PUNJABMAILUSA.COM

ਕਣਕ ਦੀ ਹੋਈ ਰਿਕਾਰਡ ਤੋੜ ਖਰੀਦ, ਫੂਡ ਤੇ ਸਿਵਲ ਸਪਲਾਈ ਮੰਤਰੀ ਨੇ ਖਰੀਦ ਏਜੰਸੀਆਂ ਨੂੰ ਦਿੱਤੀ ਥਾਪੀ

ਕਣਕ ਦੀ ਹੋਈ ਰਿਕਾਰਡ ਤੋੜ ਖਰੀਦ, ਫੂਡ ਤੇ ਸਿਵਲ ਸਪਲਾਈ ਮੰਤਰੀ ਨੇ ਖਰੀਦ ਏਜੰਸੀਆਂ ਨੂੰ ਦਿੱਤੀ ਥਾਪੀ

ਕਣਕ ਦੀ ਹੋਈ ਰਿਕਾਰਡ ਤੋੜ ਖਰੀਦ, ਫੂਡ ਤੇ ਸਿਵਲ ਸਪਲਾਈ ਮੰਤਰੀ ਨੇ ਖਰੀਦ ਏਜੰਸੀਆਂ ਨੂੰ ਦਿੱਤੀ ਥਾਪੀ
June 01
17:29 2018

ਕਣਕ ਦੀ ਲਿਫਟਿੰਗ ਦਾ ਕੰਮ ਹੋਇਆ ਪੂਰਾ: ਭਾਰਤ ਭੂਸ਼ਣ ਆਸ਼ੂ
127.48 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ, 19343 ਕਰੋੜ ਰੁਪਏ ਦੀ ਕਿਸਾਨਾਂ ਨੂੰ ਕੀਤੀ ਅਦਾਇਗੀ
ਚੰਡੀਗੜ੍ਹ, 1 ਜੂਨ (ਪੰਜਾਬ ਮੇਲ)- ਖੁਰਾਕ ਤੇ ਸਿਵਲ ਸਪਲਾਈ ਵਿਭਾਗ ਅਤੇ ਸੂਬਾਈ ਖ਼ਰੀਦ ਏਜੰਸੀਆਂ ਨੂੰ ਖ਼ਰੀਦ ਪ੍ਰਬੰਧਾਂ ਵਿੱਚ ਮਿਲੀ ਸਫ਼ਲਤਾ ਦੀ ਸ਼ਲਾਘਾ ਕਰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਕਿਹਾ ਕਿ ਸੀਜ਼ਨ ਵਿੱਚ 18-19 ਸੂਬੇ ਦੀਆਂ ਮੰਡੀਆਂ ਵਿੱਚ 127.48 ਲੱਖ ਮੀਟਰਿਕ ਟਨ ਕਣਕ ਆਈ, ਜਿਸ ਦੀ ਖ਼ਰੀਦ ਏਜੰਸੀਆਂ ਨੇ ਤੈਅ ਸਮੇਂ ਵਿੱਚ ਖ਼ਰੀਦ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ।
ਜਿਸ ਵਿੱਚ ਸਰਕਾਰੀ ਏਜੰਸੀਆਂ ਨੇ 126.91 ਲੱਖ ਮੀਟਰਿਕ ਟਨ ਕਣਕ ਅਤੇ ਨਿੱਜੀ ਵਪਾਰੀਆਂ ਨੇ 57967 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ। ਰਾਜ ਦੇ ਕਿਸਾਨਾਂ ਨੂੰ ਕਮਿਸ਼ਨ ਏਜੰਟਾਂ ਦੇ ਮਾਧਿਅਮ ਨਾਲ 19343 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੂੱਕੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੀਆ ਮੰਡੀਆ ਵਿੱਚ ਬਹੁਤ ਤੇਜ਼ੀ ਨਾਲ ਕਣਕ ਆਈ ਅਤੇ ਬੰਪਰ ਫ਼ਸਲ ਹੋਣ ਕਾਰਨ ਨੌਂ ਲੱਖ ਮੀਟਰਿਕ ਟਨ ਕਣਕ ਰੋਜ਼ਾਨਾ ਮੰਡੀਆਂ ਵਿੱਚ ਆਈ ਜਦੋਂ ਸੀਜ਼ਨ ਸਿਖਰ ਉਤੇ ਸੀ ਤਾਂ 10.50 ਲੱਖ ਟਨ ਕਣਕ ਵੀ ਰੋਜ਼ਾਨਾ ਮੰਡੀਆਂ ਵਿੱਚ ਆਈ। ਇਸ ਦੀ ਸਮਾਂਬੱਧ ਖਰੀਦ, ਚੁਕਾਈ ਤੇ ਸਟੋਰੇਜ਼ ਯਕੀਨੀ ਬਣਾਉਣਾ ਸਰਕਾਰ ਲਈ ਗੰਭੀਰ ਚੁਣੌਤੀ ਸੀ।
ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੇ ਖਰੀਦ ਪ੍ਰਕਿਰਿਆ ਵਿੱਚ ਤੇਜ਼ੀ ਲਈ ਕਣਕ ਨੂੰ ਸਿੱਧਾ ਮੰਡੀਆਂ ਵਿੱਚੋਂ ਪਹੁੰਚ ਥਾਂ ਉਤੇ ਪਹੁੰਚਾਉਣ ਵਿੱਚ ਤੇਜ਼ੀ ਲਈ ਐਫਸੀਆਈ ਮੁੱਖ ਦਫ਼ਤਰ ਕੋਲ ਪੰਜਾਬ ਵਿੱਚ ਅਪਰੈਲ-ਮਈ 2018 ਵਿੱਚ ਸਪੈਸ਼ਲਾਂ ਟ੍ਰੇਨਾ ਚਲਾਉਣ ਲਈ ਕਿਹਾ ਸੀ । 15 ਅਪਰੈਲ ਤੋਂ ਤਕਰੀਬਨ 5.5 ਲੱਖ ਮੀਟਰਿਕ ਟਨ ਕਣਕ ਨੂੰ ਸਿੱਧਾ ਮੰਡੀ ਫੜ੍ਹਾਂ ਤੋਂ ਖਪਤ ਵਾਲੇ ਰਾਜਾਂ ਵਿੱਚ ਪਹੁੰਚਾਇਆ ਗਿਆ ਅਤੇ ਔਸਤਨ ਰੋਜ਼ਾਨਾ 7 ਵਿਸ਼ੇਸ਼ ਰੇਲ ਗੱਡੀਆਂ ਵਿੱਚ ਤਕਰੀਬਨ 17500 ਮੀਟਰਿਕ ਟਨ ਕਣਕ ਮੰਡੀਆਂ ਤੋਂ ਚੁੱਕ ਕੇ ਤੈਅ ਸਟੋਰੇਜ਼ ਥਾਵਾਂ ਉਤੇ ਪਹੁੰਚਾਈ ਗਈ। ਕਈ ਵਾਰ ਤਾਂ 4 ਤੋਂ 6 ਲੱਖ ਮੀਟਰਿਕ ਟਨ ਕਣਕ ਰੋਜ਼ਾਨਾ ਚੁੱਕੀ ਗਈ।
ਲਿਫਟਿੰਗ ਤੋਂ ਇਲਾਵਾ ਖਰੀਦੀ ਕਣਕ ਦੀ ਸਟੋਰੇਜ਼ ਵੀ ਗੰਭੀਰ ਚਿੰਤਾ ਦਾ ਵਿਸ਼ਾ ਸੀ। ਪਿਛਲੇ ਸਾਲਾਂ ਦੌਰਾਨ 125 ਲੱਖ ਮੀਟਰਿਕ ਟਨ ਕਣਕ/ਝੋਨਾ ਗੁਦਾਮਾਂ ਵਿੱਚ ਸਟੋਰ ਕੀਤਾ ਗਿਆ, ਜਿਸ ਕਾਰਨ ਰਾਜ ਵਿੱਚ ਗੁਦਾਮਾਂ ਦੀ ਬੇਹੱਦ ਘਾਟ ਹੈ। ਮੌਸਮ ਦਾ ਬਦਲਦਾ ਮਿਜ਼ਾਜ ਅਤੇ ਖਰੀਦੇ ਸਟਾਕ ਦੀ ਸਟੋਰੇਜ ਵਾਸਤੇ ਥਾਂ ਦੀ ਘਾਟ ਨੂੰ ਦੂਰ ਕਰਨਾ ਮੁਸ਼ਕਲ ਟੀਚਾ ਹੈ। ਰਾਜ ਵਿੱਚ ਗੁਦਾਮਾਂ ਦੀ ਕੁੱਲ ਸਮਰੱਥਾ 156.44 ਲੱਖ ਮੀਟਰਿਕ ਟਨ ਹਨ, ਜਿਸ ਵਿੱਚੋਂ ਸਟੀਲ ਸਿਲੋਜ਼ ਵਾਲੇ ਗੁਦਾਮ (ਸਮਰੱਥਾ 4.75 ਲੱਖ ਮੀਟਰਿਕ ਟਨ) ਅਤੇ ਪ੍ਰਾਈਵੇਟ ਉੱਦਮੀਆਂ ਦੇ ਗੁਦਾਮ (ਸਮਰੱਥਾ 42 ਲੱਖ ਮੀਟਰਿਕ ਟਨ) ਸ਼ਾਮਲ ਹੈ।
