ਕਪਿਲ ਦੇਵ ਨੂੰ ਪਿਆ ਦਿਲ ਦਾ ਦੌਰਾ, ਹਸਪਤਾਲ ਦਾਖਲ

76
Share

ਨਵੀਂ ਦਿੱਲੀ, 23 ਅਕਤੂਬਰ (ਪੰਜਾਬ ਮੇਲ)- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਕਪਿਲ ਦੇਵ (61 ਸਾਲ) ਨੂੰ ਦਿਲ ਦਾ ਦੌਰਾ ਪਿਆ ਹੈ। ਖ਼ਬਰਾਂ ਮੁਤਾਬਕ ਉਨ੍ਹਾਂ ਨੂੰ ਦਿੱਲੀ ਦੇ ਇੱਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਕਿਹਾ ਜਾ ਰਿਹਾ ਹੈ ਕਿ ਛਾਤੀ ਵਿੱਚ ਦਰਦ ਮਗਰੋਂ ਉਨ੍ਹਾਂ ਨੂੰ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ। ਹਾਰਟ ‘ਚ ਬਲੌਕੇਜ ਦੇ ਚਲਦਿਆਂ ਉਨ੍ਹਾਂ ਦੀ ਐਂਜਿਓਪਲਾਸਟੀ ਸਰਜਰੀ ਹੈ। ਡਾਕਟਰਾਂ ਮੁਤਾਬਕ ਫਿਲਹਾਲ ਉਹ ਖ਼ਤਰੇ ਤੋਂ ਬਾਹਰ ਹਨ। ਜਿਵੇਂ ਹੀ ਇਹ ਖਬਰ ਸੋਸ਼ਲ ਮੀਡੀਆ ‘ਤੇ ਪੁੱਜੀ ਤਾਂ ਉਨ•ਾਂ ਦੇ ਸਮਰਥਨ ਉਨ੍ਹਾਂ ਦੇ ਜਲਦ ਠੀਕ ਹੋਣ ਦੀ ਕਾਮਨਾ ਕਰਨ ਲੱਗ ਪਏ। ਦੱਸ ਦੇਈਏ ਕਿ 61 ਸਾਲਾ ਕਪਿਲ ਦੇਵ ਨੇ ਆਪਣੀ ਕਪਤਾਨੀ ਹੇਠ ਭਾਰਤ ਨੂੰ ਪਹਿਲਾ ਵਨਡੇ ਵਰਲਡ ਕੱਪ ਦਿਵਾਇਆ ਸੀ। ਉਨ੍ਹਾਂ ਨੂੰ ਵਿਸ਼ਵ ਦੇ ਮਹਾਨ ਆਲਰਾਊਂਡਰਾਂ ਵਿੱਚ ਗਿਣਿਆ ਜਾਂਦਾ ਹੈ। ਸਾਬਕਾ ਭਾਰਤੀ ਕਪਤਾਨ ਸ਼ੂਗਰ ਨਾਲ ਜੁੜੀ ਸਿਹਤ ਸਮੱਸਿਆ ਨਾਲ ਜੂਝ ਰਿਹਾ ਹੈ। ਕਪਿਲ ਦੇਵ ਕ੍ਰਿਕਟ ਬਾਰੇ ਆਪਣੇ ਵਿਚਾਰਾਂ ਨਾਲ 2020 ਦੀ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) ਵਿੱਚ ਬਹੁਤ ਸਰਗਰਮ ਰਹੇ ਹਨ। ਸੋਸ਼ਲ ਮੀਡੀਆ ‘ਤੇ ਕਪਿਲ ਦੇਵ ਦੇ ਪ੍ਰਸ਼ੰਸਕ ਮਹਾਨ ਕ੍ਰਿਕਟਰ ਦੇ ਜਲਦ ਤੋਂ ਜਲਦ ਠੀਕ ਹੋਣ ਦੀ ਕਾਮਨਾ ਕਰ ਰਹੇ ਹਨ।

Share