰਫ 22 ਸਾਲ ਦੀ ਸੀ। ਉਹ ਉਸ ਸਮੇਂ ਟਰੰਪ ਦੀ ਕੰਪਨੀ ਦੇ ਹੈੱਡ ਆਫ਼ਿਸ ਟਰੰਪ ਟਾਵਰ ਵਿਚ ਸਥਿਤ ਇਕ ਰਿਅਲ ਅਸਟੇਟ ਕੰਪਨੀ ਵਿਚ ਰਿਸੈਪਸ਼ਨਿਸਟ ਦੇ ਤੌਰ ‘ਤੇ ਕੰਮ ਕਰਦੀ ਸੀ। ਉਨ੍ਹਾਂ ਨੇ ਦੱਸਿਆ ਕਿ ਟਰੰਪ ਨੇ ਲਿਫਟ ਦੇ ਬਾਹਰ ਉਨ੍ਹਾਂ ਦੇ ਹੋਠਾਂ ਨੂੰ ਚੁੰਮ ਲਿਆ ਸੀ। ਟਰੰਪ ਦੇ ਪ੍ਰਚਾਰ ਵਿਭਾਗ ਨੇ ਨਿਊਯਾਰਕ ਟਾਈਮਸ ਦੀ ਰਿਪੋਰਟ ਨੂੰ ਪੂਰੀ ਤਰ੍ਹਾਂ ਝੂਠਾ ਦੱਸਦੇ ਹੋਏ ਕਿਹਾ ਕਿ ਅਖਬਾਰ ਮਿੱਥੇ ਢੰਗ ਨਾਲ ਟਰੰਪ ਦਾ ਚਰਿੱਤਰ ਹਨਨ ਕਰ ਰਿਹਾ ਹੈ ਜੋ ਕਿ ਖਤਰਨਾਕ ਹੈ।
ਇਕ ਸੀਨੀਅਰ ਸਲਾਹਕਾਰ ਨੇ ਦੱਸਿਆ ਕਿ ਟਰੰਪ ਨਿਊਯਾਰਕ ਟਾਈਮਸ ਦੇ ਖ਼ਿਲਾਫ਼ ਮੁਕਦਮਾ ਕਰਨ ਦੀ ਤਿਆਰੀ ਕਰ ਰਹੇ ਹਨ। ਅਖਬਾਰ ਨੇ ਕਿਹਾ ਕਿ ਮਹਿਲਾਵਾਂ ਦੇ ਨਾਲ ਖਰਾਬ ਵਰਤਾਅ ਨਹੀਂ ਕਰਨ ਦੇ ਟਰੰਪ ਦੇ ਦਾਅਵੇ ਦੇ ਬਾਅਦ ਇਨ੍ਹਾਂ ਮਹਿਲਾਵਾਂ ਨੂੰ ਅਪਣੇ ਨਾਲ ਹੋਈ ਘਟਨਾਵਾਂ ਦਾ ਖੁਲਾਸਾ ਕਰਨ ਦਾ ਫ਼ੈਸਲਾ ਲਿਆ। ਦੋਵੇਂ ਮਹਿਲਾਵਾਂ ਨੇ ਇਸ ਬਾਰੇ ਵਿਚ ਅਧਿਕਾਰੀਆਂ ਨੂੰ ਕੋਈ ਸ਼ਿਕਾਇਤ ਨਹੀਂ ਕੀਤੀ ਸੀ। ਲੇਕਿਨ ਉਨ੍ਹਾਂ ਨੇ ਅਪਣੇ ਨਾਲ ਹੋਏ ਵਾਕੇ ਨੂੰ ਦੋਸਤਾਂ ਅਤੇ ਰਿਸ਼ਤੇਦਾਰਾਂ ਨਾਲ ਸਾਂਝਾ ਕੀਤਾ ਸੀ।
ਨਿਊਯਾਰਕ ਟਾਈਮਸ ਦੇ ਬੁਲਾਰੇ ਨੇ ਦੱਸਿਆ ਕਿ ਇਹ ਰਿਪੋਰਟ ਪ੍ਰਕਾਸ਼ਤ ਹੋਣ ਤੋਂ ਬਾਅਦ ਟਰੰਪ ਨੇ ਉਨ੍ਹਾਂ ਫ਼ੋਨ ਕਰਕੇ ਨਰਾਜ਼ਗੀ ਜਤਾਈ ਅਤੇ ਘਟਨਾ ਦਾ ਖੰਡਨ ਕਰਦੇ ਹੋਏ ਅਖ਼ਬਾਰ ਦੇ ਖ਼ਿਲਾਫ਼ ਕਾਰਵਾਈ ਦੀ ਧਮਕੀ। ਬੁਲਾਰੇ ਨੇ ਕਿਹਾ ਕਿ ਅਖ਼ਬਾਰ ਅਪਣੀ ਰਿਪੋਰਟ ਤੋਂ ਪਿੱਛੇ ਨਹੀਂ ਹਟੇਗਾ। ਇਸ ਦੌਰਾਨ ਇਕ ਹੋਰ ਅਖ਼ਬਾਰ ਪਾਮ ਬੀਚ ਪੋਸਟ ਨੇ ਸਾਊਥ ਫਲੋਰਿਡਾ ਨਿਵਾਸੀ ਮਿੰਡੀ ਮੈਕਗਿਲੀਵਰੇ ਨਾਂਅ ਦੀ ਔਰਤ ਦੇ ਹਵਾਲੇ ਤੋਂ ਦੱਸਿਆ ਕਿ ਟਰੰਪ ਨੇ 13 ਸਾਲ ਪਹਿਲਾਂ ਉਸ ਨੂੰ ਗਲਤ ਢੰਗ ਨਾਲ ਫੜਿਆ ਸੀ। ਉਸ ਸਮੇਂ ਉਹ ਟਰੰਪ ਦੇ ਮਾਰ ਅ ਲਾਗੋ ਅਸਟੇਟ ਵਿਚ ਇਕ ਫ਼ੋਟੋਗਰਾਫ਼ਰ ਦੇ ਸਹਾਇਕ ਦੇ ਤੌਰ ‘ਤੇ ਕੰਮ ਕਰਦੀ ਸੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

Read Full Article
    ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

Read Full Article
    ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

Read Full Article
    ਨਿਊਯਾਰਕ ਵਿਚ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਬਾਰੀ, 4 ਦੀ ਮੌਤ

ਨਿਊਯਾਰਕ ਵਿਚ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਬਾਰੀ, 4 ਦੀ ਮੌਤ

Read Full Article
    ਦੱਖਣੀ ਕੈਲੀਫੋਰਨੀਆ ਦੇ ਜੰਗਲ ‘ਚ ਹਵਾ ਨਾਲ ਫੈਲਦੀ ਜਾ ਰਹੀ ਅੱਗ

ਦੱਖਣੀ ਕੈਲੀਫੋਰਨੀਆ ਦੇ ਜੰਗਲ ‘ਚ ਹਵਾ ਨਾਲ ਫੈਲਦੀ ਜਾ ਰਹੀ ਅੱਗ

Read Full Article
    ਭਾਰਤੀ ਮੂਲ ਦੇ ਵਿਦਿਆਰਥੀ ਦੀ ਨਿਊਯਾਰਕ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਮੂਲ ਦੇ ਵਿਦਿਆਰਥੀ ਦੀ ਨਿਊਯਾਰਕ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਸਾਂਝੀਵਾਲਤਾ ਦੀ ਭਾਵਨਾ ਨਾਲ ਮਨਾਇਆ ਜਾਵੇ ਪ੍ਰਕਾਸ਼ ਪੁਰਬ

