PUNJABMAILUSA.COM

ਕਨੈਕਟੀਕਟ ਸਟੇਟ ਅਸੈਂਬਲੀ ‘ਚ 1 ਨਵੰਬਰ ‘ਸਿੱਖ ਜੈਨੋਸਾਈਡ ਰਿਮੈਂਬਰੈਂਸ ਡੇਅ’ ਵਜੋਂ ਮਨਾਉਣ ਦਾ ਬਿੱਲ ਪਾਸ

 Breaking News

ਕਨੈਕਟੀਕਟ ਸਟੇਟ ਅਸੈਂਬਲੀ ‘ਚ 1 ਨਵੰਬਰ ‘ਸਿੱਖ ਜੈਨੋਸਾਈਡ ਰਿਮੈਂਬਰੈਂਸ ਡੇਅ’ ਵਜੋਂ ਮਨਾਉਣ ਦਾ ਬਿੱਲ ਪਾਸ

ਕਨੈਕਟੀਕਟ ਸਟੇਟ ਅਸੈਂਬਲੀ ‘ਚ 1 ਨਵੰਬਰ ‘ਸਿੱਖ ਜੈਨੋਸਾਈਡ ਰਿਮੈਂਬਰੈਂਸ ਡੇਅ’ ਵਜੋਂ ਮਨਾਉਣ ਦਾ ਬਿੱਲ ਪਾਸ
July 18
10:30 2018

