PUNJABMAILUSA.COM

ਔਰਤਾਂ ਵੱਲੋਂ ਠੁਕਰਾਏ ਵਿਅਕਤੀ ਨੇ 5 ਸਾਲਾ ਬੱਚੇ ਨੂੰ ਮਾਲ ਦੀ ਬਾਲਕੋਨੀ ‘ਚੋਂ ਸੁੱਟਿਆ

ਔਰਤਾਂ ਵੱਲੋਂ ਠੁਕਰਾਏ ਵਿਅਕਤੀ ਨੇ 5 ਸਾਲਾ ਬੱਚੇ ਨੂੰ ਮਾਲ ਦੀ ਬਾਲਕੋਨੀ ‘ਚੋਂ ਸੁੱਟਿਆ

ਔਰਤਾਂ ਵੱਲੋਂ ਠੁਕਰਾਏ ਵਿਅਕਤੀ ਨੇ 5 ਸਾਲਾ ਬੱਚੇ ਨੂੰ ਮਾਲ ਦੀ ਬਾਲਕੋਨੀ ‘ਚੋਂ ਸੁੱਟਿਆ
May 17
17:26 2019

ਵਾਸ਼ਿੰਗਟਨ, 17 ਮਈ (ਪੰਜਾਬ ਮੇਲ)-ਮਿਨੀਸੋਟਾ ਦੇ ਇਕ ਵਿਅਕਤੀ ਨੇ 5 ਸਾਲਾ ਬੱਚੇ ਨੂੰ ਸਿਰਫ ਇਸ ਲਈ ਮਾਲ ਦੀ ਬਾਲਕੋਨੀ ਵਿਚੋਂ ਸੁੱਟ ਦਿੱਤਾ ਕਿਉਂਕਿ ਜ਼ਿਆਦਾਤਰ ਔਰਤਾਂ ਨੇ ਉਸ ਨੂੰ ਠੁਕਰਾ ਦਿੱਤਾ ਸੀ। ਉਸ ਨੇ ਕਾਫੀ ਔਰਤਾਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਪਰ ਹਰ ਵਾਰ ਅਸਫਲ ਰਿਹਾ। ਉੱਧਰ ਬੱਚੇ ਦੀ ਹਾਲਤ ਗੰਭੀਰ ਹੈ ਅਤੇ ਹਸਪਤਾਲ ਵਿਚ ਉਹ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ। ਦੋਸ਼ੀ ਇਮੈਨੁਅਲ ਅਰਾਂਡਾ (24) ਮਿਨੇਪੋਲਿਸ ਦਾ ਰਹਿਣ ਵਾਲਾ ਹੈ।
ਮੰਗਲਵਾਰ ਨੂੰ ਅਰਾਂਡਾ ਨੇ ਮਾਲ ਆਫ ਅਮਰੀਕਾ ਦੀ ਬਾਲਕੋਨੀ ਤੋਂ 5 ਸਾਲ ਦੇ ਬੱਚੇ ਨੂੰ ਹੇਠਾਂ ਸੁੱਟਣ ਦੀ ਗੱਲ ਸਵੀਕਾਰ ਕੀਤੀ। ਉਸ ਨੇ ਸਵੀਕਾਰ ਕੀਤਾ ਕਿ ਉਸ ਨੇ ਪਿਛਲੇ ਮਹੀਨੇ ਬੱਚੇ ਨੂੰ 40 ਫੁੱਟ ਮਤਲਬ 12 ਮੀਟਰ ਦੀ ਉਚਾਈ ਤੋਂ ਹੇਠਾਂ ਸੁੱਟਿਆ ਸੀ। ਉਸ ਸਮੇਂ ਅਰਾਂਡਾ ਇਕ ਮਹਿਲਾ ਨਾਲ ਗੱਲ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਮਹਿਲਾ ਨੇ ਉਸ ਨੂੰ ਠੁਕਰਾ ਦਿੱਤਾ। ਇਸ ਕਾਰਨ ਉਸ ਨੂੰ ਗੁੱਸਾ ਆ ਗਿਆ। ਅਰਾਂਡਾ ਮੁਤਾਬਕ ਪਹਿਲਾਂ ਉਸ ਨੇ ਮਹਿਲਾ ਦੀ ਜਾਨ ਲੈਣ ਦੀ ਕੋਸ਼ਿਸ਼ ਕੀਤੀ ਪਰ ਬਾਅਦ ਵਿਚ ਉਸ ਨੇ ਆਪਣਾ ਇਰਾਦਾ ਬਦਲ ਲਿਆ ਅਤੇ ਬੱਚੇ ਨੂੰ ਹੇਠਾਂ ਸੁੱਟ ਦਿੱਤਾ।
