PUNJABMAILUSA.COM

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਨਲਾਈਨ ਅਪਲਾਈ ਕਰਨ ਵਾਲਿਆਂ ਤੋਂ ਕੋਈ ਵੀ ਪੈਸਾ ਨਹੀਂ ਵਸੂਲਿਆ ਜਾ ਰਿਹਾ : ਕੈਪਟਨ ਅਮਰਿੰਦਰ

December 02
17:26 2019

ਚੰਡੀਗੜ੍ਹ, 2 ਦਸੰਬਰ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਵਲੋਂ ਸਥਾਪਤ ਕੀਤੇ ਸੇਵਾ ਕੇਂਦਰਾਂ ਵਲੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਨਲਾਈਨ ਅਪਲਾਈ ਕਰਨ ਵਾਲੇ ਸ਼ਰਧਾਲੂਆਂ ਤੋਂ ਕੋਈ ਵੀ ਪੈਸਾ ਨਹੀਂ ਵਸੂਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਫੀਸ ਦਾ ਭੁਗਤਾਨ ਕਰਨ ਲਈ ਕਹਿੰਦਾ ਹੈ ਤਾਂ ਇਸ ਬਾਰੇ ਸਿੱਧੇ ਤੌਰ ‘ਤੇ ਉਨ੍ਹਾਂ ਦੇ ਦਫ਼ਤਰ ਨੂੰ ਸੂਚਿਤ ਕੀਤਾ ਜਾਵੇ। ਸੇਵਾ ਕੇਂਦਰਾਂ ਵਿਖੇ ਆਨਲਾਈਨ ਪੋਰਟਲ ਰਾਹੀਂ ਅਪਲਾਈ ਕਰਨ ਲਈ ਸਹੂਲਤ ਫੀਸ ਵਜੋਂ ਸ਼ਰਧਾਲੂਆਂ ਤੋਂ ਵਸੂਲੀ ਕੀਤੇ ਜਾਣ ਦੀਆਂ ਰਿਪੋਰਟਾਂ ‘ਤੇ ਆਪਣਾ ਪ੍ਰਤੀਕਰਮ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਰਧਾਲੂਆਂ ਤੋਂ ਕਿਸੇ ਤਰ੍ਹਾਂ ਦੀ ਵਸੂਲੀ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਤੇ ਅਪਲਾਈ ਕਰਨ ਦੀ ਪ੍ਰਕਿਰਿਆ ਪੂਰੀ ਤਰ੍ਹਾਂ ਮੁਫ਼ਤ ਹੈ।
ਕਰਤਾਰਪੁਰ ਲਾਂਘੇ ਰਾਹੀਂ ਇਤਿਹਾਸਕ ਗੁਰਦੁਆਰੇ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਵਾਸਤੇ ਪਾਕਿਸਤਾਨ ਸਰਕਾਰ ਵਲੋਂ ਲਾਈ ਗਈ 20 ਡਾਲਰ ਦੀ ਫ਼ੀਸ ਦੀ ਨਿੱਜੀ ਤੌਰ ‘ਤੇ ਮੁਖਾਲਫ਼ਤ ਕੀਤੇ ਜਾਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਉਦੇਸ਼ ਲਈ ਕਿਸੇ ਤਰ੍ਹਾਂ ਦੀ ਫੀਸ ਵਸੂਲਣੀ ਸਿੱਖ ਸਿਧਾਂਤਾਂ ਖਿਲਾਫ਼ ਹੈ। ਉਨ੍ਹਾਂ ਕਿਹਾ ਕਿ ਭਾਰਤ, ਕਿਸੇ ਵੀ ਧਾਰਮਿਕ ਅਸਥਾਨ ਦੇ ਦਰਸ਼ਨਾਂ ਲਈ ਪਾਕਿਸਤਾਨ ਸਮੇਤ ਕਿਸੇ ਵੀ ਮੁਲਕ ਤੋਂ ਆਉਣ ਵਾਲੇ ਸ਼ਰਧਾਲੂਆਂ ਤੋਂ ਕੋਈ ਫੀਸ ਨਹੀਂ ਲੈਂਦਾ। ਕੈ. ਅਮਰਿੰਦਰ ਨੇ ਕਿਹਾ ਕਿ ਸੇਵਾ ਕੇਂਦਰਾਂ ਨੂੰ ਕਰਤਾਰਪੁਰ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਦੇ ਚਾਹਵਾਨਾਂ ਨੂੰ ਸਹੂਲਤ ਤੇ ਆਨਲਾਈਨ ਐਪਲੀਕੇਸ਼ਨਾਂ ਦੀ ਪ੍ਰੀਕਿਰਿਆ ਸਬੰਧੀ ਵਿਸਥਾਰਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ‘ਚ ਕੋਈ ਸਹੂਲਤ ਫੀਸ ਸ਼ਾਮਲ ਨਹੀਂ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਦਾ ਉਹ ਗੰਭੀਰਤਾ ਨਾਲ ਨੋਟਿਸ ਲੈਣਗੇ।
ਮੁੱਖ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਕਰਨ ਦੇ ਚਾਹਵਾਨ ਸਮੂਹ ਸ਼ਰਧਾਲੂਆਂ ਦੀ ਨਿਰਵਿਘਨ ਅਤੇ ਮੁਸ਼ਕਲ ਰਹਿਤ ਯਾਤਰਾ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ, ਜਿਸ ਦੇ ਖੁੱਲ੍ਹੇ ਦਰਸ਼ਨ ਦੀਦਾਰ ਕਰਨਾ ਹਰ ਸਿੱਖ ਦੀ ਇੱਛਾ ਅਤੇ ਹੱਕ ਹੈ।
ਕਰਤਾਰਪੁਰ ਗੁਰਦੁਆਰਾ ਸਾਹਿਬ, ਜਿਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦਾ ਆਖ਼ਰੀ ਸਮਾਂ ਬਿਤਾਇਆ, ਹਰ ਸਿੱਖ ਦੇ ਜੀਵਨ ‘ਚ ਇਕ ਵਿਸ਼ੇਸ਼ ਸਥਾਨ ਤੇ ਮਹੱਤਤਾ ਰੱਖਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਸਲ ‘ਚ ਆਪਣੇ ਪਿਤਾ ਅਤੇ ਦਾਦਾ ਜੀ ਵਾਂਗ ਅਤੇ ਮਹਾਨ ਗੁਰੂ ਦੇ ਹਰ ਪੈਰੋਕਾਰ ਵਾਂਗ, ਉਹ (ਮੁੱਖ ਮੰਤਰੀ) ਖੁਦ ਸਿੱਖਾਂ ਦੇ ਧਾਰਮਿਕ ਅਸਥਾਨ ਨੂੰ ਸਦੀਆਂ ਤੱਕ ਸਿੱਖਾਂ ਲਈ ਸੁਰੱਖਿਅਤ ਰੱਖਣ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਉਹ ਨਿੱਜੀ ਤੌਰ ‘ਤੇ ਗੁਰਦੁਆਰਾ ਸਹਿਬ ਦੇ ਦਰਸ਼ਨ ਕਰਕੇ ਖੁਦ ਨੂੰ ਸੁਭਾਗਾ ਮਹਿਸੂਸ ਕਰਦੇ ਹਨ ਤੇ ਇਹ ਸੁਨਿਸ਼ਚਿਤ ਕਰਨਗੇ ਕਿ ਸਿੱਖ ਧਰਮ ਦੇ ਬਾਨੀ ਗੁਰੂ ਸਾਹਿਬ ਜੀ ਦੇ ਹੋਰ ਬਹੁਤ ਸਾਰੇ ਪੈਰੋਕਾਰ ਇਸ ਪਾਵਨ ਅਸਥਾਨ ‘ਤੇ ਸਤਿਕਾਰ ਦੇਣ ਦੀ ਆਪਣੀ ਇੱਛਾ ਨੂੰ ਪੂਰਾ ਕਰਨ ਦੇ ਯੋਗ ਹੋ ਸਕਣ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਸੰਸਦ ਮੈਂਬਰਾਂ ਨੇ ਟਰੰਪ ਖਿਲਾਫ 2 ਦੋਸ਼ਾਂ ਨੂੰ ਦਿੱਤੀ ਮਨਜ਼ੂਰੀ