ਨਿਊਯਾਰਕ, 18 ਜੁਲਾਈ (ਪੰਜਾਬ ਮੇਲ)- ਅਮਰੀਕਾ ਦੇ ਸਿੱਖਾਂ ਨੇ ਅਮਰੀਕਾ ਵਿਚ ਆਪਣਾ ਇਕ ਹੋਰ ਵਿਲੱਖਣ ਇਤਿਹਾਸ ਦਰਜ ਕਰਾਇਆ ਹੈ, ਜਿਸ ਤਹਿਤ ਹੁਣ ਅਮਰੀਕਾ ਦੇ ਕਨੈਕਟੀਕਟ ਸਟੇਟ ਵਿਚ ਹਰ ਸਾਲ ਰਹਿੰਦੀ ਦੁਨੀਆਂ ਤੱਕ ਇਕ ਨਵੰਬਰ ਨੂੰ ‘ਸਿੱਖ ਜੈਨੋਸਾਈਡ ਰਿਮੈਂਬਰੈਂਸ ਡੇਅ’ ਵਜੋਂ ਮਨਾਇਆ ਜਾਇਆ ਕਰੇਗਾ। ਇਹ ਬਿੱਲ ਕਨੈਕਟੀਕਟ ਸਟੇਟ ਦੀ ਜਨਰਲ ਅਸੈਂਬਲੀ ਵਿਚ ਪਾਸ ਹੋ ਗਿਆ ਹੈ। ਇਹ ਵਿਲੱਖਣ ਤੇ ਚੁਣੌਤੀ ਭਰਪੂਰ ਕਾਰਜ ਵਰਲਡ ਸਿੱਖ ਪਾਰਲੀਮੈਂਟ ਦੇ ਝੰਡੇ ਹੇਠ ਸਵਰਨਜੀਤ ਸਿੰਘ ਖਾਲਸਾ, ਹਿੰਮਤ ਸਿੰਘ, ਗੁਰਨਿੰਦਰ ਸਿੰਘ ਧਾਲੀਵਾਲ (ਸਾਰੇ ਮੈਂਬਰ ਵਰਲਡ ਸਿੱਖ ਪਾਰਲੀਮੈਂਟ), ਅਵਤਾਰ ਸਿੰਘ ਪੰਨੂੰ, ਮਨਮੋਹਨ ਸਿੰਘ ਭਰਾੜਾ, ਕੁਲਜੀਤ ਸਿੰਘ ਖਾਲਸਾ ਅਤੇ ਹਰਪ੍ਰੀਤ ਸਿੰਘ ਰਾਣਾ ਦੀਆਂ ਕੋਸ਼ਿਸ਼ਾਂ ਅਤੇ ਸਿੱਖ ਸੰਗਤ ਵਲੋਂ ਬਖਸ਼ੇ ਹੌਂਸਲੇ ਨਾਲ ਨੇਪਰੇ ਚੜ੍ਹਿਆ ਹੈ।
ਵਰਲਡ ਸਿੱਖ ਪਾਰਲੀਮੈਂਟ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਇਹ ਬਿੱਲ ਨੰਬਰ 489 ਕੈਥੀ ਹੋਸਟਨ ਜਨਰਲ ਅਸੈਂਬਲੀ ਮੈਂਬਰ, ਸਟੇਟ ਰੈਪ ਕੇਬਿਨ ਰਾਇਨ ਨੇ ਪੇਸ਼ ਕੀਤਾ, ਜਿਸ ‘ਤੇ ਪਬਲਿਕ ਹੀਅਰਿੰਗ ਹੋਈ। ਇਸ ਦੌਰਾਨ ਪੁੱਛੇ ਗਏ ਸਵਾਲਾਂ ਦੇ ਜਵਾਬ ਸ. ਸਵਰਨਜੀਤ ਸਿੰਘ ਖਾਲਸਾ ਨੇ ਦਿੱਤੇ, ਜਿਹਦੇ ਕਰਕੇ ਕਮੇਟੀ ਨੇ ਇਸ ਨੂੰ ਵੋਟਿੰਗ ਸੈਸ਼ਨ ਵਿਚ ਲੈ ਜਾਣ ਦੀ ਇਜਾਜ਼ਤ ਦਿੱਤੀ। ਉਨ੍ਹਾਂ ਦੱਸਿਆ ਕਿ ਸੈਨੇਟਰ ਨੇ ਉਨ੍ਹਾਂ ਨੂੰ ਪਿਛਲੇ ਦਿਨੀਂ ਦੱਸਿਆ ਸੀ ਕਿ ਆਉਣ ਵਾਲੇ ਸਮੇਂ ਦੌਰਾਨ ਨਵੰਬਰ ਦਾ ਮਹੀਨਾ ਸਿੱਖ ਜੈਨੋਸਾਈਡ ਅਵੇਅਰਨੈੱਸ ਡੇਅ ਵਜੋਂ ਮਨਾਇਆ ਜਾਏਗਾ। ਉਨ੍ਹਾਂ ਕਿਹਾ ਕਿ ਲੰਬੇ ਸੰਘਰਸ਼ ਤੋਂ ਬਾਅਦ ਹੁਣ ਸਰਕਾਰੀ ਹੁਕਮਾਂ ਅਨੁਸਾਰ ਸਿੱਖ ਜੈਨੋਸਾਈਡ ਬਾਰੇ ਸਕੂਲਾਂ ਵਿਚ ਵੀ ਪੜ੍ਹਾਇਆ ਜਾਵੇਗਾ। 