PUNJABMAILUSA.COM

ਕਬੱਡੀ ਖੇਡ ‘ਤੇ ਪਾਬੰਦੀ ਲਾਉਣ ਨਾਲੋਂ ਇਸਦੇ ਮਿਆਰ ਨੂੰ ਉੱਚਾ ਚੁੱਕਣ ਦੇ ਯਤਨ ਕੀਤੇ ਜਾਣ : ਗਾਖਲ

 Breaking News

ਕਬੱਡੀ ਖੇਡ ‘ਤੇ ਪਾਬੰਦੀ ਲਾਉਣ ਨਾਲੋਂ ਇਸਦੇ ਮਿਆਰ ਨੂੰ ਉੱਚਾ ਚੁੱਕਣ ਦੇ ਯਤਨ ਕੀਤੇ ਜਾਣ : ਗਾਖਲ

ਕਬੱਡੀ ਖੇਡ ‘ਤੇ ਪਾਬੰਦੀ ਲਾਉਣ ਨਾਲੋਂ ਇਸਦੇ ਮਿਆਰ ਨੂੰ ਉੱਚਾ ਚੁੱਕਣ ਦੇ ਯਤਨ ਕੀਤੇ ਜਾਣ : ਗਾਖਲ
June 26
10:07 2019

-ਨਸ਼ੇ ਖਿਲਾਫ ਤਾਂ ਝੰਡਾ ਬੁਲੰਦ ਹੋਣਾ ਚਾਹੀਦਾ, ਪਰ ਸਾਰੇ ਖਿਡਾਰੀਆਂ ਨੂੰ ਇੱਕੋ ਰੱਸੇ ਨਾ ਬੰਨ੍ਹਿਆ ਜਾਵੇ : ਨਰਿੰਦਰ ਸਹੋਤਾ
ਵਾਟਸਨਵਿੱਲ (ਪੰਜਾਬ ਮੇਲ)- ਪੰਜਾਬੀਆਂ ਦੀ ਮਾਂ ਖੇਡ ਕਬੱਡੀ ਦੁਆਲੇ ਮੰਡਰਾਉਂਦੇ ਕਾਲੇ ਬੱਦਲ ਅਤੇ ਇਸ ਖੇਡ ‘ਤੇ ਪਾਬੰਦੀਆਂ ਲਾਉਣ ਦੀਆਂ ਕਨਸੋਆਂ ਤੋਂ ਡਾਹਢੇ ਚਿੰਤਤ ਪਿਛਲੇ 25 ਸਾਲ ਤੋਂ ਕਬੱਡੀ ਨੂੰ ਪ੍ਰਮੋਟ ਕਰਨ ਲਈ ਅਹਿਮ ਭੂਮਿਕਾ ਨਿਭਾਉਣ ਵਾਲੇ, ਯੂਨਾਈਟਿਡ ਸਪੋਰਟਸ ਕਲੱਬ ਦੇ ਮੁੱਖ ਸਰਪ੍ਰਸਤ ਅਤੇ ਵਿਸ਼ਵ ਕਬੱਡੀ ਕੱਪ ਦੇ ਮੁੱਖ ਪ੍ਰਬੰਧਕ ਸ. ਅਮੋਲਕ ਸਿੰਘ ਗਾਖਲ ਨੇ ਬੇਨਤੀ ਕੀਤੀ ਹੈ ਕਿ ਆਉ ਆਪਾਂ ਰਲ ਕੇ ਕਬੱਡੀ ਦੇ ਉੱਜਲ ਭਵਿੱਖ ਲਈ ਯਤਨ ਕਰੀਏ ਤੇ ਅਜਿਹਾ ਕੁਝ ਨਾ ਕੀਤਾ ਜਾਵੇ, ਜੋ ਉਨ੍ਹਾਂ ਲੱਖਾਂ ਦਰਸ਼ਕਾਂ ਅਤੇ ਹਜ਼ਾਰਾਂ ਕਬੱਡੀ ਖਿਡਾਰੀਆਂ ਨੂੰ ਨਿਰਾਸ਼ ਕਰੇ, ਜਿਨ੍ਹਾਂ ਦਾ ਕੋਈ ਕਸੂਰ ਹੀ ਨਾ ਹੋਵੇ। ਉਨ੍ਹਾਂ ਕਿਹਾ ਕਿ ਉਹ ਡਰੱਗ ਦੇ ਪੂਰੀ ਤਰ੍ਹਾਂ ਖਿਲਾਫ ਹਨ, ਤੇ ਡਰੱਗੀ ਖਿਡਾਰੀਆਂ ਨੂੰ ਸੱਚੀਂ ਮੁੱਚੀਂ ਹੀ ਕਬੱਡੀ ਜਗਤ ਤੋਂ ਪਰ੍ਹੇ ਕਰ ਦੇਣਾ ਚਾਹੀਦਾ ਹੈ, ਜੋ ਪਾਬੰਦੀਸ਼ੁਦਾ ਪਦਾਰਥਾਂ ਦੀ ਵਰਤੋਂ ਕਰਦੇ ਹਨ, ਜੋ ਮਾਂ ਖੇਡ ਕਬੱਡੀ ਲਈ ਕਿਸੇ ਤਰ੍ਹਾਂ ਵੀ ਉਚਿਤ ਨਹੀਂ ਹਨ। ਉਨ੍ਹਾਂ ਸਮੂਹ ਕਬੱਡੀ ਪ੍ਰੇਮੀਆਂ, ਸੰਸਥਾਵਾਂ ਅਤੇ ਖੇਡ ਪ੍ਰਮੋਟਰਾਂ, ਕਲੱਬਾਂ ਨੂੰ ਸਨਿਮਰ ਬੇਨਤੀ ਕਰਦਿਆਂ ਕਿਹਾ ਕਿ ਜਿਹੜੇ ਖਿਡਾਰੀਆਂ ਦਾ ਡੋਪ ਟੈਸਟ ਪਾਜ਼ਟਿਵ ਆਉਂਦਾ ਹੈ, ਉਨ੍ਹਾਂ ਨੂੰ ਇਕ ਚਿਤਾਵਨੀ ਦੇ ਕੇ ਸਮਾਂਬੱਧ ਹੋ ਕੇ ਆਪਣੇ ਆਪ ਨੂੰ ਸੁਧਾਰਨ ਦਾ ਮੌਕਾ ਦਿੱਤਾ ਜਾਵੇ ਤੇ ਇਸ ਦੇ ਬਾਵਜੂਦ ਵੀ ਜੇਕਰ ਉਹ ਖਿਡਾਰੀ ਇਸ ਦਾਗ ਨੂੰ ਧੋ ਨਹੀਂ ਸਕਦੇ, ਤਾਂ ਉਨ੍ਹਾਂ ਨੂੰ ਹਰਗਿਜ਼ ਕਬੱਡੀ ਦੇ ਖੇਡ ਮੈਦਾਨ ‘ਚ ਦਾਖਲ ਨਹੀਂ ਹੋਣ ਦਿੱਤਾ ਜਾਣਾ ਚਾਹੀਦਾ। ਕਿਉਂਕਿ ਕਬੱਡੀ ਨਾ ਸਿਰਫ ਖਿਡਾਰੀਆਂ ਦੇ ਪਰਿਵਾਰ ਪਾਲਦੀ ਹੈ, ਸਗੋਂ ਹਜ਼ਾਰਾਂ ਉਨ੍ਹਾਂ ਲੋਕਾਂ ਨਾਲ ਵੀ ਜੁੜੀ ਹੋਈ ਹੈ, ਜਿਨ੍ਹਾਂ ਨੂੰ ਇਸ ਖੇਡ ਨਾਲ ਰੋਜ਼ੀ-ਰੋਟੀ ਨਸੀਬ ਹੁੰਦੀ ਹੈ, ਉਨ੍ਹਾਂ ‘ਚ ਕੁਮੈਂਟੇਟਰਾਂ ਤੋਂ ਲੈ ਕੇ ਇਸ ਖੇਡ ਜ਼ਰੀਏ ਵਪਾਰ ਕਰਨ ਵਾਲੇ ਅਦਾਰੇ, ਉਹ ਚਾਹੇ ਸਨਮਾਨ ਚਿੰਨ੍ਹ ਬਣਾਉਣ ਵਾਲੇ ਜਾਂ ਗਰਾਊਂਡ ਵਿਚ ਕਲੀ ਪਾਉਣ ਵਾਲੇ ਮਜ਼ਦੂਰ ਹੀ ਕਿਉਂ ਨਾ ਹੋਣ। ਖਿਡਾਰੀ ਬੜੇ ਔਖੇ ਪੈਦਾ ਹੁੰਦੇ ਹਨ, ਇਨ੍ਹਾਂ ਨੂੰ ਰਾਹੇ ਲਿਆਉਣਾ ਅਤੇ ਕੁਰਾਹੇ ਪੈਣ ਤੋਂ ਰੋਕਣਾ ਵੀ ਸਾਡਾ ਹੀ ਫਰਜ਼ ਬਣਦਾ ਹੈ। ਇਹ ਸੰਸਥਾਵਾਂ ਨੂੰ ਆਪਣਾ ਬਣਦਾ ਯੋਗਦਾਨ ਇਸ ਦਾਗ ਨੂੰ ਧੋਣ ਲਈ ਪਾਉਣਾ ਚਾਹੀਦਾ ਹੈ। ਕਿਉਂਕਿ ਕਬੱਡੀ ਨੂੰ ਪ੍ਰਮੋਟ ਕਰਨ ਵਾਲੇ ਲੋਕਾਂ ਵਿਚ ਬਹੁਗਿਣਤੀ ਬਿਜ਼ਨਸਮੈਨਾਂ ਦੀ ਹੈ। ਉਨ੍ਹਾਂ ਤਰਕ ਦਿੱਤਾ ਕਿ ਜੇ ਇਕ ਇੰਪਲਾਈ ਕੋਈ ਗਲਤੀ ਕਰਦਾ ਹੈ, ਤਾਂ ਕੰਪਨੀ ਬੰਦ ਨਹੀਂ ਕੀਤੀ ਜਾਂਦੀ ਤੇ ਨਾ ਹੀ ਕੀਤੀ ਜਾ ਸਕਦੀ ਹੈ। ਉਨ੍ਹਾਂ ਆਪਣੇ ਛੋਟੇ ਭਰਾ ਇਕਬਾਲ ਸਿੰਘ ਗਾਖਲ ਨਾਲ ਸਾਂਝੇ ਬਿਆਨ ‘ਚ ਕਿਹਾ ਕਿ ਲੱਖਾਂ ਦਰਸ਼ਕਾਂ ਦੇ ਚਾਵਾਂ ਨਾਲ ਕਬੱਡੀ ਜੁੜੀ ਹੋਈ ਹੈ ਤੇ ਆਪਾਂ ਖੇਡ ਮੈਦਾਨ ਨੂੰ ਸੁੰਨਾ ਨਾ ਹੋਣ ਦੇਈਏ, ਸਗੋਂ ਉਨ੍ਹਾਂ ਕੁਰੀਤੀਆਂ ਅਤੇ ਅਲਾਮਤਾਂ ਨੂੰ ਗਲੋਂ ਲਾਹੁਣ ਦਾ ਯਤਨ ਕਰੀਏ, ਜੋ ਕਬੱਡੀ ਦੇ ਰਾਹ ਵਿਚ ਰੋੜਾ ਬਣੀਆਂ ਹੋਈਆਂ ਹਨ। ਜੇਕਰ ਕਬੱਡੀ ‘ਤੇ ਰੋਕਾਂ ਲੱਗਣਗੀਆਂ, ਤਾਂ ਹਜ਼ਾਰਾਂ ਨੌਜਵਾਨਾਂ ਦਾ ਉਤਸ਼ਾਹ ਡੁੱਬੇਗਾ। ਪੰਜਾਬ ਦੀ ਜਵਾਨੀ ਤਾਂ ਪਹਿਲਾਂ ਹੀ ਨਸ਼ਿਆਂ ਦੇ ਰਾਹ ਪਈ ਹੋਈ ਹੈ ਤੇ ਕੁਝ ਬੇਕਸੂਰ ਕਬੱਡੀ ਖਿਡਾਰੀਆਂ ਨੂੰ ਵੀ ਇਸਦਾ ਬਿਨਾਂ ਗੁਨਾਹ ਖਾਮਿਆਜ਼ਾ ਭੁਗਤਣਾ ਪਵੇਗਾ। ਗਾਖਲ ਭਰਾਵਾਂ ਨੇ ਸਮੁੱਚੇ ਕੱਬਡੀ ਜਗਤ ਨੂੰ ਅਪੀਲ ਕਰਦਿਆਂ ਕਿਹਾ ਕਿ ਆਓ ਅਜਿਹੀ ਗਲਤੀ ਨਾ ਕਰੀਏ, ਜਿਸ ਨਾਲ ਆਉਣ ਵਾਲੀ ਨੌਜਵਾਨ ਪੀੜ੍ਹੀ ਨੂੰ ਜਵਾਬ ਦੇਣਾ ਔਖਾ ਹੋ ਜਾਵੇ, ਸਗੋਂ ਅਜਿਹੇ ਫੈਸਲੇ ਲਈਏ, ਜਿਸ ਨਾਲ ਕਬੱਡੀ ਨੂੰ ਡਰੱਗ ਦਾ ਚਿੰਬੜਿਆ ਕੋਹੜ ਹਮੇਸ਼ਾ ਲਈ ਖਤਮ ਕਰ ਸਕੀਏ। ਬਿਮਾਰੀਆਂ ਦੇ ਇਲਾਜ ਕੀਤੇ ਜਾਂਦੇ ਹਨ, ਮਰੀਜ਼ ਨੂੰ ਮਾਰਿਆ ਨਹੀਂ ਜਾਂਦਾ।
ਯੂਨਾਈਟਿਡ ਸਪੋਰਟਸ ਕਲੱਬ ਦੇ ਵਿੱਤ ਸਕੱਤਰ ਅਤੇ ਕਬੱਡੀ ਦੇ ਗੰਭੀਰ ਚਿੰਤਕ ਸ. ਨਰਿੰਦਰ ਸਿੰਘ ਸਹੋਤਾ ਨੇ ਕਿਹਾ ਕਿ ਕਬੱਡੀ ਵਿਚ ਦਾਖਲ ਹੋ ਚੁੱਕੇ ਨਸ਼ੇ ਦੇ ਖਿਲਾਫ ਝੰਡਾ ਤਾਂ ਬੁਲੰਦ ਕਰਨਾ ਚਾਹੀਦਾ ਹੈ ਪਰ ਸਾਰੇ ਖਿਡਾਰੀਆਂ ਨੂੰ ਇੱਕੋ ਰੱਸੇ ਨਹੀਂ ਬੰਨ੍ਹਣਾ ਚਾਹੀਦਾ। ਉਨ੍ਹਾਂ ਕਿਹਾ ਕਿ ਜਿਹੜੇ ਖਿਡਾਰੀ ਨਸ਼ਾ ਨਹੀਂ ਕਰਦੇ, ਉਨ੍ਹਾਂ ਨੂੰ ਖੇਡਣ ਦੇ ਮੌਕੇ ਪ੍ਰਦਾਨ ਕਰਨੇ ਚਾਹੀਦੇ ਹਨ, ਤਾਂ ਜੋ ਉਹ ਨਸ਼ਾ ਕਰਨ ਵਾਲੇ ਖਿਡਾਰੀਆਂ ਲਈ ਚਾਨਣ ਮੁਨਾਰਾ ਬਣ ਸਕਣ। ਉਨ੍ਹਾਂ ਆਸ ਪ੍ਰਗਟਾਈ ਕਿ ਵਿਸ਼ਵ ਭਰ ਦੇ ਕਬੱਡੀ ਪ੍ਰਸ਼ੰਸਕ, ਪ੍ਰਮੋਟਰ, ਸੰਸਥਾਵਾਂ ਅਤੇ ਕਲੱਬਾਂ ਦੇ ਮੁਖੀ ਸਾਡੀਆਂ ਇਨ੍ਹਾਂ ਬੇਨਤੀਆਂ ਵੱਲ ਧਿਆਨ ਜ਼ਰੂਰ ਦੇਣਗੇ ਅਤੇ ਗੰਭੀਰਤਾ ਨਾਲ ਵਿਚਾਰ ਕਰਨਗੇ।
ਕੈਪਸ਼ਨ
ਅਮੋਲਕ ਸਿੰਘ ਗਾਖਲ ਤੇ ਨਰਿੰਦਰ ਸਿੰਘ ਸਹੋਤਾ