ਅਮਰੀਕੀ ਸੰਸਦ ਮੈਂਬਰਾਂ ਨੇ ਟਰੰਪ ਖਿਲਾਫ 2 ਦੋਸ਼ਾਂ ਨੂੰ ਦਿੱਤੀ ਮਨਜ਼ੂਰੀ

Read Full Article
    ਅਮਰੀਕੀ ਸਾਂਸਦ ਵੱਲੋਂ ਭਾਰਤ ਨੂੰ ਨਾਟੋ ਪਲੱਸ 5 ਦੇਸ਼ਾਂ ਦੇ ਸਮੂਹ ‘ਚ ਸ਼ਾਮਲ ਕਰਨ ਦਾ ਸਮਰਥਨ

ਅਮਰੀਕੀ ਸਾਂਸਦ ਵੱਲੋਂ ਭਾਰਤ ਨੂੰ ਨਾਟੋ ਪਲੱਸ 5 ਦੇਸ਼ਾਂ ਦੇ ਸਮੂਹ ‘ਚ ਸ਼ਾਮਲ ਕਰਨ ਦਾ ਸਮਰਥਨ

Read Full Article
    ਅਮਰੀਕਾ-ਚੀਨ ਵਿਚਾਲੇ ਜਲਦ ਹੋ ਸਕਦੈ ਵਪਾਰ ਸਮਝੌਤੇ ਦਾ ਰਸਮੀ ਐਲਾਨ

ਅਮਰੀਕਾ-ਚੀਨ ਵਿਚਾਲੇ ਜਲਦ ਹੋ ਸਕਦੈ ਵਪਾਰ ਸਮਝੌਤੇ ਦਾ ਰਸਮੀ ਐਲਾਨ

Read Full Article
    ਅਮਰੀਕਾ ਵੱਲੋਂ ਮੱਧਮ ਦੂਰੀ ਤਕ ਮਾਰ ਕਰਨ ਵਾਲੀ ਮਿਜ਼ਾਈਲ ਦਾ ਪ੍ਰੀਖਣ

ਅਮਰੀਕਾ ਵੱਲੋਂ ਮੱਧਮ ਦੂਰੀ ਤਕ ਮਾਰ ਕਰਨ ਵਾਲੀ ਮਿਜ਼ਾਈਲ ਦਾ ਪ੍ਰੀਖਣ

Read Full Article
    ਸਵੀਡਨ ਦੀ 16 ਸਾਲ ਦੀ ਗ੍ਰੇਟਾ ਥਨਬਰਗ ਬਣੀ ਟਾਈਮ ਮੈਗਜ਼ੀਨ ਦੀ ‘ਪਰਸਨ ਆਫ ਦਿ ਈਅਰ’

ਸਵੀਡਨ ਦੀ 16 ਸਾਲ ਦੀ ਗ੍ਰੇਟਾ ਥਨਬਰਗ ਬਣੀ ਟਾਈਮ ਮੈਗਜ਼ੀਨ ਦੀ ‘ਪਰਸਨ ਆਫ ਦਿ ਈਅਰ’

Read Full Article
    ਟਰੰਪ ਪ੍ਰਸ਼ਾਸਨ ਨੇ ਈਰਾਨ ‘ਤੇ ਲਗਾਈਆਂ ਨਵੀਆਂ ਪਾਬੰਦੀਆਂ

ਟਰੰਪ ਪ੍ਰਸ਼ਾਸਨ ਨੇ ਈਰਾਨ ‘ਤੇ ਲਗਾਈਆਂ ਨਵੀਆਂ ਪਾਬੰਦੀਆਂ

Read Full Article
    ਟਰੰਪ ਦੇ ਮੈਕਸਿਕੋ ਸਰਹੱਦ ‘ਤੇ 450 ਮੀਲ ਲੰਬੀ ਦੀਵਾਰ ਬਣਾਉਣ ਦੇ ਯਤਨਾਂ ਨੂੰ ਜ਼ੋਰਦਾਰ ਝਟਕਾ