ਸਾਂਝੀਵਾਲਤਾ ਦੀ ਭਾਵਨਾ ਨਾਲ ਮਨਾਇਆ ਜਾਵੇ ਪ੍ਰਕਾਸ਼ ਪੁਰਬ

Read Full Article
    ਸੰਦੀਪ ਸਿੰਘ ਧਾਲੀਵਾਲ ਲਈ ਐਲਕ ਗਰੋਵ ‘ਚ ਹੋਇਆ ਕੈਂਡਲ ਲਾਈਟ ਦਾ ਆਯੋਜਨ

ਸੰਦੀਪ ਸਿੰਘ ਧਾਲੀਵਾਲ ਲਈ ਐਲਕ ਗਰੋਵ ‘ਚ ਹੋਇਆ ਕੈਂਡਲ ਲਾਈਟ ਦਾ ਆਯੋਜਨ

Read Full Article
    ਪੰਜਾਬੀ ਰੇਡੀਓ ਹੋਸਟ ਗੁੱਡੀ ਸਿੱਧੂ ਦੀ ਫਰਿਜ਼ਨੋ ‘ਚ ਸੜਕ ਹਾਦਸੇ ‘ਚ ਮੌਤ

ਪੰਜਾਬੀ ਰੇਡੀਓ ਹੋਸਟ ਗੁੱਡੀ ਸਿੱਧੂ ਦੀ ਫਰਿਜ਼ਨੋ ‘ਚ ਸੜਕ ਹਾਦਸੇ ‘ਚ ਮੌਤ

Read Full Article
    ਹੈਲਥ ਕੇਅਰ ਦਾ ਖਰਚਾ ਆਪਣੀ ਜੇਬ ‘ਚੋਂ ਕਰਨ ਵਾਲਿਆਂ ਨੂੰ ਹੀ ਮਿਲੇਗਾ ਅਮਰੀਕੀ ਵੀਜ਼ਾ

ਹੈਲਥ ਕੇਅਰ ਦਾ ਖਰਚਾ ਆਪਣੀ ਜੇਬ ‘ਚੋਂ ਕਰਨ ਵਾਲਿਆਂ ਨੂੰ ਹੀ ਮਿਲੇਗਾ ਅਮਰੀਕੀ ਵੀਜ਼ਾ

Read Full Article
    ਸੰਦੀਪ ਧਾਲੀਵਾਲ ਦੀ ਕੁਰਬਾਨੀ ਨੂੰ ਹਜ਼ਾਰਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

ਸੰਦੀਪ ਧਾਲੀਵਾਲ ਦੀ ਕੁਰਬਾਨੀ ਨੂੰ ਹਜ਼ਾਰਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

Read Full Article
    ਸਿਆਟਲ ‘ਚ ਧਾਰਮਿਕ ਨਾਟਕ ‘ਮਿਟੀ ਧੁੰਦ ਜੱਗ ਚਾਨਣ ਹੋਆ’ ਦੀਆਂ ਤਿਆਰੀਆਂ ਸ਼ੁਰੂ

ਸਿਆਟਲ ‘ਚ ਧਾਰਮਿਕ ਨਾਟਕ ‘ਮਿਟੀ ਧੁੰਦ ਜੱਗ ਚਾਨਣ ਹੋਆ’ ਦੀਆਂ ਤਿਆਰੀਆਂ ਸ਼ੁਰੂ

Read Full Article
    ਸਿਆਟਲ ‘ਚ ਸੰਦੀਪ ਧਾਲੀਵਾਲ ਨੂੰ ਕੈਂਡਲ ਮਾਰਚ ਕਰਕੇ ਦਿੱਤੀ ਸ਼ਰਧਾਂਜਲੀ

ਸਿਆਟਲ ‘ਚ ਸੰਦੀਪ ਧਾਲੀਵਾਲ ਨੂੰ ਕੈਂਡਲ ਮਾਰਚ ਕਰਕੇ ਦਿੱਤੀ ਸ਼ਰਧਾਂਜਲੀ

Read Full Article
    ਅਮਰੀਕੀ ਸਰਕਾਰ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਦੇ ਡੀ.ਐੱਨ.ਏ. ਸੈਂਪਲ ਲੈਣ ਦਾ ਫੈਸਲਾ

ਅਮਰੀਕੀ ਸਰਕਾਰ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਦੇ ਡੀ.ਐੱਨ.ਏ. ਸੈਂਪਲ ਲੈਣ ਦਾ ਫੈਸਲਾ

Read Full Article