PUNJABMAILUSA.COM

ਕਰਨਾਟਕ ‘ਚ 18ਵੀਂ ਸਦੀ ਦੇ ਸ਼ਾਸਕ ਰਹੇ ਟੀਪੂ ਸੁਲਤਾਨ ਦੇ ਮਿਲੇ 1000 ਤੋਂ ਜ਼ਿਆਦਾ ਰਾਕੇਟ

ਕਰਨਾਟਕ ‘ਚ 18ਵੀਂ ਸਦੀ ਦੇ ਸ਼ਾਸਕ ਰਹੇ ਟੀਪੂ ਸੁਲਤਾਨ ਦੇ ਮਿਲੇ 1000 ਤੋਂ ਜ਼ਿਆਦਾ ਰਾਕੇਟ

ਕਰਨਾਟਕ ‘ਚ 18ਵੀਂ ਸਦੀ ਦੇ ਸ਼ਾਸਕ ਰਹੇ ਟੀਪੂ ਸੁਲਤਾਨ ਦੇ ਮਿਲੇ 1000 ਤੋਂ ਜ਼ਿਆਦਾ ਰਾਕੇਟ
July 28
17:29 2018

ਬੈਂਗਲੁਰੂ, 28 ਜੁਲਾਈ (ਪੰਜਾਬ ਮੇਲ)- ਕਰਨਾਟਕ ਦੇ ਸ਼ਿਵਮੋਗਾ ਜ਼ਿਲੇ ‘ਚ ਬਿਦਾਨੁਰੂ ਕਿਲੇ ‘ਚ ਇਕ ਇਸਤੇਮਾਲ ਨਾ ਹੋਣ ਵਾਲੇ ਖੂਹ ‘ਚੋਂ 18ਵੀਂ ਸਦੀ ਦੇ ਸ਼ਾਸਕ ਰਹੇ ਟੀਪੂ ਸੁਲਤਾਨ ਦੇ 1000 ਤੋਂ ਜ਼ਿਆਦਾ ਰਾਕੇਟ ਮਿਲੇ ਹਨ। ਇਹ ਜਾਣਕਾਰੀ ਸ਼ਨੀਵਾਰ ਨੂੰ ਇਕ ਅਧਿਕਾਰੀ ਨੇ ਦਿੱਤੀ ਹੈ। ਸੂਬੇ ਦੇ ਪੁਰਾਤੱਤ ਵਿਭਾਗ ਦੇ ਸਹਾਇਕ ਨਿਰਦੇਸ਼ਕ ਆਰ. ਸ਼ੇਜੇਸ਼ਵਰ ਨਾਇਕ ਨੇ ਦੱਸਿਆ ਕਿ ਸ਼ਿਵਮੋਗਾ ਦੇ ਨੇੜੇ ਨਾਗਰਾ ‘ਚ ਸਥਿਤ ਕਿਲੇ ਦੇ ਖੂਹ ਦੀ ਖੁਦਾਈ ਦੌਰਾਨ 1000 ਰਾਕੇਟ ਮਿਲੇ ਹਨ। ਟੀਪੂ ਸੁਲਤਾਨ ਦੇ ਕਾਰਜਕਾਲ ‘ਚ ਇਹ ਰਾਕੇਟ ਖੂਹ ‘ਚ ਜਮ੍ਹਾ ਕੀਤੇ ਗਏ ਸਨ, ਜਿਸ ਦੀ ਵਰਤੋਂ ਜੰਗ ‘ਚ ਕੀਤੀ ਜਾਂਦੀ ਸੀ।
2002 ‘ਚ ਕੰਪਲੈਕਸ ‘ਚ 160 ਜ਼ੰਗ ਲੱਗੇ ਰਾਕੇਟ ਮਿਲੇ ਸਨ। ਪੰਜ ਸਾਲ ਤੱਕ ਰਿਸਰਚ ਤੋਂ ਬਾਅਦ 2007 ‘ਚ ਉਨ੍ਹਾਂ ਦੀ ਪਛਾਣ ਹੋਈ ਸੀ। ਇਸ ਤੋਂ ਬਾਅਦ ਵਿਭਾਗ ਨੇ ਅਜਿਹੇ ਹੋਰ ਹਥਿਆਰਾਂ ਦੇ ਦੱਬੇ ਹੋਣ ਦੀ ਸੰਭਾਵਨਾ ‘ਤੇ ਕੰਮ ਸ਼ੁਰੂ ਕੀਤਾ ਸੀ। ਨਾਇਕ ਨੇ ਕਿਹਾ ਕਿ ਖੂਹ ਦੀ ਖੁਦਾਈ ਦੌਰਾਨ ਚਿਕੜ ‘ਚੋਂ ਬਾਰੂਦ ਦੀ ਬਦਬੂ ਮਿਲੀ। ਇਸ ਤੋਂ ਬਾਅਦ ਰਾਕੇਟ ਤੇ ਸ਼ੈਲ ਦਾ ਜ਼ਖੀਰਾ ਮਿਲਿਆ। ਹਰ ਇਕ ‘ਚ ਪੋਟਾਸ਼ੀਅਮ ਨਾਈਟ੍ਰੇਟ, ਚਾਰਕੋਲ ਤੇ ਮੈਗਨੀਸ਼ੀਅਮ ਪਾਊਡਰ ਭਰਿਆ ਸੀ।
ਇਸ ਦੀ ਵਰਤੋਂ ਅੱਗ ਲਗਾਉਣ ਜਾਂ ਹਥਿਆਰ ਦੇ ਰੂਪ ‘ਚ ਕੀਤੀ ਜਾਂਦੀ ਸੀ। ਪੁਰਾਤੱਤ-ਵਾਦੀਆਂ, ਖੁਦਾਈ ਕਰਨ ਵਾਲਿਆਂ ਤੇ ਮਜ਼ਦੂਰਾਂ ਦੀ 15 ਮੈਂਬਰੀ ਟੀਮ ਬਾਰੂਦ ਦੇ ਨਾਲ ਰਾਕੇਟ ਤੇ ਜ਼ੰਗ ਲੱਗੇ ਲੋਹੇ ਨੂੰ ਕੱਢਣ ‘ਚ ਬੁੱਧਵਾਰ ਤੋਂ ਤਿੰਨ ਦਿਨਾਂ ਤੱਕ ਲੱਗੇ ਰਹੇ। ਇਹ ਰਾਕੇਟ ਵੱਖ-ਵੱਖ ਆਕਾਰ ਦੇ ਹਨ। ਇਨ੍ਹਾਂ ਦਾ ਆਕਾਰ 23 ਤੋਂ 26 ਸੈਮੀ ਜਾਂ 12 ਤੋਂ 14 ਇੰਚ ਹੈ। ਖੂਹ ਤੋਂ ਮਿਲੇ ਰਾਕੇਟ ਨੂੰ ਸ਼ਿਵਮੋਗਾ ਜ਼ਿਲੇ ‘ਚ ਰਿਸਰਚ ਸੈਂਟਰ ‘ਚ ਜਨਤਕ ਪ੍ਰਦਰਸ਼ਨ ਲਈ ਰੱਖਿਆ ਜਾਵੇਗਾ।

About Author

Punjab Mail USA

Punjab Mail USA

Related Articles

ads

Latest Category Posts

    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article