PUNJABMAILUSA.COM

ਕਰਜ਼ ਮੁਆਫੀ ਤੋਂ ਮੁੱਕਰੀ ਮਹਾਰਾਸ਼ਟਰ ਸਰਕਾਰ, ਕਿਸਾਨਾਂ ਨੇ ਦੁੱਧ, ਫਲ ਸਬਜ਼ੀਆਂ ਨੂੰ ਸੜਕਾਂ ਉੱਤੇ ਸੁੱਟਿਆ

ਕਰਜ਼ ਮੁਆਫੀ ਤੋਂ ਮੁੱਕਰੀ ਮਹਾਰਾਸ਼ਟਰ ਸਰਕਾਰ, ਕਿਸਾਨਾਂ ਨੇ ਦੁੱਧ, ਫਲ ਸਬਜ਼ੀਆਂ ਨੂੰ ਸੜਕਾਂ ਉੱਤੇ ਸੁੱਟਿਆ

ਕਰਜ਼ ਮੁਆਫੀ ਤੋਂ ਮੁੱਕਰੀ ਮਹਾਰਾਸ਼ਟਰ ਸਰਕਾਰ, ਕਿਸਾਨਾਂ ਨੇ ਦੁੱਧ, ਫਲ ਸਬਜ਼ੀਆਂ ਨੂੰ ਸੜਕਾਂ ਉੱਤੇ ਸੁੱਟਿਆ
June 02
21:11 2017


ਮੁੰਬਈ, 2 ਜੂਨ (ਪੰਜਾਬ ਮੇਲ)- ਮਹਾਰਾਸ਼ਟਰ ਸਰਕਾਰ ਵੱਲੋਂ ਕਿਸਾਨਾਂ ਦਾ ਕਰਜ਼ ਮੁਆਫ਼ ਕਰਨ ਤੋਂ ਸਾਫ਼ ਇਨਕਾਰ ਕਰਨ ਦੇਣ ਦੇ ਵਿਰੋਧ ਵਿੱਚ ਕਿਸਾਨ ਸੜਕਾਂ ‘ਤੇ ਆ ਗਏ ਹਨ। ਗ਼ੁੱਸੇ ਵਿੱਚ ਆਏ ਕਿਸਾਨਾਂ ਨੇ ਖੇਤੀ ਨਾਲ ਜੁੜੇ ਉਤਪਾਦਾਂ ਦੇ ਟਰੱਕਾਂ ਵਿੱਚੋਂ ਸਾਮਾਨ ਕੱਢ ਸੜਕਾਂ ‘ਤੇ ਸੁੱਟ ਦਿੱਤਾ। ਮਹਾਰਾਸ਼ਟਰ ਦੇ ਕਰਜ਼ ਮੁਆਫ਼ੀ ਲਈ 1.34 ਲੱਖ ਕਰੋੜ ਰੁਪਏ ਦੀ ਜ਼ਰੂਰਤ ਹੈ। ਸੀਐਮ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਇੰਨੀ ਤਾਂ ਸਰਕਾਰ ਦੀ ਆਮਦਨ ਵੀ ਨਹੀਂ।
ਦੂਜੇ ਪਾਸੇ ਕਿਸਾਨ ਪੂਰਾ ਕਰਜ਼ ਮੁਆਫ਼ੀ ਦੀ ਮੰਗ ਉੱਤੇ ਅੜੇ ਹੋਏ ਹਨ। ਕਿਸਾਨ ਵੱਖ-ਵੱਖ ਜਗ੍ਹਾ ਉੱਤੇ ਆਪਣਾ ਪ੍ਰਦਰਸ਼ਨ ਕਰ ਰਹੇ ਹਨ। ਕਿਤੇ ਭਜਨ ਗਾਏ ਜਾ ਰਹੇ ਹਨ ਤੇ ਕਿਤੇ ਦੁੱਧ, ਫਲ ਸਬਜ਼ੀਆਂ ਨੂੰ ਸੜਕਾਂ ਉੱਤੇ ਸੁੱਟਿਆ ਜਾ ਰਿਹਾ ਹੈ। ਕਈ ਸਥਾਨਾਂ ਉੱਤੇ ਕਿਸਾਨਾਂ ਨੇ ਹਿੰਸਕ ਪ੍ਰਦਰਸ਼ਨ ਵੀ ਕੀਤਾ। ਕਿਸਾਨਾਂ ਦੀ ਇਸ ਹੜਤਾਲ ਵਿੱਚ ਦੁੱਧ ਉਤਪਾਦਕ ਵੀ ਸ਼ਾਮਲ ਹਨ। ਅਨੁਮਾਨ ਮੁਤਾਬਕ ਰਾਜ ਦੇ ਤਕਰੀਬਨ 80 ਫ਼ੀਸਦੀ ਕਿਸਾਨ ਹੜਤਾਲ ਵਿੱਚ ਸ਼ਾਮਲ ਹਨ।
ਕਿਸਾਨਾਂ ਦੀ ਮੰਗ ਕੀ ਹੈ?
ਕਿਸਾਨਾਂ ਦੀ ਮੰਗ ਹੈ ਕਿ ਉਨ੍ਹਾਂ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ। ਸੁਆਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕੀਤੀਆਂ ਜਾਣ। ਕਮਿਸ਼ਨ ਦੀਆਂ ਸਿਫ਼ਾਰਸ਼ਾਂ ਵਿੱਚ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦੀ ਲਾਗਤ ਤੋਂ ਡੇਢ ਗੁਣਾ ਜ਼ਿਆਦਾ ਦੇਣ ਤੇ ਫ਼ਸਲ ਮੁੱਲ ਤੋਂ 50 ਫ਼ੀਸਦੀ ਜ਼ਿਆਦਾ ਘੱਟੋ-ਘੱਟ ਸਮਰਥਨ ਮੁੱਲ ਦੇਣ ਵਰਗੀਆਂ ਸਿਫ਼ਾਰਸ਼ਾਂ ਸ਼ਾਮਲ ਹਨ। ਕਿਸਾਨਾਂ ਨੇ ਬਿਨਾ ਵਿਆਜ ਖੇਤੀ ਲਈ ਕਰਜ਼ ਮੁਆਫ਼ੀ ਚਾਹੁੰਦੇ ਹਨ। 60 ਸਾਲ ਦੇ ਕਿਸਾਨਾਂ ਲਈ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ ਤੇ ਦੁੱਧ ਦੀ ਕੀਮਤ 50 ਰੁਪਏ ਪ੍ਰਤੀ ਲੀਟਰ ਮਿਲੇ।
ਸਰਕਾਰ ਕੀ ਚਾਹੁੰਦੀ ਹੈ? ਕਿਸਾਨਾਂ ਦੀਆਂ ਇਨ੍ਹਾਂ ਮੰਗਾਂ ਦੇ ਬਾਅਦ ਰਾਜ ਦੇ ਦੇਵੇਂਦਰ ਫਡਨਵੀਸ ਸਰਕਾਰ ਲਈ ਕਈ ਚੁਨੌਤੀਆਂ ਸਾਹਮਣੇ ਆ ਗਈਆਂ ਹਨ। ਸਭ ਤੋਂ ਵੱਡੀ ਚੁਨੌਤੀ ਹੈ ਕਰਜ਼ ਮੁਆਫ਼ੀ ਲਈ ਪੈਸਿਆਂ ਦਾ ਇੰਤਜ਼ਾਮ ਕਰਨਾ। ਕੇਂਦਰ ਸਰਕਾਰ ਪਹਿਲਾਂ ਹੀ ਮਦਦ ਤੋਂ ਇਨਕਾਰ ਕਰ ਚੁੱਕੀ ਹੈ। ਮਹਾਰਾਸ਼ਟਰ ਵਿੱਚ ਕੁੱਲ 1 ਕਰੋੜ 36 ਲੱਖ ਕਿਸਾਨ ਹਨ। ਇਨ੍ਹਾਂ ਕਿਸਾਨਾਂ ਦਾ ਕੁੱਲ ਕਰਜ਼ ਇੱਕ ਲੱਖ 14 ਹਜ਼ਾਰ ਕਰੋੜ ਰੁਪਏ ਹੈ। ਜਦੋਂਕਿ ਰਾਜ ਸਰਕਾਰ ਸਿਰਫ਼ 31 ਲੱਖ ਕਿਸਾਨਾਂ ਦਾ 30 ਹਜ਼ਾਰ 500 ਕਰੋੜ ਰੁਪਏ ਕਰਜ਼ ਮੁਆਫ਼ ਕਰਨ ਦਾ ਵਿਚਾਰ ਕਰ ਰਹੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article