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ 22 ਸਤੰਬਰ ਨੂੰ ਟਰੰਪ-ਮੋਦੀ ਕਰਨਗੇ ਮੁਲਾਕਾਤ

ਅਮਰੀਕਾ ‘ਚ 22 ਸਤੰਬਰ ਨੂੰ ਟਰੰਪ-ਮੋਦੀ ਕਰਨਗੇ ਮੁਲਾਕਾਤ

Read Full Article
    ਭਾਰਤੀ ਮੂਲ ਦੇ ਡਾਕਟਰ ਜੋੜੇ ਨੇ ਮੈਡੀਕਲ ਕਾਲਜ ਨੂੰ 1775 ਕਰੋੜ ਰੁਪਏ ਦਾਨ ‘ਚ ਦਿੱਤੇ

ਭਾਰਤੀ ਮੂਲ ਦੇ ਡਾਕਟਰ ਜੋੜੇ ਨੇ ਮੈਡੀਕਲ ਕਾਲਜ ਨੂੰ 1775 ਕਰੋੜ ਰੁਪਏ ਦਾਨ ‘ਚ ਦਿੱਤੇ

Read Full Article
    9/11 ‘ਤੇ ਟਰੰਪ ਦੇ ਟਵੀਟ ਨੇ ਮੇਲਾਨੀਆ ਨੂੰ ਦੁਚਿੱਤੀ ‘ਚ ਪਾਇਆ

9/11 ‘ਤੇ ਟਰੰਪ ਦੇ ਟਵੀਟ ਨੇ ਮੇਲਾਨੀਆ ਨੂੰ ਦੁਚਿੱਤੀ ‘ਚ ਪਾਇਆ

Read Full Article
    ਮਾਰਿਆ ਗਿਆ ਹਮਜ਼ਾ ਬਿਨ ਲਾਦੇਨ

ਮਾਰਿਆ ਗਿਆ ਹਮਜ਼ਾ ਬਿਨ ਲਾਦੇਨ

Read Full Article
    ਪ੍ਰਿੰਸ ਜੌਰਜ ਕਾਊਂਟੀ ਵਿਚ ਛੋਟਾ ਜਹਾਜ਼ ਹਾਈਵੇ ‘ਤੇ ਹਾਦਸਾਗ੍ਰਸਤ, ਦੋ ਜ਼ਖਮੀ

ਪ੍ਰਿੰਸ ਜੌਰਜ ਕਾਊਂਟੀ ਵਿਚ ਛੋਟਾ ਜਹਾਜ਼ ਹਾਈਵੇ ‘ਤੇ ਹਾਦਸਾਗ੍ਰਸਤ, ਦੋ ਜ਼ਖਮੀ

Read Full Article
    ਅਮਰੀਕਾ ਵਿਚ ਗੋਲੀਬਾਰੀ ਦੀ ਅਲੱਗ ਅਲੱਗ ਘਟਨਾਵਾਂ ਵਿਚ ਛੇ ਲੋਕਾਂ ਦੀ ਮੌਤ

ਅਮਰੀਕਾ ਵਿਚ ਗੋਲੀਬਾਰੀ ਦੀ ਅਲੱਗ ਅਲੱਗ ਘਟਨਾਵਾਂ ਵਿਚ ਛੇ ਲੋਕਾਂ ਦੀ ਮੌਤ

Read Full Article
    ਅਮਰੀਕਾ ਦੇ ਸਾਰੇ ਸੂਬਿਆਂ ਨੇ ਗੂਗਲ ਦੀ ਸੰਭਾਵੀ ਅਜ਼ਾਰੇਦਾਰੀ ਬਾਰੇ ਜਾਂਚ ਦਾ ਕੀਤਾ ਐਲਾਨ

ਅਮਰੀਕਾ ਦੇ ਸਾਰੇ ਸੂਬਿਆਂ ਨੇ ਗੂਗਲ ਦੀ ਸੰਭਾਵੀ ਅਜ਼ਾਰੇਦਾਰੀ ਬਾਰੇ ਜਾਂਚ ਦਾ ਕੀਤਾ ਐਲਾਨ

Read Full Article
    ਅਮਰੀਕਾ ਨੇ ਪਾਕਿਸਤਾਨ ‘ਚ ਸਰਗਰਮ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਦੇ ਸਰਗਨਾ ਮੁਫਤੀ ਨੂਰ ਵਲੀ ਮਸੂਦ ਨੂੰ ਆਲਮੀ ਅੱਤਵਾਦੀ ਐਲਾਨਿਆ

ਅਮਰੀਕਾ ਨੇ ਪਾਕਿਸਤਾਨ ‘ਚ ਸਰਗਰਮ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਦੇ ਸਰਗਨਾ ਮੁਫਤੀ ਨੂਰ ਵਲੀ ਮਸੂਦ ਨੂੰ ਆਲਮੀ ਅੱਤਵਾਦੀ ਐਲਾਨਿਆ

