PUNJABMAILUSA.COM

ਕਰਤਾਰਪੁਰ ਸਾਹਿਬ ਲਾਂਘਾ ਸਮਾਗਮ ਰਾਜਨੀਤੀ ਦੀ ਭੇਂਟ ਚੜ੍ਹਿਆ

ਕਰਤਾਰਪੁਰ ਸਾਹਿਬ ਲਾਂਘਾ ਸਮਾਗਮ ਰਾਜਨੀਤੀ ਦੀ ਭੇਂਟ ਚੜ੍ਹਿਆ

ਕਰਤਾਰਪੁਰ ਸਾਹਿਬ ਲਾਂਘਾ ਸਮਾਗਮ ਰਾਜਨੀਤੀ ਦੀ ਭੇਂਟ ਚੜ੍ਹਿਆ
November 28
11:34 2018

ਚੰਡੀਗੜ੍ਹ, 28 ਨਵੰਬਰ (ਪੰਜਾਬ ਮੇਲ)- ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਵਾਲੇ ਨੀਂਹ ਪੱਥਰ ਉੱਤੇ ਨਾਂ ਲਿਖਣ ਅਤੇ ਸਮਾਗਮ ‘ਚ ਆਪਣੀ ਭਾਈਵਾਲ ਧਿਰ ਸ਼੍ਰੋਮਣੀ ਅਕਾਲੀ ਦਲ ਨੂੰ ਲਾਹਾ ਦੇਣ ਦੀ ਨੀਤੀ ਕਾਰਨ ਸਾਰਾ ਸਮਾਗਮ ਰਾਜਨੀਤੀ ਦੀ ਭੇਟ ਚੜ੍ਹ ਗਿਆ ਤੇ ਕੁਝ ਅਜਿਹੇ ਸੁਆਲ ਛੱਡ ਗਿਆ, ਜਿਨ੍ਹਾਂ ਦੇ ਜੁਆਬ ਕੇਂਦਰ ਸਰਕਾਰ ਅਤੇ ਉਸ ਦੀ ਭਾਈਵਾਲ ਧਿਰ ਨੂੰ ਦੇਣੇ ਪੈਣਗੇ।
ਕੇਂਦਰੀ ਸੜਕ ਟਰਾਂਸਪੋਰਟ ਅਤੇ ਹਾਈਵੇਜ਼ ਮੰਤਰਾਲੇ ਨੇ ਨੀਂਹ ਪੱਥਰ ‘ਤੇ ਨਾਂ ਲਿਖਣ ਅਤੇ ਸਮਾਗਮ ਲਈ ਬੁਲਾਰਿਆਂ ਦੀ ਜਿਹੜੀ ਸੂਚੀ ਤਿਆਰ ਕੀਤੀ ਸੀ, ਉਸ ਵਿਚ ਪੰਜਾਬ ਸਰਕਾਰ ਦੇ ਸਥਾਨਕ ਵਿਧਾਇਕ ਤੇ ਮੰਤਰੀ ਅਤੇ ਗੁਰਦਾਸਪੁਰ ਹਲਕੇ ਦੇ ਲੋਕ ਸਭਾ ਮੈਂਬਰ ਨੂੰ ਅਣਗੌਲਿਆਂ ਕੀਤਾ ਗਿਆ ਸੀ। ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵੱਲੋਂ ਜਨਤਕ ਤੌਰ ਅਤੇ ਹੋਰਾਂ ਵੱਲੋਂ ਅੰਦਰਖਾਤੇ ਵਿਰੋਧ ਕਰਨ ਤੋਂ ਬਾਅਦ ਕੁਝ ਤਬਦੀਲੀਆਂ ਕੀਤੀਆਂ ਗਈਆਂ ਪਰ ਪ੍ਰੋਟੋਕੋਲ ਨੂੰ ਅੱਖੋਂ-ਪਰੋਖੇ ਕਰ ਕੇ ਬਾਦਲਾਂ ਨੂੰ ਤਰਜੀਹ ਦਿੱਤੀ ਗਈ ਤੇ ਪੰਜਾਬ ਦੇ ਮੰਤਰੀਆਂ ਦੇ ਨਾਵਾਂ ਤੋਂ ਉੱਤੇ ਨੀਂਹ ਪੱਥਰ ਅਤੇ ਇਸ਼ਤਿਹਾਰਾਂ ਵਿਚ ਬਾਦਲਾਂ ਦੇ ਨਾਂ ਲਿਖੇ ਤੇ ਪ੍ਰਕਾਸ਼ਿਤ ਕੀਤੇ ਗਏ।
ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਨੀਂਹ ਪੱਥਰ ‘ਤੇ ਉਕਰੇ ਆਪਣੇ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਂ ਟੇਪ ਲਾ ਕੇ ਢੱਕ ਦਿੱਤੇ ਸਨ। ਭਰੋਸੇਯੋਗ ਸੂਤਰਾਂ ਅਨੁਸਾਰ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੇ ਪੱਤਰ ਵਿਚ ਸਾਰੇ ਘਟਨਾਕ੍ਰਮ ਦੀ ਜਾਂਚ ਕਰਵਾਉਣ ਲਈ ਕਿਹਾ ਹੈ। ਇਸ ਮਾਮਲੇ ‘ਚ ਪੰਜਾਬ ਸਰਕਾਰ ਦਾ ਜਿਹੜਾ ਅਧਿਕਾਰੀ ਕੇਂਦਰ ਸਰਕਾਰ ਨਾਲ ਤਾਲਮੇਲ ਕਰ ਰਿਹਾ ਸੀ, ਉਸ ਦੀ ਜੁਆਬਤਲਬੀ ਕਰਨ ਦੀ ਵੀ ਮੰਗ ਕੀਤੀ ਗਈ ਹੈ। ਉਨ੍ਹਾਂ ਵੱਲੋਂ ਇਹ ਮਾਮਲਾ ਪੰਜਾਬ ਵਜ਼ਾਰਤ ਦੀ 30 ਨਵੰਬਰ ਨੂੰ ਹੋ ਰਹੀ ਮੀਟਿੰਗ ਵਿਚ ਵੀ ਉਠਾਉਣ ਦੀ ਸੰਭਾਵਨਾ ਹੈ। ਸ਼੍ਰੀ ਰੰਧਾਵਾ ਨੇ ਕਿਹਾ ਕਿ ਉਹ ਸੂਚਨਾ ਦੇ ਅਧਿਕਾਰ ਕਾਨੂੰਨ ਤਹਿਤ ਇਸ ਮਾਮਲੇ ਦੀ ਜਾਣਕਾਰੀ ਕੇਂਦਰ ਸਰਕਾਰ ਕੋਲੋਂ ਮੰਗਣਗੇ ਕਿ ਕਿਹੜੇ ਨਿਯਮਾਂ ਤਹਿਤ ਬਾਦਲਾਂ ਦੇ ਨਾਂ ਨੀਂਹ ਪੱਥਰ ਉੱਤੇ ਲਿਖੇ ਗਏ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵੱਲੋਂ  ਕਰਤਾਰਪੁਰ ਲਾਂਘਾ ਖੁੱਲਣ ਦਾ ਜ਼ੋਰਦਾਰ ਸਵਾਗਤ

