PUNJABMAILUSA.COM

ਕਰਤਾਰਪੁਰ ਸਾਹਿਬ ਦੀ ਕੁਦਰਤੀ ਦਿੱਖ ਨਾਲ ਛੇੜਛਾੜ ਦਾ ਪਰਦਾਫਾਸ਼

 Breaking News

ਕਰਤਾਰਪੁਰ ਸਾਹਿਬ ਦੀ ਕੁਦਰਤੀ ਦਿੱਖ ਨਾਲ ਛੇੜਛਾੜ ਦਾ ਪਰਦਾਫਾਸ਼

ਕਰਤਾਰਪੁਰ ਸਾਹਿਬ ਦੀ ਕੁਦਰਤੀ ਦਿੱਖ ਨਾਲ ਛੇੜਛਾੜ ਦਾ ਪਰਦਾਫਾਸ਼
February 06
10:28 2019

ਇਤਿਹਾਸਕ ਇਮਾਰਤ ਨਾਲ ਨਹੀਂ ਕੀਤੀ ਗਈ ਛੇੜਛਾੜ
ਕਰਤਾਰਪੁਰ ਸਾਹਿਬ (ਪਾਕਿ), 6 ਫਰਵਰੀ (ਪੰਜਾਬ ਮੇਲ)- ਕਰਤਾਰਪੁਰ ਸਾਹਿਬ ਤੋਂ ਕੋਰੀਡੋਰ ਦਾ ਕੰਮ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ। ਤਕਰੀਬਨ 45 ਤੋਂ 50 ਫੀਸਦੀ ਕੰਮ ਮੁਕੰਮਲ ਕਰ ਲਿਆ ਗਿਆ ਹੈ। ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਏ ਵਿਚ ਇਸ ਕੰਮ ਦੀ ਪ੍ਰਗਤੀ ਬਾਰੇ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ। ਪੰਜਾਬ ਮੇਲ ਦੇ ਸੰਪਾਦਕ ਗੁਰਜਤਿੰਦਰ ਸਿੰਘ ਰੰਧਾਵਾ ਵੱਲੋਂ ਇਸ ਅਸਥਾਨ ਦਾ ਵਿਸ਼ੇਸ਼ ਤੌਰ ‘ਤੇ ਦੌਰਾ ਕੀਤਾ ਗਿਆ ਅਤੇ ਹਕੀਕਤ ਜਾਣਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਦੇਖਿਆ ਕਿ ਕਰਤਾਰਪੁਰ ਸਾਹਿਬ ਲਾਂਘੇ ਲਈ ਬਣਾਏ ਜਾ ਰਹੇ ਕੋਰੀਡੋਰ ਨੂੰ ਬਣਾਉਣ ਲਈ ਕਿਸੇ ਕਿਸਮ ਦੀ ਵੀ ਢਾਹ-ਢੇਰੀ ਨਹੀਂ ਕੀਤੀ ਗਈ। ਗੁਰਦੁਆਰਾ ਸਾਹਿਬ ਦਰਬਾਰ ਸਾਹਿਬ, ਕਰਤਾਰਪੁਰ ਸਾਹਿਬ ਦੀ ਇਤਿਹਾਸਕ ਇਮਾਰਤ ਬਿਲਕੁਲ ਠੀਕ-ਠਾਕ ਹਾਲਤ ਵਿਚ ਹੈ ਅਤੇ ਉਸ ਦੇ ਨਾਲ ਲੱਗਦਾ ਇਤਿਹਾਸਕ ਖੂਹ ਵੀ ਬਿਲਕੁਲ ਸਹੀ ਸਲਾਮਤ ਹੈ। ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੋਬਿੰਦ ਸਿੰਘ ਨੇ ਸ. ਰੰਧਾਵਾ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਇਹ ਅਸਥਾਨ ਇਸੇ ਤਰੀਕੇ ਨਾਲ ਹਮੇਸ਼ਾ ਸੁਸ਼ੋਭਿਤ ਰਹਿਣਗੇ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਆਲੇ-ਦੁਆਲੇ ਅਮਰੂਦ ਆਦਿ ਦੇਕੁੱਝ ਫਲ-ਬੂਟੇ ਲਾਏ ਗਏ ਸਨ, ਜੋ ਕਿ ਸਿਰਫ 15 ਸਾਲ ਪਹਿਲਾਂ ਲਾਏ ਗਏ ਸਨ ਅਤੇ ਉਨ੍ਹਾਂ ਦੀ ਮਿਆਦ ਪੂਰੀ ਹੋ ਚੁੱਕੀ ਸੀ। ਉਸ ਅਸਥਾਨ ‘ਤੇ ਯਾਤਰੀਆਂ ਦੇ ਆਉਣ ਲਈ ਬਹੁ-ਮੰਜ਼ਲੀ ਸਰਾਵਾਂ ਬਣਾਈਆਂ ਜਾ ਰਹੀਆਂ ਹਨ ਅਤੇ ਇਸ ਦੇ ਨਾਲ-ਨਾਲ ਚੜ੍ਹਦੇ ਪੰਜਾਬ ਵੱਲ ਨੂੰ ਜਾਣ ਵਾਲਾ ਖੂਬਸੂਰਤ ਰਸਤਾ ਬਣਾਇਆ ਜਾ ਰਿਹਾ ਹੈ। ਭਾਈ ਗੋਬਿੰਦ ਸਿੰਘ ਜੀ ਨੇ ਦੱਸਿਆ ਕਿ ਅਮਰੂਦ ਸਮੇਤ ਕੁੱਝ ਹੋਰ ਫਲ ਦੇ ਬੂਟੇ ਵੀ ਕੁਝ ਦੂਰੀ ‘ਤੇ ਲਗਾਏ ਜਾ ਰਹੇ ਹਨ, ਤਾਂਕਿ ਇਸ ਅਸਥਾਨ ‘ਤੇ ਹਰਿਆਲੀ ਕਾਇਮ ਰਹੇ। ਸ. ਰੰਧਾਵਾ ਨੂੰ ਪਾਕਿਸਤਾਨ ਦੇ ਸਿੱਖ ਆਗੂ ਤੇ ਸਾਬਕਾ ਐੱਮ.ਪੀ.ਏ. ਰਮੇਸ਼ ਸਿੰਘ ਅਰੋੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁੱਝ ਲੋਕ ਕੰਮਕਾਜ ਦੀ ਤੇਜ਼ੀ ਨੂੰ ਦੇਖਦੇ ਹੋਏ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ ਅਤੇ ਉਨ੍ਹਾਂ ਕੋਲੋਂ ਇਹ ਬਰਦਾਸ਼ਤ ਨਹੀਂ ਹੋ ਰਿਹਾ ਕਿ ਕੰਮ ਇੰਨੀ ਜਲਦੀ ਕਿਉਂ ਹੋ ਰਿਹਾ ਹੈ। ਉਨ੍ਹਾਂ ਯਕੀਨ ਦੁਆਇਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਨ, ਜਿਹੜਾ ਕਿ ਨਵੰਬਰ 2019 ਵਿਚ ਮਨਾਇਆ ਜਾ ਰਿਹਾ ਹੈ, ਤੱਕ ਕਰਤਾਰਪੁਰ ਸਾਹਿਬ ਦਾ ਕੋਰੀਡੋਰ ਬਣ ਕੇ ਤਿਆਰ ਹੋ ਜਾਵੇਗਾ ਅਤੇ ਚੜ੍ਹਦੇ ਪੰਜਾਬ ਦੀ ਸਿੱਖ ਸੰਗਤ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦਾ ਮੌਕਾ ਮਿਲ ਸਕੇਗਾ। ਸ. ਅਰੋੜਾ ਨੇ ਦੱਸਿਆ ਕਿ ਪਾਕਿਸਤਾਨ ਸਰਕਾਰ ਨੇ ਸ੍ਰੀ ਕਰਤਾਰਪੁਰ ਸਾਹਿਬ ਤੋਂ ਭਾਰਤੀ ਸਰਹੱਦ ਤੱਕ ਰੇਲਵੇ ਲਾਈਨ ਬਣਾਉਣ ਲਈ ਪੇਸ਼ਕਸ਼ ਕੀਤੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

Read Full Article
    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article