PUNJABMAILUSA.COM

ਕਰਤਰਾਪੁਰ ਲਾਂਘਾ : ਭਾਰਤ ਤੇ ਪਾਕਿਸਤਾਨ ਵੱਲੋਂ ਸ਼ਰਤਾਂ ਤੈਅ, ਪਾਸਪੋਰਟ ਲਾਜ਼ਮੀ

ਕਰਤਰਾਪੁਰ ਲਾਂਘਾ : ਭਾਰਤ ਤੇ ਪਾਕਿਸਤਾਨ ਵੱਲੋਂ ਸ਼ਰਤਾਂ ਤੈਅ, ਪਾਸਪੋਰਟ ਲਾਜ਼ਮੀ

ਕਰਤਰਾਪੁਰ ਲਾਂਘਾ : ਭਾਰਤ ਤੇ ਪਾਕਿਸਤਾਨ ਵੱਲੋਂ ਸ਼ਰਤਾਂ ਤੈਅ, ਪਾਸਪੋਰਟ ਲਾਜ਼ਮੀ
March 14
22:57 2019

ਅੰਮ੍ਰਿਤਸਰ, 14 ਮਾਰਚ (ਪੰਜਾਬ ਮੇਲ)-ਕਰਤਾਰਪੁਰ ਸਾਹਿਬ ਲਾਂਘੇ ਲਈ ਭਾਰਤ ਤੇ ਪਾਕਿਸਤਾਨ ਦਰਮਿਆਨ ਵੀਰਵਾਰ ਨੂੰ ਪਲੇਠੀ ਬੈਠਕ ਹੋਈ। ਅਟਾਰੀ ਕੌਮਾਂਤਰੀ ਸਰਹੱਦ ‘ਤੇ ਹੋਈ ਬੈਠਕ ਵਿੱਚ ਦੋਵੇਂ ਦੇਸ਼ਾਂ ਦੇ ਆਹਲਾ ਅਧਿਕਾਰੀ ਸ਼ਾਮਲ ਹੋਏ, ਜਿੱਥੇ ਉਨ੍ਹਾਂ ਇੱਕ ਦੂਜੇ ਨਾਲ ਲਾਂਘੇ ਦੇ ਵੇਰਵੇ ਸਾਂਝੇ ਕੀਤੇ ਹਨ ਤੇ ਨਾਲ ਪਾਕਿਸਤਾਨ ਕੋਲ ਹੀ ਸ਼ਰਧਾਲੂਆਂ ਦੀਆਂ ਕੁਝ ਸ਼ਰਤਾਂ ਵੀ ਰੱਖੀਆਂ ਹਨ। ਭਾਰਤ ਨੇ ਪਾਕਿਸਤਾਨ ਨੂੰ ਕਿਹਾ ਹੈ ਕਿ ਇੱਕ ਦਿਨ ਵਿੱਚ ਘੱਟੋ-ਘੱਟ 5,000 ਸ਼ਰਧਾਲੂਆਂ ਦੇ ਜਾਣ ਦੀ ਖੁੱਲ੍ਹ ਹੋਣੀ ਚਾਹੀਦੀ ਹੈ। ਤਿਓਹਾਰਾਂ ਜਾਂ ਹੋਰਨਾਂ ਇਤਿਹਾਸਕ ਦਿਹਾੜਿਆਂ ਮੌਕੇ ਇਹ ਗਿਣਤੀ 10,000 ਤਕ ਹੋਣੀ ਚਾਹੀਦੀ ਹੈ। ਭਾਰਤ ਸਾਢੇ ਕੁ ਚਾਰ ਕਿਲੋਮੀਟਰ ਲੰਮਾ ਲਾਂਘਾ ਬਣਾਏਗਾ, ਜਿਸ ਵਿੱਚ ਆਧੁਨਿਕ ਯਾਤਰੀ ਟਰਮੀਨਲ ਵੀ ਸ਼ਾਮਲ ਹੋਵੇਗਾ।
ਪਾਕਿਸਤਾਨ ਵਿੱਚ ਦਾਖ਼ਲ ਹੋਣ ਤੋਂ ਪਹਿਲਾਂ ਭਾਰਤ ਵਿੱਚ ਸ਼ਰਧਾਲੂਆਂ ਨੂੰ ਕਈ ਪ੍ਰਕਿਰਿਆਰਾਵਾਂ ਵਿੱਚੋਂ ਗੁਜ਼ਰਨਾ ਪਵੇਗਾ। ਹਾਲਾਂਕਿ, ਭਾਰਤ ਨੇ ਸ਼ਰਧਾਲੂਆਂ ਨੂੰ ਵੀਜ਼ਾ ਤੋਂ ਛੋਟ ਦੇਣ ਦੀ ਅਪੀਲ ਕੀਤੀ ਹੈ, ਜਿਸ ਤੋਂ ਛੋਟ ਮਿਲ ਸਕਦੀ ਹੈ ਪਰ ਫਿਰ ਵੀ ਪਾਸਪੋਰਟ ਲਾਜ਼ਮੀ ਹੋਵੇਗਾ। ਇਸ ਬਾਰੇ ਅੰਤਮ ਫੈਸਲਾ ਅਗਲੀਆਂ ਬੈਠਕਾਂ ਵਿੱਚ ਤੈਅ ਹੋ ਸਕਦਾ ਹੈ।
ਪਾਕਿਸਤਾਨ ਸ਼ਰਧਾਲੂਆਂ ਨੂੰ ਆਪਣੇ ਹਿੱਸੇ ਟ੍ਰਾਂਸਪੋਰਟ ਸਹੂਲਤਾਂ ਦੇਵੇਗਾ, ਪਰ ਜੇਕਰ ਸ਼ਰਧਾਲੂ ਚਾਹੁੰਣ ਤਾਂ ਉਹ ਪੈਦਲ ਵੀ ਗੁਰਦੁਆਰੇ ਤਕ ਪਹੁੰਚ ਸਕਦੇ ਹਨ। ਇਹ ਸ਼ਰਤ ਭਾਰਤ ਨੇ ਪਾਕਿਸਤਾਨ ਕੋਲ ਰੱਖੀ ਹੈ। ਹਾਲੇ ਇਸ ‘ਤੇ ਅੰਤਮ ਫੈਸਲਾ ਹੋਣਾ ਬਾਕੀ ਹੈ। ਹਾਲਾਂਕਿ, ਜੋ ਭਾਰਤੀ ਸ਼ਰਧਾਲੂ ਸਵੇਰੇ ਕਰਤਾਰਪੁਰ ਸਾਹਿਬ ਲਈ ਜਾਣਗੇ, ਉਨ੍ਹਾਂ ਨੂੰ ਸ਼ਾਮ ਨੂੰ ਵਾਪਸ ਦੇਸ਼ ਪਰਤਣਾ ਲਾਜ਼ਮੀ ਹੋਵੇਗਾ।
ਬੈਠਕ ਮਗਰੋਂ ਭਾਰਤੀ ਅਧਿਕਾਰੀਆਂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪਾਕਿਸਤਾਨ ਨੇ ਉਨ੍ਹਾਂ ਨੂੰ ਯਕੀਨ ਦਿਵਾਇਆ ਹੈ ਕਿ ਉਹ ਆਪਣੇ ਦੇਸ਼ ਦੀ ਜ਼ਮੀਨ ਨੂੰ ਭਾਰਤ ਵਿਰੋਧੀ ਗਤੀਵਿਧੀਆਂ ਲਈ ਨਹੀਂ ਵਰਤਣ ਦੇਵੇਗਾ, ਜਿਵੇਂ ਕਿ 2020 ਰੈਫਰੰਡਮ। ਅਧਿਕਾਰੀਆਂ ਨੇ ਦੱਸਿਆ ਕਿ ਇਸੇ ਸਬੰਧ ਵਿੱਚ ਹੁਣ ਉਹ ਦੋ ਅਪਰੈਲ ਨੂੰ ਪਾਕਿਸਤਾਨ ਵਾਲੇ ਪਾਸੇ ਵਾਹਗਾ ਸਰਹੱਦ ‘ਤੇ ਬੈਠਕ ਹੋਵੇਗੀ।