ਅਮਰੀਕਾ ਵੱਲੋਂ ਕਰਤਾਰਪੁਰ ਲਾਂਘਾ ਖੁੱਲਣ ਦਾ ਜ਼ੋਰਦਾਰ ਸਵਾਗਤ

Read Full Article
    ਟੈਕਸਸ ‘ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ

ਟੈਕਸਸ ‘ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ

Read Full Article
    ਅਮਰੀਕਾ ਵਿਚ ਐਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਨੂੰ ਜਾਰੀ ਰਹਿਣਗੇ ਵਰਕ ਪਰਮਿਟ

ਅਮਰੀਕਾ ਵਿਚ ਐਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਨੂੰ ਜਾਰੀ ਰਹਿਣਗੇ ਵਰਕ ਪਰਮਿਟ

Read Full Article
    ਅਮਰੀਕੀ ਸੀਨੀਅਰ ਸਾਂਸਦਾਂ ਵੱਲੋਂ ਸਿੱਖ ਭਾਈਚਾਰੇ ਦੇ ਸਨਮਾਨ ‘ਚ ਅਮਰੀਕੀ ਕਾਂਗਰਸ ‘ਚ ਪ੍ਰਸਤਾਵ ਪੇਸ਼

ਅਮਰੀਕੀ ਸੀਨੀਅਰ ਸਾਂਸਦਾਂ ਵੱਲੋਂ ਸਿੱਖ ਭਾਈਚਾਰੇ ਦੇ ਸਨਮਾਨ ‘ਚ ਅਮਰੀਕੀ ਕਾਂਗਰਸ ‘ਚ ਪ੍ਰਸਤਾਵ ਪੇਸ਼

Read Full Article
    ਦੁਨੀਆਂ ਭਰ ਦੇ 11 ਹਜ਼ਾਰ ਵਿਗਿਆਨਕਾਂ ਨੇ ਐਲਾਨੀ ‘ਕਲਾਈਮੇਟ ਐਮਰਜੈਂਸੀ’

ਦੁਨੀਆਂ ਭਰ ਦੇ 11 ਹਜ਼ਾਰ ਵਿਗਿਆਨਕਾਂ ਨੇ ਐਲਾਨੀ ‘ਕਲਾਈਮੇਟ ਐਮਰਜੈਂਸੀ’