ਕਣਕ ਨੂੰ ਸੁਰੱਖਿਅਤ ਤਰੀਕੇ ਨਾਲ ਸਟੋਰ ਕਰਨਾ ਯਕੀਨੀ ਬਣਾਉਣ ਵਾਸਤੇ ਸੂਬਾ ਸਰਕਾਰ ਨੇ ਸਾਰੀਆਂ ਖਰੀਦ ਏਜੰਸੀਆਂ ਨੂੰ ਆਪਣੇ ਉਪਲਬਧ ਗੁਦਾਮਾਂ ਵਿੱਚ ਕਣਕ ਦੇ ਪਲਿੰਥਾਂ ਦੀ ਸਮਰੱਥਾ ਵਧਾਉਣ ਲਈ ਕਿਹਾ ਕਿ ਤਾਂ ਜੋ ਪੂਰੀ ਉਪਲਬਧ ਥਾਂ ਦੀ 100 ਫੀਸਦੀ ਵਰਤੋਂ ਯਕੀਨੀ ਬਣਾਈ ਜਾ ਸਕੇ। ਇਸ ਕਾਰਨ ਰਾਜ ਦੇ ਗੁਦਾਮਾਂ ਵਿੱਚ 156 ਲੱਖ ਮੀਟਰਿਕ ਟਨ ਦੀ ਸਮਰੱਥਾ ਮੁਕਾਬਲੇ 166 ਲੱਖ ਮੀਟਰਿਕ ਟਨ ਕਣਕ ਸਟੋਰ ਕੀਤੀ ਜਾ ਸਕੇ। ਇਸ ਤੋਂ ਇਲਾਵਾ ਕਣਕ ਦੀ ਵਾਧੂ ਸਟੋਰੇਜ ਵਾਸਤੇ ਸ਼ੈਲਰਾਂ ਵਿੱਚ ਹੋਰ ਥਾਂ ਵੀ ਪ੍ਰਬੰਧ ਕੀਤਾ ਗਿਆ ਹੈ। ਇਹ 15 ਲੱਖ ਮੀਟਰਿਕ ਟਨ ਸਟੋਰੇਜ ਸਮਰੱਥਾ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਕੰਕਰੀਟ ਦੀਆਂ ਕੰਧਾਂ ਨਾਲ ਵਗਲੀ ਹੋਈ ਹੈ।
ਸੂਬਾ ਸਰਕਾਰ ਨੇ ਲੱਕੜੀ ਦੇ ਕਰੇਟ, ਪੌਲੀਥੀਨ ਕਵਰ ਅਤੇ ਜਾਲੀਆਂ ਵਗੈਰਾਂ ਦੇ ਪ੍ਰਬੰਧ ਸਮੇਂ ਸਿਰ ਕਰਨੇ ਯਕੀਨੀ ਬਣਾਏ ਹਨ। ਖ਼ਰੀਦ ਪ੍ਰਕਿਰਿਆ ਮੁਕੰਮਲ ਹੋਣ ਤੋਂ ਪਹਿਲਾਂ 99 ਲੱਖ ਮੀਟਰਿਕ ਟਨ ਪੈਕਿੰਗ ਮਟੀਰੀਅਲ ਤਿਆਰ ਹੈ ਅਤੇ ਇਸ ਨੂੰ ਜ਼ਰੂਰਤ ਦੇ ਹਿਸਾਬ ਨਾਲ ਵੰਡ ਦਿੱਤਾ ਹੈ। ਇਸੇ ਦੌਰਾਨ ਹੋਰ ਕਾਫੀ ਸਾਮਾਨ ਖ਼ਰੀਦਿਆ ਤੇ ਵੰਡਿਆ ਗਿਆ ਹੈ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਬਾਰਦਾਨੇ ਦੀ ਘਾਟ ਨਾ ਆਵੇ। ਹਾਲਾਂਕਿ ਇਸ ਬਾਰੇ ਕਈ ਲੋਕਾਂ ਨੇ ਆਪਣੇ ਨਿੱਜੀ ਹਿੱਤਾਂ ਲਈ ਅਫ਼ਵਾਹਾਂ ਵੀ ਫੈਲਾਈਆਂ ਸਨ।
ਮੰਤਰੀ ਨੇ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਬਨਾਉਣ ਲਈ ਕਿਸਾਨਾਂ ,ਆੜ੍ਹਤੀਆਂ ਅਤੇ ਲੇਬਰ ਦੀ ਸਰਾਹਨਾ ਕੀਤੀ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article