PUNJABMAILUSA.COM

ਔਰੇਗਨ ਸੂਬੇ ਦੇ ਸਕੂਲਾਂ ‘ਚ ਗਦਰ ਲਹਿਰ ਬਾਰੇ ਪੜਾਇਆ ਜਾਵੇਗਾ

 Breaking News

ਔਰੇਗਨ ਸੂਬੇ ਦੇ ਸਕੂਲਾਂ ‘ਚ ਗਦਰ ਲਹਿਰ ਬਾਰੇ ਪੜਾਇਆ ਜਾਵੇਗਾ

ਔਰੇਗਨ ਸੂਬੇ  ਦੇ ਸਕੂਲਾਂ ‘ਚ ਗਦਰ  ਲਹਿਰ ਬਾਰੇ ਪੜਾਇਆ ਜਾਵੇਗਾ
July 18
10:29 2018

ਐਸਟੋਰੀਆ, 18 ਜੁਲਾਈ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)- ਅਮਰੀਕਾ ਦੇ ਔਰੇਗਨ ਰਾਜ ਦੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਛੇਤੀ ਹੀ ਭਾਰਤ ਦੀ ਆਜ਼ਾਦੀ ਦੀ ਲੜਾਈ ਵਿਚ ਯੋਗਦਾਨ ਦੇਣ ਵਾਲੀ ਗ਼ਦਰ ਪਾਰਟੀ ਬਾਰੇ ਪੜ੍ਹਨ ਨੂੰ ਮਿਲੇਗਾ। ਕ੍ਰਾਂਤੀਕਾਰੀ ਸਮੂਹ ਗਦਰ ਪਾਰਟੀ ਦੀ ਸਥਾਪਨਾ ਦੇ 105 ਵਰ੍ਹੇ ਪੂਰੇ ਹੋਣ ਦੇ ਮੌਕੇ ‘ਤੇ ਔਰੇਗਨ ਵਿਚ ਕਰਵਾਏ ਸਮਾਗਮ ਦੌਰਾਨ ਉੱਚ ਅਧਿਕਾਰੀਆਂ ਨੇ ਇਹ ਐਲਾਨ ਕੀਤਾ। ਇਤਿਹਾਸਕ ਸ਼ਹਿਰ ਐਸਟੋਰੀਆ ਵਿਚ ਕੁਝ ਭਾਰਤੀ-ਅਮਰੀਕੀ ਪਰਿਵਾਰ ਹਨ ਪਰ ਅਧਿਕਾਰਤ ਰਿਕਾਰਡ ਅਨੁਸਾਰ 1910 ਵਿਚ 70 ਹਿੰਦੂ ਇਥੇ ਆਏ ਸੀ, ਜਿਨ੍ਹਾਂ ਵਿਚੋਂ ਵਧੇਰੇ ਪੰਜਾਬ ਦੇ ਸਿੱਖ ਸਨ। ਇਹ ਭਾਰਤੀ ਇਥੇ ਲੱਕੜ ਕੱਟਣ ਵਾਲੀ ਸਥਾਨਕ ਕੰਪਨੀ ਵਿਚ ਬਤੌਰ ਮਜ਼ਦੂਰ ਕੰਮ ਕਰਦੇ ਸੀ। ਇਨ੍ਹਾਂ ਭਾਰਤੀਆਂ ਦੇ ਪਰਿਵਾਰਕ ਮੈਂਬਰ ਗਦਰ ਪਾਰਟੀ ਦੇ ਸਮਾਗਮ ਵਿਚ ਹਿੱਸਾ ਲੈਣ ਲਈ ਇਕੱਠੇ ਹੋਏ ਸੀ।
ਔਰੇਗਨ ਦੇ ਅਟਾਰਨੀ ਜਨਰਲ ਐਲਨ ਐੱਫ. ਰੇਜਨਬਲਮ ਨੇ ਕਿਹਾ ਕਿ 105 ਵਰ੍ਹੇ ਪਹਿਲਾਂ ਹੋਂਦ ‘ਚ ਆਈ ਗਦਰ ਲਹਿਰ ਸਕੂਲ ਦੇ ਪਾਠਕ੍ਰਮ ਦਾ ਹਿੱਸਾ ਬਣੇਗੀ। ਔਰੇਗਨ ਦੇ ਗਵਰਨਰ ਕੇਟ ਬ੍ਰਾਉੂਨ ਨੇ ਕਿਹਾ ਕਿ ਇਕ ਸਦੀ ਪਹਿਲਾਂ, ਭਾਰਤ ਅਤੇ ਪੱਛਮ ਵਿਚ ਗਦਰ ਪਾਰਟੀ ਨੇ ਵੱਡੀ ਪੁਲਾਂਘ ਪੁੱਟਦਿਆਂ ਭਾਰਤ ਵਿਚ ਬਰਤਾਨਵੀ ਸ਼ਾਸਨ ਤੋਂ ਆਜ਼ਾਦੀ ਲਈ ਰਾਹ ਪੱਧਰਾ ਕੀਤਾ ਸੀ। ਕੋਲੰਬੀਆ ਨਦੀ ਕੰਢੇ ਪੂਰਾ ਦਿਨ ਚੱਲੇ ਇਸ ਸਮਾਗਮ ਨੂੰ ਕਈ ਭਾਈਚਾਰਿਆਂ ਦੇ ਲੋਕਾਂ ਨੇ ਸੰਬੋਧਨ ਕੀਤਾ। ਇਸ ਦੌਰਾਨ ਸਿੱਖਾਂ ਵੱਲੋਂ ਗਤਕੇ ਦੇ ਜੌਹਰ ਦਿਖਾਏ ਗਏ ਅਤੇ ਭੰਗੜਾ ਪੇਸ਼ ਕੀਤਾ ਗਿਆ। ਸਮਾਗਮ ‘ਚ ਔਰੇਗਨ ਤੋਂ ਇਲਾਵਾ ਵਾਸ਼ਿੰਗਟਨ, ਕੈਲੀਫੋਰਨੀਆਂ ਅਤੇ ਕੈਨੇਡਾ ਦੇ ਬ੍ਰਿਟਿਸ ਕੋਲੰਬੀਆ ਤੋਂ ਸੈਂਕੜਿਆਂ ਦੀ ਗਿਣਤੀ ‘ਚ ਭਾਰਤ ਅਮਰੀਕੀ ਲੋਕਾਂ ਨੇ ਸ਼ਿਰਕਤ ਕੀਤੀ। ਇਹ ਸਮਾਗਮ ਉਸ ਇਮਾਰਤ ਨੇੜਲੇ ਪਾਰਕ ਵਿਚ ਹੋਇਆ, ਜਿਸ ਵਿਚ 1913 ਵਿਚ ਭਾਰਤੀਆਂ ਨੇ ਪਹਿਲੀ ਮੀਟਿੰਗ ਕੀਤੀ ਸੀ ਤੇ ਇਸ ਪਾਰਟੀ ਦਾ ਗਠਨ ਕੀਤਾ ਸੀ। ਸਥਾਨਕ ਇਤਿਹਾਸਕਾਰ ਜੋਹਾਨਾ ਓਡਨ ਨੇ ਕਿਹਾ ਕਿ ਐਸਟੋਰੀਆ ਵਿਚ ਹੋਈ ਪਹਿਲੀ ਮੀਟਿੰਗ ਬਾਰੇ ਕੁਝ ਵਰ੍ਹੇ ਪਹਿਲਾਂ ਤੱਕ ਇਤਿਹਾਸ ਵਿਚ ਕੋਈ ਜ਼ਿਕਰ ਨਹੀਂ ਸੀ। ਇਸ ਤੋਂ ਬਾਅਦ ਉਨ੍ਹਾਂ ਐਸਟੋਰੀਆ ਸਿਟੀ ਕੌਂਸਲ ਨੂੰ ਲਿਖਿਆ, ਜਿਸ ਤੋਂ ਬਾਅਦ ਉਦੋਂ ਦੇ ਮੇਅਰ ਨੇ ਪਹਿਲੀ ਮੀਟਿੰਗ ਦੀ 100ਵੀਂ ਵਰ੍ਹੇਗੰਢ ਦੀ ਯਾਦ ਵਿਚ ਪਾਰਕ ਵਿਚ ਤਖ਼ਤੀ ਲਵਾਈ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article