Read Full Article
    ਭਾਰਤੀ ਮੂਲ ਦੇ ਵਿਗਿਆਨੀ ਨੇ ਖੂਨ ਦੀਆਂ ਨਾੜੀਆਂ ਵਾਲੀ ਸਕਿਨ ਥ੍ਰੀ-ਡੀ ਪ੍ਰਿੰਟਿੰਗ ਨਾਲ ਕੀਤੀ ਵਿਕਸਿਤ

ਭਾਰਤੀ ਮੂਲ ਦੇ ਵਿਗਿਆਨੀ ਨੇ ਖੂਨ ਦੀਆਂ ਨਾੜੀਆਂ ਵਾਲੀ ਸਕਿਨ ਥ੍ਰੀ-ਡੀ ਪ੍ਰਿੰਟਿੰਗ ਨਾਲ ਕੀਤੀ ਵਿਕਸਿਤ

Read Full Article
    ਰਾਸ਼ਟਰਪਤੀ ਟਰੰਪ ‘ਤੇ ਅਮਰੀਕੀ ਅਦਾਲਤ ਨੇ ਲਾਇਆ 20 ਲੱਖ ਡਾਲਰ ਦਾ ਜੁਰਮਾਨਾ

ਰਾਸ਼ਟਰਪਤੀ ਟਰੰਪ ‘ਤੇ ਅਮਰੀਕੀ ਅਦਾਲਤ ਨੇ ਲਾਇਆ 20 ਲੱਖ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ ‘ਚ ਛੋਟਾ ਜਹਾਜ਼ ਹਾਦਸਾਗ੍ਰਸਤ, ਪਾਇਲਟ ਦੀ ਮੌਤ

ਕੈਲੀਫੋਰਨੀਆ ‘ਚ ਛੋਟਾ ਜਹਾਜ਼ ਹਾਦਸਾਗ੍ਰਸਤ, ਪਾਇਲਟ ਦੀ ਮੌਤ

Read Full Article
    ਅਮਰੀਕਾ ‘ਚ 140 ਸੱਪਾਂ ਨਾਲ ਰਹਿਣ ਵਾਲੀ ਔਰਤ ਦੀ ਹੋਈ ਮੌਤ

ਅਮਰੀਕਾ ‘ਚ 140 ਸੱਪਾਂ ਨਾਲ ਰਹਿਣ ਵਾਲੀ ਔਰਤ ਦੀ ਹੋਈ ਮੌਤ

Read Full Article
    ਲਾਂਘਾ ਖੁੱਲਣ ਦਾ ਸੁਹਾਵਾ ਮੌਕਾ ਆਣ ਪੁੱਜਾ

ਲਾਂਘਾ ਖੁੱਲਣ ਦਾ ਸੁਹਾਵਾ ਮੌਕਾ ਆਣ ਪੁੱਜਾ

Read Full Article
    ਯੂਬਾ ਸਿਟੀ ‘ਚ ਗੁਰਤਾਗੱਦੀ ਦਿਵਸ ਦੌਰਾਨ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਯੂਬਾ ਸਿਟੀ ‘ਚ ਗੁਰਤਾਗੱਦੀ ਦਿਵਸ ਦੌਰਾਨ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

Read Full Article
    ਮੂਲ ਨਾਨਕਸ਼ਾਹੀ ਕੈਲੰਡਰ ਬਾਰੇ ਜਥੇਦਾਰ ਸ੍ਰੀ ਅਕਾਲ ਤਖਤ ਨਾਲ ਹੋਈ ਸੁਹਿਰਦ ਮੀਟਿੰਗ

ਮੂਲ ਨਾਨਕਸ਼ਾਹੀ ਕੈਲੰਡਰ ਬਾਰੇ ਜਥੇਦਾਰ ਸ੍ਰੀ ਅਕਾਲ ਤਖਤ ਨਾਲ ਹੋਈ ਸੁਹਿਰਦ ਮੀਟਿੰਗ

Read Full Article
    ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

Read Full Article
    ‘ਜਸ਼ਨ-ਏ-ਦਿਵਾਲੀ 2019’ ਪ੍ਰੋਗਰਾਮ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

‘ਜਸ਼ਨ-ਏ-ਦਿਵਾਲੀ 2019’ ਪ੍ਰੋਗਰਾਮ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

Read Full Article
    ਅਮਰੀਕਾ ‘ਚ ਟਰੱਕਿੰਗ ਕਾਰੋਬਾਰ ਹੋਇਆ ਮੰਦੀ ਦਾ ਸ਼ਿਕਾਰ

ਅਮਰੀਕਾ ‘ਚ ਟਰੱਕਿੰਗ ਕਾਰੋਬਾਰ ਹੋਇਆ ਮੰਦੀ ਦਾ ਸ਼ਿਕਾਰ

Read Full Article