ਕਰਤਾਰਪੁਰ ਸਾਹਿਬ ਦਾ ਪ੍ਰਬੰਧ ਗੈਰ ਸਿੱਖਾਂ ਨੂੰ ਦਿੱਤਾ ਜਾਣ ‘ਤੇ ਪਾਕਿ ਹਾਈ ਕਮਿਸ਼ਨ ਦਾ ਅਧਿਕਾਰੀ ਤਲਬ

91
Share

ਨਵੀਂ ਦਿੱਲੀ, 6 ਨਵੰਬਰ (ਪੰਜਾਬ ਮੇਲ)- ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਪ੍ਰਬੰਧ ਗ਼ੈਰ ਸਿੱਖ ਸੰਸਥਾ ਨੂੰ ਦਿੱਤੇ ਜਾਣ ‘ਤੇ ਭਾਰਤ ਨੇ ਅੱਜ ਪਾਕਿਸਤਾਨ ਹਾਈ ਕਮਿਸ਼ਨ ਦੇ ਅਧਿਕਾਰੀ ਆਫ਼ਤਾਬ ਹਸਨ ਖ਼ਾਨ ਨੂੰ ਤਲਬ ਕਰਕੇ ਤਿੱਖਾ ਰੋਸ ਜਤਾਇਆ ਹੈ। ਵਿਦੇਸ਼ ਮੰਤਰਾਲੇ ਦੇ ਤਰਜਮਾਨ ਅਨੁਰਾਗ ਸ੍ਰੀਵਾਸਤਵ ਨੇ ਕਿਹਾ ਕਿ ਪਾਕਿ ਅਧਿਕਾਰੀ ਨੂੰ ਸਪੱਸ਼ਟ ਕਿਹਾ ਗਿਆ ਹੈ ਕਿ ਪਾਕਿਸਤਾਨ ਦਾ ਇਕਪਾਸੜ ਫ਼ੈਸਲਾ ਨਿੰਦਣਯੋਗ ਅਤੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਭਾਵਨਾ ਦੀ ਖ਼ਿਲਾਫ਼ਵਰਜ਼ੀ ਹੈ।


Share