Read Full Article
    ਟਰੰਪ ਪ੍ਰਸ਼ਾਸਨ ਨੇ ਈ-ਸਿਗਰਟ ‘ਤੇ ਪਾਬੰਦੀ ਲਗਾਉਣ ਦੀ ਬਣਾਈ ਯੋਜਨਾ

ਟਰੰਪ ਪ੍ਰਸ਼ਾਸਨ ਨੇ ਈ-ਸਿਗਰਟ ‘ਤੇ ਪਾਬੰਦੀ ਲਗਾਉਣ ਦੀ ਬਣਾਈ ਯੋਜਨਾ

Read Full Article
    ਟਰੰਪ ਪ੍ਰਸ਼ਾਸਨ ਨੂੰ ਨਵੇਂ ਸ਼ਰਨਾਰਥੀ ਨਿਯਮਾਂ ਦੀ ਸੁਪਰੀਮ ਕੋਰਟ ਵੱਲੋਂ ਮਨਜ਼ੂਰੀ

ਟਰੰਪ ਪ੍ਰਸ਼ਾਸਨ ਨੂੰ ਨਵੇਂ ਸ਼ਰਨਾਰਥੀ ਨਿਯਮਾਂ ਦੀ ਸੁਪਰੀਮ ਕੋਰਟ ਵੱਲੋਂ ਮਨਜ਼ੂਰੀ

Read Full Article
    ਪੰਜਾਬ ਵੀ ਆਇਆ ਆਰਥਿਕ ਮੰਦੀ ਦੀ ਮਾਰ ਹੇਠ

ਪੰਜਾਬ ਵੀ ਆਇਆ ਆਰਥਿਕ ਮੰਦੀ ਦੀ ਮਾਰ ਹੇਠ

Read Full Article
    ਵਿਦੇਸ਼ੀ ਕਰੰਸੀ ‘ਤੇ ਭਾਰਤ ‘ਚ ਲੱਗੇਗਾ 2 ਫੀਸਦੀ ਟੈਕਸ

ਵਿਦੇਸ਼ੀ ਕਰੰਸੀ ‘ਤੇ ਭਾਰਤ ‘ਚ ਲੱਗੇਗਾ 2 ਫੀਸਦੀ ਟੈਕਸ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਲਈ ਸਮੁੱਚੀਆਂ ਤਿਆਰੀਆਂ ਮੁਕੰਮਲ

15ਵੇਂ ਵਿਸ਼ਵ ਕਬੱਡੀ ਕੱਪ ਲਈ ਸਮੁੱਚੀਆਂ ਤਿਆਰੀਆਂ ਮੁਕੰਮਲ

Read Full Article
    ਅਮਰੀਕਨ ਸਿੱਖ ਕਾਕਸ ਕਮੇਟੀ ਨੇ ਅਮਰੀਕਨ ਸਿੱਖ ਕਾਂਗਰੈਸ਼ਨਲ ਕਾਕਸ ਨੂੰ ਮੋਦੀ ਦੀ ਅਮਰੀਕਾ ਫੇਰੀ ਦੌਰਾਨ ਮਨੁੱਖੀ ਅਧਿਕਾਰਾਂ ਬਾਰੇ ਪੁੱਛਗਿੱਛ ਕਰਨ ਲਈ ਕਿਹਾ

ਅਮਰੀਕਨ ਸਿੱਖ ਕਾਕਸ ਕਮੇਟੀ ਨੇ ਅਮਰੀਕਨ ਸਿੱਖ ਕਾਂਗਰੈਸ਼ਨਲ ਕਾਕਸ ਨੂੰ ਮੋਦੀ ਦੀ ਅਮਰੀਕਾ ਫੇਰੀ ਦੌਰਾਨ ਮਨੁੱਖੀ ਅਧਿਕਾਰਾਂ ਬਾਰੇ ਪੁੱਛਗਿੱਛ ਕਰਨ ਲਈ ਕਿਹਾ

Read Full Article
    ਸਿੱਖ ਪੰਚਾਇਤ ਨੇ ਹੜ੍ਹਾਂ ਦੇ ਸ਼ਿਕਾਰ ਸਿੱਖਾਂ ਦੀ ਸਹਾਇਤਾ ਲਈ ਖਾਲਸਾ ਏਡ ਨੂੰ 31 ਹਜ਼ਾਰ ਡਾਲਰ ਭੇਜੇ

ਸਿੱਖ ਪੰਚਾਇਤ ਨੇ ਹੜ੍ਹਾਂ ਦੇ ਸ਼ਿਕਾਰ ਸਿੱਖਾਂ ਦੀ ਸਹਾਇਤਾ ਲਈ ਖਾਲਸਾ ਏਡ ਨੂੰ 31 ਹਜ਼ਾਰ ਡਾਲਰ ਭੇਜੇ

Read Full Article