2017 ਦੌਰਾਨ ਸਟੇਟ ਜਨਰਲ ਅਸੈਂਬਲੀ ਵਿਚ ਸਿੱਖ ਨਸਲਕੁਸ਼ੀ ਨਵੰਬਰ 84 ਬਾਰੇ ਮਤਾ ਪਾਸ ਕਰ ਦਿੱਤਾ ਗਿਆ ਸੀ। ਹੁਣ ਇਹ ਕਾਨੂੰਨ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਦਿਵਸ ਗਵਰਨਰ ਵਲੋਂ ਮਨਾਇਆ ਜਾਵੇਗਾ ਤੇ ਅੱਗੋਂ ਇਸ ਬਾਰੇ ਮੁਹਿੰਮ ਖੜ੍ਹੀ ਕਰਕੇ ਪੂਰੇ ਅਮਰੀਕਾ ਦੇ ਵਿਚ ਇਸ ਨੂੰ ਮਾਨਤਾ ਦਿਵਾਈ ਜਾਵੇਗੀ। ਇਸ ਤੋਂ ਪਹਿਲਾਂ ਵਿਸਾਖੀ ਨੈਸ਼ਨਲ ਸਿੱਖ ਡੇਅ ਵਜੋਂ ਮਾਨਤਾ ਵੀ ਦਿਵਾਈ ਗਈ ਸੀ। ਉਨ੍ਹਾਂ ਕਿਹਾ ਕਿ ਇਹੋ ਜਿਹਾ ਮਤਾ ਓਨਟਾਰਿਓ (ਕੈਨੇਡਾ) ਵਿਚ ਪਾਇਆ ਗਿਆ ਸੀ ਤੇ ਹਰਿੰਦਰ ਕੌਰ ਮੱਲ੍ਹੀ ਨੇ ਇਹ ਭੂਮਿਕਾ ਨਿਭਾਈ ਸੀ। ਉਨ੍ਹਾਂ ਨੂੰ ਇਸ ਸੰਬੰਧ ਵਿਚ ਤਿੰਨ ਸਾਲ ਲੱਗ ਗਏ ਸਨ। ਇਹ ਸਪੱਸ਼ਟ ਹੋਇਆ ਕਿ ਨਸਲਕੁਸ਼ੀ ਕਾਂਗਰਸ ਸਰਕਾਰ ਵਲੋਂ ਕੀਤੀ ਗਈ ਹੈ ਤੇ ਇਹ ਹਿੰਦੂ-ਸਿੱਖ ਦੰਗੇ ਨਹੀਂ ਸਨ। ਪਰ ਇੱਥੇ ਇਹ ਵੀ ਦੱਸਣਯੋਗ ਹੈ ਕਿ ਬੀ.ਜੇ.ਪੀ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੇ ਆਪਣੀ ਪੁਸਤਕ ‘ਮਾਈ ਕੰਟਰੀ ਮਾਈ ਲਾਈਫ’ ਵਿਚ ਮੰਨਿਆ ਹੈ ਕਿ ਉਸ ਵਲੋਂ ਅਤੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਵਲੋਂ ਦਰਬਾਰ ਸਾਹਿਬ ‘ਤੇ ਹਮਲਾ ਕਰਨ ਲਈ ਕਾਂਗਰਸ ਪ੍ਰਧਾਨ ਮੰਤਰੀ ਇੰਦਰਾ ਗਾਂਧੀ ‘ਤੇ ਦਬਾਅ ਪਾਇਆ ਗਿਆ ਸੀ ਅਤੇ ਇਸ ਉਪਰੰਤ ਇੰਦਰਾ ਗਾਂਧੀ ਨੂੰ ਦੁਰਗਾ ਦਾ ਖਿਤਾਬ ਦਿੱਤਾ ਗਿਆ ਸੀ।