ਟਰੰਪ ਦੇ ਮੈਕਸਿਕੋ ਸਰਹੱਦ ‘ਤੇ 450 ਮੀਲ ਲੰਬੀ ਦੀਵਾਰ ਬਣਾਉਣ ਦੇ ਯਤਨਾਂ ਨੂੰ ਜ਼ੋਰਦਾਰ ਝਟਕਾ

Read Full Article
    ਕੈਪਟਨ ਸਰਕਾਰ ਸੰਕਟ ‘ਚ ਫਸੀ; ਸਿੱਧੂ ਉਭਰਨ ਲੱਗੇ

ਕੈਪਟਨ ਸਰਕਾਰ ਸੰਕਟ ‘ਚ ਫਸੀ; ਸਿੱਧੂ ਉਭਰਨ ਲੱਗੇ

Read Full Article
    ਕੈਲੀਫੋਰਨੀਆ ‘ਚ ਦਸਤਾਰਧਾਰੀ ਸਿੱਖ ਪਰਗਟ ਸੰਧੂ ਬਣੇ ਗਾਲਟ ਸਿਟੀ ਦੇ ਮੇਅਰ

ਕੈਲੀਫੋਰਨੀਆ ‘ਚ ਦਸਤਾਰਧਾਰੀ ਸਿੱਖ ਪਰਗਟ ਸੰਧੂ ਬਣੇ ਗਾਲਟ ਸਿਟੀ ਦੇ ਮੇਅਰ

Read Full Article
    ਅਮਰੀਕੀ ਦੇ ਰਾਸ਼ਟਰਪਤੀ ਦੀ ਚੋਣ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਅਮਰੀਕੀ ਦੇ ਰਾਸ਼ਟਰਪਤੀ ਦੀ ਚੋਣ ਲਈ ਉਮੀਦਵਾਰਾਂ ਦੀ ਸੂਚੀ ਜਾਰੀ

Read Full Article
    ਰੋਜ਼ਵਿਲ ਸਿਟੀ ਵੱਲੋਂ ਨਵੰਬਰ ਮਹੀਨੇ ਸਿੱਖ ਜਾਗਰੂਕਤਾ ਅਤੇ ਧੰਨਵਾਦ ਮਹੀਨੇ ਵਜੋਂ ਮਿਲੀ ਮਾਨਤਾ

ਰੋਜ਼ਵਿਲ ਸਿਟੀ ਵੱਲੋਂ ਨਵੰਬਰ ਮਹੀਨੇ ਸਿੱਖ ਜਾਗਰੂਕਤਾ ਅਤੇ ਧੰਨਵਾਦ ਮਹੀਨੇ ਵਜੋਂ ਮਿਲੀ ਮਾਨਤਾ

Read Full Article
    ਅਮਰੀਕੀ ਰਾਸ਼ਟਰਪਤੀ ਚੋਣਾਂ; ਉਮੀਦਵਾਰੀ ਦੀ ਦੌੜ ‘ਚ ਬਿਡੇਨ ਸਭ ਤੋਂ ਅੱਗੇ

ਅਮਰੀਕੀ ਰਾਸ਼ਟਰਪਤੀ ਚੋਣਾਂ; ਉਮੀਦਵਾਰੀ ਦੀ ਦੌੜ ‘ਚ ਬਿਡੇਨ ਸਭ ਤੋਂ ਅੱਗੇ

Read Full Article
    ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਜਗਪਾਲ ਸਿੰਘ ਪਾਲ ਨੂੰ 3 ਸਾਲ ਦੀ ਸਜ਼ਾ

ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਜਗਪਾਲ ਸਿੰਘ ਪਾਲ ਨੂੰ 3 ਸਾਲ ਦੀ ਸਜ਼ਾ

Read Full Article
    ਅਮਰੀਕਾ ਵਿੱਚ ਸਿੱਖ ਡਰਾਈਵਰ ਨਸਲੀ ਹਮਲੇ ਦਾ ਹੋਇਆ ਸ਼ਿਕਾਰ

ਅਮਰੀਕਾ ਵਿੱਚ ਸਿੱਖ ਡਰਾਈਵਰ ਨਸਲੀ ਹਮਲੇ ਦਾ ਹੋਇਆ ਸ਼ਿਕਾਰ

Read Full Article
    ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਪੰਜਾਬੀ ਵਿਅਕਤੀ ਨੂੰ 3 ਸਾਲ ਦੀ ਸਜ਼ਾ

ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਪੰਜਾਬੀ ਵਿਅਕਤੀ ਨੂੰ 3 ਸਾਲ ਦੀ ਸਜ਼ਾ

Read Full Article