PUNJABMAILUSA.COM

ਕਰਤਾਰਪੁਰ ਸਾਹਿਬ ਲਾਂਘੇ ਦੇ ਮੁੱਦੇ ‘ਤੇ ਪਾਕਿਸਤਾਨ ਵੱਲੋਂ ਬਦਲੇ ਸਟੈਂਡ ਤੋਂ ਭਾਰਤ ਨਿਰਾਸ਼

ਕਰਤਾਰਪੁਰ ਸਾਹਿਬ ਲਾਂਘੇ ਦੇ ਮੁੱਦੇ ‘ਤੇ ਪਾਕਿਸਤਾਨ ਵੱਲੋਂ ਬਦਲੇ ਸਟੈਂਡ ਤੋਂ ਭਾਰਤ ਨਿਰਾਸ਼

ਕਰਤਾਰਪੁਰ ਸਾਹਿਬ ਲਾਂਘੇ ਦੇ ਮੁੱਦੇ ‘ਤੇ ਪਾਕਿਸਤਾਨ ਵੱਲੋਂ ਬਦਲੇ ਸਟੈਂਡ ਤੋਂ ਭਾਰਤ ਨਿਰਾਸ਼
March 16
17:23 2019

ਨਵੀਂ ਦਿੱਲੀ, 16 ਮਾਰਚ (ਪੰਜਾਬ ਮੇਲ)- ਕਰਤਾਰਪੁਰ ਸਾਹਿਬ ਲਾਂਘੇ ਦੇ ਮੁੱਦੇ ਉੱਤੇ ਪਾਕਿਸਤਾਨ ਵੱਲੋਂ ਬਦਲੇ ਗਏ ਸਟੈਂਡ ਭਾਵ ਉਸ ਦੇ ਬਦਲੇ ਪੈਂਤੜੇ ਤੋਂ ਭਾਰਤ ਕਾਫ਼ੀ ਨਿਰਾਸ਼ ਹੈ। ਇਸ ਮਾਮਲੇ ਨਾਲ ਜੁੜੇ ਸੂਤਰਾਂ ਮੁਤਾਬਕ ਪਾਕਿਸਤਾਨ ਸਰਕਾਰ ਨੇ ਇੱਕ ਦਿਨ ਵਿੱਚ ਕਰਤਾਰਪੁਰ ਸਾਹਿਬ ਗੁਰੂਘਰ ਦੇ ਦਰਸ਼ਨਾਂ ਲਈ ਜਾਣ ਵਾਲੇ ਭਾਰਤੀ ਸ਼ਰਧਾਲੂਆਂ ਦੀ ਗਿਣਤੀ ਕਾਫ਼ੀ ਜ਼ਿਆਦਾ ਘਟਾਉਣਾ ਚਾਹੁੰਦਾ ਹੈ ਕਿਉਂਕਿ ਭਾਰਤ ਸਰਕਾਰ ਨੇ ਇਹ ਗਿਣਤੀ 5,000 ਰੱਖਣ ਲਈ ਆਖਿਆ ਸੀ ਪਰ ਉਹ ਇਹ ਗਿਣਤੀ ਸਿਰਫ਼ 500 ਰੱਖਣੀ ਚਾਹੁੰਦਾ ਹੈ। ਦੂਜੇ ਉਹ ਹਰੇਕ ਸ਼ਰਧਾਲੂ ਨੂੰ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਦੀ ਇਜਾਜ਼ਤ ਦੇਣ ਬਦਲੇ ਕੁਝ ਫ਼ੀਸ ਵੀ ਵਸੂਲਣੀ ਚਾਹੁੰਦਾ ਹੈ; ਭਾਵ ਉਹ ‘ਪੇਡ ਪਰਮਿਟ ਸਿਸਟਮ’ ਉੱਤੇ ਜ਼ੋਰ ਦੇ ਰਿਹਾ ਹੈ।
ਬੀਤੀ 14 ਮਾਰਚ ਨੂੰ ਅਟਾਰੀ ਬਾਰਡਰ ਵਿਖੇ ਭਾਰਤ ਤੇ ਪਾਕਿਸਤਾਨ ਦੇ ਉੱਚ–ਅਧਿਕਾਰੀਆਂ ਨੇ ਇਸੇ ਮੁੱਦੇ ਉੱਤੇ ਇੱਕ ਮੀਟਿੰਗ ਕੀਤੀ ਸੀ। ਤਦ ਇਹ ਲਾਂਘਾ ਕਿੰਨੇ ਦਿਨ ਕਿਵੇਂ ਖੁੱਲ੍ਹਾ ਰਹੇਗਾ ਤੇ ਕੀ ਸ਼ਰਧਾਲੂਆਂ ਲਈ ਕੋਈ ਪਰਮਿਟ ਸਿਸਟਮ ਹੋਵੇਗਾ ਅਤੇ ਇੱਕ ਦਿਨ ਵਿੱਚ ਕਿੰਨੇ ਸ਼ਰਧਾਲੂ ਗੁਰੂਘਰ ਦੇ ਦਰਸ਼ਨਾਂ ਲਈ ਆਉਣਗੇ – ਜਿਹੇ ਮੁੱਦਿਆਂ ਬਾਰੇ ਵਿਚਾਰ–ਚਰਚਾ ਹੋਈ ਸੀ।
ਭਾਰਤ ਸਰਕਾਰ ਨੂੰ ਇਹ ਚਿੰਤਾ ਵੀ ਹੈ ਕਿ ਅਮਰੀਕਾ, ਕੈਨੇਡਾ ਤੇ ਆਸਟ੍ਰੇਲੀਆ ਦੇ ਕੁਝ ਸਿੱਖ ਸੰਗਠਨ ਪਾਕਿਸਤਾਨ ਵਿੱਚ ‘ਰਾਇਸ਼ੁਮਾਰੀ–2020’ ਨਾਲ ਸਬੰਧਤ ਕੁਝ ਸਮਾਰੋਹ ਕਰਵਾਉਣ ਦੀਆਂ ਯੋਜਨਾਵਾਂ ਉਲੀਕ ਰਹੇ ਹਨ। ਭਾਰਤ ਸਰਕਾਰ ਨੇ ਇਹ ਮਾਮਲਾ ਵੀ ਪਾਕਿਸਤਾਨ ਸਰਕਾਰ ਕੋਲ ਉਠਾਇਆ ਹੈ। ਵਿਦੇਸ਼ਾਂ ਵਿੱਚ ਸਰਗਰਮ ਕੁਝ ਵੱਖਵਾਦੀ ਜੱਥੇਬੰਦੀਆਂ ਇੱਕ ਵੱਖਰੇ ਦੇਸ਼ ‘ਖ਼ਾਲਿਸਤਾਨ’ ਦੀ ਸਥਾਪਨਾ ਬਾਰੇ ਸਿੱਖ ਕੌਮ ਤੋਂ ਰਾਇਸ਼ੁਮਾਰੀ ਅਗਲੇ ਸਾਲ 2020 ਦੌਰਾਨ ਕਰਵਾਉਣ ਦੀ ਮੰਗ ਕਰ ਰਹੇ ਹਨ; ਜਦ ਕਿ ਹਰੇਕ ਸਿੱਖ ਇਸ ਰਾਇਸ਼ੁਮਾਰੀ ਵਿੱਚ ਭਾਗ ਲੈਣ ਦਾ ਲਾਜ਼ਮੀ ਤੌਰ ਉੱਤੇ ਪਾਬੰਦ ਨਹੀਂ ਹੋਵੇਗਾ ਅਤੇ ਨਾ ਹੀ ਸਾਰੇ ਸਿੱਖ ਅਜਿਹੇ ਕਿਸੇ ਵੱਖਰੇ ਦੇਸ਼ ਦੀ ਸਥਾਪਨਾ ਦੇ ਹਾਮੀ ਹਨ।
ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਜਦੋਂ ਪਹਿਲਾਂ–ਪਹਿਲ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਬਾਰੇ ਐਲਾਨ ਕੀਤਾ ਸੀ, ਤਦ ਸਭ ਨੂੰ ਇਹੋ ਜਾਪਿਆ ਸੀ ਕਿ ਉਹ ਬਹੁਤ ਦਿਆਲਤਾ ਭਰਪੂਰ ਤੇ ਖੁੱਲ੍ਹੇ ਮਨ ਵਾਲੇ ਵਿਅਕਤੀ ਹਨ ਪਰ ਜਦੋਂ ਇਸੇ ਮੁੱਦੇ ਉੱਤੇ ਅਟਾਰੀ ਬਾਰਡਰ ਉੱਤੇ ਹਾਲੀਆ ਮੀਟਿੰਗ ਹੋਈ, ਤਦ ਪਾਕਿਸਤਾਨ ਦਾ ਸੌੜਾ ਨਜ਼ਰੀਆ ਸਾਹਮਣੇ ਵਿਖਾਈ ਦੇਣ ਲੱਗ ਪਿਆ। ਭਾਰਤ ਇਸ ਗੁਆਂਢੀ ਦੇਸ਼ ਦੇ ਅਜਿਹੇ ਰਵੱਈਏ ਤੋਂ ਕਾਫ਼ੀ ਨਿਰਾਸ਼ ਹੈ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਚੋਣਾਂ ਵਿਚ ਰੂਸੀ ਦਖ਼ਲ ਦੇ ਦੋਸ਼ਾਂ ਤੋਂ ਹੋਏ ਮੁਕਤ

ਟਰੰਪ ਚੋਣਾਂ ਵਿਚ ਰੂਸੀ ਦਖ਼ਲ ਦੇ ਦੋਸ਼ਾਂ ਤੋਂ ਹੋਏ ਮੁਕਤ

Read Full Article
    2018 ਦੌਰਾਨ ਅਮਰੀਕਾ ‘ਚ 1.58 ਲੱਖ ਪ੍ਰਵਾਸੀ ਲਏ ਗਏ ਹਿਰਾਸਤ ਵਿਚ

2018 ਦੌਰਾਨ ਅਮਰੀਕਾ ‘ਚ 1.58 ਲੱਖ ਪ੍ਰਵਾਸੀ ਲਏ ਗਏ ਹਿਰਾਸਤ ਵਿਚ

Read Full Article
    ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

Read Full Article
    ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

Read Full Article
    ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

Read Full Article
    ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

Read Full Article
    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

Read Full Article
    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

Read Full Article
    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

Read Full Article
    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

Read Full Article
    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

Read Full Article
    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

Read Full Article
    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

Read Full Article
    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

Read Full Article
    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

Read Full Article