ਇਹ ਸਾਜ਼ਿਸ਼ੀ ਕਤਲੇਆਮ ਰਾਜਨੀਤਿਕ ਲੋਕਾਂ ਨੇ ਸਿਰੇ ਚਾੜ੍ਹਿਆ ਤੇ ਕਿਸੇ ਵੀ ਵੱਡੇ ਦੋਸ਼ੀ ਨੂੰ ਅੱਜ ਤੱਕ ਸਜ਼ਾ ਨਹੀਂ ਮਿਲੀ। 31 ਅਕਤੂਬਰ 1984 ਨੂੰ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ 6 ਨਵੰਬਰ 1984 ਤੱਕ ਦਿੱਲੀ ਸਮੇਤ ਦੇਸ਼ ਦੇ 18 ਸੂਬਿਆਂ ਦੇ 110 ਦੇ ਲਗਪਗ ਸ਼ਹਿਰਾਂ ਵਿਚ ਉਪਲੱਬਧ ਅੰਕੜਿਆਂ ਅਨੁਸਾਰ 7000 ਤੋਂ ਵਧੇਰੇ ਨਿਹੱਥੇ ਤੇ ਬੇਕਸੂਰ ਸਿੱਖਾਂ ਨੂੰ ਜਿਊਂਦੇ ਸਾੜਿਆ ਗਿਆ। ਕਰੋੜਾਂ ਦੀ ਸੰਪਤੀ ਲੁੱਟੀ ਅਤੇ ਸਾੜ ਦਿੱਤੀ ਗਈ। ਇਕ ਦਰਜਨ ਦੇ ਕਰੀਬ ਜਾਂਚ ਕਮਿਸ਼ਨ, 3600 ਤੋਂ ਵਧੇਰੇ ਗਵਾਹ, 33 ਸਾਲ ਦਾ ਵਕਫ਼ਾ ਅਤੇ ਅਦਾਲਤਾਂ ਵੀ ਇਨਸਾਫ਼ ਨਾ ਕਰ ਸਕੀਆਂ। ਨਵੀਂ ਦਿੱਲੀ ਵਿਚ ਹੋਏ 2733 ਕਤਲਾਂ (ਸਰਕਾਰੀ ਰਿਕਾਰਡ ਅਨੁਸਾਰ) ਵਿਚੋਂ ਸਿਰਫ਼ 11 ਕੁ ਮਾਮਲਿਆਂ ਵਿਚ 30 ਵਿਅਕਤੀਆਂ ਨੂੰ ਹੀ ਉਮਰ ਕੈਦ ਦੀ ਸਜ਼ਾ ਹੋਈ, ਜਿਨ੍ਹਾਂ ਵਿਚ ਕਤਲੇਆਮ ਦੇ ਕਿਸੇ ਵੀ ਮੁੱਖ ਸਾਜਿਸ਼ਕਾਰ ਨੂੰ ਸਜ਼ਾ ਨਹੀਂ ਮਿਲੀ। ਸਿੱਖਾਂ ਦੀ ਜਾਇਦਾਦ ਦੀ ਸਾੜ-ਫ਼ੂਕ ਅਤੇ ਲੁੱਟਮਾਰ ਦੀਆਂ ਇਕੱਲੇ ਨਵੀਂ ਦਿੱਲੀ ਵਿਚ ਹੀ 10,897 ਘਟਨਾਵਾਂ ਵਾਪਰੀਆਂ ਪਰ ਏਨੀਆਂ ਘਟਨਾਵਾਂ ਬਦਲੇ ਜੇਕਰ ਤੁਛ ਗਿਣਤੀ ਦੋਸ਼ੀਆਂ ਨੂੰ ਮਾਮੂਲੀ ਸਜ਼ਾਵਾਂ ਵੀ ਹੋਈਆਂ, ਤਾਂ ਉਹ ਤੁਰੰਤ ਜ਼ਮਾਨਤਾਂ ‘ਤੇ ਰਿਹਾਅ ਹੋ ਗਏ। ਸੰਨ 1990 ਵਿਚ ਬਣੀ ਜੈਨ-ਅਗਰਵਾਲ ਕਮੇਟੀ ਨੇ ਕਾਂਗਰਸੀ ਆਗੂ ਐੱਚ.ਕੇ. ਐੱਲ. ਭਗਤ, ਸੱਜਣ ਕੁਮਾਰ, ਧਰਮ ਦਾਸ ਸ਼ਾਸਤਰੀ ਅਤੇ ਟਾਈਟਲਰ ਦੇ ਖਿਲਾਫ਼ ਕੇਸ ਦਰਜ ਕਰਨ ਦੀ ਸਿਫ਼ਾਰਿਸ਼ ਕੀਤੀ ਸੀ। ਸਭ ਤੋਂ ਅਖ਼ੀਰਲਾ ਕਮਿਸ਼ਨ ‘ਨਾਨਾਵਤੀ ਕਮਿਸ਼ਨ’ ਸੀ, ਜਿਸ ਦੇ ਮੁਖੀ ਜਸਟਿਸ ਜੀ.ਟੀ. ਨਾਨਾਵਤੀ ਸਨ। ਇਸ ਕਮਿਸ਼ਨ ਦੀ 185 ਸਫ਼ਿਆਂ ਦੀ ਰਿਪੋਰਟ 9 ਫ਼ਰਵਰੀ 2005 ਨੂੰ ਗ੍ਰਹਿ ਮੰਤਰੀ ਸ਼ਿਵਰਾਜ ਪਾਟਿਲ ਨੂੰ ਦਿੱਤੀ ਗਈ ਅਤੇ 8 ਅਗਸਤ 2005 ਨੂੰ ਸੰਸਦ ਵਿਚ ਪੇਸ਼ ਕੀਤੀ ਗਈ। ਇਸ ਕਮਿਸ਼ਨ ਦਾ ਦੁਖਾਂਤ ਇਹ ਰਿਹਾ ਕਿ ਇਸ ਦਾ ਗਠਨ ਵਾਜਪਾਈ ਦੀ ਅਗਵਾਈ ਵਾਲੀ ਸਰਕਾਰ ਨੇ 8 ਮਈ 2000 ਨੂੰ ਰਾਜ ਸਭਾ ਦੇ ਇਕ ਸਰਬਸੰਮਤੀ ਵਾਲੇ ਫ਼ੈਸਲੇ ਨਾਲ ਕੀਤਾ ਸੀ ਪਰ ਜਦੋਂ ਇਸ ਦੀ ਰਿਪੋਰਟ ਪੇਸ਼ ਹੋਈ ਸੀ, ਤਾਂ ਉਸ ਵੇਲੇ ਕੇਂਦਰ ਵਿਚ ਕਾਂਗਰਸ ਸਰਕਾਰ ਬਣ ਚੁੱਕੀ ਸੀ। ਕਮਿਸ਼ਨ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ, ਸੱਜਣ ਕੁਮਾਰ ਅਤੇ ਐੱਚ.ਕੇ. ਐੱਲ. ਭਗਤ ਖਿਲਾਫ਼ ਸਿੱਖ ਵਿਰੋਧੀ ਕਤਲੇਆਮ ਵੇਲੇ ਹਿੰਸਾ ਭੜਕਾਉਣ ਦੇ ਪੁਖਤਾ ਸਬੂਤ ਹੋਣ ਦਾ ਦਾਅਵਾ ਕੀਤਾ ਸੀ। ਇਸ ਦੇ ਨਾਲ ਹੀ ਇਸ ਕਮਿਸ਼ਨ ਨੇ ਦਿੱਲੀ ਪੁਲਿਸ ਦੇ ਤਤਕਾਲੀ ਕਮਿਸ਼ਨਰ ਐੱਸ.ਸੀ. ਟੰਡਨ ਨੂੰ ਕਤਲੇਆਮ ਲਈ ਜ਼ਿੰਮੇਵਾਰ ਠਹਿਰਾਇਆ ਸੀ। ਇਸ ਦੇ ਬਾਵਜੂਦ ਅੱਜ ਤੱਕ ਦੋਸ਼ੀਆਂ ਨੂੰ ਨਿਆਂਪਾਲਿਕਾ ਦੇ ਕਟਹਿਰੇ ਵਿਚ ਖੜ੍ਹਾ ਕਰਕੇ ਸਜ਼ਾਵਾਂ ਦੇਣ ਦੀ ਥਾਂ ਕਾਂਗਰਸ ਸਰਕਾਰ ਨੇ ਦੋਸ਼ੀਆਂ ਦੀ ਪੁਸ਼ਤਪਨਾਹੀ ਹੀ ਕੀਤੀ ਹੈ। 2014 ਦੌਰਾਨ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਬਣਨ ਤੋਂ ਬਾਅਦ 12 ਫ਼ਰਵਰੀ 2015 ਨੂੰ ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਸੰਬੰਧੀ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਸੀ, ਜਿਸ ਵਿਚ ਸਾਬਕਾ ਆਈ.ਪੀ.ਐੱਸ. ਅਧਿਕਾਰੀ ਪ੍ਰਮੋਦ ਅਸਥਾਨਾ, ਦਿੱਲੀ ਪੁਲਿਸ ਦੇ ਏ.ਡੀ.ਸੀ. ਕੁਮਾਰ ਗਿਆਨੇਸ਼ ਤੇ ਸਾਬਕਾ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਕੇਸ਼ ਕਪੂਰ ਸ਼ਾਮਲ ਹਨ। ਇਸ ਟੀਮ ਨੂੰ ਛੇ ਮਹੀਨੇ ਦੇ ਅੰਦਰ ਆਪਣੀ ਰਿਪੋਰਟ ਸਰਕਾਰ ਨੂੰ ਸੌਂਪਣ ਲਈ ਆਖਿਆ ਗਿਆ ਸੀ, ਪਰ ਹੁਣ ਤੱਕ ਇਸ ਦੀ ਜਾਂਚ ਮੁਕੰਮਲ ਨਹੀਂ ਹੋ ਸਕੀ।
ਯਾਦ ਰਹੇ ਕਿ ਵਰਲਡ ਸਿੱਖ ਪਾਰਲੀਮੈਂਟ ਜਥੇਦਾਰ ਜਗਤਾਰ ਸਿੰਘ ਹਵਾਰਾ ਦਿਆਂ ਨਿਰਦੇਸ਼ਾਂ ‘ਤੇ ਹੋਂਦ ਵਿਚ ਆ ਰਹੀ ਹੈ ਅਤੇ ਸਿੱਖ ਸੰਘਰਸ਼ ਲਈ ਕੰਮ ਕਰ ਰਹੀ ਹੈ।
ਸਿੱਖ ਕਾਕਸ ਅਤ ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖੁਸ਼ੀ ਦਾ ਇਜ਼ਹਾਰ
ਅਮਰੀਕਨ ਸਿੱਖ ਕਾਂਗਰੇਸ਼ਨਲ ਕਾਕਸ ਦੇ ਹਰਪ੍ਰੀਤ ਸਿੰਘ ਸੰਧੂ ਅਤੇ ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਵੰਤ ਸਿੰਘ ਹੋਠੀ ਅਤੇ ਕੋਆਰਡੀਨੇਟਰ ਡਾ. ਪ੍ਰਿਤਪਾਲ ਸਿੰਘ ਨੇ ਕਨੈਕਟੀਕਟ ਵਿਚ ਅਸੈਂਬਲੀ ਵੱਲੋਂ 1 ਨਵੰਬਰ ਨੂੰ ਸਿੱਖ ਜੈਨੋਸਾਈਡ ਰਿਮੈਂਬਰੈਂਸ ਡੇਅ ਵਜੋਂ ਮਨਾਉਣ ‘ਤੇ ਖੁਸ਼ੀ ਦਾ ਇਜ਼ਹਾਰ ਕੀਤਾ ਹੈ ਅਤੇ ਇਸ ਨੂੰ ਪਾਸ ਕਰਵਾਉਣ ਵਾਲੇ ਸਿੱਖ ਆਗੂਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਇਨ੍ਹਾਂ ਆਗੂਆਂ ਨੇ ਕਿਹਾ ਕਿ ਕੈਲੀਫੋਰਨੀਆ ਵਿਚ ਵੀ ਕੁੱਝ ਸਮਾਂ ਪਹਿਲਾਂ ਇਸ ਦੇ ਨਾਲ ਮਿਲਦਾ-ਜੁਲਦਾ ਮਤਾ ਪਾਸ ਹੋਇਆ ਸੀ, ਜਿਸ ਦਾ ਨਾਂ 13R-੩੪ ਸੀ। 13R-੩੪ ਮਤਾ ਅਸੈਂਬਲੀ ਮੈਂਬਰ ਜਿਮ ਕੂਪਰ ਵੱਲੋਂ ਪੇਸ਼ ਕੀਤਾ ਗਿਆ ਸੀ, ਜਿਸ ਵਿਚ ਨਵੰਬਰ 1984 ਵਿਚ ਹੋਏ ਸਿੱਖ ਨਸਲਕੁਸ਼ੀ ਨੂੰ ਸਿਰਫ ਐਂਟੀ ਸਿੱਖ ਪੋਗਰੋਮਸ ਦਾ ਨਾਂ ਦਿੱਤਾ ਗਿਆ ਸੀ, ਜੋ ਕਿ ਕਾਫੀ ਨਹੀਂ ਹੈ। ਇਨ੍ਹਾਂ ਆਗੂਆਂ ਨੇ ਸਾਂਝੇ ਬਿਆਨ ਵਿਚ ਕਿਹਾ ਕਿ ‘ਅਮਰੀਕਨ ਸਿੱਖ ਕਾਂਗਰੇਸ਼ਨਲ ਕਾਕਸ’ ਵੱਲੋਂ ਹੁਣ ਕੈਲੀਫੋਰਨੀਆ ਅਸੈਂਬਲੀ ਵਿਚ ਨਵੰਬਰ 1984 ‘ਚ ਦਿੱਲੀ ‘ਚ ਹੋਏ ਸਿੱਖ ਨਸਲਕੁਸ਼ੀ ਬਾਰੇ ਮਤਾ ਪਾਸ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸਕੂਲ ਨੇੜੇ ਗੋਲੀਬਾਰੀ ‘ਚ 8 ਸਾਲ ਬੱਚੀ ਦੀ ਮੌਤ; 3 ਜ਼ਖਮੀ

