ਫਰਿਜ਼ਨੋ, 30 ਦਸੰਬਰ (ਮਾਛੀਕੇ/ਧਾਲੀਆਂ/ਪੰਜਾਬ ਮੇਲ)- ਫਰਿਜ਼ਨੋ ਨਜ਼ਦੀਕੀ ਸ਼ਹਿਰ ਕਰਮਨ ਦੇ ਗੁਰਦੁਆਰਾ ਅਨੰਦਗੜ੍ਹ ਸਾਹਿਬ ਵਿਖੇ ਚਾਰੇ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਅਤੇ ਸਮੂਹ ਸਿੱਖ ਸ਼ਹੀਦਾਂ ਦੀ ਨਿੱਘੀ ਯਾਦ ਨੂੰ ਸਮਰਪਿਤ ਸਮਾਗਮ ਹੋਏ। ਇਸ ਸਮੇਂ ਕੋਵਿਡ-19 ਦੇ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਸੀਮਤ ਸੰਗਤਾਂ ਦੀ ਹਾਜ਼ਰੀ ਵਿਚ ਸਹਿਜ ਪਾਠ ਦੇ ਭੋਗ ਉਪਰੰਤ ਕੀਰਤਨ ਦਰਬਾਰ ਸਜੇ, ਜਿਨ੍ਹਾਂ ਵਿਚ ਗੁਰੂਘਰ ਦੇ ਹਜ਼ੂਰੀ ਰਾਗੀ ਭਾਈ ਸੋਢੀ ਸਿੰਘ ਦੇ ਜੱਥੇ ਨੇ ਹਾਜ਼ਰੀ ਭਰਦੇ ਹੋਏ ਸ਼ਹੀਦੀ ਸਮਾਗਮ ਨਾਲ ਇਤਿਹਾਸ ਨੂੰ ਸਾਂਝਾ ਕੀਤਾ। ਇਸ ਸਮੇਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।