PUNJABMAILUSA.COM

ਕਰਨਾਟਕ ‘ਚ ਭਾਜਪਾ ਬਣੀ ਸਭ ਤੋਂ ਵੱਡੀ ਪਾਰਟੀ ਪਰ ਜਾਦੂਈ ਅੰਕੜੇ ਤੋਂ ਦੂਰ

ਕਰਨਾਟਕ ‘ਚ ਭਾਜਪਾ ਬਣੀ ਸਭ ਤੋਂ ਵੱਡੀ ਪਾਰਟੀ ਪਰ ਜਾਦੂਈ ਅੰਕੜੇ ਤੋਂ ਦੂਰ

ਕਰਨਾਟਕ ‘ਚ ਭਾਜਪਾ ਬਣੀ ਸਭ ਤੋਂ ਵੱਡੀ ਪਾਰਟੀ ਪਰ ਜਾਦੂਈ ਅੰਕੜੇ ਤੋਂ ਦੂਰ
May 16
10:25 2018

ਬੈਂਗਲੁਰੂ, 16 ਮਈ (ਪੰਜਾਬ ਮੇਲ)- ਕਰਨਾਟਕ ਤੋਂ ਹੋ ਕੇ ਦੱਖਣੀ ਸੂਬਿਆਂ ‘ਚ ਸੱਤਾ ਦਾ ਜੇਤੂ ਰੱਥ ਦੌੜਾਉਣ ਲਈ ਜ਼ੋਰ ਲਾ ਰਹੀ ਭਾਜਪਾ ‘ਪਰਵੇਸ਼ ਦੁਆਰ’ ‘ਤੇ ਪੁੱਜ ਗਈ ਹੈ। ਰਾਜ ਵਿਧਾਨ ਸਭਾ ਚੋਣਾਂ ਦੇ ਮੰਗਲਵਾਰ ਨੂੰ ਐਲਾਨੇ ਗਈ ਨਤੀਜਿਆਂ ‘ਚ ਭਾਜਪਾ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਹੈ। ਹਾਲਾਂਕਿ ਉਹ ਬਹੁਮਤ ਦਾ ਜਾਦੂਈ ਅੰਕੜਾ ਹਾਸਿਲ ਨਹੀਂ ਕਰ ਸਕੀ। ਹੁਣ ਤੱਕ ਦੇ ਨਤੀਜਿਆਂ ‘ਚ ਭਾਜਪਾ ਨੂੰ 104, ਕਾਂਗਰਸ ਨੂੰ 78, ਜੇ.ਡੀ.ਐੱਸ. ਨੂੰ 38 ਤੇ ਹੋਰਨਾਂ ਨੂੰ ਦੋ ਸੀਟਾਂ ਮਿਲੀਆਂ ਹਨ।
ਸੂਬੇ ਦੀ ਸੱਤਾ ਦੀ ਦੌੜ ‘ਚ ਪੱਛੜੀ ਕਾਂਗਰਸ ਨੇ ਭਾਜਪਾ ਨੂੰ ਸਰਕਾਰ ਬਣਾਉਣ ਤੋਂ ਦੂਰ ਰੱਖਣ ਦੇ ਮਿਸ਼ਨ ‘ਚ ਸਾਬਕਾ ਪ੍ਰਧਾਨ ਮੰਤਰੀ ਐੱਚ.ਡੀ. ਦੇਵਗੌੜਾ ਦੀ ਪਾਰਟੀ ਜੇ.ਡੀ.ਐੱਸ. (ਜਨਤਾ ਦਲ (ਸੈਕੂਲਰ)) ਨੂੰ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ ਤੇ ਦੇਵਗੌੜਾ ਦੇ ਪੁੱਤਰ ਕੁਮਾਰਸਵਾਮੀ ਨੂੰ ਮੁੱਖ ਮੰਤਰੀ ਬਣਨ ਦੀ ਪੇਸ਼ਕਸ਼ ਕੀਤੀ। ਇਸ ਨੂੰ ਜੇ.ਡੀ.ਐੱਸ. ਨੇ ਬਿਨਾਂ ਦੇਰ ਕੀਤਿਆਂ ਸਵੀਕਾਰ ਕਰ ਲਿਆ। ਕੁਮਾਰਸਵਾਮੀ ਨੇ ਤੱਤਪਰਤਾ ਵਿਖਾਉਂਦਿਆਂ ਰਾਜਪਾਲ ਵਜੂਭਾਈ ਵਾਲਾ ਨੂੰ ਪੱਤਰ ਲਿਖ ਕੇ ਸੂਚਿਤ ਕੀਤਾ ਕਿ ਉਨ੍ਹਾਂ ਨੇ ਸਰਕਾਰ ਬਣਾਉਣ ਲਈ ਕਾਂਗਰਸ ਦਾ ਸਮਰਥਨ ਸਵੀਕਾਰ ਕਰ ਲਿਆ ਹੈ। ਬਾਅਦ ‘ਚ ਉਹ ਕਾਂਗਰਸੀ ਆਗੂਆਂ ਨਾਲ ਰਾਜਪਾਲ ਨੂੰ ਮਿਲਣ ਵੀ ਪੁੱਜੇ। ਪਰ ਦੋਵਾਂ ਪਾਰਟੀਆਂ ਦੇ ਮਿਲ ਕੇ ਸਰਕਾਰ ਬਣਾਉਣ ਦੀ ਤਿਆਰੀ ‘ਚ ਪੇਚ ਫਸ ਗਿਆ। ਕਾਂਗਰਸ ਦੇ ਕੁਝ ਲਿੰਗਾਯਤ ਵਿਧਾਇਕਾਂ ਨੇ ਕੁਮਾਰਸਵਾਮੀ ਨੂੰ ਮੁੱਖ ਮੰਤਰੀ ਬਣਾਏ ਜਾਣ ਦਾ ਵਿਰੋਧ ਕਰ ਦਿੱਤਾ ਹੈ। ਖ਼ਬਰ ਇਹ ਵੀ ਆ ਰਹੀ ਹੈ ਕਿ ਕਾਂਗਰਸ ਆਪਣੇ ਵਿਧਾਇਕਾਂ ਨੂੰ ਪਾਰਟੀ ਛੱਡੇ ਜਾਣ ਦੇ ਡਰੋਂ ਆਂਧਰ ਪ੍ਰਦੇਸ਼ ਜਾਂ ਪੰਜਾਬ ਭੇਜਣ ਦੀ ਯੋਜਨਾ ਬਣਾ ਰਹੀ ਹੈ। ਦੂਜੇ ਪਾਸੇ ਭਾਜਪਾ ਵੱਲੋਂ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਬੀ.ਐੱਸ. ਯੇਦੀਯੁਰੱਪਾ ਵੀ ਸਰਕਾਰ ਬਣਾਉਣ ਦਾ ਦਾਅਵਾ ਕਰਨ ਸ਼ਾਮ ਨੂੰ ਰਾਜਪਾਲ ਨੂੰ ਮਿਲਣ ਪੁੱਜੇ। ਉਨ੍ਹਾਂ ਦਾ ਕਹਿਣਾ ਹੈ ਕਿ ਸਭ ਤੋਂ ਵੱਡੀ ਪਾਰਟੀ ਹੋਣ ਦੇ ਨਾਤੇ ਸਰਕਾਰ ਬਣਾਉਣ ਦਾ ਪਹਿਲਾ ਮੌਕਾ ਭਾਜਪਾ ਨੂੰ ਮਿਲੇ। ਪਾਰਟੀ ਦੀ ਕੇਂਦਰੀ ਲੀਡਰਸ਼ਿਪ ਨੇ ਸਥਿਤੀ ਸੰਭਾਲਣ ਲਈ ਦਿੱਲੀ ਤੋਂ ਤਿੰਨ ਸੀਨੀਅਰ ਆਗੂਆਂ ਨੂੰ ਬੈਂਗਲੁਰੂ ਭੇਜਿਆ ਹੈ। ਇਸ ਤਰ੍ਹਾਂ ਹੁਣ ਸਾਰਿਆਂ ਦੀਆਂ ਨਜ਼ਰਾਂ ਰਾਜਪਾਲ ਦੇ ਰੁਖ਼ ‘ਤੇ ਹਨ। ਸੂਤਰਾਂ ਨੇ ਦੱਸਿਆ ਹੈ ਕਿ ਰਾਜਪਾਲ ਅਧਿਕਾਰਤ ਤੌਰ ‘ਤੇ ਪੂਰੀ ਨਤੀਜੇ ਐਲਾਨੇ ਜਾਣ ਤੋਂ ਬਾਅਦ ਹੀ ਕੋਈ ਅਗਲਾ ਕਦਮ ਉਠਾਉਣਗੇ।

About Author

Punjab Mail USA

Punjab Mail USA

Related Articles

ads

Latest Category Posts

    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

Read Full Article
    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article
    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

Read Full Article
    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

Read Full Article
    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

Read Full Article
    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