ਅਮਰੀਕਾ ‘ਚ ਸਕੂਲ ਨੇੜੇ ਗੋਲੀਬਾਰੀ ‘ਚ 8 ਸਾਲ ਬੱਚੀ ਦੀ ਮੌਤ; 3 ਜ਼ਖਮੀ

Read Full Article
    ਕੈਨੇਡਾ ਦੇ ਦੋ ਪੰਜਾਬੀ ਨੌਜਵਾਨਾਂ ‘ਤੇ ਅਮਰੀਕਾ ‘ਚ ਸਾਈਬਰ ਧੋਖਾਧੜੀ ਦਾ ਲੱਗਾ ਦੋਸ਼

ਕੈਨੇਡਾ ਦੇ ਦੋ ਪੰਜਾਬੀ ਨੌਜਵਾਨਾਂ ‘ਤੇ ਅਮਰੀਕਾ ‘ਚ ਸਾਈਬਰ ਧੋਖਾਧੜੀ ਦਾ ਲੱਗਾ ਦੋਸ਼

Read Full Article
    ਸੜਕ ਹਾਦਸੇ ‘ਚ ਪਰਿਵਾਰ ਗੁਆਉਣ ਵਾਲੇ ਜ਼ਖਮੀ ਬੱਚੇ ਲਈ ਸਿੱਖ ਭਾਈਚਾਰੇ ਨੇ ਜੁਟਾਏ 1 ਲੱਖ 75 ਹਜ਼ਾਰ ਡਾਲਰ

ਸੜਕ ਹਾਦਸੇ ‘ਚ ਪਰਿਵਾਰ ਗੁਆਉਣ ਵਾਲੇ ਜ਼ਖਮੀ ਬੱਚੇ ਲਈ ਸਿੱਖ ਭਾਈਚਾਰੇ ਨੇ ਜੁਟਾਏ 1 ਲੱਖ 75 ਹਜ਼ਾਰ ਡਾਲਰ

Read Full Article
    ਚੀਨ ਖਿਲਾਫ ਮੇਰੀਆਂ ਨੀਤੀਆਂ ਕਾਰਨ ਅਮਰੀਕੀਆਂ ਨੂੰ ਆਰਥਿਕ ਮੋਰਚੇ ‘ਤੇ ਹੋ ਸਕਦੀ ਹੈ ਦਿੱਕਤ : ਟਰੰਪ

ਚੀਨ ਖਿਲਾਫ ਮੇਰੀਆਂ ਨੀਤੀਆਂ ਕਾਰਨ ਅਮਰੀਕੀਆਂ ਨੂੰ ਆਰਥਿਕ ਮੋਰਚੇ ‘ਤੇ ਹੋ ਸਕਦੀ ਹੈ ਦਿੱਕਤ : ਟਰੰਪ

Read Full Article
    ਇਰਾਨ ‘ਤੇ ਲੱਗੀਆਂ ਅਮਰੀਕੀ ਪਾਬੰਦੀਆਂ ਦੀ ਉਲੰਘਣਾ ਨਹੀਂ ਕਰ ਰਿਹਾ ਭਾਰਤ

ਇਰਾਨ ‘ਤੇ ਲੱਗੀਆਂ ਅਮਰੀਕੀ ਪਾਬੰਦੀਆਂ ਦੀ ਉਲੰਘਣਾ ਨਹੀਂ ਕਰ ਰਿਹਾ ਭਾਰਤ

Read Full Article
    ਗ੍ਰੀਨਲੈਂਡ ਨੂੰ ਵੇਚਣ ਤੋਂ ਡੈੱਨਮਾਰਕ ਦੀ ਪ੍ਰਧਾਨ ਮੰਤਰੀ ਦੇ ਇਨਕਾਰ ‘ਤੇ ਟਰੰਪ ਵੱਲੋਂ ਯਾਤਰਾ ਰੱਦ

ਗ੍ਰੀਨਲੈਂਡ ਨੂੰ ਵੇਚਣ ਤੋਂ ਡੈੱਨਮਾਰਕ ਦੀ ਪ੍ਰਧਾਨ ਮੰਤਰੀ ਦੇ ਇਨਕਾਰ ‘ਤੇ ਟਰੰਪ ਵੱਲੋਂ ਯਾਤਰਾ ਰੱਦ

Read Full Article
    ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

Read Full Article
    ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

Read Full Article
    ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

Read Full Article
    ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

Read Full Article
    ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

Read Full Article
    ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

Read Full Article
    ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

Read Full Article
    ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

Read Full Article