ਲੰਡਨ, 5 ਜਨਵਰੀ (ਪੰਜਾਬ ਮੇਲ)- ਬਰਤਾਨੀਆਂ ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਨੇ ਕਿਹਾ ਹੈ ਕਿ ਦੇਸ਼ ਵਿੱਚ ਕਰੋਨਾ ਦੇ ਨਵੇਂ ਰੂਪ ਦੇ ਫ਼ੈਲਣ ਦੇ ਮੱਦੇਨਜ਼ਰ ਉਨ੍ਹਾਂ ਨੇ ਭਾਰਤ ਦੀ ਯਾਤਰਾ ਰੱਦ ਕਰ ਦਿੱਤੀ ਹੈ। ਵਰਨਣਯੋਗ ਹੈ ਕਿ ਸ੍ਰੀ ਬੌਰਿਸ 26 ਜਨਵਰੀ ਨੂੰ ਭਾਰਤ ਦੇ ਗਣਤੰਤਰ ਦਿਵਸ ਸਮਾਗਮ ਦੇ ਮੁੱਖ ਮਹਿਮਾਨ ਸਨ। ਪ੍ਰਾਪਤ ਜਾਣਕਾਰੀ ਮੁਤਾਬਕ, ਬਿ੍ਰਟਿਸ਼ ਪ੍ਰਧਾਨ ਮੰਤਰੀ ਜੌਹਨਸਨ ਨੇ ਅੱਜ ਸਵੇਰੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲ ਕੀਤੀ ਤੇ ਭਾਰਤ ਨਾ ਆ ਸਕਣ ’ਤੇ ਅਫਸੋਸ ਜ਼ਾਹਿਰ ਕੀਤਾ।