PUNJABMAILUSA.COM

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

 Breaking News

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ
July 17
10:25 2019

-ਗੁਰਜਤਿੰਦਰ ਸਿੰਘ ਰੰਧਾਵਾ, ਸੈਕਰਾਮੈਂਟੋ, ਕੈਲੀਫੋਰਨੀਆ 916-320-9444
ਪਿਛਲੇ ਸਾਲ ਪਾਕਿਸਤਾਨ ਵਿਚਲੇ ਸਿੱਖ ਗੁਰਧਾਮ ਕਰਤਾਰਪੁਰ ਸਾਹਿਬ ਦੇ ਗੁਰਦੁਆਰਾ ਸਾਹਿਬ ਦੇ ਖੁੱਲ੍ਹੇ ਦਰਸ਼ਨ-ਦੀਦਾਰ ਕਰਨ ਲਈ ਭਾਰਤ ਅਤੇ ਪਾਕਿਸਤਾਨ ਵੱਲੋਂ ਲਾਂਘਾ ਦੇਣ ਦਾ ਸ਼ੁਰੂ ਕੀਤਾ ਗਿਆ ਯਤਨ ਆਖਰ ਸਫਲਤਾ ਦੇ ਨੇੜੇ ਪੁੱਜ ਗਿਆ ਹੈ। ਬੀਤੇ ਹਫਤੇ ਦੋਵਾਂ ਦੇਸ਼ਾਂ ਦੇ ਉੱਚ ਅਧਿਕਾਰੀਆਂ ਵਿਚਕਾਰ ਅਟਾਰੀ-ਵਾਹਗਾ ਸਰਹੱਦ ਉਪਰ ਪਾਕਿਸਤਾਨ ਵਾਲੇ ਪਾਸੇ ਹੋਈ ਉੱਚ ਪੱਧਰੀ ਮੀਟਿੰਗ ਵਿਚ ਫੈਸਲਾ ਕੀਤਾ ਗਿਆ ਹੈ ਕਿ ਇਸ ਲਾਂਘੇ ਰਾਹੀਂ ਹਰ ਰੋਜ਼ 5 ਹਜ਼ਾਰ ਸ਼ਰਧਾਲੂ ਬਿਨਾਂ ਵੀਜ਼ਾ/ਪਾਸਪੋਰਟ ਦਰਸ਼ਨਾਂ ਲਈ ਜਾ ਸਕਣਗੇ। ਦਰਸ਼ਨਾਂ ਲਈ ਜਾਣ ਵਾਲੇ ਲੋਕਾਂ ਵਿਚ ਸਿਰਫ ਸਿੱਖ ਹੀ ਨਹੀਂ, ਸਗੋਂ ਸਭ ਧਰਮਾਂ ਤੇ ਵਰਗਾਂ ਦੇ ਲੋਕਾਂ ਨੂੰ ਗੁਰਦੁਆਰਾ ਸਾਹਿਬ ਦੇ ਖੁੱਲ੍ਹੇ ਦਰਸ਼ਨ-ਦੀਦਾਰ ਕਰਨ ਦਾ ਵੀ ਮੌਕਾ ਮਿਲੇਗਾ। ਇਸੇ ਤਰ੍ਹਾਂ ਉੱਚ ਪੱਧਰੀ ਮੀਟਿੰਗ ਨੇ ਇਹ ਵੀ ਫੈਸਲਾ ਕੀਤਾ ਹੈ ਕਿ ਵਿਦੇਸ਼ਾਂ ਵਿਚ ਵਸੇ ਭਾਰਤੀ ਨਾਗਰਿਕ ਵੀ ਆਪਣੀ ਪਛਾਣ ਦਿਖਾ ਕੇ ਇਸ ਲਾਂਘੇ ਰਾਹੀਂ ਬਿਨਾਂ ਪਾਸਪੋਰਟ/ਵੀਜ਼ੇ ਦਰਸ਼ਨਾਂ ਲਈ ਜਾ ਸਕਣਗੇ। ਮੀਟਿੰਗ ਤੋਂ ਬਾਅਦ ਉੱਚ ਅਧਿਕਾਰੀਆਂ ਨੇ ਦਾਅਵਾ ਕੀਤਾ ਹੈ ਕਿ ਲਾਂਘਾ ਖੋਲ੍ਹਣ ਲਈ ਦੋਹਾਂ ਧਿਰਾਂ ਵਿਚਕਾਰ 80 ਫੀਸਦੀ ਤੋਂ ਵਧੇਰੇ ਮਾਮਲੇ ਨਿਪਟਾ ਲਏ ਗਏ ਹਨ ਅਤੇ ਜਿਨ੍ਹਾਂ ਮਾਮਲਿਆਂ ਬਾਰੇ ਰਸਮੀ ਫੈਸਲਾ ਲੈਣਾ ਬਾਕੀ ਰਹਿ ਗਿਆ ਹੈ, ਉਹ ਆਉਣ ਵਾਲੇ ਦਿਨਾਂ ਵਿਚ ਮੁੜ ਮੀਟਿੰਗ ਕਰਕੇ ਹੱਲ ਕਰ ਲਿਆ ਜਾਵੇਗਾ। ਸਭ ਤੋਂ ਅਹਿਮ ਤੇ ਵੱਡੀ ਗੱਲ ਇਹ ਹੈ ਕਿ ਇਹ ਮੀਟਿੰਗ ਬੜੇ ਖੁੱਲ੍ਹਦਿਲੇ ਅਤੇ ਖੁਸ਼ਗਵਾਰ ਮਾਹੌਲ ਵਿਚ ਹੋਈ ਹੈ। ਮੀਟਿੰਗ ਦਾ ਮਾਹੌਲ ਖੁਸ਼ਗਵਾਰ ਬਣਾਉਣ ਲਈ ਪਾਕਿਸਤਾਨ ਸਰਕਾਰ ਨੇ ਝਗੜੇ ਵਾਲੇ ਮਸਲੇ ਨੂੰ ਦੂਰ ਕਰਦਿਆਂ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 10 ਮੈਂਬਰਾਂ ਨੂੰ ਬਦਲ ਕੇ ਨਵੀਂ ਕਮੇਟੀ ਬਣਾ ਦਿੱਤੀ ਗਈ ਹੈ। ਭਾਰਤ ਸਰਕਾਰ ਪਹਿਲੀ ਕਮੇਟੀ ਵਿਚ ਸ਼ਾਮਲ ਇਕ ਮੈਂਬਰ ਉਪਰ ਇਤਰਾਜ਼ ਉਠਾ ਰਹੀ ਸੀ। ਭਾਰਤ ਸਰਕਾਰ ਦਾ ਇਤਰਾਜ਼ ਸੀ ਉਹ ਪਾਕਿਸਤਾਨ ਅੰਦਰ ਭਾਰਤ ਵਿਰੋਧੀ ਖਾਲਿਸਤਾਨੀ ਸਮਰੱਥਕਾਂ ਦੀ ਰਹਿਨੁਮਾਈ ਕਰਨ ਵਾਲਾ ਹੈ। ਪਾਕਿਸਤਾਨ ਸਰਕਾਰ ਵੱਲੋਂ ਇਹ ਕਮੇਟੀ ਭੰਗ ਕਰਕੇ ਨਵੇਂ ਮੈਂਬਰਾਂ ਦਾ ਐਲਾਨ ਕਰਨ ਨਾਲ ਭਾਰਤ ਸਰਕਾਰ ਦਾ ਸਖ਼ਤ ਇਤਰਾਜ਼ ਵਾਲਾ ਮਸਲਾ ਨਰਮ ਪੈ ਗਿਆ ਹੈ। ਲੱਗਦਾ ਹੈ ਕਿ ਪਾਕਿਸਤਾਨ ਨੇ ਗੁਆਂਢੀ ਮੁਲਕ ਭਾਰਤ ਨਾਲ ਸੰਬੰਧ ਸੁਧਾਰਨ ਅਤੇ ਅਮਨ-ਦੋਸਤੀ ਕਾਇਮ ਕਰਨ ਲਈ ਭਾਰਤ ਵੱਲੋਂ ਉਠਾਏ ਜਾਂਦੇ ਇਤਰਾਜ਼ਾਂ ਨੂੰ ਦੂਰ ਕਰਨਾ ਸ਼ੁਰੂ ਕਰ ਦਿੱਤਾ ਹੈ। ਪਾਕਿਸਤਾਨ ਵੱਲੋਂ ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਸ ਨੇ ਦੇਸ਼ ਅੰਦਰ ਭਾਰਤ ਅੰਦਰ ਗੜਬੜ ਫੈਲਾਉਣ ਵਾਲੇ ਦਹਿਸ਼ਤਗਰਦ ਸੰਗਠਨਾਂ ਦੇ ਸਿਖਲਾਈ ਕੈਂਪ ਵੀ ਬੰਦ ਕਰਵਾ ਦਿੱਤੇ ਹਨ। ਹੁਣ ਕਰਤਾਰਪੁਰ ਲਾਂਘੇ ਬਾਰੇ ਸਰਕਾਰੀ ਅਧਿਕਾਰੀਆਂ ਦੀ ਉੱਚ ਪੱਧਰੀ ਮੀਟਿੰਗ ਤੋਂ ਪਹਿਲਾਂ ਪਾਕਿਸਤਾਨ ਗੁਰਦੁਆਰਾ ਕਮੇਟੀ ਦੇ ਮੈਂਬਰ ਬਦਲ ਦੇਣ ਨੇ ਸੰਕੇਤ ਦਿੱਤਾ ਹੈ ਕਿ ਉਹ ਜਿੱਥੇ ਕਰਤਾਰਪੁਰ ਲਾਂਘੇ ਨੂੰ ਪ੍ਰਕਾਸ਼ ਦਿਵਸ ਤੋਂ ਪਹਿਲਾਂ ਮੁਕੰਮਲ ਕਰ ਰਹੀ ਹੈ, ਉਥੇ ਭਾਰਤ ਨਾਲ ਚੰਗੇ ਸੰਬੰਧਾਂ ਲਈ ਵੀ ਯਤਨਸ਼ੀਲ ਹੈ। ਉਂਝ ਤਾਂ ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ਵਿਚ ਜਾਣ ਸਮੇਂ ਜਦ ਉਥੋਂ ਦੀਆਂ ਫੌਜਾਂ ਦੇ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਦਾ ਭਰੋਸਾ ਦਿੱਤਾ ਸੀ, ਤਾਂ ਉਸੇ ਸਮੇਂ ਤੋਂ ਦੁਨੀਆਂ ਭਰ ਵਿਚ ਵਸੇ ਸਿੱਖਾਂ ਅਤੇ ਦੋਵਾਂ ਦੇਸ਼ਾਂ ਅੰਦਰ ਅਮਨ-ਦੋਸਤੀ ਦੀ ਤਾਂਘ ਰੱਖਣ ਵਾਲੇ ਲੋਕਾਂ ਨੇ ਇਹ ਆਸ ਪ੍ਰਗਟ ਕਰਨੀ ਸ਼ੁਰੂ ਕਰ ਦਿੱਤੀ ਸੀ ਕਿ ਦੁਨੀਆਂ ‘ਚ ਸਰਬੱਤ ਦੇ ਭਲੇ ਅਤੇ ਮਨੁੱਖੀ ਏਕੇ ਦਾ ਹੋਕਾ ਦੇਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਸਮਾਗਮਾਂ ਮੌਕੇ ਹੋਈ ਇਹ ਸ਼ੁਰੂਆਤ ਦੋਵਾਂ ਦੇਸ਼ਾਂ ਦਰਮਿਆਨ ਕੁੜੱਤਣ ਖਤਮ ਕਰਨ ਅਤੇ ਆਪਸੀ ਸਮਝਦਾਰੀ ਨੂੰ ਅੱਗੇ ਤੋਰਦਿਆਂ ਅਮਨ-ਦੋਸਤੀ ਦਾ ਰਾਹ ਖੋਲ੍ਹੇਗੀ। ਦੋਵਾਂ ਦੇਸ਼ਾਂ ਦਰਮਿਆਨ ਅਜੇ ਵੀ ਬੜੇ ਸ਼ੰਕੇ, ਤੌਖਲੇ ਅਤੇ ਸਮੱਸਿਆਵਾਂ ਬਰਕਰਾਰ ਹਨ। ਪਰ ਇਨ੍ਹਾਂ ਦੇ ਬਾਵਜੂਦ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਬਣ ਰਹੀ ਆਪਸੀ ਸਹਿਮਤੀ ਦੋਵਾਂ ਦੇਸ਼ਾਂ ਵਿਚ ਬਣੇ ਤਣਾਅਪੂਰਨ ਸੰਬੰਧਾਂ ਉਪਰ ਠੰਡਾ ਛਿੜਕਣ ਵਾਲੀ ਗੱਲ ਹੈ। ਕਰਤਾਰਪੁਰ ਲਾਂਘਾ ਆਰਥਿਕ ਅਤੇ ਦੂਰ-ਰੱਸ ਪ੍ਰਭਾਵ ਪਾਉਣ ਵਾਲਾ ਕਦਮ ਹੈ। ਇਸ ਲਾਂਘੇ ਦੇ ਰਹਿੰਦਿਆਂ ਜਦ ਕਦੇ ਵੀ ਦੋਵਾਂ ਦੇਸ਼ਾਂ ਵਿਚਕਾਰ ਤਣਾਅ ਅਤੇ ਟਕਰਾਅ ਦੀ ਸਥਿਤੀ ਬਣੇਗੀ, ਤਾਂ ਇਹ ਮਾਮਲਾ ਖੁਦ-ਬ-ਖੁਦ ਹੀ ਦੋਵਾਂ ਧਿਰਾਂ ਨੂੰ ਕਿਤੇ ਨਾ ਕਿਤੇ ਆ ਕੇ ਆਪਸੀ ਮੇਲਜੋਲ ਅਤੇ ਮੌਕਾ ਪ੍ਰਦਾਨ ਕਰਦਾ ਰਹੇਗਾ।
