PUNJABMAILUSA.COM

ਕਰਤਾਰਪੁਰ ਲਾਂਘੇ ਲਈ ਪਾਕਿ ਵੱਲੋਂ ਭੂਮੀ ਸਰਵੇਖਣ ਦੀ ਕਾਰਵਾਈ ਸ਼ੁਰੂ

ਕਰਤਾਰਪੁਰ ਲਾਂਘੇ ਲਈ ਪਾਕਿ ਵੱਲੋਂ ਭੂਮੀ ਸਰਵੇਖਣ ਦੀ ਕਾਰਵਾਈ ਸ਼ੁਰੂ

ਕਰਤਾਰਪੁਰ ਲਾਂਘੇ ਲਈ ਪਾਕਿ ਵੱਲੋਂ ਭੂਮੀ ਸਰਵੇਖਣ ਦੀ ਕਾਰਵਾਈ ਸ਼ੁਰੂ
September 12
10:07 2018

-ਭਾਰਤ ਵਲੋਂ ਹੁੰਗਾਰਾ ਮਿਲਣ ‘ਤੇ ਚਾਰ ਮਹੀਨੇ ‘ਚ ਕੀਤਾ ਜਾਵੇਗਾ ਲਾਂਘਾ ਤਿਆਰ : ਰਮੇਸ਼ ਸਿੰਘ ਅਰੋੜਾ
ਅੰਮ੍ਰਿਤਸਰ, 12 ਸਤੰਬਰ (ਪੰਜਾਬ ਮੇਲ)- ਭਾਵੇਂ ਕਿ ਸ੍ਰੀ ਕਰਤਾਰਪੁਰ ਸਾਹਿਬ-ਡੇਰਾ ਬਾਬਾ ਨਾਨਕ ਸਾਂਝੇ ਲਾਂਘੇ ਲਈ ਭਾਰਤ ਤੇ ਪਾਕਿਸਤਾਨ ਦੇ ਵਿਦੇਸ਼ ਮੰਤਰਾਲਿਆਂ ਵਲੋਂ ਅਜੇ ਤੱਕ ‘ਮੈਮੋਰੰਡਮ ਆਫ਼ ਅੰਡਰਸਟੈਂਡਿੰਗ’ ਭਾਵ ਸਾਂਝੇ ਲਾਂਘੇ ਨੂੰ ਲੈ ਕੇ ਲਿਖਤੀ ਸਮਝੌਤੇ ਲਈ ਕੋਈ ਸਹਿਮਤੀ ਪ੍ਰਗਟ ਨਹੀਂ ਕੀਤੀ ਗਈ ਹੈ, ਇਸ ਦੇ ਬਾਵਜੂਦ ਪਾਕਿਸਤਾਨ ਸਰਕਾਰ ਵਲੋਂ ਇਸ ਸਾਂਝੇ ਲਾਂਘੇ ਦੀਆਂ ਤਿਆਰੀਆਂ ਆਰੰਭ ਕਰਦਿਆਂ ਭੂਮੀ ਸਰਵੇਖਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪਾਕਿਸਤਾਨ ਦੇ ਸੂਚਨਾ ਮੰਤਰੀ ਫਵਾਦ ਚੌਧਰੀ ਦੇ ਬਾਅਦ ਹੁਣ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਲਹਿੰਦੇ ਪੰਜਾਬ ਦੇ ਸਾਬਕਾ ਐੱਮ.ਪੀ.ਏ. ਸ. ਰਮੇਸ਼ ਸਿੰਘ ਅਰੋੜਾ ਨੇ ਦਾਅਵਾ ਕੀਤਾ ਹੈ ਕਿ ਪਾਕਿ ਸਰਕਾਰ ਵਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਡੇਰਾ ਬਾਬਾ ਨਾਨਕ ਦਰਸ਼ਨੀ ਸਥਲ ਤੱਕ ਆਉਂਦੇ ਲਗਪਗ 4.5 ਕਿਲੋਮੀਟਰ ਲੰਬੇ ਰਸਤੇ ‘ਤੇ ਪੱਕੀ ਸੜਕ ਤੇ ਪੁਲ ਬਣਾਉਣ ਲਈ ਮਾਹਿਰਾਂ ਪਾਸੋਂ ਭੂਮੀ ਸਰਵੇਖਣ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਡੇਰਾ ਬਾਬਾ ਨਾਨਕ ਸਰਹੱਦ ਵੱਲ ਨੂੰ ਜਾਣ ‘ਤੇ ਸਭ ਤੋਂ ਪਹਿਲਾਂ ਦੇਗ ਬੇਈ ਨਹਿਰ ਅਤੇ ਗੁਰਦੁਆਰਾ ਸਾਹਿਬ ਤੋਂ ਭਾਰਤੀ ਸਰਹੱਦ ਵੱਲ ਨੂੰ ਦੋ ਕਿਲੋਮੀਟਰ ਦੀ ਦੂਰੀ ‘ਤੇ 629 ਮੀਟਰ ਚੌੜਾ ਦਰਿਆ ਰਾਵੀ ਮੌਜੂਦ ਹੈ। ਲਾਂਘਾ ਤਿਆਰ ਕਰਨ ਲਈ ਡੇਰਾ ਬਾਬਾ ਨਾਨਕ ਦਰਸ਼ਨੀ ਸਥਲ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਮਿਆਨ ਪੱਕੀ ਸੜਕ ਅਤੇ ਦਰਿਆ ‘ਤੇ ਪੁਲ ਬਣਾਏ ਜਾਣੇ ਜ਼ਰੂਰੀ ਹਨ। ਇਸ ਦੇ ਇਲਾਵਾ ਪੂਰੇ ਰਸਤੇ ‘ਚ ਦੋਵੇਂ ਪਾਸੇ ਸੁਰੱਖਿਆ ਦੀਵਾਰ ਜਾਂ ਕੰਡੇਦਾਰ ਤਾਰ ਅਤੇ ਸੁਰੱਖਿਆ ਚੌਂਕੀਆਂ ਵੀ ਬਣਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਭਾਰਤ ਪਾਕਿਸਤਾਨ ਸਰਕਾਰਾਂ ਵਲੋਂ ਉਕਤ ਸਾਂਝੇ ਲਾਂਘੇ ਦੇ ਸਬੰਧ ‘ਚ ਲਿਖਤੀ ਸਮਝੌਤਾ ਕਰਨ ਦੇ ਬਾਅਦ 4-5 ਮਹੀਨਿਆਂ ‘ਚ ਪਾਕਿ ਸਰਕਾਰ ਵਲੋਂ ਲਾਂਘਾ ਤਿਆਰ ਕਰ ਲਿਆ ਜਾਵੇਗਾ। ਸ. ਅਰੋੜਾ ਅਨੁਸਾਰ ਗੁਰਦੁਆਰਾ ਸਾਹਿਬ ‘ਚ ਯਾਤਰੂਆਂ ਦੀ ਰਿਹਾਇਸ਼ ਅਤੇ ਲੰਗਰ ਲਈ ਉਚਿਤ ਪ੍ਰਬੰਧ ਕੀਤੇ ਜਾ ਚੁੱਕੇ ਹਨ, ਜਿਸ ਦੇ ਚੱਲਦਿਆਂ ਗੁਰਦੁਆਰਾ ਸਾਹਿਬ ‘ਚ ਦਰਸ਼ਨਾਂ ਹਿੱਤ ਆਉਣ ਵਾਲੇ ਭਾਰਤੀ ਸਿੱਖ ਯਾਤਰੂਆਂ ਲਈ ਲਾਂਘਾ ਖੁੱਲਣ ‘ਤੇ ਜੇਕਰ ਪਾਕਿ ਸਰਕਾਰ ਮਨਜ਼ੂਰੀ ਦੇਵੇਗੀ, ਤਾਂ ਉਨ੍ਹਾਂ ਦੇ ਰਾਤ ਰੁਕਣ ‘ਚ ਕੋਈ ਪ੍ਰੇਸ਼ਾਨੀ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਣ ‘ਤੇ ਜਿੱਥੇ ਭਾਰਤੀ ਸਿੱਖ ਸੰਗਤ ਬਿਨਾਂ ਪਾਸਪੋਰਟ-ਵੀਜ਼ਾ ਜਾਂ ਕਿਸੇ ਹੋਰ ਰੁਕਾਵਟ ਦੇ ਸਰਹੱਦ ਪਾਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕੇਗੀ, ਉੱਥੇ ਹੀ ਭਾਰਤ ਤੇ ਪਾਕਿਸਤਾਨ ਵਿਚਾਲੇ ਅਮਨ ਬਹਾਲ ਹੋਣ ਦੇ ਨਾਲ-ਨਾਲ ਭਾਈਚਾਰਕ ਸਬੰਧ ਹੋਰ ਬਿਹਤਰ ਬਣਨਗੇ। ਉਨ੍ਹਾਂ ਇਸ ਨੂੰ ਲੈ ਕੇ ਨਾਰਾਜ਼ਗੀ ਵੀ ਜ਼ਾਹਿਰ ਕੀਤੀ ਕਿ ਮੌਜੂਦਾ ਪਾਕਿ ਸਰਕਾਰ ਨੂੰ ਭਾਰਤ ਵਲੋਂ ਇਸ ਬਾਰੇ ‘ਚ ਅਜੇ ਤੱਕ ਕੋਈ ਵੀ ਹਾਂ-ਪੱਖੀ ਹੁੰਗਾਰਾ ਜਾਂ ਸੰਕੇਤ ਨਹੀਂ ਮਿਲਿਆ ਹੈ।
ਜ਼ਿਕਰਯੋਗ ਹੈ ਕਿ ਨਵੰਬਰ 2000 ‘ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਪਾਕਿਸਤਾਨ ਵਲੋਂ ਸ੍ਰੀ ਕਰਤਾਰਪੁਰ ਸਾਹਿਬ ਲਈ ਸਾਂਝਾ ਲਾਂਘਾ ਬਣਾਏ ਜਾਣ ਲਈ ਸਹਿਮਤੀ ਪ੍ਰਗਟ ਕਰਨ ਦੇ 18 ਵਰ੍ਹੇ ਬਾਅਦ ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿੱਧੂ ਦੀ ਪਾਕਿਸਤਾਨ ਫੇਰੀ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਮੌਕੇ ਲਾਂਘਾ ਖੋਲ੍ਹਣ ਲਈ ਪਾਕਿ ਵਲੋਂ ਸਹਿਮਤੀ ਪ੍ਰਗਟ ਕੀਤੀ ਗਈ ਹੈ। ਪਾਕਿਸਤਾਨ ਦੇ ਸੂਚਨਾ ਮੰਤਰੀ ਫਵਾਦ ਚੌਧਰੀ ਨੇ ਕਿਹਾ ਹੈ ਕਿ ਸੰਗਤ ਜਲਦੀ ਟਿਕਟ ਲੈ ਕੇ ਸਰਹੱਦ ਪਾਰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਦੇ ਦਰਸ਼ਨ ਕਰ ਸਕੇਗੀ। ਉੱਧਰ ਨਵੀਂ ਸਰਹੱਦਬੰਦੀ ਲਈ ਜਗ੍ਹਾ ਦੀ ਨਿਸ਼ਾਨਦੇਹੀ ਕਰਕੇ ਫੈਸਿੰਗ (ਕੰਡੇਦਾਰ ਤਾਰ) ਲਗਾਉਣ ਅਤੇ ਨਵੀਆਂ ਸੁਰੱਖਿਆ ਪੋਸਟਾਂ ਕਾਇਮ ਕਰਨ ਨੂੰ ਲੈ ਕੇ ਸੁਰੱਖਿਆ ਏਜੰਸੀਆਂ ਤੇ ਭਾਰਤੀ ਸੁਰੱਖਿਆ ਬਲਾਂ ਲਈ ਸਥਿਤੀ ਲਗਾਤਾਰ ਭੰਬਲਭੂਸੇ ਵਾਲੀ ਬਣੀ ਹੋਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article