PUNJABMAILUSA.COM

ਕਰਤਾਰਪੁਰ ਸਾਹਿਬ ਲਾਂਘਾ; ਜ਼ੀਰੋ ਲਾਈਨ ‘ਤੇ ਹੋਈ ਭਾਰਤ-ਪਾਕਿ ਵਿਚਕਾਰ ਅਹਿਮ ਮੀਟਿੰਗ

ਕਰਤਾਰਪੁਰ ਸਾਹਿਬ ਲਾਂਘਾ; ਜ਼ੀਰੋ ਲਾਈਨ ‘ਤੇ ਹੋਈ ਭਾਰਤ-ਪਾਕਿ ਵਿਚਕਾਰ ਅਹਿਮ ਮੀਟਿੰਗ

ਕਰਤਾਰਪੁਰ ਸਾਹਿਬ ਲਾਂਘਾ; ਜ਼ੀਰੋ ਲਾਈਨ ‘ਤੇ ਹੋਈ ਭਾਰਤ-ਪਾਕਿ ਵਿਚਕਾਰ ਅਹਿਮ ਮੀਟਿੰਗ
April 17
13:16 2019

-ਸ਼ਰਧਾਲੂਆਂ ਲਈ ਇਮੀਗ੍ਰੇਸ਼ਨ ਤੇ ਕਸਟਮ ਦੀਆਂ ਰਸਮੀ ਕਾਰਵਾਈਆਂ ‘ਤੇ ਹੋਈ ਚਰਚਾ
ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਮੇਲ)- ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੀਆਂ ਤਿਆਰੀਆਂ ਸੰਬੰਧੀ ਕਸਬਾ ਡੇਰਾ ਬਾਬਾ ਨਾਨਕ ਦੇ ਨਾਲ ਲੱਗਦੀ ਭਾਰਤ-ਪਾਕਿ ਕੌਮਾਂਤਰੀ ਸਰਹੱਦ ‘ਤੇ ਜ਼ੀਰੋ ਲਾਈਨ ‘ਤੇ ਦੋਹਾਂ ਦੇਸ਼ਾਂ ਦੇ ਅਧਿਕਾਰੀਆਂ ਵਿਚਾਲੇ ਇੱਕ ਅਹਿਮ ਬੈਠਕ ਹੋਈ। ਲਾਂਘੇ ਦੀ ਉਸਾਰੀ ਦੇ ਨਾਲ ਹੀ ਇਸ ਬੈਠਕ ਦਾ ਮੁੱਖ ਮਕਸਦ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਇਮੀਗ੍ਰੇਸ਼ਨ ਅਤੇ ਕਸਟਮ ਦੀਆਂ ਰਸਮੀ ਕਾਰਵਾਈਆਂ ‘ਤੇ ਚਰਚਾ ਕਰਨਾ ਵੀ ਸੀ।
ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਪਾਕਿਸਤਾਨ ਤੇ ਭਾਰਤ ਦਰਮਿਆਨ ਤਕਨੀਕੀ ਪੱਧਰ ਦੀ ਮੀਟਿੰਗ ਹੋਈ। ਤਕਨੀਕੀ ਅਧਿਕਾਰੀਆਂ ਦੀ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ ਸਰਹੱਦ ਦੀ ਜ਼ੀਰੋ ਲਾਈਨ ‘ਤੇ ਇਹ ਅਹਿਮ ਮੀਟਿੰਗ ਹੋਈ। ਅਧਿਕਾਰੀਆਂ ਵਲੋਂ ਪੱਤਰਕਾਰਾਂ ਨੂੰ ਕੁਝ ਵੀ ਦੱਸਣ ਤੋਂ ਇਨਕਾਰ ਕਰ ਦਿੱਤਾ ਗਿਆ ਤੇ ਕੁਝ ਦੱਸੇ ਬਿਨਾਂ ਹੀ ਚਲੇ ਗਏ, ਪਰ ਸੂਤਰਾਂ ਮੁਤਾਬਿਕ ਦੋਵਾਂ ਦੇਸ਼ਾਂ ਦੀ ਕਰੀਬ 4 ਘੰਟੇ ਲੰਬੀ ਚੱਲੀ ਇਸ ਮੀਟਿੰਗ ਦੌਰਾਨ ਭਾਰਤ-ਪਾਕਿ ਸਰਹੱਦ ਦੀ ਜ਼ੀਰੋ ਲਾਈਨ ‘ਤੇ ਬਣਨ ਵਾਲੇ ਪੁਲ ਤੇ ਐਂਟਰੀ ਗੇਟ ਨੂੰ ਲੈ ਕੇ ਹੋਰ ਤਕਨੀਕੀ ਮਸਲਿਆਂ ਬਾਰੇ ਵਿਚਾਰਾਂ ਕੀਤੀਆਂ ਗਈਆਂ। ਦੱਸਿਆ ਜਾਂਦਾ ਹੈ ਕਿ ਇਸ ਮੀਟਿੰਗ ‘ਚ ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਹੋਰ ਕਈ ਅਹਿਮ ਫ਼ੈਸਲੇ ਕੀਤੇ ਗਏ। ਮੀਟਿੰਗ ‘ਚ ਭਾਰਤ ਵਲੋਂ ਆਏ ਅਧਿਕਾਰੀਆਂ ਵਿਚ ਸ੍ਰੀ ਅਕਿਲ ਸਕਸੈਨਾ ਐੱਲ.ਪੀ.ਏ.ਆਈ., ਸ਼੍ਰੀ ਜੇ.ਐੱਸ. ਸੰਧੂ ਚੀਫ਼ ਇੰਜੀਨੀਅਰ, ਜਸਪਾਲ ਸਿੰਘ ਪ੍ਰਾਜੈਕਟ ਅਫ਼ਸਰ, ਸ਼੍ਰੀ ਐੱਸ.ਕੇ. ਸ਼ਰਮਾ ਸੀਨੀਅਰ ਅਧਿਕਾਰੀ ਡਰੇਨਿੰਗ ਵਿਭਾਗ ਪੰਜਾਬ, ਮਨਜੀਤ ਸਿੰਘ ਇੰਜੀਨੀਅਰ ਡਰੇਨਿੰਗ ਵਿਭਾਗ ਅੰਮ੍ਰਿਤਸਰ, ਜਗਜੀਤ ਸਿੰਘ ਸੀਨੀਅਰ ਐਕਸੀਅਨ ਸਮੇਤ ਕਸਟਮ ਤੇ ਇਮੀਗ੍ਰੇਸ਼ਨ ਵਿਭਾਗ ਦੇ ਵੱਖ-ਵੱਖ ਅਧਿਕਾਰੀ ਹਾਜ਼ਰ ਸਨ।
ਜ਼ਿਕਰਯੋਗ ਹੈ ਕਿ ਭਾਰਤ ਤੇ ਪਾਕਿਸਤਾਨ ਅਧੀਨ ਡੇਰਾ ਬਾਬਾ ਨਾਨਕ ਵਿਖੇ ਹੋਣ ਵਾਲੀ ਇਹ ਦੂਸਰੀ ਮੀਟਿੰਗ ਹੈ ਤੇ ਇਸ ਤੋਂ ਪਹਿਲਾਂ ਇਹ ਮੀਟਿੰਗ 2 ਅਪ੍ਰੈਲ ਨੂੰ ਰੱਖੀ ਗਈ ਸੀ, ਜੋ ਪਾਕਿਸਤਾਨ ਕਮੇਟੀ ਦੇ ਮੈਂਬਰ ਗੋਪਾਲ ਸਿੰਘ ਚਾਵਲਾ ‘ਤੇ ਇਤਰਾਜ਼ ਕਰਨ ਮਗਰੋਂ ਭਾਰਤ ਸਰਕਾਰ ਵਲੋਂ ਮੀਟਿੰਗ ਰੱਦ ਕਰ ਦਿੱਤੀ ਗਈ ਸੀ। ਪਾਕਿਸਤਾਨ ਵਲੋਂ ਚਾਵਲਾ ਨੂੰ ਕਮੇਟੀ ‘ਚੋਂ ਬਾਹਰ ਕਰਨ ਤੋਂ ਬਾਅਦ ਦੁਬਾਰਾ ਡੇਰਾ ਬਾਬਾ ਨਾਨਕ ਦੀ ਸਰਹੱਦ ‘ਤੇ ਇਹ ਮੀਟਿੰਗ ਕੀਤੀ ਗਈ। ਇਹ ਵੀ ਜ਼ਿਕਰਯੋਗ ਹੈ ਕਿ ਬੀ.ਐੱਸ.ਐੱਫ. ਤੇ ਪੁਲਿਸ ਪ੍ਰਸ਼ਾਸਨ ਵਲੋਂ ਕੀਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਕਾਰਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਆਏ ਸ਼ਰਧਾਲੂਆਂ ਨੂੰ ਨਿਰਾਸ਼ਾ ‘ਚ ਵਾਪਸ ਮੁੜਨਾ ਪਿਆ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article