PUNJABMAILUSA.COM

ਕਤਲ ਦੇ ਦੋਸ਼ ਹੇਠ ਪੰਜਾਬੀ ਨੌਜਵਾਨ ਗ੍ਰਿਫ਼ਤਾਰ

 Breaking News

ਕਤਲ ਦੇ ਦੋਸ਼ ਹੇਠ ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਕਤਲ ਦੇ ਦੋਸ਼ ਹੇਠ ਪੰਜਾਬੀ ਨੌਜਵਾਨ ਗ੍ਰਿਫ਼ਤਾਰ
May 09
10:16 2018

ਵੈਨਕੁਵਰ, 9 ਮਈ (ਪੰਜਾਬ ਮੇਲ)- ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ ਸ਼ਹਿਰ ਦੀ ਪੁਲਿਸ ਦੀ ਅਪਰਾਧਿਕ ਯੂਨਿਟ ਨੇ ਸੱਤ ਸਾਲ ਪਹਿਲਾਂ ਹੋਏ ਇੱਕ ਕਤਲ ਦੇ ਦੋਸ਼ ਹੇਠ ਪੰਜਾਬੀ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਖ਼ਿਲਾਫ਼ ਦੂਜੇ ਦਰਜੇ ਦੇ ਕਤਲ ਦੇ ਦੋਸ਼ ਆਇਦ ਕੀਤੇ ਗਏ ਹਨ। ਮੁਲਜ਼ਮ ਦੀ ਪਛਾਣ ਸਮਨਦੀਪ ਗਿੱਲ ਵਜੋਂ ਹੋਈ ਹੈ।
ਸਮਨਦੀਪ ਗਿੱਲ ‘ਤੇ ਦੋਸ਼ ਹੈ ਕਿ ਉਸ ਨੇ 27 ਅਪਰੈਲ 2011 ਨੂੰ ਨਵਵਿਆਹੇ ਮਨਬੀਰ ਕਾਜਲਾ ਨੂੰ ਸਰੀ ‘ਚ ਉਸ ਵੇਲੇ ਗੋਲੀਆਂ ਮਾਰ ਕੇ ਮਾਰ ਦਿੱਤਾ ਸੀ, ਜਦੋਂ ਉਹ ਆਪਣੀ ਪਤਨੀ ਨਾਲ ਕਿਸੇ ਸਮਾਗਮ ਵਿਚ ਸ਼ਿਰਕਤ ਕਰਕੇ ਲੈਕਸਸ ਕਾਰ ‘ਚ ਘਰ ਪਰਤ ਰਿਹਾ ਸੀ। ਵੇਰਵਿਆਂ ਮੁਤਾਬਕ ਸੜਕ ‘ਤੇ ਦੋਵਾਂ ਦੀਆਂ ਕਾਰਾਂ ਨਾਲੋਂ-ਨਾਲ ਜਾਂਦਿਆਂ ਖ਼ਹਿ ਗਈਆਂ ਅਤੇ ਇਸ ਮਗਰੋਂ ਹੋਈ ਤਲਖ਼ੀ ‘ਚ ਗਿੱਲ ਨੇ ਮਨਬੀਰ ਨੂੰ ਗੋਲੀ ਮਾਰ ਦਿੱਤੀ। ਕਾਤਲ ਤੱਕ ਅੱਪੜਨ ਲਈ ਪੁਲਿਸ ਨੂੰ 7 ਸਾਲ ਦਾ ਲੰਮਾ ਸਮਾਂ ਲੱਗ ਗਿਆ।
ਜਾਂਚ ਟੀਮ ਦੇ ਸੁਪਰਡੈਂਟ ਲਿੰਬਰਨਰ ਮੁਤਾਬਕ ਮਨਬੀਰ ਦੀ ਪਤਨੀ ਪਵਨਦੀਪ ਵਾਰਦਾਤ ਮੌਕੇ ਖ਼ੌਫਜ਼ਦਾ ਹੋਣ ਅਤੇ ਹਨੇਰਾ ਜ਼ਿਆਦਾ ਹੋਣ ਕਾਰਨ ਕਾਤਲ ਦੀ ਸ਼ਨਾਖ਼ਤ ਨਹੀਂ ਕਰ ਸਕੀ। ਮੁਲਜ਼ਮ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ। ਪੁਲਿਸ ਮੁਤਾਬਕ ਦੋਵੇਂ ਪਹਿਲਾਂ ਤੋਂ ਹੀ ਇੱਕ-ਦੂਜੇ ਨੂੰ ਜਾਣਦੇ ਸਨ। ਟਰੈਫ਼ਿਕ ਨੇਮਾਂ ਦੀ ਉਲੰਘਣਾ ਤੋਂ ਬਿਨਾਂ ਮ੍ਰਿਤਕ ਦਾ ਪਹਿਲਾ ਕੋਈ ਅਪਰਾਧਿਕ ਰਿਕਾਰਡ ਨਹੀਂ ਸੀ। ਮਨਬੀਰ ਪੰਜਾਬ ਵਿਚੋਂ ਵਿਆਹ ਕਰਵਾ ਕੇ ਦੋ ਦਿਨ ਪਹਿਲਾਂ ਹੀ ਪਤਨੀ ਸਮੇਤ ਕੈਨੇਡਾ ਪਹੁੰਚਿਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article