ਕਰਤਾਰਪੁਰ ਲਾਂਘੇ ਬਾਰੇ ਮੀਟਿੰਗ ਵਿਚ ਦੋਵਾਂ ਧਿਰਾਂ ਨੇ ਇਸ ਗੱਲ ਉਪਰ ਪਹਿਰਾ ਦਿੱਤਾ ਹੈ ਕਿ ਨਵੰਬਰ ਦੇ ਪਹਿਲੇ ਹਫਤੇ ਗੁਰਪੁਰਬ ਦੇ ਸਮਾਗਮ ਸ਼ੁਰੂ ਹੋਣ ਤੋਂ ਪਹਿਲਾਂ ਇਹ ਲਾਂਘਾ ਖੋਲ੍ਹ ਦਿੱਤਾ ਜਾਵੇਗਾ। ਭਾਰਤ ਸਰਕਾਰ ਦਾ ਕਹਿਣਾ ਹੈ ਕਿ ਗੁਰਦਾਸਪੁਰ, ਅੰਮ੍ਰਿਤਸਰ ਸੜਕ ਨੂੰ ਕੌਮਾਂਤਰੀ ਸਰਹੱਦ ਉੱਤੇ ਗੁਰਦੁਆਰਾ ਕਰਤਾਰਪੁਰ ਸਾਹਿਬ ਨਾਲ ਜੋੜਨ ਲਈ ਬਣ ਰਿਹਾ ਚਹੁੰ-ਮਾਰਗੀ ਰਾਜ ਮਾਰਗ 30 ਸਤੰਬਰ ਤੱਕ ਬਣ ਕੇ ਤਿਆਰ ਹੋ ਜਾਵੇਗਾ। ਅਧਿਕਾਰੀਆਂ ਦਾ ਦਾਅਵਾ ਹੈ ਕਿ ਇਸ ਪ੍ਰਾਜੈਕਟ ਦਾ ਅੱਧਾ ਕੰਮ ਸਿਰੇ ਚੜ੍ਹ ਚੁੱਕਿਆ ਹੈ ਅਤੇ ਬਾਕੀ ਉਪਰ ਬੜੇ ਤੇਜ਼ੀ ਨਾਲ ਉਸਾਰੀ ਦਾ ਕੰਮ ਚੱਲ ਰਿਹਾ ਹੈ। ਇਸ 4.19 ਕਿਲੋਮੀਟਰ ਲੰਬੇ ਰਾਜ ਮਾਰਗ ਉਪਰ 120 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸੇ ਤਰ੍ਹਾਂ ਪਾਕਿਸਤਾਨ ਸਰਕਾਰ ਨੇ ਵੀ ਦੱਸਿਆ ਕਿ ਉਧਰਲੇ ਪਾਸੇ ਗੁਰਦੁਆਰਾ ਸਾਹਿਬ ਨੂੰ ਨਵਿਆਉਣ, ਆਲੇ-ਦੁਆਲੇ ਨੂੰ ਸਾਫ-ਸੁਥਰਾ ਬਣਾਉਣ, ਦਰਸ਼ਨਾਂ ਲਈ ਜਾਣ ਵਾਲੀ ਸੰਗਤ ਲਈ ਲੰਗਰ, ਦਵਾਈਆਂ ਅਤੇ ਹੋਰ ਕਈ ਕਿਸਮ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਗੁਰਦੁਆਰਾ ਸਾਹਿਬ ਦੇ ਆਲੇ-ਦੁਆਲੇ ਗੁਰੂ ਨਾਨਕ ਦੇਵ ਜੀ ਦੇ ਸਮੇਂ ਵੇਲੇ ਦਾ ਬਾਗਬਾਨੀ ਅਤੇ ਖੇਤੀ ਦਾ ਮਾਹੌਲ ਵੀ ਪੈਦਾ ਕੀਤਾ ਜਾ ਰਿਹਾ ਹੈ। ਸਿੱਖਾਂ ਦੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਦੁਨੀਆਂ ਦੇ ਵੱਡੇ ਹਿੱਸੇ ਵਿਚ ਉਦਾਸੀਆਂ (ਵਿਚਾਰ-ਵਟਾਂਦਰੇ) ਤੋਂ ਬਾਅਦ ਆਪਣੇ ਜੀਵਨ ਦੇ ਆਖਰੀ 17-18 ਸਾਲ ਇਥੇ ਹੀ ਬਿਤਾਏ ਸਨ। ਇਸ ਜਗ੍ਹਾ ਉਪਰ ਹੀ ਉਨ੍ਹਾਂ ਨੇ ‘ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ’ ਦਾ ਮਨੁੱਖੀ ਤੇ ਸਮਾਜਿਕ ਬਰਾਬਰੀ ਵਾਲਾ ਉਪਦੇਸ਼ ਦਿੱਤਾ ਸੀ। ਇਸੇ ਕਾਰਨ ਸ੍ਰੀ ਕਰਤਾਰਪੁਰ ਸਾਹਿਬ ਦੇ ਇਸ ਅਸਥਾਨ ਦਾ ਸਿੱਖੀ ਅੰਦਰ ਵੱਡਾ ਮਹੱਤਵ ਹੈ ਅਤੇ ਦੇਸ਼ ਦੀ ਵੰਡ ਤੋਂ ਬਾਅਦ ਇਹ ਗੁਰਦੁਆਰਾ ਸਾਹਿਬ ਪਾਕਿਸਤਾਨ ਵਿਚ ਚਲੇ ਜਾਣ ਤੋਂ ਬਾਅਦ ਸਿੱਖ ਲਗਾਤਾਰ ਇਸ ਗੁਰਦੁਆਰਾ ਸਾਹਿਬ ਦੇ ਖੁੱਲ੍ਹੇ ਦਰਸ਼ਨ-ਦੀਦਾਰ ਲਈ ਮੰਗ ਕਰਦੇ ਆ ਰਹੇ ਸਨ। ਇਹ ਗੁਰਦੁਆਰਾ ਸਾਹਿਬ ਡੇਰਾ ਬਾਬਾ ਨਾਨਕ ਨੇੜੇ ਕੌਮਾਂਤਰੀ ਸਰਹੱਦ ਤੋਂ ਸਿਰਫ ਚਾਰ ਕਿਲੋਮੀਟਰ ਦੀ ਵਿੱਥ ‘ਤੇ ਪੈਂਦਾ ਹੈ ਅਤੇ ਇਸ ਤੋਂ ਪਹਿਲਾਂ ਸਿੱਖ ਅਤੇ ਹੋਰ ਸ਼ਰਧਾਲੂ ਸਰਹੱਦ ‘ਤੇ ਇਕ ਥੜ੍ਹੇ ਉਪਰ ਲੱਗੀ ਦੂਰਬੀਨ ਰਾਹੀਂ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਦੇ ਸਨ।
ਭਾਰਤ ਸਰਕਾਰ ਨੇ ਦੋਵਾਂ ਦੇਸ਼ਾਂ ਵਿਚਕਾਰਲੀ ਅਧਿਕਾਰੀਆਂ ਦੀ ਮੀਟਿੰਗ ਵਿਚ ਕੁੱਝ ਹੋਰ ਇਤਰਾਜ਼ ਵੀ ਪਾਕਿਸਤਾਨੀ ਅਧਿਕਾਰੀਆਂ ਨਾਲ ਸਾਂਝੇ ਕੀਤੇ ਹਨ। ਭਾਰਤ ਸਰਕਾਰ ਦਾ ਮਤ ਹੈ ਕਿ ਪਾਕਿਸਤਾਨ ਆਧਾਰਿਤ ਕੁੱਝ ਵਿਅਕਤੀਆਂ, ਜਥੇਬੰਦੀਆਂ ਵੱਲੋਂ ਯਾਤਰਾ ‘ਚ ਅੜਿੱਕਾ ਪਾਉਣ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ ਅਤੇ ਉਹ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਭੜਕਾਉਣ ਲਈ ਇਸ ਮੌਕੇ ਨੂੰ ਭਾਰਤ ਵਿਰੋਧੀ ਪ੍ਰਚਾਰ ਲਈ ਵਰਤ ਸਕਦੇ ਹਨ। ਇਸ ਬਾਰੇ ਭਾਰਤੀ ਅਧਿਕਾਰੀਆਂ ਵੱਲੋਂ ਪਾਕਿਸਤਾਨ ਨੂੰ ਇਕ ਲਿਖਤੀ ਪੱਤਰ ਵੀ ਸੌਂਪਿਆ ਗਿਆ। ਮੀਟਿੰਗ ਵਿਚ ਭਾਰਤ ਸਰਕਾਰ ਵੱਲੋਂ ਨਾਰਥ ਅਮਰੀਕਾ ਵਿਚ ਸਰਗਰਮ ਇਕ ਸਿੱਖ ਜੱਥੇਬੰਦੀ ਉਪਰ ਲਗਾਈ ਪਾਬੰਦੀ ਬਾਰੇ ਵੀ ਜਾਣਕਾਰੀ ਦਿੱਤੀ ਗਈ। ਪਰ ਸਾਡਾ ਵਿਚਾਰ ਹੈ ਕਿ ਅਜਿਹੇ ਮੁੱਦੇ ਕਰਤਾਰਪੁਰ ਲਾਂਘੇ ਦੀ ਸਫਲਤਾ ਲਈ ਮੀਟਿੰਗਾਂ ਵਿਚ ਵਿਚਾਰੇ ਜਾਣ ਦੀ ਥਾਂ, ਕਿਸੇ ਹੋਰ ਮੰਚ ਉਪਰ ਉਠਾਏ ਜਾਣੇ ਚਾਹੀਦੇ ਹਨ। ਇਸ ਗੱਲ ਵਿਚ ਕਿਸੇ ਨੂੰ ਕੋਈ ਸ਼ੱਕ ਨਹੀਂ ਹੋਣਾ ਚਾਹੀਦਾ ਕਿ ਭਾਰਤ ਤੇ ਪਾਕਿਸਤਾਨ ਦੋਵੇਂ ਦੇਸ਼ ਅਮਲੀ ਤੌਰ ‘ਤੇ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਲਗਾਤਾਰ ਅੱਗੇ ਵਧ ਰਹੇ ਹਨ, ਪਰ ਜ਼ਿਹਨੀ ਤੌਰ ‘ਤੇ ਅਜੇ ਵੀ ਉਹ ਇਕ ਦੂਜੇ ਤੋਂ ਬੇਹੱਦ ਦੂਰ ਖੜ੍ਹੇ ਹਨ ਅਤੇ ਉਨ੍ਹਾਂ ਦੇ ਮਨਾਂ ਵਿਚਲੀ ਨਫਰਤ, ਕੁੜੱਤਣ ਅਤੇ ਦੁਸ਼ਮਣੀ ਹਾਲੇ ਵੀ ਬਹੁਤਾ ਘਟੀ ਨਹੀਂ ਹੈ। ਦੋਵਾਂ ਦੇਸ਼ਾਂ ਦੇ ਹੁਕਮਰਾਨਾਂ ਦੀਆਂ ਨੀਤੀਆਂ ਅਤੇ ਜ਼ਿਹਨੀ ਵਿਚਾਰ ਕਦੇ ਵੀ ਇਸ ਸਾਰੇ ਅਮਲ ਨੂੰ ਉਲਟਾ ਗੇੜ ਵੀ ਦੇ ਸਕਦੇ ਹਨ। ਇਸ ਕਰਕੇ ਕਰਤਾਰਪੁਰ ਲਾਂਘੇ ਅਤੇ ਦੋਵਾਂ ਦੇਸ਼ਾਂ ਦਰਮਿਆਨ ਅਮਨ-ਦੋਸਤੀ ਦੇ ਚਾਹਵਾਨਾਂ ਨੂੰ ਲਗਾਤਾਰ ਇਸ ਪੱਖੋਂ ਚੌਕਸ ਰਹਿਣਾ ਚਾਹੀਦਾ ਹੈ ਅਤੇ ਲਾਂਘੇ ਅਤੇ ਦੋਵਾਂ ਦੇਸ਼ਾਂ ਵਿਚਕਾਰ ਅਮਨ-ਦੋਸਤੀ ਦੇ ਹੱਥ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਲਾਬਿੰਗ ਕਰਦੇ ਰਹਿਣਾ ਚਾਹੀਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

Read Full Article
    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article
    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

Read Full Article
    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

Read Full Article
    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

Read Full Article
    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ

ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article