ਭਾਰਤੀ ਅਧਿਕਾਰੀਆਂ ਨੇ ਕਿਹਾ ਕਿ ਇਸ ਬੈਠਕ ਨੂੰ ਪਾਕਿਸਤਾਨ ਨਾਲ ਸ਼ਾਂਤੀ-ਵਾਰਤਾ ਦਾ ਸ਼ੁਰੂ ਹੋਣਾ ਨਾ ਸਮਝਿਆ ਜਾਵੇ। ਜੇਕਰ ਦੋਵੇਂ ਦੇਸ਼ ਹੋਰਨਾਂ ਮੁੱਦਿਆਂ ਨੂੰ ਵਿਚਾਰਨਾ ਨਹੀਂ ਚਾਹੁੰਦੇ ਤਾਂ ਕੋਈ ਗੱਲ ਨਹੀਂ, ਹੋ ਸਕਦਾ ਹੈ ਆਉਂਦੇ ਸਮੇਂ ਵਿੱਚ ਦੋਵੇਂ ਦੇਸ਼ ਗੁਰੂ ਨਾਨਕ ਦੇਵ ਦੇ ਸਰਬ-ਸਾਂਝੀਵਾਲਤਾ ਦੇ ਫਲਸਫੇ ਤੋਂ ਸੇਧ ਲੈਂਦਿਆਂ ਗਲਿਆਰਾ ਉਸਾਰਦੇ ਹੋਏ ਹੌਲੀ-ਹੌਲੀ ਗੱਲਬਾਤ ਦੇ ਰਾਹੇ ਪੈ ਜਾਣ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਚੋਣਾਂ ਵਿਚ ਰੂਸੀ ਦਖ਼ਲ ਦੇ ਦੋਸ਼ਾਂ ਤੋਂ ਹੋਏ ਮੁਕਤ

ਟਰੰਪ ਚੋਣਾਂ ਵਿਚ ਰੂਸੀ ਦਖ਼ਲ ਦੇ ਦੋਸ਼ਾਂ ਤੋਂ ਹੋਏ ਮੁਕਤ

Read Full Article
    2018 ਦੌਰਾਨ ਅਮਰੀਕਾ ‘ਚ 1.58 ਲੱਖ ਪ੍ਰਵਾਸੀ ਲਏ ਗਏ ਹਿਰਾਸਤ ਵਿਚ

2018 ਦੌਰਾਨ ਅਮਰੀਕਾ ‘ਚ 1.58 ਲੱਖ ਪ੍ਰਵਾਸੀ ਲਏ ਗਏ ਹਿਰਾਸਤ ਵਿਚ

Read Full Article
    ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

Read Full Article
    ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

Read Full Article
    ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

Read Full Article
    ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

Read Full Article
    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

Read Full Article
    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

Read Full Article
    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

Read Full Article
    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

Read Full Article
    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

Read Full Article
    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

Read Full Article
    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

Read Full Article
    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

Read Full Article
    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

Read Full Article