ਬੱਚੇ ਦੀ ਜਾਨ ਤਾਂ ਬਚ ਗਈ ਪਰ ਉਹ ਗੰਭੀਰ ਜ਼ਖਮੀ ਹੋ ਗਿਆ। ਉਸ ਦੇ ਸਿਰ ਵਿਚ ਗੰਭੀਰ ਸੱਟ ਲੱਗੀ। ਅਰਾਂਡਾ ਨੂੰ 3 ਜੂਨ ਨੂੰ ਸਜ਼ਾ ਸੁਣਾਈ ਜਾਵੇਗੀ। ਮੰਨਿਆ ਜਾ ਰਿਹਾ ਹੈ ਕਿ ਉਸ ਨੂੰ 19 ਸਾਲ ਤੱਕ ਜੇਲ ਵਿਚ ਰਹਿਣਾ ਪਵੇਗਾ। ਹੇਨਿਨਪਿਨ ਕਾਊਂਟੀ ਡਿਸਟ੍ਰਿਕਟ ਕੋਰਟ ਵਿਚ ਅਰਾਂਡਾ ਦੇ ਮਾਮਲੇ ਦੀ ਸੁਣਵਾਈ ਹੋਈ। ਜ਼ਿਲਾ ਅਟਾਰਨੀ ਦੇ ਦਫਤਰ ਦੇ ਬੁਲਾਰੇ ਚੁਕ ਲਾਸਵੇਸਕੀ ਨੇ ਦੱਸਿਆ ਕਿ ਅਰਾਂਡਾ 19 ਸਾਲ ਦੀ ਸਜ਼ਾ ‘ਤੇ ਸਹਿਮਤ ਹੈ। ਉਸ ਨੂੰ ਫਸਟ ਡਿਗਰੀ ਮਰਡਰ ਦਾ ਦੋਸ਼ੀ ਪਾਇਆ ਗਿਆ ਹੈ। ਇਸ ਲਈ ਘੱਟੋ-ਘੱਟ 20 ਸਾਲ ਦੀ ਸਜ਼ਾ ਦਿੱਤੀ ਜਾਂਦੀ ਹੈ।
ਅਰਾਂਡਾ ਦੇ ਵਕੀਲ ਵੱਲੋਂ ਇਸ ‘ਤੇ ਕੋਈ ਟਿੱਪਣੀ ਨਹੀਂ ਕੀਤੀ ਗਈ। ਅਰਾਂਡਾ ਨੂੰ ਦੋ ਮਿਲੀਅਨ ਡਾਲਰ ਦਾ ਬੌਂਡ ਵੀ ਭਰਨਾ ਪਵੇਗਾ। ਅਰਾਂਡਾ ਮਾਨਸਿਕ ਬੀਮਾਰੀ ਦਾ ਸ਼ਿਕਾਰ ਰਿਹਾ ਹੈ। ਉਸ ਨੂੰ ਇਕ ਵਾਰ ਪਹਿਲਾਂ ਵੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਇਸ ਘਟਨਾ ਤੋਂ ਪਹਿਲਾਂ ਸਾਲ 2015 ਵਿਚ ਅਰਾਂਡਾ ਨੇ ਇਸੇ ਮਾਲ ਵਿਚ ਦੋ ਵਾਰ ਲੋਕਾਂ ‘ਤੇ ਹਮਲਾ ਕੀਤਾ ਸੀ। ਇਕ ਵਾਰ ਤਾਂ ਉਸ ਦੇ ਮਾਲ ਵਿਚ ਦਾਖਲ ਹੋਣ ‘ਤੇ ਪਾਬੰਦੀ ਲਗਾ ਦਿੱਤੀ ਗਈ ਸੀ।

About Author

Punjab Mail USA

Punjab Mail USA

Related Articles

ads

Latest Category Posts

    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article