PUNJABMAILUSA.COM

ਕਰਨਾਟਕ ਸਰਕਾਰ ਵੱਲੋਂ ਸਿੱਖ ਕਿਰਪਾਨ ‘ਤੇ ਲਗਾਈ ਗਈ ਪਾਬੰਦੀ ਗ਼ੈਰ-ਸੰਵਿਧਾਨਕ -ਪ੍ਰੋ: ਕਿਰਪਾਲ ਸਿੰਘ ਬਡੂੰਗਰ

ਕਰਨਾਟਕ ਸਰਕਾਰ ਵੱਲੋਂ ਸਿੱਖ ਕਿਰਪਾਨ ‘ਤੇ ਲਗਾਈ ਗਈ ਪਾਬੰਦੀ ਗ਼ੈਰ-ਸੰਵਿਧਾਨਕ -ਪ੍ਰੋ: ਕਿਰਪਾਲ ਸਿੰਘ ਬਡੂੰਗਰ

ਕਰਨਾਟਕ ਸਰਕਾਰ ਵੱਲੋਂ ਸਿੱਖ ਕਿਰਪਾਨ ‘ਤੇ ਲਗਾਈ ਗਈ ਪਾਬੰਦੀ ਗ਼ੈਰ-ਸੰਵਿਧਾਨਕ -ਪ੍ਰੋ: ਕਿਰਪਾਲ ਸਿੰਘ ਬਡੂੰਗਰ
September 14
15:32 2017

ਮਾਮਲੇ ਸਬੰਧੀ ਪ੍ਰਧਾਨ ਮੰਤਰੀ ਨੂੰ ਲਿਖਿਆ ਜਾਵੇਗਾ ਪੱਤਰ
ਅੰਮ੍ਰਿਤਸਰ, 14 ਸਤੰਬਰ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਰਨਾਟਕ ਸਰਕਾਰ ਵੱਲੋਂ ਸਿੱਖਾਂ ਦੇ ਕਿਰਪਾਨ ਪਹਿਨਣ ‘ਤੇ ਲਗਾਈ ਗਈ ਪਾਬੰਦੀ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਦੀ ਧਾਰਾ 25 ਤਹਿਤ ਧਰਮ ਦੀ ਆਜ਼ਾਦੀ ਦੇ ਨਿਯਮਾਂ ਅਨੁਸਾਰ ਸਿੱਖਾਂ ਨੂੰ ਸਮੁੱਚੇ ਭਾਰਤ ਅੰਦਰ ਕਿਰਪਾਨ ਪਹਿਨਣ ਦੀ ਖੁੱਲ੍ਹ ਮਿਲੀ ਹੋਈ ਹੈ।ਕਿਰਪਾਨ ਸਿੱਖਾਂ ਦਾ ਧਾਰਮਿਕ ਚਿੰਨ੍ਹ ਤੇ ਅਟੁੱਟ ਅੰਗ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਵੱਖ-ਵੱਖ ਥਾਵਾਂ ‘ਤੇ ਸਿੱਖਾਂ ਦੀ ਧਾਰਮਿਕ ਆਜ਼ਾਦੀ ਦਾ ਗਲ਼ਾ ਘੁੱਟਿਆ ਜਾ ਰਿਹਾ ਹੈ ਜੋ ਬਿਲਕੁਲ ਗ਼ੈਰ-ਸੰਵਿਧਾਨਕ ਵਰਤਾਰਾ ਹੈ। ਉਨ੍ਹਾਂ ਕਿਹਾ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਇਸ ਮਾਮਲੇ ਦੀ ਗੰਭੀਰਤਾ ਨੂੰ ਸਮਝਦੇ ਹੋਏ ਸੰਜੀਦਗੀ ਨਾਲ ਕਦਮ ਚੁੱਕੇ ਤਾਂ ਜੋ ਕਰਨਾਟਕ ਸਰਕਾਰ ਦੇ ਰਵੱਈਏ ਕਾਰਨ ਸਿੱਖਾਂ ਅੰਦਰ ਫੈਲ ਰਹੀ ਪੱਖਪਾਤ ਦੀ ਭਾਵਨਾ ਖਤਮ ਹੋ ਸਕੇ। ਉਨ੍ਹਾਂ ਕਿਹਾ ਕਿ ਜਲਦ ਹੀ ਸ਼੍ਰੋਮਣੀ ਕਮੇਟੀ ਇਸ ਮਸਲੇ ਸਬੰਧੀ ਕਰਨਾਟਕ ਸਰਕਾਰ ਨਾਲ ਗੱਲਬਾਤ ਕਰੇਗੀ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਵੀ ਲਿਖਿਆ ਜਾਵੇਗਾ।
ਪ੍ਰੋ: ਬਡੂੰਗਰ ਨੇ ਕਿਹਾ ਕਿ ਭਾਰਤ ਨੂੰ ਆਜ਼ਾਦ ਕਰਾਉਣ ਲਈ ਸਭ ਤੋਂ ਵੱਧ ਕੁਰਬਾਨੀਆਂ ਦੇਣ ਵਾਲੀ ਸਿੱਖ ਕੌਮ ਦੀ ਧਾਰਮਿਕ ਆਜ਼ਾਦੀ ਉਪਰ ਬਾਰ-ਬਾਰ ਹਮਲਾ ਕਿਉਂ ਕੀਤਾ ਜਾ ਰਿਹਾ ਹੈ? ਉਨ੍ਹਾਂ ਕਿਹਾ ਕਿ ਅਸੀਂ ਕਈ ਵਾਰ ਧਾਰਮਿਕ ਅਜ਼ਾਦੀ ਦੇ ਮਾਮਲਿਆਂ ਵਿਚ ਕੇਂਦਰ ਸਰਕਾਰ ਨੂੰ ਕਈ ਪੱਤਰ ਵੀ ਲਿਖ ਚੁੱਕੇ ਹਾਂ ਪਰੰਤੂ ਕੇਂਦਰ ਸਰਕਾਰ ਵੱਲੋਂ ਅਜੇ ਤੀਕ ਇਸ ਪ੍ਰਤੀ ਗੰਭੀਰਤਾ ਨਹੀਂ ਦਿਖਾਈ ਗਈ। ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਕਰਨਾਟਕ ਵਿਚ ਕਿਰਪਾਨ ਉਪਰ ਲੱਗੀ ਪਾਬੰਦੀ ਨੂੰ ਤੁਰੰਤ ਹਟਾਉਣ ਲਈ ਕਾਰਵਾਈ ਕੀਤੀ ਜਾਵੇ ਅਤੇ ਅੱਗੇ ਤੋਂ ਅਜਿਹੀਆਂ ਲੋਕਤੰਤਰ ਨੂੰ ਦਾਗ਼ ਲਾਉਣ ਵਾਲੀਆਂ ਕਾਰਵਾਈਆਂ ਨੂੰ ਰੋਕਣ ਲਈ ਠੋਸ ਉਪਰਾਲੇ ਕੀਤੇ ਜਾਣ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article